Friday, August 14, 2026

Punjab

ਪੰਜਾਬ ਪੁਲਿਸ ਦੇ ਪੰਜ ਮੁਲਾਜ਼ਮਾਂ ਨੂੰ ਮੁੱਖ ਮੰਤਰੀ ਰਕਸ਼ਕ ਪਦਕ ਨਾਲ ਕੀਤਾ ਜਾਵੇਗਾ ਸਨਮਾਨਿਤ

ਪੰਜਾਬ ਨਿਊਜ਼ ਐਕਸਪ੍ਰੈੱਸ | August 14, 2026 08:26 PM

- 20 ਅਧਿਕਾਰੀਆਂ/ਕਰਮਚਾਰੀਆਂ ਨੂੰ ਸ਼ਾਨਦਾਰ ਸੇਵਾਵਾਂ ਬਦਲੇ ਮਿਲੇਗਾ ਮੁੱਖ ਮੰਤਰੀ ਮੈਡਲ
- ਡੀਜੀਪੀ ਗੌਰਵ ਯਾਦਵ ਨੇ ਪੰਜਾਬ ਪੁਲਿਸ ਦੀਆਂ ਸੇਵਾਵਾਂ ਨੂੰ ਮਾਨਤਾ ਦੇਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਕੀਤਾ ਧੰਨਵਾਦ

ਚੰਡੀਗੜ੍ਹ, 14 ਅਗਸਤ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਸਿਫ਼ਾਰਸ਼ਾਂ 'ਤੇ ਪੰਜਾਬ ਦੇ ਰਾਜਪਾਲ ਨੇ ਸੁਤੰਤਰਤਾ ਦਿਵਸ-2026 ਮੌਕੇ ਮੁੱਖ ਮੰਤਰੀ ਰਕਸ਼ਕ ਪਦਕ ਪੁਰਸਕਾਰ ਅਤੇ ਸ਼ਾਨਦਾਰ ਸੇਵਾਵਾਂ ਬਦਲੇ ਮੁੱਖ ਮੰਤਰੀ ਮੈਡਲ ਨਾਲ ਸਨਮਾਨਿਤ ਕੀਤੇ ਜਾਣ ਵਾਲੇ ਪੰਜਾਬ ਪੁਲਿਸ ਦੇ ਅਧਿਕਾਰੀਆਂ/ਕਰਮਚਾਰੀਆਂ ਦੇ ਨਾਵਾਂ ਦਾ ਐਲਾਨ ਕੀਤਾ ਹੈ।

ਦੱਸਣਯੋਗ ਹੈ ਕਿ ਸੀਨੀਅਰ ਕਾਂਸਟੇਬਲ ਲਵਪ੍ਰੀਤ ਸਿੰਘ, ਕਾਂਸਟੇਬਲ ਬੌਬੀ ਕੁਮਾਰ, ਲੇਡੀ ਕਾਂਸਟੇਬਲ ਚਰਨਜੀਤ, ਲੇਡੀ ਕਾਂਸਟੇਬਲ ਮਮਤਾ ਰਾਣੀ ਅਤੇ ਸੀਨੀਅਰ ਕਾਂਸਟੇਬਲ ਅੰਗਰੇਜ਼ ਸਿੰਘ ਨੂੰ ਮੁੱਖ ਮੰਤਰੀ ਰਕਸ਼ਕ ਪਦਕ ਪੁਰਸਕਾਰ ਲਈ ਚੁਣਿਆ ਗਿਆ ਹੈ।

ਇਸੇ ਤਰ੍ਹਾਂ ਸ਼ਾਨਦਾਰ ਸੇਵਾਵਾਂ ਬਦਲੇ ਮੁੱਖ ਮੰਤਰੀ ਮੈਡਲ ਲਈ ਚੁਣੇ ਗਏ 20 ਅਧਿਕਾਰੀਆਂ/ਕਰਮਚਾਰੀਆਂ ਵਿੱਚ ਤਿੰਨ ਪੀ.ਪੀ.ਐਸ. ਅਧਿਕਾਰੀ ਸ਼ਾਮਲ ਹਨ, ਜਿਨ੍ਹਾਂ ਵਿੱਚ ਐਸ.ਪੀ. ਇਨਵੈਸਟੀਗੇਸ਼ਨ ਖੰਨਾ ਪਵਨਜੀਤ, ਐਸ.ਪੀ. ਐਸ.ਪੀ.ਯੂ. ਪੰਜਾਬ ਸੁਰੇਂਦਰਾ ਸਿੰਘ ਅਤੇ ਡੀ.ਐਸ.ਪੀ. ਸੀ.ਆਈ.ਡੀ. ਯੂਨਿਟ ਲੁਧਿਆਣਾ ਅਸ਼ਵਨੀ ਕੁਮਾਰ ਸ਼ਾਮਲ ਹਨ। ਬਾਕੀ ਮੁਲਾਜ਼ਮਾਂ ਵਿੱਚ ਇੰਸਪੈਕਟਰ ਰਾਜੇਸ਼ ਕੁਮਾਰ, ਇੰਸਪੈਕਟਰ ਗੁਰਮੀਤ ਸਿੰਘ, ਇੰਸਪੈਕਟਰ ਦਵਿੰਦਰ ਸਿੰਘ, ਇੰਸਪੈਕਟਰ ਸਤਪਾਲ, ਇੰਸਪੈਕਟਰ ਹਰਸ਼ਜੋਤ ਕੌਰ, ਲੇਡੀ ਸਬ-ਇੰਸਪੈਕਟਰ ਇੰਦਰਜੀਤ ਕੌਰ, ਐਸ.ਆਈ. ਸੰਦੀਪ ਕੁਮਾਰ, ਐਸ.ਆਈ. ਕਰਮਜੀਤ ਸਿੰਘ, ਐਸ.ਆਈ. ਬਲਦੇਵ ਸਿੰਘ, ਐਸ.ਆਈ. ਸੁਖਵਿੰਦਰ ਸਿੰਘ, ਏ.ਐਸ.ਆਈ. ਯਾਦਵਿੰਦਰ ਸਿੰਘ, ਏ.ਐਸ.ਆਈ. ਨਰਿੰਦਰ ਸਿੱਧੂ, ਏ.ਐਸ.ਆਈ. ਨਵਤੇਜ ਸਿੰਘ, ਏ.ਐਸ.ਆਈ. ਜਤਿੰਦਰ ਸਿੰਘ, ਸੀਨੀਅਰ ਕਾਂਸਟੇਬਲ ਅਮਨਪ੍ਰੀਤ ਸਿੰਘ, ਸੀਨੀਅਰ ਕਾਂਸਟੇਬਲ ਰਮਨਪ੍ਰੀਤ ਸਿੰਘ ਅਤੇ ਸੀਨੀਅਰ ਕਾਂਸਟੇਬਲ ਅਮਰਦੀਪ ਸਿੰਘ ਸ਼ਾਮਲ ਹਨ।

ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਪੁਰਸਕਾਰ ਜੇਤੂਆਂ ਨੂੰ ਵਧਾਈ ਦਿੱਤੀ ਅਤੇ ਪੰਜਾਬ ਪੁਲਿਸ ਦੇ ਅਧਿਕਾਰੀਆਂ/ਕਰਮਚਾਰੀਆਂ ਦੀਆਂ ਸੇਵਾਵਾਂ ਨੂੰ ਮਾਨਤਾ ਦੇਣ ਲਈ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਅਜਿਹੇ ਸਨਮਾਨ ਪੁਲਿਸ ਫੋਰਸ ਨੂੰ ਹੋਰ ਸਮਰਪਣ ਅਤੇ ਲਗਨ ਨਾਲ ਕੰਮ ਕਰਨ ਲਈ ਉਤਸ਼ਾਹਿਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਵੱਲੋਂ ਕਾਲੇ ਧੂੰਏਂ ਖ਼ਿਲਾਫ਼ ਕਾਰਵਾਈ ਤੇਜ਼, ਜਲ ਸਰੋਤਾਂ ਦੀ ਸੁਰੱਖਿਆ ਲਈ ਉਪਰਾਲੇ ਹੋਰ ਮਜ਼ਬੂਤ

ਗੈਂਗਸਟਰਾਂ 'ਤੇ ਵਾਰ ਦਾ 206ਵਾਂ ਦਿਨ: ਪੰਜਾਬ ਪੁਲਿਸ ਵੱਲੋਂ 613 ਥਾਈਂ ਛਾਪੇਮਾਰੀ; 368 ਕਾਬੂ

ਬੁੱਢੇ ਨਾਲੇ ਦੀ ਜਲਦ ਹੋਵੇਗੀ ਸਫ਼ਾਈ, CM ਮਾਨ ਨੇ ਲੁਧਿਆਣਾ ਦੇ ਹੈਬੋਵਾਲ ਵਿੱਚ ਕੰਪਰੈੱਸਡ ਬਾਇਓਗੈਸ ਪਲਾਂਟ ਦਾ ਰੱਖਿਆ ਨੀਂਹ ਪੱਥਰ

ਪੰਜਾਬ ਸਰਕਾਰ ਵੱਲੋਂ ਸੁਤੰਤਰਤਾ ਦਿਵਸ ਮੌਕੇ 27 ਉੱਘੀਆਂ ਸ਼ਖਸੀਅਤਾਂ ਨੂੰ 'ਪੰਜਾਬ ਸਰਕਾਰ ਪ੍ਰਮਾਣ ਪੱਤਰ' ਨਾਲ ਕੀਤਾ ਜਾਵੇਗਾ ਸਨਮਾਨਿਤ

ਗ੍ਰਹਿ ਮੰਤਰਾਲੇ ਵੱਲੋਂ PSM ਅਤੇ MSM ਪੁਰਸਕਾਰਾਂ ਲਈ ਪੰਜਾਬ ਪੁਲਿਸ ਦੇ ਅਧਿਕਾਰੀਆਂ/ਕਰਮਚਾਰੀਆਂ ਦੇ ਨਾਵਾਂ ਦਾ ਐਲਾਨ

ਨੌਜਵਾਨ ਦਾ ਸ਼ਰੇਆਮ ਤੇਜ਼ਧਾਰ ਹਥਿਆਰਾਂ ਨਾਲ ਵੱਢ ਕੇ ਕਤਲ

ਸੀਨੀਅਰ ਅਕਾਲੀ ਆਗੂ ਜਗਵਿੰਦਰ ਡੇਹਲੇਵਾਲ ਸਾਥੀਆਂ ਤੇ ਪਰਿਵਾਰ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ

'ਦ ਪੰਜਾਬ ਪ੍ਰੋਟੈਕਸ਼ਨ ਆਫ਼ ਟ੍ਰੀਜ਼ ਬਿੱਲ, 2026' ਹਰਿਆਲੀ ਅਧੀਨ ਰਕਬਾ ਵਧਾਉਣ ਵਿੱਚ ਮੀਲ ਪੱਥਰ ਸਾਬਿਤ ਹੋਵੇਗਾ: ਕਟਾਰੂਚੱਕ

ਰੁਪਿੰਦਰ ਸਿੰਘ ਨੇ 51 ਗੁਰਦੁਆਰਾ ਸਾਹਿਬਾਨ ਬਾਰੇ ਲਿਖੀ ਪੁਸਤਕ ਐਡਵੋਕੇਟ ਧਾਮੀ ਨੂੰ ਕੀਤੀ ਭੇਟ

ਹਰਿਆਣਾ ਪੁਲਿਸ ਵੱਲੋਂ ਸਿੱਖਾਂ ’ਤੇ ਕੀਤੇ ਲਾਠੀਚਾਰਜ: ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕੀਤੀ ਨਿੰਦਾ