Thursday, May 14, 2026
ਤਾਜਾ ਖਬਰਾਂ
ਪੰਜਾਬ ਦੀ ਅਮਨ-ਸ਼ਾਂਤੀ, ਭਾਈਚਾਰਕ ਸਾਂਝ ਨੂੰ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ, ਫੁੱਟ ਪਾਊ ਤਾਕਤਾਂ ਪੰਜਾਬ ਵਿੱਚ ਕਦੇ ਵੀ ਸਫਲ ਨਹੀਂ ਹੋਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨਈਡੀ ਨੇ ਛਾਪੇਮਾਰੀ ਤੋਂ ਬਾਅਦ ਪੰਜਾਬ ਦੇ ਉਦਯੋਗ ਮੰਤਰੀ ਸੰਜੀਵ ਅਰੋੜਾ ਨੂੰ ਗ੍ਰਿਫ਼ਤਾਰ ਕੀਤਾਆਪ ਦੇ ਦੋ-ਤਿਹਾਈ ਰਾਜ ਸਭਾ ਸੰਸਦ ਮੈਂਬਰਾਂ ਵੱਲੋਂ ਪਾਰਟੀ ਛੱਡਣ ਨਾਲ ਕੇਜਰੀਵਾਲ ਦੀ ਲੀਡਰਸ਼ਿਪ ‘ਤੇ ਖੜ੍ਹੇ ਹੋਏ ਗੰਭੀਰ ਸਵਾਲ: ਅਸ਼ਵਨੀ ਸ਼ਰਮਾਪਟਿਆਲਾ ਵਿੱਚ ਐਕਸਾਈਜ਼ ਵਿਭਾਗ ਦੀ ਵੱਡੀ ਕਾਰਵਾਈ,  ਨਕਲੀ, ਮਿਲਾਵਟੀ ਅਤੇ ਤਸਕਰੀ ਸ਼ਰਾਬ ਗਿਰੋਹਾਂ ’ਤੇ ਕੱਸਿਆ ਸ਼ਿਕੰਜਾਅਕਾਲੀ ਦਲ ਦੀ ਮੁੜ-ਸੁਰਜੀਤੀ ਅਤੇ ਪੰਥਕ ਏਕਤਾ ਲਈ ਵੱਡਾ ਐਲਾਨ - ਕਰਨੈਲ ਸਿੰਘ ਪੀਰਮੁਹੰਮਦ‘ਖਾਲਸਾ ਯੂਨੀਵਰਸਿਟੀ’ ਉਚ ਪੱਧਰੀ ਪ੍ਰੋਫੈਸ਼ਨਲ ਵਿੱਦਿਆ ਪ੍ਰਦਾਨ ਕਰਨ ਦੇ ਰਾਹ ’ਤੇ 

Punjab

ਪੰਜਾਬ ਪੁਲਿਸ ਨੇ 10 ਰੋਜ਼ਾ ਵਿਸ਼ੇਸ਼ ਮੁਹਿੰਮ ਦੌਰਾਨ ਸੂਬੇ ਭਰ ਵਿੱਚ 74,000 ਤੋਂ ਵੱਧ ਦੋ-ਪਹੀਆ ਵਾਹਨਾਂ ਦੀ ਕੀਤੀ ਚੈਕਿੰਗ

ਪੰਜਾਬ ਨਿਊਜ਼ ਐਕਸਪ੍ਰੈੱਸ | May 14, 2026 08:39 PM

*— ਸੂਬੇ ਭਰ ਵਿੱਚ ਆਪਰੇਸ਼ਨ ਦੌਰਾਨ 20, 982 ਚਲਾਨ ਕੱਟੇ ਅਤੇ 461 ਵਾਹਨ ਜ਼ਬਤ ਕੀਤੇ*
*— ਇਸ ਮੁਹਿੰਮ ਦਾ ਉਦੇਸ਼ ਗੁੰਮ ਹੋਈਆਂ ਜਾਂ ਛੇੜਛਾੜ ਵਾਲੀਆਂ ਨੰਬਰ ਪਲੇਟਾਂ ਵਾਲੇ ਵਾਹਨਾਂ ‘ਤੇ ਰੋਕ ਲਗਾ ਕੇ ਅਪਰਾਧਾਂ ਨੂੰ ਠੱਲ੍ਹ ਪਾਉਣਾ ਹੈ: ਸਪੈਸ਼ਲ ਡੀਜੀਪੀ ਪ੍ਰਵੀਨ ਸਿਨਹਾ*

ਚੰਡੀਗੜ੍ਹ, 14 ਮਈ: ਸਮਾਜ ਵਿਰੋਧੀ ਅਨਸਰਾਂ ਅਤੇ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ 'ਤੇ ਵੱਡੀ ਕਾਰਵਾਈ ਕਰਦਿਆਂ, ਪੰਜਾਬ ਪੁਲਿਸ ਨੇ 10 ਰੋਜ਼ਾ ਦੋਪਹੀਆ ਵਾਹਨ ਵਿਸ਼ੇਸ਼ ਜਾਂਚ ਮੁਹਿੰਮ ਚਲਾਈ, ਜਿਸ ਦੇ ਨਤੀਜੇ ਵਜੋਂ ਸੂਬੇ ਭਰ ਵਿੱਚ 74, 000 ਤੋਂ ਵੱਧ ਵਾਹਨਾਂ ਦੀ ਚੈਕਿੰਗ ਕੀਤੀ ਗਈ।

ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ 'ਤੇ ਚਲਾਈ ਗਈ ਇਸ ਮੁਹਿੰਮ ਵਿੱਚ ਬਿਨਾਂ ਨੰਬਰ ਪਲੇਟਾਂ ਜਾਂ ਛੇੜਛਾੜ ਵਾਲੀਆਂ ਨੰਬਰ ਪਲੇਟਾਂ ਵਾਲੇ ਮੋਟਰਸਾਈਕਲਾਂ ਅਤੇ ਸਕੂਟਰਾਂ ਦੀ ਚੈਕਿੰਗ ਕੀਤੀ ਗਈ। ਇਸ ਮੁਹਿੰਮ ਦਾ ਉਦੇਸ਼ ਅਪਰਾਧਿਕ ਗਤੀਵਿਧੀਆਂ ਵਿੱਚ ਅਣਪਛਾਤੇ ਵਾਹਨਾਂ ਦੀ ਵਰਤੋਂ ਨੂੰ ਰੋਕਣਾ ਹੈ।

ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ ਸਪੈਸ਼ਲ ਡਾਇਰੈਕਟਰ ਜਨਰਲ ਆਫ ਪੁਲਿਸ (ਸਪੈਸ਼ਲ ਡੀਜੀਪੀ) ਕਾਨੂੰਨ ਅਤੇ ਵਿਵਸਥਾ ਪ੍ਰਵੀਨ ਸਿਨਹਾ ਨੇ ਦੱਸਿਆ ਕਿ ਜ਼ਿਆਦਾਤਰ ਅਪਰਾਧਾਂ ਵਿੱਚ ਪਛਾਣ ਤੋਂ ਬਚਣ ਲਈ ਅਜਿਹੇ ਮੋਟਰਸਾਈਕਲਾਂ ਦੀ ਵਰਤੋਂ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ, "ਅਸੀਂ ਅਜਿਹੇ ਵਾਹਨਾਂ ਜਿਹਨਾਂ ਦੀ ਪਛਾਣ ਛੁਪਾਈ ਗਈ ਹੈ ਜਾਂ ਜਿਹਨਾਂ ਨਾਲ ਛੇੜਛਾੜ ਕੀਤੀ ਗਈ ਹੈ, ‘ਤੇ ਰੋਕ ਲਗਾ ਕੇ ਅਪਰਾਧੀਆਂ ਵੱਲੋਂ ਵਰਤੇ ਜਾਣ ਵਾਲੇ ਹੱਥਕੰਡਿਆਂ ਨੂੰ ਠੱਲ੍ਹ ਪਾਈ ਗਈ ਹੈ।"

10 ਦਿਨਾਂ ਤੱਕ ਚੱਲ ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ, ਸਪੈਸ਼ਲ ਡੀਜੀਪੀ ਨੇ ਕਿਹਾ ਕਿ ਪੁਲਿਸ ਟੀਮਾਂ ਨੇ ਕੁੱਲ 74, 776 ਦੋਪਹੀਆ ਵਾਹਨਾਂ ਦੀ ਚੈਕਿੰਗ ਕੀਤੀ, ਜਿਨ੍ਹਾਂ ਵਿੱਚੋਂ ਗੁੰਮ ਜਾਂ ਛੇੜਛਾੜ ਕੀਤੀਆਂ ਨੰਬਰ ਪਲੇਟਾਂ, ਬਿਨਾਂ ਵੈਧ ਦਸਤਾਵੇਜ਼ਾਂ ਜਾਂ ਸ਼ੱਕੀ ਵਰਤੋਂ ਵਰਗੀਆਂ ਵੱਖ-ਵੱਖ ਉਲੰਘਣਾਵਾਂ ਤਹਿਤ 20, 982 ਵਾਹਨਾਂ ਦੇ ਚਲਾਨ ਕੱਟੇ ਗਏ ਅਤੇ 461 ਵਾਹਨਾਂ ਨੂੰ ਜ਼ਬਤ ਕੀਤਾ ਗਿਆ।

ਸਪੈਸ਼ਲ ਡੀਜੀਪੀ ਪ੍ਰਵੀਨ ਸਿਨਹਾ, ਜੋ ਇਸ ਸੂਬਾ ਪੱਧਰੀ ਮੁਹਿੰਮ ਦੀ ਨਿੱਜੀ ਤੌਰ 'ਤੇ ਨਿਗਰਾਨੀ ਕਰ ਰਹੇ ਸਨ, ਨੇ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਆਪੋ-ਆਪਣੇ ਅਧਿਕਾਰ ਖੇਤਰਾਂ ਵਿੱਚ ਨਾਕੇ ਲਗਾਉਣ ਦੇ ਨਿਰਦੇਸ਼ ਦਿੱਤੇ ਸਨ। ਪੁਲਿਸ ਕਰਮਚਾਰੀਆਂ ਨੂੰ ਕਾਨੂੰਨ ਦੀ ਪਾਲਣਾ ਕਰਨ ਵਾਲੇ ਨਾਗਰਿਕਾਂ ਨੂੰ ਪਰੇਸ਼ਾਨ ਕੀਤੇ ਬਿਨਾਂ, ਪੇਸ਼ੇਵਰ ਢੰਗ ਨਾਲ ਜਾਂਚ ਕਰਨ ਦੇ ਨਿਰਦੇਸ਼ ਦਿੱਤੇ ਗਏ ਸਨ।

ਸਪੈਸ਼ਲ ਡੀਜੀਪੀ ਨੇ ਜਨਤਾ ਨੂੰ ਮੋਟਰ ਵਾਹਨ ਐਕਟ ਦੀ ਸਖ਼ਤੀ ਨਾਲ ਪਾਲਣਾ ਕਰਨ ਅਤੇ ਆਪਣੇ ਵਾਹਨ ‘ਤੇ ਹਾਈ-ਸਕਿਊਰਿਟੀ ਰਜਿਸਟ੍ਰੇਸ਼ਨ ਪਲੇਟਾਂ (ਐਚਐਸਆਰਪੀ) ਲਗਾਉਣਾ ਯਕੀਨੀ ਬਣਾਉਣ ਲਈ ਕਿਹਾ।

ਇਸ ਦੌਰਾਨ, 'ਗੈਂਗਸਟਰਾਂ ‘ਤੇ ਵਾਰ' ਮੁਹਿੰਮ ਨੂੰ 114ਵੇਂ ਦਿਨ ਵੀ ਜਾਰੀ ਰੱਖਦਿਆਂ ਪੁਲਿਸ ਟੀਮਾਂ ਨੇ ਛੇ ਹਥਿਆਰਾਂ ਸਮੇਤ 292 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫਤਾਰੀਆਂ ਦੀ ਗਿਣਤੀ 29, 111 ਹੋ ਗਈ। ਇਸ ਤੋਂ ਇਲਾਵਾ, 116 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 41 ਵਿਅਕਤੀਆਂ ਨੂੰ ਤਫਤੀਸ਼ ਅਤੇ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 14 ਭਗੌੜੇ ਅਪਰਾਧੀਆਂ (ਪੀਓ) ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਮਿਉਂਸਪਲ ਚੋਣਾਂ ਲਈ ਹੁਣ ਤੱਕ 218 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ

ਪਾਰਦਰਸ਼ੀ ਤਰੀਕੇ ਨਾਲ ਕਰਵਾਈ ਜਾਵੇਗੀ ਪੰਜਾਬ ਰਾਜ ਵਿੱਚ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ: ਸੀਈਓ ਅਨਿੰਦਿਤਾ ਮਿਤਰਾ

ਭਗਵੰਤ ਮਾਨ ਸਰਕਾਰ ਦੀ ਸਿੱਖਿਆ ਕ੍ਰਾਂਤੀ ਦਾ ਅਸਰ, ਪੰਜਾਬ ਦੇ 416 ਸਰਕਾਰੀ ਸਕੂਲਾਂ ਦੀ 12ਵੀਂ ਜਮਾਤ ਦਾ ਨਤੀਜਾ 100 ਫੀਸਦੀ ਰਿਹਾ

ਨਸ਼ਾ ਵਿਰੋਧੀ ਜਾਗਰੂਕਤਾ ਪ੍ਰੋਗਰਾਮ ਵਿੱਚ ਸ਼ਾਮਲ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ; ਕਿਹਾ, “ਅਸੀਂ ਪੰਜਾਬ ‘ਚੋਂ ਨਸ਼ਿਆਂ ਦਾ ਕਲੰਕ ਮਿਟਾ ਦੇਵਾਂਗੇ”

CM ਮਾਨ ਨੇ ਪੱਛਮੀ ਕਮਾਂਡ ਦੇ ਆਰਮੀ ਕਮਾਂਡਰ ਨਾਲ ਸਰਹੱਦੀ ਸੁਰੱਖਿਆ, ਰਾਹਤ ਕਾਰਜਾਂ ਅਤੇ ਆਪਰੇਸ਼ਨਲ ਤਿਆਰੀਆਂ ਬਾਰੇ ਵਿਚਾਰ-ਵਟਾਂਦਰਾ ਕੀਤਾ

ਮਲੇਸ਼ੀਆ ਵਿੱਚ ਫਸਿਆ ਪੰਜਾਬੀ ਨੌਜਵਾਨ ਪਹੁੰਚਿਆ ਘਰ

ਪੰਜਾਬ ਅਤੇ ਚੰਡੀਗੜ੍ਹ ਵਿੱਚ 15 ਜੂਨ ਤੋਂ ਸ਼ੁਰੂ ਹੋਵੇਗਾ SIR

ਜਲੰਧਰ ਤੋਂ 'ਆਪ' ਵਿਧਾਇਕ ਰਮਨ ਅਰੋੜਾ ਨੇ ਸੁਰੱਖਿਆ ਕੀਤੀ ਵਾਪਿਸ

CM ਮਾਨ ਦੇ ਯਤਨਾਂ ਨੂੰ ਪਿਆ ਬੂਰ, ਪੰਜਾਬ ਵਿੱਚ ਲੰਬੇ ਸਮੇਂ ਤੋਂ ਲਟਕ ਰਹੇ ਓਵਰਬ੍ਰਿਜਾਂ ਅਤੇ ਰਾਜਮਾਰਗਾਂ ਦੇ ਕਾਰਜਾਂ ਨੂੰ ਮੁਕੰਮਲ ਕਰਨ ਦਾ ਰਾਹ ਪੱਧਰਾ ਹੋਇਆ

ਪੰਜਾਬ ਦੇ ਕਿਸਾਨਾਂ ਨੂੰ ਖਾਦਾਂ ਦੀ ਕੋਈ ਕਮੀ ਨਹੀਂ ਆਵੇਗੀ, ਖੇਤੀਬਾੜੀ ਮੰਤਰੀ ਸ਼ਿਵਰਾਜ ਚੌਹਾਨ ਨੇ CM ਮਾਨ ਨੂੰ ਦਿੱਤਾ ਭਰੋਸਾ