Friday, September 11, 2026
ਤਾਜਾ ਖਬਰਾਂ
ਚੰਡੀਗੜ੍ਹ ਦਾ ਐਪ-ਕੈਬ ਸੰਕਟ: ਉਬੇਰ, ਓਲਾ, ਇਨਡਰਾਈਵ ਅਤੇ ਰੈਪਿਡੋ ਮੁਅੱਤਲ, ਯਾਤਰੀ ਅਤੇ ਡਰਾਈਵਰ ਚਿੰਤਾ ਵਿੱਚ ਹਨਪੰਜਾਬ ਦੇ ਕਰਮਚਾਰੀਆਂ ਦੀ ਹੜਤਾਲ ਤੇਜ਼: ਮਾਨ ਸਰਕਾਰ ਨੇ 'ਕੋਈ ਕੰਮ ਨਹੀਂ, ਕੋਈ ਤਨਖਾਹ ਨਹੀਂ' ਦਾ ਸੱਦਾ ਦਿੱਤਾ, ਸਖ਼ਤ ਕਾਰਵਾਈ ਦੀ ਚੇਤਾਵਨੀ ਦਿੱਤੀਕੈਨੇਡਾ ਵਿੱਚ 16 ਪੰਜਾਬੀਆਂ 'ਤੇ 56 ਦੋਸ਼ ਲੱਗੇ ਹਨ, ਜਿਨ੍ਹਾਂ 'ਤੇ ਫਿਰੌਤੀ ਦੀ ਕਾਰਵਾਈ ਕੀਤੀ ਜਾ ਰਹੀ ਹੈ; ਸੰਭਾਵਿਤ ਬਿਸ਼ਨੋਈ ਲਿੰਕਾਂ ਦੀ ਜਾਂਚ ਚੱਲ ਰਹੀ ਹੈ।ਪੰਜਾਬ ਅਤੇ ਹਰਿਆਣਾ ਹਾਈ ਕੋਰਟ ਬਾਰ ਨੇ ਮਾਨ ਸਰਕਾਰ ਵੱਲੋਂ ਚੀਫ ਜਸਟਿਸ ਦੀ ਨਿਯੁਕਤੀ ਦੇ ਵਿਰੋਧ ਦੀ ਨਿੰਦਾ ਕੀਤੀਜਸਟਿਸ ਮਿਸ਼ਰਾ ਦੀ ਨਿਯੁਕਤੀ: ਮਾਨ ਸਰਕਾਰ ਦੀ ਸੰਵਿਧਾਨਕ ਚੁਣੌਤੀ ਨੇ ਰਾਜਨੀਤਿਕ ਸਵਾਲ ਖੜ੍ਹੇ ਕੀਤੇਸਚਿਨ ਪਾਇਲਟ ਨੂੰ ਪੰਜਾਬ ਕਾਂਗਰਸ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ, ਉਹ ਭੁਪੇਸ਼ ਬਘੇਲ ਦੀ ਥਾਂ ਲੈਣਗੇ

Punjab

ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 12 ਕਿਲੋ ਹੈਰੋਇਨ ਕੀਤੀ ਬਰਾਮਦ; ਤਿੰਨ ਨਸ਼ਾ ਤਸਕਰ ਕਾਬੂ

 ਅਮਰੀਕ ਸਿੰਘ | August 10, 2023 09:24 PM

ਅੰਮ੍ਰਿਤਸਰ, : ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਤਹਿਤ ਪੰਜਾਬ ਪੁਲਿਸ ਨੇ ਤਿੰਨ ਨਸ਼ਾ ਤਸਕਰਾਂ ਨੂੰ ਕਾਬੂ ਕਰਕੇ ਅਤੇ ਉਨ੍ਹਾਂ ਕੋਲੋਂ 12 ਕਿਲੋ ਹੈਰੋਇਨ ਬਰਾਮਦ ਕਰਕੇ ਸਰਹੱਦ ਪਾਰੋਂ ਚਲਾਏ ਜਾ ਰਹੇ ਨਸ਼ਾ ਤਸਕਰੀ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। 

ਇਹ ਜਾਣਕਾਰੀ ਦਿੰਦਿਆਂ ਡੀਜੀਪੀ ਗੌਰਵ ਯਾਦਵ ਨੇ ਵੀਰਵਾਰ ਨੂੰ ਇੱਥੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਭਿੰਦਰ ਸਿੰਘ ਉਰਫ ਭਿੰਦਾ ਵਾਸੀ ਪਿੰਡ ਦਾਉਕੇ,  ਘਰਿੰਡਾ,  ਅੰਮ੍ਰਿਤਸਰ ; ਦਿਲਬਾਗ ਸਿੰਘ ਉਰਫ਼ ਮਨੂ ਪਿੰਡ ਰਜਾਤਲ ,  ਘਰਿੰਡਾ,  ਅੰਮ੍ਰਿਤਸਰ ਅਤੇ ਮਨੀਪਾਲ ਸਿੰਘ ਉਰਫ਼ ਮਨੀ ਵਾਸੀ ਪਿੰਡ ਛੀਨਾ ਸ਼ਬਾਜਪੁਰ ਰਾਜਾ ਸਾਂਸੀ,  ਅੰਮ੍ਰਿਤਸਰ ਵਜੋਂ ਹੋਈ ਹੈ। ਹੈਰੋਇਨ ਦੀ ਬਰਾਮਦਗੀ ਤੋਂ ਇਲਾਵਾ ਪੁਲਿਸ ਟੀਮਾਂ ਨੇ ਚਿੱਟੇ ਰੰਗ ਦੀ ਹੁੰਡਈ ਵਰਨਾ ਕਾਰ ਵੀ ਜ਼ਬਤ ਕੀਤੀ ਹੈ,  ਜਿਸ ਵਿੱਚ ਉਕਤ ਵਿਅਕਤੀ ਸਫ਼ਰ ਕਰ ਰਹੇ ਸਨ। 

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪੁਖ਼ਤਾ ਸੂਹ ਮਿਲੀ ਸੀ ਕਿ ਕੁਝ ਨਸ਼ਾ ਤਸਕਰਾਂ ਵੱਲੋਂ ਡਰੋਨ ਰਾਹੀਂ ਸੁੱਟੀ ਗਈ ਹੈਰੋਇਨ ਦੀ ਖੇਪ ਪ੍ਰਾਪਤ ਕੀਤੀ ਗਈ ਸੀ  ਅਤੇ ਉਹ ਚਿੱਟੇ ਰੰਗ ਦੀ ਹੁੰਡਈ ਵਰਨਾ ਕਾਰ ਵਿੱਚ ਇਸ ਦੀ ਡਿਲੀਵਰੀ ਕਰਨ ਜਾ ਰਹੇ ਹਨ। ਇਸ ’ਤੇ ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਪਿੰਡ ਬਹਿੜਵਾਲ ਨੇੜੇ ਨਾਕਾ ਲਗਾ ਕੇ  ਵਿਸ਼ੇਸ਼ ਚੈਕਿੰਗ ਕੀਤੀ । 

ਉਨ੍ਹਾਂ ਦੱਸਿਆ ਕਿ ਜਦੋਂ ਪੁਲਿਸ ਪਾਰਟੀ ਨੇ ਕਾਰ ਨੂੰ ਰੋਕਣ ਦਾ ਇਸ਼ਾਰਾ ਕੀਤਾ ਤਾਂ ਕਾਰ ’ਚ ਬੈਠੇ ਵਿਅਕਤੀਆਂ ਨੇ ਕਾਰ ਭਜਾਉਣ ਦੀ ਕੋਸ਼ਿਸ਼ ਕੀਤੀ ,  ਪਰ ਪੁਲਿਸ ਟੀਮ ਨੇ ਉਨ੍ਹਾਂ ਨੂੰ ਕਾਬੂ ਕਰ ਲਿਆ ਅਤੇ ਕੁੱਲ 12 ਕਿਲੋ ਹੈਰੋਇਨ,  ਜਿਸ ਵਿੱਚ  2-2 ਕਿਲੋ ਦੇ ਤਿੰਨ ਪੈਕਟ,  ਜੋ  ਉਨ੍ਹਾਂ ਨੇ ਲੱਕ ਦੁਆਲੇ ਪਰਨੇ ’ਚ ਬੰਨ੍ਹੇ ਹੋਏ ਸਨ, 6 ਕਿਲੋ ਦਾ ਇੱਕ ਪੈਕਟ ਗੱਡੀ ਵਿੱਚ ਰੱਖਿਆ ਸੀ ,  ਬਰਾਮਦ ਕੀਤੀ ਹੈ। 

ਡੀਜੀਪੀ ਨੇ ਦੱਸਿਆ ਕਿ ਮੁੱਢਲੀ ਜਾਂਚ ਅਨੁਸਾਰ ਮੁਲਜ਼ਮ ਪਾਕਿਸਤਾਨ ਸਥਿਤ ਨਸ਼ਾ ਤਸਕਰਾਂ ਦੇ ਸੰਪਰਕ ਵਿੱਚ ਸਨ ਅਤੇ ਪਾਕਿਸਤਾਨ ਤੋਂ ਹੈਰੋਇਨ ਲਿਆ ਕੇ ਸੂਬੇ ਭਰ ਵਿੱਚ ਸਪਲਾਈ ਕਰਦੇ ਸਨ। 

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਐਸ.ਐਸ.ਪੀ ਅੰਮ੍ਰਿਤਸਰ (ਦਿਹਾਤੀ) ਸਤਿੰਦਰ ਸਿੰਘ ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਤਿੰਨਾਂ ਮੁਲਜ਼ਮਾਂ ਖਿਲਾਫ ਕਈ ਅਪਰਾਧਿਕ ਕੇਸ ਚੱਲ ਰਹੇ ਹਨ। ਉਨ੍ਹਾਂ ਕਿਹਾ ਕਿ ਪਾਕਿਸਤਾਨ ਸਥਿਤ ਤਸਕਰਾਂ ਅਤੇ ਜਿਨ੍ਹਾਂ ਨੇ ਇਹ ਖੇਪ ਹਾਸਲ ਕਰਨੀ ਸੀ,  ਦੀ ਪਛਾਣ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ ਅਤੇ ਹੋਰ ਬਰਾਮਦਗੀ  ਦੀ ਆਸ ਹੈ। 

ਇਸ ਸਬੰਧੀ ਐਫਆਈਆਰ ਨੰ. 142 ਮਿਤੀ 9/8/2023 ਨੂੰ ਥਾਣਾ ਲੋਪੋਕੇ ਵਿਖੇ ਐਨ.ਡੀ.ਪੀ.ਐਸ ਐਕਟ ਦੀ ਧਾਰਾ 21(ਸੀ), 25 ਅਤੇ 29 ਤਹਿਤ ਕੇਸ ਦਰਜ ਕੀਤਾ

Have something to say? Post your comment

google.com, pub-6021921192250288, DIRECT, f08c47fec0942fa0

Punjab

ਪੰਜਾਬ ਕੈਬਨਿਟ ਮੰਤਰੀਆਂ ਵੱਲੋਂ ਸਾਬਕਾ ਮੰਤਰੀ ਚੁੰਨੀ ਲਾਲ ਭਗਤ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਸ਼ੇਰੋਂ ਪਿੰਡ ਵਾਸੀ ਮੋਹਨਜੀਤ ਦੀ ਕੁੱਟਮਾਰ ਦਾ ਮਾਮਲਾ ਹਾਈਕੋਰਟ ਪਹੁੰਚਿਆ

ਗੈਂਗਸਟਰਾਂ 'ਤੇ ਵਾਰ ਦਾ 233ਵਾਂ ਦਿਨ: ਪੰਜਾਬ ਪੁਲਿਸ ਵੱਲੋਂ 607 ਥਾਈਂ ਛਾਪੇਮਾਰੀ; 307 ਕਾਬੂ

ਭਗਤ ਪਰਿਵਾਰ ਨੂੰ ਇਕ ਦਿਨ 'ਚ ਹੀ ਦੋਹਰਾ ਸਦਮਾ, ਜਵਾਈ ਮੋਹਨ ਲਾਲ ਭਗਤ ਦਾ ਵੀ ਦਿਹਾਂਤ

7 ਦਿਨਾਂ ’ਚ ਰਾਘਵ ਚੱਢਾ ਦਾ ਦਿੱਲੀ ’ਚ ਵੋਟ ਬਣਿਆ: AAP ਨੇਤਾ ਢਾਂਡਾ ਦਾ ਦਾਅਵਾ

NCSC ਦੀ ਟੀਮ ਵੱਲੋਂ ਸੰਗਰੂਰ ਵਿਖੇ ਗੁਲਜ਼ਾਰ ਸਿੰਘ ਦੇ ਪਰਿਵਾਰ ਨਾਲ ਮੁਲਾਕਾਤ; ਪਰਿਵਾਰ ਵੱਲੋਂ ਕੀਤੀ ਗਈ ਕਾਰਵਾਈ ’ਤੇ ਤਸੱਲੀ ਦਾ ਪ੍ਰਗਟਾਵਾ

'ਇਨਵੈਸਟ ਪੰਜਾਬ' ਵੱਲੋਂ ਸ਼ਾਰਜਾਹ ਅਤੇ ਪੰਜਾਬ ਦੇ ਉਦਯੋਗਾਂ ਨੂੰ ਇੱਕ-ਦੂਜੇ ਦੇ ਬਾਜ਼ਾਰਾਂ ਵਿੱਚ ਵਿਸਤਾਰ ਲਈ ਦਿੱਤਾ ਜਾਵੇਗਾ ਪੂਰਾ ਸਹਿਯੋਗ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਆਰੰਭ, ਕੀਤੀ ਜਾ ਰਹੀ ਹੈ ਫੁੱਲਾਂ ਦੀ ਸਜਾਵਟ

ਅੰਮ੍ਰਿਤਸਰ ਵਿੱਚ 422 ਅਤੇ ਪਟਿਆਲਾ ਵਿੱਚ 168 ਭਿਖਿਆ ਵਿੱਚ ਸ਼ਾਮਲ ਵਿਅਕਤੀਆਂ ਦੀ ਪਛਾਣ; ਪੁਨਰਵਾਸ ਲਈ ਚੱਲ ਰਹੀ ਕਾਰਵਾਈ

ਅੰਮ੍ਰਿਤਸਰ 'ਚ ਦੋ ਏ.ਕੇ.-47 ਰਾਈਫਲਾਂ ਅਤੇ 50 ਜ਼ਿੰਦਾ ਕਾਰਤੂਸਾਂ ਸਮੇਤ ਤਿੰਨ ਕਾਬੂ