Monday, October 05, 2026
ਤਾਜਾ ਖਬਰਾਂ
• ਕੀਆ ਇੰਡੀਆ ਨੇ ਕੈਂਟੋਨਮੈਂਟ ਬੋਰਡ ਅੰਬਾਲਾ ਦੇ ਸਹਿਯੋਗ ਨਾਲ ਪ੍ਰੋਜੈਕਟ ਡੀ.ਆਰ.ਓ.ਪੀ. ਦੇ ਪੰਜਵੇਂ ਪੜਾਅ ਦੀ ਸ਼ੁਰੂਆਤ ਕੀਤੀ, ਇੰਡਿਅਨ ਪਾਲਿਊਸ਼ਨ ਕੰਟਰੋਲ ਐਸੋਸੀਏਸ਼ਨ ਵੱਲੋਂ ਕੀਤਾ ਗਿਆ ਲਾਗੂਕਰਨ • ਤਿੰਨ ਮਾਸੂਮ ਬੱਚਿਆਂ ਦੀ ਮੌਤ ਦਾ ਮਾਮਲਾ ਟਰੇਸ, ਮਾਂ ਹੀ ਨਿਕਲੀ ਬੱਚਿਆਂ ਦੀ ਕਾਤਿਲ • ਕੈਨੇਡਾ ਦੇ ਸਸਕੈਚਵਨ ਵਿੱਚ ਜਹਾਜ਼ ਹਾਦਸੇ ਵਿੱਚ ਦੋ ਭਾਰਤੀ ਸਿਖਲਾਈ ਪਾਇਲਟਾਂ ਦੀ ਮੌਤ • ਬੀਐਸਐਫ ਨੇ ਅਕਾਲ ਤਖ਼ਤ ਦੇ ਜਥੇਦਾਰ, ਸਿੱਖ ਸੰਗਤ ਨੂੰ ਜ਼ੀਰੋ ਲਾਈਨ ਅੱਗੇ ਜਾਣ ਦੀ ਇਜਾਜ਼ਤ ਨਹੀਂ ਦਿੱਤੀ; ਅਕਾਲ ਤਖ਼ਤ ਦੇ ਜਥੇਦਾਰ ਨੇ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਲਈ ਅਰਦਾਸ ਕੀਤੀ • ਮਾਲੇਰਕੋਟਲਾ ਦੇ ਡੀਸੀ 'ਤੇ ਸਟਾਫ ਨੂੰ 'ਅਪਮਾਨਿਤ' ਕਰਨ ਦਾ ਦੋਸ਼; ਕਰਮਚਾਰੀਆਂ ਨੇ 25 ਸਤੰਬਰ ਨੂੰ ਹੜਤਾਲ ਦਾ ਐਲਾਨ ਕੀਤਾ • ਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ AAP ਸਰਕਾਰ ਦਾ ਧੋਖਾ, 8% DA ਵਧਾ ਕੇ ਆਪਣੀ ਪਿੱਠ ਥਪਥਪਾ ਰਹੀ ਸਰਕਾਰ: ਤਰੁਣ ਚੁਗ

Punjab

ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਆਪਣਾ ਹੀ ਮੁਲਾਜ਼ਮ

ਪੰਜਾਬ ਨਿਊਜ਼ ਐਕਸਪ੍ਰੈੱਸ | October 05, 2026 05:56 PM

ਖੰਨਾ, 5 ਅਕਤੂਬਰ: ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਖੰਨਾ ਪੁਲਿਸ ਨੇ ਦੋ ਵੱਖ-ਵੱਖ ਕਾਰਵਾਈਆਂ ਦੌਰਾਨ ਇੱਕ ਪੁਲਿਸ ਮੁਲਾਜ਼ਮ ਨੂੰ 10 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਦੂਜੇ ਮਾਮਲੇ ਵਿੱਚ ਇੱਕ ਹੋਮਗਾਰਡ ਜਵਾਨ ਸਮੇਤ ਤਿੰਨ ਵਿਅਕਤੀਆਂ ਨੂੰ ਕਥਿਤ ਤੌਰ ’ਤੇ ਨਸ਼ਾ ਕਰਦੇ ਹੋਏ ਕਾਬੂ ਕੀਤਾ ਗਿਆ।

ਕੇਸ-1: ਹੈਰੋਇਨ ਸਮੇਤ ਸਿਪਾਹੀ ਗ੍ਰਿਫ਼ਤਾਰ
ਸਿਟੀ ਥਾਣਾ-2 ਦੇ ਐੱਸਐੱਚਓ ਤਰਵਿੰਦਰ ਬੇਦੀ ਮੁਤਾਬਕ ਪੁਲਿਸ ਲਾਈਨ ਵਿੱਚ ਲਾਈਨ ਹਾਜ਼ਰ ਚੱਲ ਰਹੇ ਸਿਪਾਹੀ ਅਰੁਣ ਸ਼ਰਮਾ ਖ਼ਿਲਾਫ਼ ਕਥਿਤ ਨਸ਼ਾ ਤਸਕਰੀ ਸਬੰਧੀ ਸ਼ਿਕਾਇਤਾਂ ਮਿਲ ਰਹੀਆਂ ਸਨ। ਇਸ ਤੋਂ ਬਾਅਦ 4 ਅਕਤੂਬਰ ਨੂੰ ਕਾਰਵਾਈ ਕੀਤੀ ਗਈ। ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਅਰੁਣ ਸ਼ਰਮਾ ਹੈਰੋਇਨ ਦੀ ਕਥਿਤ ਸਪਲਾਈ ਲਈ ਜਾ ਰਿਹਾ ਹੈ। ਪੁਲਿਸ ਨੇ ਅਮਲੋਹ ਰੋਡ ’ਤੇ ਸਬਜ਼ੀ ਮੰਡੀ ਦੇ ਪਿੱਛੇ ਉਸ ਨੂੰ ਕਾਬੂ ਕੀਤਾ। ਪੁਲਿਸ ਮੁਤਾਬਕ ਉਸ ਨੇ ਹੱਥ ਵਿੱਚ ਫੜਿਆ ਲਿਫ਼ਾਫ਼ਾ ਪੈਰਾਂ ਕੋਲ ਸੁੱਟ ਦਿੱਤਾ, ਜਿਸ ਵਿੱਚੋਂ 10 ਗ੍ਰਾਮ ਹੈਰੋਇਨ ਬਰਾਮਦ ਹੋਈ।

ਪੁਲਿਸ ਨੇ ਅਰੁਣ ਸ਼ਰਮਾ ਖ਼ਿਲਾਫ਼ ਥਾਣਾ ਸਿਟੀ-2 ਵਿੱਚ ਕੇਸ ਦਰਜ ਕਰ ਲਿਆ ਹੈ। ਪੁਲਿਸ ਉਸ ਦੇ ਕਥਿਤ ਨਸ਼ਾ ਸਪਲਾਈ ਨੈੱਟਵਰਕ ਅਤੇ ਹੋਰ ਸਬੰਧਾਂ ਦੀ ਜਾਂਚ ਕਰ ਰਹੀ ਹੈ। ਪੁਲਿਸ ਮੁਤਾਬਕ ਅਰੁਣ ਸ਼ਰਮਾ ਸਾਲ 2016 ਵਿੱਚ ਪੰਜਾਬ ਪੁਲਿਸ ਵਿੱਚ ਭਰਤੀ ਹੋਇਆ ਸੀ। ਡਿਊਟੀ ਵਿੱਚ ਲਾਪਰਵਾਹੀ ਦੇ ਮਾਮਲੇ ਵਿੱਚ ਉਹ ਪਹਿਲਾਂ ਹੀ ਲਾਈਨ ਹਾਜ਼ਰ ਸੀ ਅਤੇ ਕਾਫ਼ੀ ਸਮੇਂ ਤੋਂ ਡਿਊਟੀ ਤੋਂ ਗੈਰਹਾਜ਼ਰ ਚੱਲ ਰਿਹਾ ਸੀ।

ਕੇਸ-2: ਹੋਮਗਾਰਡ ਜਵਾਨ ਸਮੇਤ ਤਿੰਨ ਕਾਬੂ
ਦੂਜੇ ਮਾਮਲੇ ਵਿੱਚ ਖੰਨਾ ਪੁਲਿਸ ਨੇ ਹੋਮਗਾਰਡ ਜਵਾਨ ਪ੍ਰਿੰਸ ਸਮੇਤ ਤਿੰਨ ਵਿਅਕਤੀਆਂ ਨੂੰ ਮਾਜਰਾ ਪਿੰਡ ਤੋਂ ਕਾਬੂ ਕੀਤਾ। ਸਦਰ ਥਾਣੇ ਦੇ ਐੱਸਐੱਚਓ ਵਿਜੈਪਾਲ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਪਿੰਡ ਵਿੱਚ ਛਾਪੇਮਾਰੀ ਦੌਰਾਨ ਤਿੰਨ ਵਿਅਕਤੀਆਂ ਨੂੰ ਕਥਿਤ ਤੌਰ ’ਤੇ ਨਸ਼ਾ ਕਰਦੇ ਹੋਏ ਗ੍ਰਿਫ਼ਤਾਰ ਕੀਤਾ। ਕਾਬੂ ਕੀਤੇ ਗਏ ਹੋਰ ਦੋ ਵਿਅਕਤੀਆਂ ਦੀ ਪਛਾਣ ਸ਼ਮਸ਼ਾਦ ਮੁਹੰਮਦ ਵਾਸੀ ਇਕੋਲਾਹਾ ਅਤੇ ਇੰਦਰਜੀਤ ਸਿੰਘ ਵਾਸੀ ਹਰਬੰਸਪੁਰਾ ਵਜੋਂ ਹੋਈ ਹੈ।

ਪੁਲਿਸ ਮੁਤਾਬਕ ਗ੍ਰਿਫ਼ਤਾਰੀ ਤੋਂ ਬਾਅਦ ਪਤਾ ਲੱਗਾ ਕਿ ਪ੍ਰਿੰਸ ਹੋਮਗਾਰਡ ਜਵਾਨ ਹੈ। ਉਸ ਦਾ ਖੰਨਾ ਦੇ ਸਿਵਲ ਹਸਪਤਾਲ ਵਿੱਚ ਡੋਪ ਟੈਸਟ ਕਰਵਾਇਆ ਗਿਆ, ਜਿਸ ਦੀ ਰਿਪੋਰਟ ਪਾਜ਼ੀਟਿਵ ਆਈ। ਪੁਲਿਸ ਮੁਤਾਬਕ ਪ੍ਰਿੰਸ ਖੰਨਾ ਦੀ ਰੇਲਵੇ ਪੁਲਿਸ ਚੌਕੀ ਵਿੱਚ ਤਾਇਨਾਤ ਸੀ ਅਤੇ ਉਸ ਨੂੰ ਇਹ ਨੌਕਰੀ ਆਪਣੇ ਪਿਤਾ ਦੀ ਥਾਂ ਮਿਲੀ ਸੀ।

Have something to say? Post your comment

google.com, pub-6021921192250288, DIRECT, f08c47fec0942fa0

Punjab

ਸੂਬੇ ਦੀਆਂ ਮੰਡੀਆਂ ਵਿੱਚ 3.83 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ: 3.83 ਲੱਖ ਮੀਟ੍ਰਿਕ ਟਨ ਦੀ ਖਰੀਦ, ਕਿਸਾਨਾਂ ਨੂੰ 188 ਕਰੋੜ ਰੁਪਏ ਦੀ ਅਦਾਇਗੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਲਏ ਗਏ ਕਿਹੜੇ-ਕਿਹੜੇ ਫੈਸਲੇ, ਪੜ੍ਹੋ ਪੂਰਾ ਵੇਰਵਾ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 258ਵਾਂ ਦਿਨ: ਪੰਜਾਬ ਪੁਲਿਸ ਵੱਲੋਂ 575 ਥਾਈਂ ਛਾਪੇਮਾਰੀ; 231 ਕਾਬੂ

ਵੱਡੀ ਖ਼ਬਰ: ਕਾਂਗਰਸੀ ਆਗੂ ਦਿਨੇਸ਼ ਬੱਸੀ ਗ੍ਰਿਫ਼ਤਾਰ

ਪੰਜਾਬ ਦੀਆਂ 518 ਗਊਸ਼ਾਲਾਵਾਂ ਦੇ 100 ਕਰੋੜ ਰੁਪਏ ਤੋਂ ਵੱਧ ਦੇ ਬਿਜਲੀ ਬਿੱਲ ਮੁਆਫ਼

ਧੜੇਬੰਦੀਆਂ ਦੇ ਸਮਝੌਤਿਆਂ ’ਤੇ ਟਿਕੀ ਲੀਡਰਸ਼ਿਪ ਤੋਂ ਕਾਂਗਰਸੀ ਵਰਕਰ ਨਿਰਾਸ਼: ਅਮਨ ਅਰੋੜਾ

ਸ੍ਰੀ ਅਨੰਦਪੁਰ ਸਾਹਿਬ ਮਾਮਲਾ: ਚਾਰ ਮੈਂਬਰੀ ਜਾਂਚ ਕਮੇਟੀ ਦੀ ਰਿਪੋਰਟ ਨੂੰ ਭਲਕੇ ਕੀਤਾ ਜਾਵੇਗਾ ਜਨਤਕ - ਐਡਵੋਕੇਟ ਧਾਮੀ

ਰਾਸ਼ਟਰੀ ਸਵੈ-ਇੱਛਤ ਖੂਨਦਾਨ ਦਿਵਸ: ਸਿਹਤ ਮੰਤਰੀ ਵੱਲੋਂ ਖੂਨਦਾਨੀਆਂ, ਐਨਜੀਓਜ਼ ਅਤੇ ਬਲੱਡ ਸੈਂਟਰਾਂ ਦਾ ਸਨਮਾਨ

ਸ੍ਰੀ ਅਨੰਦਪੁਰ ਸਾਹਿਬ ਮਾਮਲਾ: ਸ਼੍ਰੋਮਣੀ ਕਮੇਟੀ ਦੀ ਜਾਂਚ ਕਮੇਟੀ ਭਲਕੇ ਸੌਂਪੇਗੀ ਮੁੱਢਲੀ ਰਿਪੋਰਟ

ਪੰਜਾਬ ’ਚ ਕਥਿਤ ਭ੍ਰਿਸ਼ਟਾਚਾਰ ਮਾਮਲੇ ਦੀ ਜਾਂਚ CBI ਨੂੰ, ਹਾਈਕੋਰਟ ਨੇ 2 ਮਹੀਨਿਆਂ ’ਚ ਰਿਪੋਰਟ ਦੇਣ ਦੇ ਹੁਕਮ