Saturday, November 15, 2025

Punjab

ਪੰਜਾਬ ਪੁਲਿਸ ਵੱਲੋਂ ਅੰਤਰ-ਰਾਜੀ ਜਾਅਲੀ ਕਰੰਸੀ ਮਾਡਿਊਲ ਦਾ ਪਰਦਾਫਾਸ਼; 9.99 ਕਰੋੜ ਰੁਪਏ ਦੀ ਨਕਲੀ ਅਤੇ ਪੁਰਾਣੀ ਕਰੰਸੀ ਸਮੇਤ ਦੋ ਕਾਬੂ

PUNJAB NEWS EXPRESS | November 14, 2025 09:25 PM

ਐਸਏਐਸ ਨਗਰ:  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ, ਐਸਏਐਸ ਨਗਰ ਜ਼ਿਲ੍ਹਾ ਪੁਲਿਸ ਨੇ ਡੇਰਾਬੱਸੀ ਤੋਂ ਦੋ ਵਿਅਕਤੀਆਂ ਨੂੰ 9.99 ਕਰੋੜ ਰੁਪਏ ਦੀ ਨਕਲੀ ਅਤੇ ਪੁਰਾਣੀ ਕਰੰਸੀ ਸਮੇਤ ਗ੍ਰਿਫ਼ਤਾਰ ਕਰਕੇ ਅੰਤਰਰਾਜੀ ਜਾਅਲੀ ਕਰੰਸੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸਚਿਨ ਵਾਸੀ ਭਾਰਤ ਨਗਰ, ਕੁਰੂਕਸ਼ੇਤਰ, ਹਰਿਆਣਾ ਅਤੇ ਗੁਰਦੀਪ ਵਾਸੀ ਗੁਰਦੇਵ ਨਗਰ, ਕੁਰੂਕਸ਼ੇਤਰ, ਹਰਿਆਣਾ ਵਜੋਂ ਹੋਈ ਹੈ।

ਇਸ ਬਰਾਮਦਗੀ ਵਿੱਚ 11, 05, 000 ਰੁਪਏ ਦੀ ਅਸਲੀ ਪੁਰਾਣੀ ਕਰੰਸੀ ਅਤੇ 9.88 ਕਰੋੜ ਰੁਪਏ ਦੀ ਨਕਲੀ ਕਰੰਸੀ ਸ਼ਾਮਲ ਹੈ। ਕਰੰਸੀ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਉਨ੍ਹਾਂ ਦੀ ਚਿੱਟੀ ਸਕਾਰਪੀਓ-ਐਨ (ਐਚਆਰ-41-ਐਮ-6974) ਜਿਸ ਵਿੱਚ ਉਹ ਸਵਾਰ ਸਨ, ਨੂੰ ਵੀ ਜ਼ਬਤ ਕੀਤਾ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਧੋਖਾਧੜੀ ਕਰਨ ਲਈ ਚਲਾਕੀ ਭਰੇ ਤਰੀਕੇ ਦੀ ਵਰਤੋਂ ਕਰਦੇ ਸਨ, ਜਿਸ ਵਿੱਚ ਨਕਲੀ ਨੋਟਾਂ ਦੇ ਬੰਡਲਾਂ ਉੱਪਰ ਅਸਲੀ ਨੋਟ ਰੱਖ ਕੇ ਅੰਦਰ ਨਕਲੀ ਨੋਟ ਛੁਪਾ ਦਿੰਦੇ ਸਨ। ਉਨ੍ਹਾਂ ਦੱਸਿਆ ਕਿ ਦੋਸ਼ੀ ਪੰਜਾਬ, ਹਰਿਆਣਾ ਅਤੇ ਰਾਜਸਥਾਨ ਵਿੱਚ ਕਈ ਧੋਖਾਧੜੀ ਅਤੇ ਜਾਅਲੀ ਕਰੰਸੀ ਨਾਲ ਸਬੰਧਤ ਮਾਮਲਿਆਂ ਵਿੱਚ ਸ਼ਾਮਲ ਹਨ।

ਡੀਜੀਪੀ ਨੇ ਦੱਸਿਆ ਕਿ ਇਸ ਮਾਡਿਊਲ ਵਿੱਚ ਸ਼ਾਮਲ ਪੂਰੇ ਨੈੱਟਵਰਕ ਅਤੇ ਹੋਰ ਸਹਿਯੋਗੀਆਂ ਦੀ ਪਛਾਣ ਕਰਨ ਲਈ ਤਕਨੀਕੀ ਜਾਂਚ ਅਤੇ ਹੋਰ ਪੁੱਛਗਿੱਛ ਜਾਰੀ ਹੈ।

ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ ਸੀਨੀਅਰ ਸੁਪਰਡੈਂਟ ਆਫ ਪੁਲਿਸ (ਐਸਐਸਪੀ) ਐਸਏਐਸ ਨਗਰ ਹਰਮਨਦੀਪ ਹੰਸ ਨੇ ਦੱਸਿਆ ਕਿ ਪੁਲਿਸ ਨੂੰ ਅੰਤਰਰਾਜੀ ਜਾਅਲੀ ਕਰੰਸੀ ਮਾਡਿਊਲ ਨਾਲ ਜੁੜੇ ਦੋ ਵਿਅਕਤੀਆਂ ਦੀਆਂ ਗਤੀਵਿਧੀਆਂ ਬਾਰੇ ਸੂਚਨਾ ਮਿਲੀ ਸੀ। ਇਸ ਸਬੰਧੀ ਕਾਰਵਾਈ ਕਰਦਿਆਂ ਐਸਪੀ ਦਿਹਾਤੀ ਮਨਪ੍ਰੀਤ ਸਿੰਘ ਅਤੇ ਡੀਐਸਪੀ ਡੇਰਾਬੱਸੀ ਬਿਕਰਮਜੀਤ ਸਿੰਘ ਬਰਾੜ ਦੀ ਨਿਗਰਾਨੀ ਹੇਠ ਵਿਸ਼ੇਸ਼ ਟੀਮਾਂ ਬਣਾਈਆਂ ਗਈਆਂ। ਤੁਰੰਤ ਕਾਰਵਾਈ ਕਰਦਿਆਂ ਐਸਐਚਓ ਡੇਰਾਬੱਸੀ ਸੁਮਿਤ ਮੌੜ ਅਤੇ ਇੰਚਾਰਜ ਐਂਟੀ-ਨਾਰਕੋਟਿਕਸ ਸੈੱਲ ਮਲਕੀਤ ਸਿੰਘ ਦੀ ਅਗਵਾਈ ਹੇਠ ਟੀਮਾਂ ਨੇ ਪੀਡਬਲਯੂਡੀ ਰੈਸਟ ਹਾਊਸ, ਘੱਗਰ ਪੁਲ, ਪੁਰਾਣਾ ਅੰਬਾਲਾ-ਕਾਲਕਾ ਹਾਈਵੇਅ ਨੇੜੇ ਵਿਸ਼ੇਸ਼ ਨਾਕਾਬੰਦੀ ਕੀਤੀ ਅਤੇ ਦੋਵਾਂ ਮੁਲਜ਼ਮਾਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਜਾਅਲੀ ਅਤੇ ਪੁਰਾਣੀ ਕਰੰਸੀ ਬਰਾਮਦ ਕੀਤੀ।

Have something to say? Post your comment

google.com, pub-6021921192250288, DIRECT, f08c47fec0942fa0

Punjab

ਤਰਨ ਤਾਰਨ ਦਾ ਨਤੀਜਾ 2027 'ਚ ਸੁਖਬੀਰ ਬਾਦਲ ਦੀ ਅਗਵਾਈ ਹੇਠ ਬਣਨ ਵਾਲੀ ਅਕਾਲੀ ਸਰਕਾਰ ਦਾ ਮੁੱਢ ਹੈ - ਬ੍ਰਹਮਪੁਰਾ

ਪੰਜਾਬ ਭਾਜਪਾ ਨੇ ਬਿਹਾਰ ਚੋਣ ਨਤੀਜਿਆਂ ਨੂੰ ਵਿਕਾਸ ਦੀ ਜਿੱਤ ਦੱਸਿਆ,  ਬਿਹਾਰ ਵਿਜੇ ‘ਤੇ ਪੰਜਾਬ ਭਾਜਪਾ ਵਿੱਚ ਜਸ਼ਨ

2027 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ, ਪੰਜਾਬ ਦੀ 'ਆਪ' ਨੇ ਤਰਨਤਾਰਨ ਸੀਟ ਬਰਕਰਾਰ ਰੱਖੀ

ਤਰਨਤਾਰਨ ਜ਼ਿਮਨੀ ਚੋਣ ਵਿੱਚ 'ਆਪ' ਉਮੀਦਵਾਰ ਹਰਮੀਤ ਸਿੰਘ ਸੰਧੂ ਦੀ ਲੀਡ ਵਧੀ

ਤਰਨ ਤਾਰਨ ਉਪ ਚੋਣ ਵਿੱਚ 'ਆਪ' ਅਤੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਵਿਚਕਾਰ ਮੁਕਾਬਲਾ, ਪੰਜਵੇਂ ਦੌਰ ਵਿੱਚ 'ਆਪ' 187 ਵੋਟਾਂ ਨਾਲ ਅੱਗੇ

ਲੈਂਡ ਪੁਲਿੰਗ ਦੀ ਨਾਕਾਮੀ ਤੋਂ ਬਾਅਦ ਆਮ ਆਦਮੀ ਪਾਰਟੀ ਸਰਕਾਰ ਹੁਣ ਪੀਐਸਪੀਸੀਐਲ ਦੀ 90 ਏਕੜ ਜ਼ਮੀਨ ਵੇਚਣ ਦੀ ਤਿਆਰੀ ਚ— ਪਰਗਟ ਸਿੰਘ

ਪਹਿਲੇ ਦੌਰ ਦੀ ਗਿਣਤੀ ਤੋਂ ਬਾਅਦ ਤਰਨ ਤਾਰਨ ਵਿੱਚ ਸ਼੍ਰੋਮਣੀ ਅਕਾਲੀ ਦਲ ਅੱਗੇ

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਭਾਜਪਾ ਪੰਜਾਬ ਵੱਲੋਂ ਵਿਸ਼ਾਲ ਧਾਰਮਿਕ ਸਮਾਗਮਾਂ ਦਾ ਆਯੋਜਨ

ਤੀਜੇ ਅੰਤਰਰਾਸ਼ਟਰੀ ਪੰਜਾਬੀ ਭਾਸ਼ਾ ਓਲੰਪੀਆਡ ਲਈ ਦੁਨੀਆਂ ਭਰ ‘ਚੋਂ 2.25 ਲੱਖ ਤੋਂ ਵੱਧ ਵਿਦਿਆਰਥੀਆਂ ਨੇ ਰਜਿਸਟ੍ਰੇਸ਼ਨ ਕਰਵਾਈ: ਹਰਜੋਤ ਬੈਂਸ

ਕੇਂਦਰ ਨੇ ਪੰਜਾਬ ਵਿੱਚ ਰਣਨੀਤਕ ਫਿਰੋਜ਼ਪੁਰ-ਪੱਟੀ ਰੇਲ ਲਿੰਕ ਨੂੰ ਮਨਜ਼ੂਰੀ ਦਿੱਤੀ: ਕੇਂਦਰੀ ਮੰਤਰੀ ਬਿੱਟੂ