Thursday, June 04, 2026

Punjab

ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ; ਆਰ.ਡੀ.ਐਕਸ.-ਅਧਾਰਤ ਆਈ.ਈ.ਡੀ. ਸਮੇਤ ਦੋ ਕਾਬੂ

ਪੰਜਾਬ ਨਿਊਜ਼ ਐਕਸਪ੍ਰੈੱਸ | June 04, 2026 03:47 PM

- *ਵਿਸਫੋਟ ਕਰਨ ਲਈ ਪੂਰੀ ਤਰ੍ਹਾਂ ਤਿਆਰ ਸੀ ਬਰਾਮਦ ਕੀਤਾ ਆਈ.ਈ.ਡੀ : ਡੀਜੀਪੀ ਗੌਰਵ ਯਾਦਵ*
- *ਵਿਦੇਸ਼ੀ ਹੈਂਡਲਰ ਵੱਲੋਂ ਅੱਤਵਾਦੀ ਗਤੀਵਿਧੀਆਂ ਨੂੰ ਅੰਜਾਮ ਦੇਣ ਬਦਲੇ ਵਿੱਤੀ ਸਹਾਇਤਾ ਕਰਨ ਦੀ ਕੀਤੀ ਗਈ ਸੀ ਪੇਸ਼ਕਸ਼ : ਆਈਜੀਪੀ ਸੀ.ਆਈ. ਅਸ਼ੀਸ਼ ਚੌਧਰੀ*

ਚੰਡੀਗੜ੍ਹ, 4 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਸਰਹੱਦ ਪਾਰ ਦੇ ਅੱਤਵਾਦੀ ਨੈੱਟਵਰਕਾਂ ਵਿਰੁੱਧ ਵੱਡੀ ਸਫਲਤਾ ਦਰਜ ਕਰਦਿਆਂ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਐਸਏਐਸ ਨਗਰ ਨੇ ਵਿਦੇਸ਼ੀ ਅੱਤਵਾਦੀ ਹੈਂਡਲਰ ਦੇ ਦੋ ਸਾਥੀਆਂ ਨੂੰ ਲਗਭਗ 2.5 ਕਿਲੋਗ੍ਰਾਮ ਵਜ਼ਨ ਵਾਲੇ ਆਰ.ਡੀ.ਐਕਸ.-ਅਧਾਰਤ ਇੰਪ੍ਰੋਵਾਈਜ਼ਡ ਐਕਸਪਲੋਸਿਵ ਡਿਵਾਈਸ (ਆਈ.ਈ.ਡੀ.) ਸਮੇਤ ਗ੍ਰਿਫਤਾਰ ਕਰਕੇ ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਸਾਂਝੀ ਕੀਤੀ ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅੰਮ੍ਰਿਤਸਰ ਦੇ ਗੁੱਜਰਪੁਰਾ ਦੇ ਰਹਿਣ ਵਾਲੇ ਮਨੀ ਸਿੰਘ (32) ਅਤੇ ਅੰਮ੍ਰਿਤਸਰ ਦੇ ਗਿੱਲਵਾਲੀ ਗੇਟ ਦੇ ਰਹਿਣ ਵਾਲੇ ਅਭਿਸ਼ੇਕ ਕੁਮਾਰ (28) ਵਜੋਂ ਹੋਈ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਬਰਾਮਦ ਕੀਤਾ ਗਿਆ ਆਈ.ਈ.ਡੀ. ਵਿਸਫੋਟ ਕਰਨ ਲਈ ਪੂਰੀ ਤਰ੍ਹਾਂ ਤਿਆਰ ਸੀ । ਉਨ੍ਹਾਂ ਦੱਸਿਆ ਕਿ ਇਸ ਕਾਰਵਾਈ ਦੇ ਨਤੀਜੇ ਵਜੋਂ ਐਸਏਐਸ ਨਗਰ ਵਿੱਚ ਜਨਤਕ ਬੁਨਿਆਦੀ ਢਾਂਚੇ ਨੂੰ ਨਿਸ਼ਾਨਾ ਬਣਾਉਣ ਦੇ ਉਦੇਸ਼ ਨਾਲ ਬਣਾਈ ਨਾਪਾਕ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਗਿਆ ਹੈ ਅਤੇ ਲੋਕਾਂ ਦੀ ਸੁਰੱਖਿਆ ਨੂੰ ਦਰਪੇਸ਼ ਸੰਭਾਵੀ ਖ਼ਤਰਾ ਨੂੰ ਟਲ਼ ਗਿਆ ਹੈ।

ਡੀਜੀਪੀ ਨੇ ਕਿਹਾ ਕਿ ਪੂਰੇ ਅੱਤਵਾਦੀ ਨੈੱਟਵਰਕ ਦਾ ਪਰਦਾਫਾਸ਼ ਕਰਨ ਅਤੇ ਸਾਜ਼ਿਸ਼ ਵਿੱਚ ਸ਼ਾਮਲ ਹੈਂਡਲਰਾਂ, ਕਾਰਕੁੰਨਾਂ ਤੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ।

ਅਪ੍ਰੇਸ਼ਨ ਸਬੰਧੀ ਵੇਰਵੇ ਸਾਂਝੇ ਕਰਦਿਆਂ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਕਾਊਂਟਰ ਇੰਟੈਲੀਜੈਂਸ ਅਸ਼ੀਸ਼ ਚੌਧਰੀ ਨੇ ਦੱਸਿਆ ਕਿ ਭਰੋਸਯੋਗ ਸੂਤਰਾਂ ਤੋਂ ਮਿਲੀ ਪੁਖ਼ਤਾ ਇਤਲਾਹ ’ਤੇ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਦੋਵੇਂ ਸ਼ੱਕੀਆਂ, ਜੋ ਬੱਸ ਰਾਹੀਂ ਵਿਸਫੋਟਕ ਯੰਤਰ ਸਮੇਤ ਅੰਮ੍ਰਿਤਸਰ ਤੋਂ ਮੋਹਾਲੀ ਪੁੱਜੇ ਸਨ, ਨੂੰ ਵਾਈ.ਪੀ.ਐਸ. ਚੌਕ ਮੋਹਾਲੀ ਦੇ ਸਾਹਮਣੇ ਇੱਕ ਪਾਰਕ ਦੇ ਨੇੜਿਓਂ ਗ੍ਰਿਫ਼ਤਾਰ ਕੀਤਾ।

ਉਨ੍ਹਾਂ ਕਿਹਾ ਕਿ ਅਪ੍ਰੇਸ਼ਨ ਦੌਰਾਨ, ਪੁਲਿਸ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਆਰਡੀਐਕਸ ਨਾਲ ਲੈਸ ਆਈ.ਈ.ਡੀ. ਬਰਾਮਦ ਕੀਤੀ। ਇਸ ਵਿਸਫੋਟਕ ਕਾਰਨ ਪੈਦਾ ਹੋਏ ਗੰਭੀਰ ਖ਼ਤਰੇ ਨੂੰ ਦੇਖਦਿਆਂ ਬੰਬ ਡਿਸਪੋਜ਼ਲ ਸਕੁਐਡ ਨੂੰ ਤੁਰੰਤ ਮੌਕੇ ’ਤੇ ਬੁਲਾਇਆ ਗਿਆ, ਜਿਸਨੇ ਸਾਰੇ ਨਿਰਧਾਰਤ ਸੁਰੱਖਿਆ ਪ੍ਰੋਟੋਕੋਲ ਦੀ ਪਾਲਣਾ ਕਰਦੇ ਹੋਏ ਆਈ.ਈ.ਡੀ. ਨੂੰ ਸਫਲਤਾਪੂਰਵਕ ਬੇਅਸਰ ਕਰਕੇ ਨਸ਼ਟ ਕਰ ਦਿੱਤਾ।

ਆਈ.ਜੀ.ਪੀ. ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਮਨੀ ਸਿੰਘ ਹਾਲ ਹੀ ਵਿੱਚ ਸੋਸ਼ਲ ਮੀਡੀਆ ਪਲੇਟਫਾਰਮ ਰਾਹੀਂ ਵਿਦੇਸ਼ੀ ਹੈਂਡਲਰ ਦੇ ਸੰਪਰਕ ਵਿੱਚ ਆਇਆ ਸੀ ਅਤੇ ਉਸਨੇ ਆਪਣੇ ਰਿਸ਼ਤੇਦਾਰ ਅਭਿਸ਼ੇਕ ਕੁਮਾਰ ਦੀ ਵੀ ਉਸ ਨਾਲ ਜਾਣ-ਪਛਾਣ ਕਰਵਾਈ ਸੀ। ਆਈ.ਜੀ.ਪੀ. ਨੇ ਦੱਸਿਆ ਕਿ ਆਪਸੀ ਗੱਲਬਾਤ ਦੌਰਾਨ, ਵਿਦੇਸ਼ੀ-ਅਧਾਰਤ ਹੈਂਡਲਰ ਨੇ ਉਨ੍ਹਾਂ ਨੂੰ ਕੁਝ ਕੰਮ ਕਰਨ ਦੇ ਬਦਲੇ ਵਿੱਤੀ ਸਹਾਇਤਾ ਦੇਣ ਦੀ ਪੇਸ਼ਕਸ਼ ਕੀਤੀ ਅਤੇ ਆਰਥਿਕ ਦਿੱਕਤਾਂ ਕਾਰਨ ਦੋਵੇਂ ਮੁਲਜ਼ਮ ਹੈਂਡਲਰ ਦਾ ਕੰਮ ਕਰਨ ਲਈ ਸਹਿਮਤ ਹੋ ਗਏ।

ਇਸ ਸਬੰਧ ਵਿੱਚ ਐਫਆਈਆਰ ਨੰਬਰ 8 ਮਿਤੀ 3.6.2026 ਨੂੰ ਪੁਲਿਸ ਸਟੇਸ਼ਨ ਐਸ.ਐਸ.ਓ.ਸੀ. ਐਸਏਐਸ ਨਗਰ ਵਿਖੇ ਬੀਐਨਐਸ ਦੀ ਧਾਰਾ 113(3) ਅਤੇ 61(2) ਅਤੇ ਵਿਸਫੋਟਕ ਪਦਾਰਥ ਐਕਟ ਦੀ ਧਾਰਾ 4 ਅਤੇ 5 ਦੇ ਤਹਿਤ ਕੇਸ ਦਰਜ ਕੀਤਾ ਗਿਆ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਰਾਜ ਪੱਧਰੀ ਜਨਗਣਨਾ ਤਾਲਮੇਲ ਕਮੇਟੀ ਵੱਲੋਂ ਪੰਜਾਬ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੀ ਪ੍ਰਗਤੀ ਦੀ ਸਮੀਖਿਆ

ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ

ਗੈਂਗਸਟਰਾਂ ‘ਤੇ ਵਾਰ ਦਾ 135ਵਾਂ ਦਿਨ: ਪੰਜਾਬ ਪੁਲਿਸ ਵੱਲੋਂ 555 ਥਾਈਂ ਛਾਪੇਮਾਰੀ; 299 ਗ੍ਰਿਫ਼ਤਾਰ

ਭਾਰਤਮਾਲਾ ਸੰਘਰਸ਼ ਮੋਰਚੇ ਦੀਆਂ ਮੰਗਾਂ ਨੂੰ ਲੈ ਕੇ ਪ੍ਰਸ਼ਾਸਨ ਨਾਲ ਹੋਈ ਅਹਿਮ ਮੀਟਿੰਗ, ਡੀ.ਸੀ. ਵੱਲੋਂ ਹੱਲ ਦਾ ਭਰੋਸਾ

ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ: ਬਰਿੰਦਰ ਕੁਮਾਰ ਗੋਇਲ

ਐਸ.ਸੀ. ਕਮਿਸ਼ਨ ਨੇ ਰਵਨੀਤ ਸਿੰਘ ਬਿੱਟੂ ਨੂੰ ਮੁੜ ਕੀਤਾ ਤਲਬ

ਹਰਪਾਲ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ; ਜਾਇਜ਼ ਮੰਗਾਂ ’ਤੇ ਜਲਦ ਕਾਰਵਾਈ ਦਾ ਦਿੱਤਾ ਭਰੋਸਾ

ਜੂਨ 1984 ਦੇ ਘੱਲੂਘਾਰੇ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਆਰੰਭ, ਦੁਖਾਂਤ ਨੂੰ ਬਿਆਨ ਕਰਦੀਆਂ ਤਸਵੀਰਾਂ ਦੀ ਲਗਾਈ ਪ੍ਰਦਰਸ਼ਨੀ

ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ - ਮੁੱਖ ਮੰਤਰੀ ਭਗਵੰਤ ਸਿੰਘ ਮਾਨ

5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ