Tuesday, December 16, 2025
ਤਾਜਾ ਖਬਰਾਂ
ਵਿਜੀਲੈਂਸ ਬਿਊਰੋ ਵੱਲੋਂ 3 ਲੱਖ ਰੁਪਏ ਰਿਸ਼ਵਤ ਲੈਂਦਾ ਰੈਂਟ ਕੁਲੈਕਟਰ ਰੰਗੇ ਹੱਥੀਂ ਕਾਬੂਸੈਕਟਰ 26 ਚੰਡੀਗੜ੍ਹ ਵਿੱਚ ਲਾਰੈਂਸ ਬਿਸ਼ਨੋਈ ਗੈਂਗ ਨਾਲ ਜੁੜੇ ਗੈਂਗਸਟਰ ਦੀ ਗੋਲੀ ਮਾਰ ਕੇ ਹੱਤਿਆ“ਅਸੀਂ ਪੰਜਾਬ ਸਰਕਾਰ ਵੱਲੋਂ ਮੱਤੇਵਾੜਾ ਜੰਗਲ ਨੇੜੇ ਗਰੀਬ ਸਿੱਖ ਪਰਿਵਾਰਾਂ 'ਤੇ ਅੱਤਿਆਚਾਰ ਬਰਦਾਸ਼ਤ ਨਹੀਂ ਕਰਾਂਗੇ”: ਅਕਾਲ ਤਖ਼ਤ ਸਾਹਿਬ ਦੇ ਜਥੇਦਾਰਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਨਸ਼ਾ ਤਸਕਰੀ ਨੈੱਟਵਰਕ ਦਾ ਪਰਦਾਫਾਸ਼; 5 ਕਿਲੋ ਹੈਰੋਇਨ ਸਮੇਤ ਇੱਕ ਵਿਅਕਤੀ ਕਾਬੂਸਈਸੀ ਨੇ ਪੰਚਾਇਤ ਸੰਮਤੀ/ਜ਼ਿਲ੍ਹਾ ਪ੍ਰੀਸ਼ਦ ਮੋਹਾਲੀ ਖੇਤਰ ਦੀਆਂ ਸੀਮਾਵਾਂ ਵਿੱਚ ਮਹੱਤਵਪੂਰਨ ਤਬਦੀਲੀ ਕਾਰਨ ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਮੋਹਾਲੀ ਦੇ ਮੈਂਬਰਾਂ ਦੀਆਂ ਚੋਣਾਂ ਮੁਲਤਵੀ ਕਰਨ ਦਾ ਫੈਸਲਾ ਕੀਤਾਰੋਡਵੇਜ਼ ਕਾਮਿਆਂ ਦੀ ਹੜਤਾਲ ਖਤਮ; ਟਰਾਂਸਪੋਰਟ ਮੰਤਰੀ ਨਾਲ ਮੀਟਿੰਗ ਦੌਰਾਨ ਬਣੀ ਸਹਿਮਤੀ

Punjab

ਪੰਜਾਬ ਪੁਲਿਸ ਸਟੇਟ ਬਣਨ ਵੱਲ ਵਧ ਰਿਹਾ ਹੈ: ਗਿਆਨੀ ਕੁਲਦੀਪ ਸਿੰਘ ਗੜਗੱਜ

AMRIK SINGH | March 19, 2025 11:32 PM
 
ਅੰਮ੍ਰਿਤਸਰ:  ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਦਫ਼ਤਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜਾਰੀ ਇੱਕ ਲਿਖਤੀ ਪ੍ਰੈੱਸ ਬਿਆਨ ਵਿੱਚ ਕਿਹਾ ਹੈ ਕਿ ਪੰਜਾਬ ਪੁਲਿਸ ਸਟੇਟ ਬਣਨ ਵੱਲ ਵਧ ਰਿਹਾ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦਾ ਗੁਰਬਾਣੀ ਅੰਦਰ ਫੁਰਮਾਣ ਹੈ; ਕਿਰਸਾਣੀ ਕਿਰਸਾਣੁ ਕਰੇ ਲੋਚੈ ਜੀਉ ਲਾਇ ॥ ਹਲੁ ਜੋਤੈ ਉਦਮੁ ਕਰੇ ਮੇਰਾ ਪੁਤੁ ਧੀ ਖਾਇ ॥ ਭਾਵ ਕਿ ਕਿਸਾਨ ਆਪਣੇ ਪਰਿਵਾਰ ਲਈ ਤੇ ਆਪਣੇ ਸਮਾਜ ਦੇ ਢਿੱਡ ਭਰਨ ਲਈ ਕਿਰਤ ਕਰਦਾ ਹੈ। ਪਰ ਅੱਜ ਜੋ ਵਰਤਾਰਾ ਵਾਪਰ ਰਿਹਾ ਹੈ, ਜਿਸ ਤਰ੍ਹਾਂ ਗੱਲਬਾਤ ਕਰਕੇ ਆ ਰਹੇ ਕਿਸਾਨ ਆਗੂਆਂ ਨੂੰ ਪੁਲਿਸ ਵਲੋਂ ਹਿਰਾਸਤ ਵਿੱਚ ਲਿਆ ਗਿਆ ਹੈ ਤੇ ਧਰਨਾਕਾਰੀ ਕਿਸਾਨਾਂ ਖਿਲਾਫ਼ ਵੱਡਾ ਐਕਸ਼ਨ ਕਰਕੇ ਉਨ੍ਹਾਂ ਦੇ ਧਰਨਿਆਂ ਨੂੰ ਪੁੱਟਿਆ ਗਿਆ ਹੈ, ਇਹ ਸਭ ਜੋ ਪੰਜਾਬ ਵਿੱਚ ਪਿਛਲੇ ਕੁਝ ਸਮੇਂ ਤੋਂ ਚੱਲ ਰਿਹਾ ਹੈ ਉਸੇ ਕੜੀ ਦਾ ਹਿੱਸਾ ਹੈ। ਉਨ੍ਹਾਂ ਕਿਹਾ ਕਿ ਧਰਨਿਆਂ ਵਿੱਚੋਂ ਨਿਕਲੀ ਸਰਕਾਰ ਹੀ ਅੱਜ ਜਮਹੂਰੀ ਕਦਰਾਂ ਕੀਮਤਾਂ ਨੂੰ ਦਬਾਉਣ ਉੱਤੇ ਤੁਰੀ ਹੋਈ ਹੈ।
 
ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਵੱਡਾ ਸਵਾਲ ਇਹ ਹੈ ਕਿ ਜਦੋਂ ਭਾਰਤ ਅੰਦਰ ਸੰਵਿਧਾਨਕ ਲੋਕਤੰਤਰ ਤੇ ਨਿਆਂ ਦੀ ਵਿਵਸਥਾ ਹੈ ਤਾਂ ਉਸਦੀ ਬਜਾਏ ਇਸ ਤਰ੍ਹਾਂ ਸ਼ਰੇਆਮ ਅਣਮਨੁੱਖੀ ਤਰੀਕੇ ਦੀਆਂ ਕਾਰਵਾਈਆਂ ਕਰਨਾ ਕਿਸ ਲੋਕਤੰਤਰ ਤੇ ਨਿਆਂ ਤੰਤਰ ਦਾ ਹਿੱਸਾ ਹੈ? ਹਾਲਾਂਕਿ ਇਸ ਨਿਆਂ ਤੰਤਰ ਨੇ ਸਿੱਖਾਂ ਨੂੰ ਕਦੇ ਵੀ ਇਨਸਾਫ਼ ਨਹੀਂ ਦਿੱਤਾ ਪਰ ਜਿੰਨਾ ਕੁ ਵੀ ਨਿਆਂ ਦਾ ਪ੍ਰਬੰਧ ਹੈ, ਉਸਦੀ ਬਜਾਏ ਪੁਲਿਸ ਹੀ ਅਦਾਲਤ ਕਿਉਂ ਬਣੀ ਹੋਈ ਹੈ? 
 
ਜਥੇਦਾਰ ਗੜਗੱਜ ਨੇ ਕਿਹਾ ਕਿ ਸਿੱਖਾਂ ਦਾ ਤਜਰਬਾ ਹੈ ਕਿ ਅੰਗਰੇਜ਼ੀ ਸ਼ਾਸਨ ਤੋਂ ਲੈਕੇ ਹੁਣ ਤੱਕ ਜਦੋਂ ਵੀ ਪੁਲਿਸ ਨੂੰ ਬੇਰੋਕ ਤਾਕਤਾਂ ਮਿਲੀਆਂ ਹਨ ਤਾਂ ਇਸ ਨਾਲ ਆਮ ਲੋਕਾਂ ਦਾ ਘਾਣ ਹੋਇਆ ਹੈ। ਇਸਦੀ ਮਿਸਾਲ ਸਾਡੇ ਸਾਹਮਣੇ ਹੈ ਕਿ ਤੀਹ, ਪੈਂਤੀ ਸਾਲ ਪਹਿਲਾਂ ਜਦੋਂ ਪੁਲਿਸ ਨੂੰ ਲੋੜੋਂ ਵੱਧ ਤਾਕਤਾਂ ਮਿਲੀਆਂ ਤਾਂ ਉਸ ਦੀ ਦੁਰਵਰਤੋਂ ਕਰਦਿਆਂ ਸਿੱਖ ਨੌਜਵਾਨਾਂ ਦੇ ਝੂਠੇ ਪੁਲਿਸ ਮੁਕਾਬਲੇ ਕੀਤੇ ਗਏ ਅਤੇ ਉਨ੍ਹਾਂ ਕੇਸਾਂ ਵਿੱਚ ਅੱਜ ਸੀਬੀਆਈ ਅਦਾਲਤਾਂ ਵਿੱਚ ਦੋਸ਼ੀ ਪੁਲਿਸ ਅਧਿਕਾਰੀਆਂ ਨੂੰ ਸਜ਼ਾਵਾਂ ਹੋ ਰਹੀਆਂ ਹਨ ਪਰ ਅੱਜ ਫੇਰ ਉਹੀ ਮਾਹੌਲ ਬਣਾਇਆ ਜਾ ਰਿਹਾ ਹੈ। ਅੱਜ ਵੀ ਅਜਿਹੇ ਝੂਠੇ ਪੁਲਿਸ ਮੁਕਾਬਲੇ ਬਣਾਏ ਜਾ ਰਹੇ ਹਨ, ਨੌਜਵਾਨਾਂ ਦਾ ਸ਼ਿਕਾਰ ਖੇਡਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇੱਕ ਪਾਸੇ ਫੌਜ ਦੇ ਇੱਕ ਕਰਨਲ ਤੇ ਉਸਦੇ ਪਰਿਵਾਰ ’ਤੇ ਪੁਲਿਸ ਦਾ ਤਸ਼ੱਦਦ ਢਾਹਿਆ ਗਿਆ ਤੇ ਸਾਬਕਾ ਤੇ ਮੌਜੂਦਾ ਫੌਜੀ ਅਧਿਕਾਰੀਆਂ ਵੱਲੋਂ ਦਬਾਅ ਪੈਣ ’ਤੇ ਜਦੋਂ ਦੋਸ਼ੀ ਪੁਲਿਸ ਵਾਲਿਆਂ ਤੇ ਕਾਰਵਾਈ ਕਰਨੀ ਪੈ ਰਹੀ ਹੈ ਤੇ ਉਸ ਵਿੱਚ ਪੁਲਿਸ ‘ਅਣਪਛਾਤੀ’ ਹੋ ਗਈ। ਇਸੇ ਤਰ੍ਹਾਂ ਅੱਜ ਕਿਸਾਨਾਂ ਤੇ ਤਸ਼ੱਦਦ ਢਾਹੇ ਜਾ ਰਹੇ ਹਨ।
 
ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਜੇਕਰ ਪੰਜਾਬ ਵਿੱਚ ਕਿਸਾਨਾਂ ਦੇ ਧਰਨੇ ਨਾਲ ਕੋਈ ਮਸਲਾ ਪੈਦਾ ਹੋ ਰਿਹਾ ਹੈ ਤਾਂ ਇਸਦਾ ਹੱਲ ਗੱਲਬਾਤ ਨਾਲ ਕੱਢਿਆ ਜਾਣਾ ਚਾਹੀਦਾ ਹੈ। ਕਿਉਂਕਿ ਹੁਣ ਤੱਕ ਸਾਰੀਆਂ ਪਾਰਟੀਆਂ ਕਿਸਾਨਾਂ ਦੇ ਧਰਨਿਆਂ ਵਿੱਚ ਵੀ ਜਾਂਦੀਆਂ ਰਹੀਆਂ ਹਨ ਤੇ ਉਨ੍ਹਾਂ ਤੋਂ ਸਮਰਥਨ ਵੀ ਲੈਂਦੀਆਂ ਰਹੀਆਂ ਹਨ ਤੇ ਅੱਜ ਉਨ੍ਹਾਂ ਹੀ ਕਿਸਾਨਾਂ ’ਤੇ ਚੜ੍ਹਾਈ ਕੀਤੀ ਜਾ ਰਹੀ ਹੈ। ਇਸ ਤਰ੍ਹਾਂ ਮਹਿਸੂਸ ਹੋ ਰਿਹਾ ਹੈ ਕਿ ਪੰਜਾਬ ਅੰਦਰ ਨਿਆਂਕਾਰੀ ਕਾਨੂੰਨ ਦਾ ਰਾਜ ਨਾ ਹੋ ਕੇ ਪੁਲਿਸ ਦਾ ਰਾਜ ਹੈ ਤੇ ਇਹ ਬਹੁਤ ਖ਼ਤਰਨਾਕ ਗੱਲ ਹੈ ਕਿਉਂਕਿ ਜਦੋਂ-ਜਦੋਂ ਵੀ ਪੰਜਾਬ ਅੰਦਰ ਪੁਲਿਸ ਦਾ ਰਾਜ ਹੋਇਆ ਹੈ। ਪੰਜਾਬ ਨੇ ਇੱਕ ਲੰਮਾ ਸੰਤਾਪ ਭੋਗਿਆ ਹੈ । 
 ਉਨ੍ਹਾਂ ਕਿਹਾ ਕਿ ਗੁਰਬਾਣੀ ਦਾ ਫੁਰਮਾਣ ਹੈ; ਰਾਜੇ ਚੁਲੀ ਨਿਆਵ ਕੀ ਪੜਿਆ ਸਚੁ ਧਿਆਨੁ ॥ ਰਾਜੇ ਦਾ ਕੰਮ ਨਿਆਂ ਕਰਨਾ ਹੁੰਦਾ ਹੈ ਅਤੇ ਮੌਜੂਦਾ ਹਾਕਮ ਤਾਂ ਚੁਣੇ ਵੀ ਲੋਕਾਂ ਨੇ ਹੀ ਵੋਟਾਂ ਪਾ ਕੇ ਹਨ। ਇਸ ਲਈ ਜਿੰਨਾਂ ਨੇ ਵੋਟਾਂ ਪਾਈਆਂ ਹਨ ਉਨ੍ਹਾਂ ਨੂੰ ਨਿਆਂ ਦੇਣ ਦੀ ਥਾਂ ਜਬਰ ਕਰਨ ਤੋਂ ਸਰਕਾਰ ਗੁਰੇਜ਼ ਕਰੇ। ਸਰਕਾਰ ਇਹ ਗੱਲ ਚੇਤੇ ਰੱਖੇ ਕਿ ਕਿਸਾਨਾਂ ਦੇ ਧਰਨੇ ਨੂੰ ਇਸ ਤਰ੍ਹਾਂ ਪੁਲਿਸ ਜਬਰ ਨਾਲ ਚੁੱਕੇ ਜਾਣ ਦਾ ਪੰਜਾਬੀ ਮਨਾਂ ਉੱਪਰ ਗਹਿਰਾ ਤੇ ਮਾੜਾ ਪ੍ਰਭਾਵ ਪਵੇਗਾ।
 

Have something to say? Post your comment

google.com, pub-6021921192250288, DIRECT, f08c47fec0942fa0

Punjab

“ਅਸੀਂ ਪੰਜਾਬ ਸਰਕਾਰ ਵੱਲੋਂ ਮੱਤੇਵਾੜਾ ਜੰਗਲ ਨੇੜੇ ਗਰੀਬ ਸਿੱਖ ਪਰਿਵਾਰਾਂ 'ਤੇ ਅੱਤਿਆਚਾਰ ਬਰਦਾਸ਼ਤ ਨਹੀਂ ਕਰਾਂਗੇ”: ਅਕਾਲ ਤਖ਼ਤ ਸਾਹਿਬ ਦੇ ਜਥੇਦਾਰ

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਨਸ਼ਾ ਤਸਕਰੀ ਨੈੱਟਵਰਕ ਦਾ ਪਰਦਾਫਾਸ਼; 5 ਕਿਲੋ ਹੈਰੋਇਨ ਸਮੇਤ ਇੱਕ ਵਿਅਕਤੀ ਕਾਬੂ

ਸਈਸੀ ਨੇ ਪੰਚਾਇਤ ਸੰਮਤੀ/ਜ਼ਿਲ੍ਹਾ ਪ੍ਰੀਸ਼ਦ ਮੋਹਾਲੀ ਖੇਤਰ ਦੀਆਂ ਸੀਮਾਵਾਂ ਵਿੱਚ ਮਹੱਤਵਪੂਰਨ ਤਬਦੀਲੀ ਕਾਰਨ ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਮੋਹਾਲੀ ਦੇ ਮੈਂਬਰਾਂ ਦੀਆਂ ਚੋਣਾਂ ਮੁਲਤਵੀ ਕਰਨ ਦਾ ਫੈਸਲਾ ਕੀਤਾ

ਰੋਡਵੇਜ਼ ਕਾਮਿਆਂ ਦੀ ਹੜਤਾਲ ਖਤਮ; ਟਰਾਂਸਪੋਰਟ ਮੰਤਰੀ ਨਾਲ ਮੀਟਿੰਗ ਦੌਰਾਨ ਬਣੀ ਸਹਿਮਤੀ

ਯੁੱਧ ਨਸ਼ਿਆਂ ਵਿਰੁੱਧ’ ਦੇ 274ਵੇਂ ਦਿਨ ਪੰਜਾਬ ਪੁਲਿਸ ਵੱਲੋਂ 1.5 ਕਿਲੋ ਹੈਰੋਇਨ ਸਮੇਤ 74 ਨਸ਼ਾ ਤਸਕਰ ਕਾਬੂ

ਵਿਜੀਲੈਂਸ ਬਿਊਰੋ ਵੱਲੋਂ ਮਜੀਠੀਆ ਦਾ ਕਰੀਬੀ ਹਰਪ੍ਰੀਤ ਸਿੰਘ ਗੁਲਾਟੀ ਗ੍ਰਿਫ਼ਤਾਰ

ਪੰਜਾਬ ਦੇ ਇਤਿਹਾਸ ਵਿੱਚ ਸਭ ਤੋਂ ਵੱਡਾ ਸੜਕ ਨਿਰਮਾਣ ਕਾਰਜ ਸ਼ੁਰੂ,: ਮੁੱਖ ਮੰਤਰੀ  ਨੇ  ਕਿਹਾ; ਹੜ੍ਹ ਰਾਹਤ ਵਜੋਂ ਕੇਂਦਰ ਤੋਂ ਇੱਕ ਪੈਸਾ ਵੀ ਪ੍ਰਾਪਤ ਨਹੀਂ ਹੋਇਆ 

 ਪੰਜਾਬ ਕੈਬਨਿਟ ਵੱਲੋਂ 12 ਅਹਿਮ ਸ਼੍ਰੇਣੀਆਂ ਦੇ 300 ਸਪੈਸ਼ਲਿਸਟ ਡਾਕਟਰਾਂ ਨੂੰ ਸੂਚੀਬੱਧ ਕਰਨ ਦੀ ਸਹਿਮਤੀ

ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦਾਂ ਅਤੇ ਪੰਚਾਇਤ ਸੰਮਤੀਆਂ ਦੀਆਂ ਚੋਣਾਂ 14 ਦਸੰਬਰ ਨੂੰ ਹੋਣਗੀਆਂ: ਰਾਜ ਕਮਲ ਚੌਧਰੀ

ਪ੍ਰਧਾਨ ਮੰਤਰੀ ਖਿਲਾਫ ਕੀਤੀਆਂ ਟਿੱਪਣੀਆਂ ਲਈ ਜਨਤਕ ਮਾਫੀ ਮੰਗੇ ਆਮ ਆਦਮੀ ਪਾਰਟੀ - ਸੁਨੀਲ ਜਾਖੜ