Saturday, April 27, 2024

Punjab

ਪੰਜਾਬ ਪੇਅ ਸਕੇਲ ਬਹਾਲੀ ਸਾਂਝੇ ਫਰੰਟ ਦੀ ਕੈਬਨਿਟ ਸਬ-ਕਮੇਟੀ ਨਾਲ ਮੀਟਿੰਗ ਬੇਸਿੱਟਾ

ਦਲਜੀਤ ਕੌਰ  | March 15, 2024 09:39 PM
ਪੰਜਾਬ ਪੇਅ ਸਕੇਲ ਨਹੀਂ ਤਾਂ ਵੋਟ ਨਹੀਂ ਦਾ ਦਿੱਤਾ ਨਾਅਰਾ
ਅਗਾਮੀ ਲੋਕ ਸਭਾ ਚੋਣਾਂ ਵਿੱਚ ਆਪ ਪਾਰਟੀ ਦਾ ਕੀਤਾ ਜਾਵੇਗਾ ਵਿਰੋਧ
 
 
ਚੰਡੀਗੜ੍ਹ, : ਪੰਜਾਬ ਪੇਅ ਸਕੇਲ ਬਹਾਲੀ ਸਾਂਝਾ ਫਰੰਟ ਵੱਲੋਂ ਪਿਛਲੇ ਸਮੇਂ ਤੋਂ 17 ਜੁਲਾਈ 2020 ਦਾ ਨੋਟੀਫਿਕੇਸ਼ਨ ਰੱਦ ਕਰਕੇ ਸਮੂਹ ਮੁਲਾਜ਼ਮਾਂ ਤੇ ਪੰਜਾਬ ਦਾ ਪੇਅ ਸਕੇਲ ਬਹਾਲ ਕਰਵਾਉਣ, ਪਰਖ਼ਕਾਲ ਦਾ ਸਮਾਂ ਇੱਕ ਸਾਲ ਦਾ ਕਰਵਾਉਣ ਆਦਿ ਮੰਗਾਂ ਸੰਬੰਧੀ ਸੰਘਰਸ਼ ਕੀਤਾ ਜਾ ਰਿਹਾ ਹੈ। ਇਹਨਾਂ ਮਸਲਿਆਂ ਸੰਬੰਧੀ ਫਰੰਟ ਦੇ ਆਗੂਆਂ ਵਲੋਂ ਅੱਜ ਪੰਜਾਬ ਸਿਵਲ ਸਕਤਰੇਤ ਚੰਡੀਗੜ ਵਿਖੇ ਮੀਟਿੰਗ ਕੀਤੀ ਗਈ ਜੋ ਕਿ ਬੇਸਿੱਟਾ ਰਹੀ। 
 
ਆਗੂਆਂ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਦੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਇਹਨਾਂ ਨੇ ਸਾਡੇ ਧਰਨਿਆਂ ਵਿੱਚ ਆ ਕੇ ਸਾਡੇ ਨਾਲ਼ ਵਾਅਦਾ ਕੀਤਾ ਸੀ ਕਿ ਜੇਕਰ ਸਾਡੀ ਸਰਕਾਰ ਆਉਂਦੀ ਹੈ ਤਾਂ ਅਸੀਂ ਸਮੂਹ ਮੁਲਾਜ਼ਮਾ ਤੇ ਪੰਜਾਬ ਦੇ ਪੇਅ ਸਕੇਲ ਲਾਗੂ ਕਰਾਂਗੇ। ਪਰ, ਦੋ ਸਾਲ ਦਾ ਸਮਾਂ ਬੀਤ ਜਾਣ ਤੇ ਵੀ ਅਜੇ ਤੱਕ ਇਹ ਵਾਅਦਾ ਵਫ਼ਾ ਨਹੀਂ ਹੋਇਆ। ਪਰਖ਼ਕਾਲ ਦਾ ਸਮਾਂ ਪੂਰਾ ਕਰ ਚੁੱਕੇ ਮੁਲਾਜ਼ਮਾਂ‌ ਦੀ ਪੇਅ ਫਿਕਸੇਸ਼ਨ ਕਰਨ ਸੰਬੰਧੀ ਵੀ ਸਰਕਾਰ ਕੋਈ ਸੁਹਿਰਦਤਾ ਨਹੀਂ ਦਿਖਾ ਰਹੀ। ਇਸ ਕਰਕੇ ਮੁਲਾਜ਼ਮ ਮਾਨਸਿਕ ਤਣਾਓ ਚ ਗੁਜ਼ਰ ਰਹੇ ਹਨ। 
 
ਮੀਟਿੰਗ ਬੇਸਿੱਟਾ ਰਹਿਣ ਦੇ ਰੋਸ ਵਜੋ ਮੁਲਾਜ਼ਮਾਂ ਨੇ ਐਲਾਨ ਕੀਤਾ ਕੇ ਆਉਣ ਵਾਲੀਆਂ ਲੋਕ ਸਭਾ ਚੋਣਾ ਵਿੱਚ ਪੰਜਾਬ ਦੇ ਹਰੇਕ ਲੋਕ ਸਭਾ ਹਲਕੇ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦਾ ਵਿਰੋਧ ਕੀਤਾ ਜਾਵੇਗਾ ਅਤੇ ਮੁਲਾਜ਼ਮਾਂ ਨੇ ਇਸ ਮੌਕੇ ਪੰਜਾਬ ਪੇਅ ਸਕੇਲ ਨਹੀਂ ਤਾ ਵੋਟ ਨਹੀਂ ਦਾ ਨਾਅਰਾ ਦਿੱਤਾ। ਇਸ ਨਾਅਰੇ ਤਹਿਤ ਅਧੂਰੇ ਕੇਂਦਰੀ ਪੇਅ ਸਕੇਲਾਂ ਤੇ ਭਰਤੀ ਮੁਲਾਜ਼ਮ ਆਪਣੇ ਘਰਾਂ ਦੇ ਬਾਹਰ ਪੰਜਾਬ ਪੇਅ ਸਕੇਲ ਨਹੀਂ ਤਾਂ ਵੋਟ ਨਹੀਂ ਦੀਆਂ ਤੱਖਤੀਆਂ ਲਾਉਣਗੇ ਅਤੇ ਵੋਟਾਂ ਮੰਗਣ ਆਏ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਤੋਂ ਸੱਤਾ ਵਿੱਚ ਆਉਣ ਤੋਂ ਪਹਿਲਾਂ ਕੀਤੇ ਵਾਅਦਿਆਂ ਬਾਰੇ ਘੇਰ ਕੇ ਸਵਾਲ ਪੁੱਛਣਗੇ। 
 
ਇਸ ਮੌਕੇ ਹਰਜਿੰਦਰ ਸਿੰਘ, ਸਸ਼ਪਾਲ ਸਿੰਘ, ਯੁੱਧਜੀਤ ਸਿੰਘ ਦੀਪਕ ਕੰਬੋਜ, ਜੱਗਾ ਬੋਹਾ, ਜਰਨੈਲ ਸਿੰਘ, ਰਸ਼ਪਾਲ ਸਿੰਘ, ਮੈਡਮ ਨਰਿੰਦਰ ਕੌਰ, ਜਗਜੀਵਨਜੋਤ ਮਾਨਸਾ, ਗੁਰਵਿੰਦਰ ਮਾਨਸਾ, ਨਵਜੀਵਨ ਬਰਨਾਲਾ, ਸੁਰਿੰਦਰ ਲੁਧਿਆਣਾ, ਗੁਰਦੀਪ ਸਿੰਘ ਫਾਜ਼ਿਲਕਾ, ਵਿਜੈ ਮੱਟੂ, ਲੈਕਚਰਾਰ ਈਸ਼ਾ ਨਾਰੰਗ, ਹਰਪ੍ਰੀਤ ਕੌਰ, ਮਨਦੀਪ ਸਿੰਘ, ਗੁਰਦੀਪ ਸਿੰਘ, ਹਰਜਿੰਦਰ ਐਤੀਆਣਾ, ਲਵੀ ਢਿਗੀਂ ਆਦਿ ਆਗੂ ਮੌਜੂਦ ਸਨ।
 

Have something to say? Post your comment

google.com, pub-6021921192250288, DIRECT, f08c47fec0942fa0

Punjab

ਸੁਖਬੀਰ ਸਿੰਘ ਬਾਦਲ ਵੱਲੋਂ ਐਸ.ਓ.ਆਈ ਦੇ ਜਥੇਬੰਦਕ ਢਾਂਚੇ ਦਾ ਐਲਾਨ

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਸੁਖਬੀਰ ਸਿੰਘ ਬਾਦਲ ਨੇ ਭਰੋਸੇਯੋਗਤਾ ਖਤਮ ਕਰ ਲਈ- ਹਰਚੰਦ ਸਿੰਘ ਬਰਸਟ

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਭਗਤਾਂਵਾਲਾ ਕੂੜ ਡੰਪ ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ : ਤਰਨਜੀਤ ਸਿੰਘ ਸੰਧੂ

ਮੁੱਖ ਮੰਤਰੀ ਨੇ ਕਣਕ ਦੇ ਇੱਕ-ਇੱਕ ਦਾਣੇ ਦੀ ਨਿਰਵਿਘਨ ਖਰੀਦ ਪ੍ਰਤੀ ਦ੍ਰਿੜ ਵਚਨਬੱਧਤਾ ਦੁਹਰਾਈ