Wednesday, April 22, 2026

Punjab

ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਐਨ.ਸੀ.ਏ.ਪੀ. ਤਹਿਤ ‘ਮਿਸ਼ਨ ਕਲੀਨ ਏਅਰ ਮੰਡੀ ਗੋਬਿੰਦਗੜ੍ਹ’ ਦੀ ਸ਼ੁਰੂਆਤ

ਪੰਜਾਬ ਨਿਊਜ਼ ਐਕਸਪ੍ਰੈੱਸ | April 22, 2026 07:38 PM

ਚੰਡੀਗੜ੍ਹ, 22 ਅਪ੍ਰੈਲ: ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀ.ਪੀ.ਸੀ.ਬੀ.) ਨੇ ਰਾਸ਼ਟਰੀ ਸਾਫ਼ ਹਵਾ ਪ੍ਰੋਗਰਾਮ (ਐਨ.ਸੀ.ਏ.ਪੀ.) ਦੇ ਤਹਿਤ ਮਿਸ਼ਨ "ਕਲੀਨ ਏਅਰ " ਮੰਡੀ ਗੋਬਿੰਦਗੜ੍ਹ ਸੰਬੰਧੀ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਇੱਕ ਉੱਚ-ਪੱਧਰੀ ਮੀਟਿੰਗ ਪੀ.ਪੀ.ਸੀ.ਬੀ. ਦੀ ਚੇਅਰਪਰਸਨ ਰੀਨਾ ਗੁਪਤਾ ਅਤੇ ਮੈਂਬਰ ਸਕੱਤਰ ਡਾ. ਲਵਨੀਤ ਕੁਮਾਰ ਦੁਬੇ ਦੀ ਅਗਵਾਈ ਵਿੱਚ ਕਾਰਵਾਈ ਗਈ। ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਅਤੇ ਐਡੀਸ਼ਨਲ ਡਿਪਟੀ ਕਮਿਸ਼ਨਰ ਪੂਜਾ ਸਿਆਲ ਸਮੇਤ ਮੁੱਖ ਵਿਭਾਗ ਮਿਊਂਸਿਪਲ ਕੌਂਸਲ, ਲੋਕ ਨਿਰਮਾਣ ਵਿਭਾਗ, ਐਨ.ਐਚ.ਏ.ਆਈ., ਪੀ.ਐਸ.ਆਈ.ਈ.ਸੀ, ਜੰਗਲਾਤ ਵਿਭਾਗ ਅਤੇ ਜਲ ਸਪਲਾਈ ਤੇ ਸੀਵਰੇਜ ਵਿਭਾਗ ਦੇ ਸੀਨੀਅਰ ਅਧਿਕਾਰੀ ਹਾਜ਼ਰ ਸਨ।

ਮੰਡੀ ਗੋਬਿੰਦਗੜ੍ਹ ਨੂੰ ਨਿਰਧਾਰਤ ਐਮਬੀਐਂਟ ਏਅਰ ਕੁਆਲਿਟੀ ਮਿਆਰਾਂ ਨੂੰ ਪੂਰਾ ਨਾ ਕਰਨ ਕਰਕੇ ‘ਨਾਨ-ਅਟੇਨਮੈਂਟ ਸਿਟੀ’ ਵਜੋਂ ਦਰਜ ਕੀਤਾ ਗਿਆ ਹੈ ਅਤੇ ਇਹ ਐਨ.ਸੀ.ਏ.ਪੀ. ਹੇਠ ਇੱਕ ਵਿਸ਼ੇਸ਼ ਤਵੱਜੋਂ ਵਾਲਾ ਸ਼ਹਿਰ ਹੈ। ਮੀਟਿੰਗ ਦੌਰਾਨ ਪੀ.ਪੀ.ਸੀ.ਬੀ. ਵੱਲੋਂ ਫੀਲਡ ਸਰਵੇ ਅਤੇ ਸੋਰਸ ਅਪੋਰਸ਼ਨਮੈਂਟ ਅਧਿਐਨ ਦੇ ਨਤੀਜੇ ਪੇਸ਼ ਕੀਤੇ ਗਏ, ਜਿਨ੍ਹਾਂ ਵਿੱਚ ਸੜਕ ਦੀ ਧੂੜ, ਵਾਹਨਾਂ ਤੋਂ ਨਿਕਲਣ ਵਾਲੇ ਧੂੰਏਂ, ਉਦਯੋਗਿਕ ਰਹਿੰਦਖੁਂਦ ਅਤੇ ਠੋਸ ਕਚਰੇ ਦੀ ਅਣਵਿਉਂਤ ਪ੍ਰਬੰਧਨਾ ਨੂੰ ਪ੍ਰਦੂਸ਼ਣ ਦੇ ਮੁੱਖ ਸਰੋਤ ਵਜੋਂ ਦਰਸਾਇਆ ਗਿਆ। ਇਨ੍ਹਾਂ ਦੇ ਆਧਾਰ ‘ਤੇ ਪੀ.ਪੀ.ਸੀ.ਬੀ. ਨੇ ਵੱਖ-ਵੱਖ ਵਿਭਾਗਾਂ ਲਈ ਸਮੇਂ-ਬੱਧ ਅਤੇ ਕਾਰਗਰ ਸਿਫਾਰਸ਼ਾਂ ਦਿੱਤੀਆਂ, ਜਿਨ੍ਹਾਂ ਵਿੱਚ ਸੜਕਾਂ ਦੇ ਸੁਧਾਰ, ਕਚਰਾ ਪ੍ਰਬੰਧਨ, ਟ੍ਰੈਫਿਕ ਭੀੜ ਘਟਾਉਣ ਅਤੇ ਉਦਯੋਗਿਕ ਉਤਸਰਜਨ ਕੰਟਰੋਲ ਸ਼ਾਮਲ ਹਨ।

ਚੇਅਰਪਰਸਨ ਪੀ.ਪੀ.ਸੀ.ਬੀ. ਨੇ ਜ਼ੋਰ ਦੇ ਕੇ ਕਿਹਾ ਕਿ ਇਹ ਪਹਲ ਕਿਸੇ ‘ਤੇ ਦੋਸ਼ ਲਗਾਉਣ ਲਈ ਨਹੀਂ, ਸਗੋਂ ਸਾਂਝੇ ਯਤਨਾਂ ਨਾਲ ਮਿਸ਼ਨ ਮੋਡ ਵਿੱਚ ਕੰਮ ਕਰਕੇ ਹਵਾ ਦੀ ਗੁਣਵੱਤਾ ਵਿੱਚ ਠੋਸ ਸੁਧਾਰ ਲਿਆਉਣ ਲਈ ਹੈ। ਹਾਲਾਂਕਿ ਇਸ ਪਹਲ ਦੀ ਅਗਵਾਈ ਪੀ.ਪੀ.ਸੀ.ਬੀ. ਕਰ ਰਿਹਾ ਹੈ, ਪਰ ਇਸਦੀ ਸਫਲਤਾ ਲਈ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਾਰੇ ਸੰਬੰਧਤ ਵਿਭਾਗਾਂ ਦਾ ਸਹਿਯੋਗ ਲਾਜ਼ਮੀ ਹੋਵੇਗਾ। ਇਹ ਫ਼ੈਸਲਾ ਕੀਤਾ ਗਿਆ ਕਿ ਅਗਲੇ 12 ਮਹੀਨਿਆਂ ਦੌਰਾਨ ਪ੍ਰਗਤੀ ਦੀ ਨਿਗਰਾਨੀ ਤਿਮਾਹੀ ਸਮੀਖਿਆ ਮੀਟਿੰਗਾਂ ਰਾਹੀਂ ਕੀਤੀ ਜਾਵੇਗੀ ਅਤੇ ਰੀਜਨਲ ਦਫ਼ਤਰ, ਫ਼ਤਿਹਗੜ੍ਹ ਸਾਹਿਬ, ਮੈਦਾਨੀ ਪੱਧਰ ‘ਤੇ ਕਾਰਵਾਈ, ਨਿਯਮਿਤ ਜਾਂਚਾਂ ਅਤੇ ਵਿਭਾਗੀ ਤਾਲਮੇਲ ਦੀ ਅਗਵਾਈ ਕਰੇਗਾ।

ਮੀਟਿੰਗ ਤੋਂ ਬਾਅਦ ਤਿੰਨ ਇੰਡਕਸ਼ਨ ਫਰਨੇਸ ਉਦਯੋਗਾਂ ਦਾ ਦੌਰਾ ਕੀਤਾ ਗਿਆ, ਜਿੱਥੇ ਦੂਸਰੇ ਦਰਜੇ ਦੇ ਉਤਸਰਜਨ ਨੂੰ ਘਟਾਉਣ ਲਈ ਅਧੁਨਿਕ ਹਵਾ ਪ੍ਰਦੂਸ਼ਣ ਨਿਯੰਤਰਣ ਪ੍ਰਣਾਲੀਆਂ ਲਗਾਈਆਂ ਗਈਆਂ ਹਨ, ਜੋ ਪੰਜਾਬ ਸਟੇਟ ਕੌਂਸਲ ਫ਼ਾਰ ਸਾਇੰਸ ਐਂਡ ਟੈਕਨਾਲੋਜੀ ਵੱਲੋਂ ਵਿਕਸਿਤ ਕੀਤੀਆਂ ਗਈਆਂ ਹਨ। ਪੀ.ਪੀ.ਸੀ.ਬੀ. ਨੇ ਬਾਕੀ ਉਦਯੋਗਿਕ ਇਕਾਈਆਂ ਵਿੱਚ ਵੀ ਇਨ੍ਹਾਂ ਤਕਨੀਕਾਂ ਦੇ ਅਪਨਾਅ ਨੂੰ ਆਸਾਨ ਬਣਾਉਣ ਲਈ ਆਪਣੀ ਵਚਨਬੱਧਤਾ ਦੁਹਰਾਈ, ਜਿਸ ਨਾਲ ਕਣਾਤਮਕ ਉਤਸਰਜਨ ਵਿੱਚ ਮਹੱਤਵਪੂਰਨ ਕਮੀ ਆਵੇਗੀ ਅਤੇ ਮੰਡੀ ਗੋਬਿੰਦਗੜ੍ਹ ਦੀ ਹਵਾ ਦੀ ਗੁਣਵੱਤਾ ਵਿੱਚ ਸੁਧਾਰ ਹੋਵੇਗਾ।

ਮਿਸ਼ਨ ਕਲੀਨ ਏਅਰ ਮੰਡੀ ਗੋਬਿੰਦਗੜ੍ਹ ਪੰਜਾਬ ਵਿੱਚ ਸਥਾਈ ਹਵਾ ਗੁਣਵੱਤਾ ਸੁਧਾਰ ਲਈ ਇੱਕ ਕੇਂਦਰਿਤ, ਡਾਟਾ-ਅਧਾਰਿਤ ਅਤੇ ਸਹਿਯੋਗਾਤਮਕ ਪਹੁੰਚ ਨੂੰ ਦਰਸਾਉਂਦਾ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਗੈਂਗਸਟਰਾਂ ’ਤੇ ਵਾਰ ਦਾ 92ਵਾਂ ਦਿਨ: ਪੰਜਾਬ ਪੁਲਿਸ ਵੱਲੋਂ 541 ਥਾਵਾਂ ’ਤੇ ਛਾਪੇਮਾਰੀ; 254 ਗ੍ਰਿਫ਼ਤਾਰ

ਪੰਜਾਬ ਵਿੱਚ 24 ਅਪ੍ਰੈਲ ਨੂੰ ਕਰਵਾਈ ਜਾਵੇਗੀ ਸਿਵਲ ਡਿਫੈਂਸ ਏਅਰ ਰੇਡ/ਬਲੈਕਆਊਟ ਮੌਕ ਐਕਸਰਸਾਈਜ਼

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਗੁਰਦਾਸਪੁਰ ਦਾਣਾ ਮੰਡੀ ਵਿਖੇ ਪਹੁੰਚੇ-ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ ਪੰਜਾਬ ਵਿੱਚ ਬਣੇਗਾ ਬਾਸਮਤੀ ਦਾ ‘ਸੈਂਟਰ ਆਫ਼ ਐਕਸੀਲੈਂਸ’ - CM ਮਾਨ

ਆਪ MLA ਤੋਂ 20 ਲੱਖ ਦੀ ਫਿਰੌਤੀ ਮੰਗਣ ਵਾਲੇ ਦੋ ਕਾਬੂ

ਮਾਨ ਸਰਕਾਰ ਵੱਲੋਂ ਗੜ੍ਹੇਮਾਰੀ ਨਾਲ ਨੁਕਸਾਨੀਆਂ ਫ਼ਸਲਾਂ ਲਈ 123.28 ਕਰੋੜ ਰੁਪਏ ਦੀ ਰਾਹਤ ਰਾਸ਼ੀ ਜਾਰੀ

ਲੱਖਾਂ ਦੇ ਬਿਲ ਵਾਲੇ ਮਰੀਜ਼ ਹੁਣ ਬਿਨਾਂ ਕੋਈ ਭੁਗਤਾਨ ਕੀਤੇ ਹਸਪਤਾਲ ਤੋਂ ਇਲਾਜ ਲੈ ਕੇ ਵਾਪਸ ਘਰਾਂ ਨੂੰ ਪਰਤ ਰਹੇ - ਡਾ. ਬਲਬੀਰ ਸਿੰਘ

ਮਾਨ ਸਰਕਾਰ ਨੇ ਗਰੁੱਪ-ਡੀ ਮੁਲਾਜ਼ਮਾਂ ਨੂੰ ਕਣਕ ਲਈ ਵਿਆਜ਼ ਮੁਕਤ ਕਰਜ਼ਾ ਦੇ ਕੇ ਜ਼ਰੂਰੀ ਲੋੜਾਂ ਲਈ ਸਮੇਂ ਸਿਰ ਸਹਾਇਤਾ ਯਕੀਨੀ ਬਣਾਈ: ਹਰਪਾਲ ਚੀਮਾ

ਵੱਡੀ ਖ਼ਬਰ: ਪੰਜਾਬ ਸਰਕਾਰ ਵੱਲੋਂ ਬਣਾਏ ਗਏ ਨਵੇਂ ਬੇਅਦਬੀ ਕਾਨੂੰਨ ਨੂੰ ਹਾਈ ਕੋਰਟ 'ਚ ਚੁਣੌਤੀ

ਗੈਂਗਸਟਰਾਂ 'ਤੇ ਵਾਰ ਦਾ 91ਵਾਂ ਦਿਨ: ਪੰਜਾਬ ਪੁਲਿਸ ਵੱਲੋਂ 561 ਥਾਵਾਂ 'ਤੇ ਛਾਪੇਮਾਰੀ; 281 ਗ੍ਰਿਫ਼ਤਾਰ