Saturday, May 09, 2026

Punjab

ਪੰਜਾਬ ਭਰ ਵਿੱਚ ਲਗਾਈ ਗਈ ਰਾਸ਼ਟਰੀ ਲੋਕ ਅਦਾਲਤ

ਪੰਜਾਬ ਨਿਊਜ਼ ਐਕਸਪ੍ਰੈੱਸ | May 09, 2026 07:29 PM

- 399 ਲੋਕ ਅਦਾਲਤ ਬੈਂਚਾਂ ਦਾ ਕੀਤਾ ਗਿਆ ਗਠਨ
- 4.5 ਲੱਖ ਤੋਂ ਵੱਧ ਮਾਮਲਿਆਂ ਦਾ ਕੀਤਾ ਨਿਪਟਾਰਾ; 917.55 ਕਰੋੜ ਰੁਪਏ ਦੇ ਅਵਾਰਡ ਕੀਤੇ ਪਾਸ
- ਲੋਕ ਅਦਾਲਤ - ਜਲਦ ਅਤੇ ਸੁਹਿਰਦਤਾ ਨਾਲ ਵਿਵਾਦਾਂ ਦੇ ਹੱਲ ਦਾ ਜ਼ਰੀਆ

ਚੰਡੀਗੜ੍ਹ, 9 ਮਈ: ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜਸਟਿਸ ਸ਼ੀਲ ਨਾਗੂ, ਚੀਫ ਜਸਟਿਸ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਜੀਆਂ ਦੀ ਸਰਪ੍ਰਸਤੀ ਅਧੀਨ ਅਤੇ ਕਾਰਜਕਾਰੀ ਚੇਅਰਮੈਨ ਮਾਣਯੋਗ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਦੀ ਅਗਵਾਈ ਹੇਠ ਸੂਬੇ ਭਰ ਵਿੱਚ ਸਾਲ 2026 ਦੀ ਦੂਸਰੀ ਰਾਸ਼ਟਰੀ ਲੋਕ ਅਦਾਲਤ ਲਗਾਈ ਗਈ।
ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਅਗਵਾਈ ਹੇਠ ਕਰਵਾਈ ਗਈ ਇਸ ਪਹਿਲਕਦਮੀ ਦਾ ਉਦੇਸ਼ ਝਗੜਿਆਂ ਦਾ ਜਲਦ, ਘੱਟ ਖਰਚ ਨਾਲ ਅਤੇ ਦੋਸਤਾਨਾ ਢੰਗ ਨਾਲ ਨਿਪਟਾਰਾ ਕਰਨਾ ਹੈ ਤਾਂ ਜੋ ਭਾਰਤੀ ਸੰਵਿਧਾਨ ਦੇ ਅਨੁਛੇਦ 39-ਏ ਅਨੁਸਾਰ ਨਿਆਂ ਤੱਕ ਪਹੁੰਚ ਵਧਾਈ ਜਾ ਸਕੇ।

ਲੋਕ ਅਦਾਲਤ ਵਿੱਚ ਮੁਕੱਦਮੇਬਾਜ਼, ਨਿਆਂਇਕ ਅਧਿਕਾਰੀ, ਵਕੀਲ ਅਤੇ ਸਹਿਯੋਗੀ ਭਾਈਵਾਲ ਸ਼ਾਮਲ ਹੋਏ। ਇਸ ਦੌਰਾਨ ਸਿਵਲ, ਵਿਆਹੁਤਾ, ਜਾਇਦਾਦ, ਮੋਟਰ ਦੁਰਘਟਨਾ ਦੇ ਦਾਅਵਿਆਂ, ਬੈਂਕਿੰਗ, ਬੀਮਾ ਅਤੇ ਹੋਰ ਮਾਮਲਿਆਂ ਸਮੇਤ ਕਈ ਤਰ੍ਹਾਂ ਦੇ ਕੇਸਾਂ ਦਾ ਆਪਸੀ ਸਹਿਮਤੀ ਰਾਹੀਂ ਨਿਪਟਾਰਾ ਕੀਤਾ ਗਿਆ। ਲੋਕ ਅਦਾਲਤ ਨੇ ਮੁਕੱਦਮੇਬਾਜ਼ਾਂ ਨੂੰ ਰਾਹਤ ਪ੍ਰਦਾਨ ਕਰਨ ਦੇ ਨਾਲ ਨਾਲ ਅਦਾਲਤਾਂ ਵਿੱਚ ਲੰਬਿਤ ਪਏ ਕੇਸਾਂ ਦੇ ਬੋਝ ਨੂੰ ਘਟਾਉਣ ਵਿੱਚ ਵੀ ਅਹਿਮ ਭੂਮਿਕਾ ਨਿਭਾਈ ਹੈ।

ਸੂਬੇ ਦੇ ਸਾਰੇ ਜ਼ਿਲ੍ਹਿਆਂ ਅਤੇ ਸਬ-ਡਵੀਜ਼ਨਾਂ ਵਿੱਚ ਕੁੱਲ 399 ਲੋਕ ਅਦਾਲਤ ਬੈਂਚਾਂ ਦਾ ਗਠਨ ਕੀਤਾ ਗਿਆ ਸੀ ਜਿਸ ਵਿੱਚ 5, 25, 137 ਕੇਸਾਂ ਦੀ ਸੁਣਵਾਈ ਕੀਤੀ ਗਈ, ਜਿਨ੍ਹਾਂ ਵਿੱਚੋਂ 4, 68, 633 ਕੇਸਾਂ ਦਾ ਸੁਹਿਰਦਤਾ ਨਾਲ ਨਿਪਟਾਰਾ ਕੀਤਾ ਗਿਆ ਅਤੇ 917.55 ਕਰੋੜ ਰੁਪਏ ਦੇ ਅਵਾਰਡ ਪਾਸ ਕੀਤੇ ਗਏ।
ਰਾਸ਼ਟਰੀ ਲੋਕ ਅਦਾਲਤ ਨਾਲ ਸੂਬੇ ਭਰ ਦੇ ਹਜ਼ਾਰਾਂ ਮੁਕੱਦਮੇਬਾਜ਼ ਥੋੜ੍ਹੇ ਸਮੇਂ ਵਿੱਚ ਆਪਣੇ ਝਗੜਿਆਂ ਦਾ ਨਿਪਟਾਰਾ ਕਰਨ ਦੇ ਯੋਗ ਹੋਏ ਹਨ। ਇਸ ਦੌਰਾਨ ਇੱਕ ਦਹਾਕੇ ਤੋਂ ਵੱਧ ਪੁਰਾਣੇ ਵਿਵਾਦਾਂ ਸਮੇਤ ਲੰਬਿਤ ਪਏ ਕਈ ਮਾਮਲਿਆਂ ਦਾ ਸਫਲਤਾਪੂਰਵਕ ਨਿਪਟਾਰਾ ਕੀਤਾ ਗਿਆ, ਜਿਸ ਨਾਲ ਅਦਾਲਤ ‘ਤੇ ਲੰਬਿਤ ਕੇਸਾਂ ਦਾ ਬੋਝ ਕਾਫ਼ੀ ਹੱਦ ਤੱਕ ਘੱਟ ਗਿਆ।

ਅਦਾਲਤਾਂ ਨੂੰ ਬੈਂਕਿੰਗ ਸੰਸਥਾਵਾਂ, ਬੀਮਾ ਕੰਪਨੀਆਂ, ਸਰਕਾਰੀ ਵਿਭਾਗਾਂ ਅਤੇ ਆਮ ਲੋਕਾਂ ਵੱਲੋਂ ਭਾਰੀ ਹੁੰਗਾਰਾ ਮਿਲਿਆ, ਜੋ ਲੋਕ ਅਦਾਲਤਾਂ ਵਿੱਚ ਲੋਕਾਂ ਦੇ ਵਧ ਰਹੇ ਵਿਸ਼ਵਾਸ ਨੂੰ ਦਰਸਾਉਂਦਾ ਹੈ।

ਇਸ ਮੌਕੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਮਾਣਯੋਗ ਸ੍ਰੀ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਨੇ ਸੂਬੇ ਭਰ ਦੇ ਨਿਆਂਇਕ ਅਧਿਕਾਰੀਆਂ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀਆਂ ਅਤੇ ਵਲੰਟੀਅਰਾਂ ਦੇ ਸਮਰਪਿਤ ਯਤਨਾਂ ਦੀ ਸ਼ਲਾਘਾ ਕੀਤੀ, ਜਿਨ੍ਹਾਂ ਦੀ ਸਮੂਹਿਕ ਵਚਨਬੱਧਤਾ ਨੇ ਇਸ ਮੈਗਾ ਪ੍ਰੋਗਰਾਮ ਨੂੰ ਸਫਲ ਬਣਾਇਆ।

ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਸਾਰੀਆਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀਆਂ, ਰਾਜ ਨਿਆਂਪਾਲਿਕਾ, ਬਾਰ ਮੈਂਬਰਾਂ, ਪੁਲਿਸ ਅਧਿਕਾਰੀਆਂ ਅਤੇ ਸਿਵਲ ਪ੍ਰਸ਼ਾਸਨ ਦਾ ਉਨ੍ਹਾਂ ਦੇ ਸਹਿਯੋਗ ਲਈ ਤਹਿ ਦਿਲੋਂ ਧੰਨਵਾਦ ਕੀਤਾ।

Have something to say? Post your comment

google.com, pub-6021921192250288, DIRECT, f08c47fec0942fa0

Punjab

'ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ' ਤਹਿਤ ਰੋਜ਼ਾਨਾ ਯਾਤਰਾ ਕਰਨ ਵਾਲੇ ਸ਼ਰਧਾਲੂਆਂ ਦੀ ਦੇਖਭਾਲ ਲਈ 900 ਤੋਂ ਵੱਧ ਮੁਲਾਜ਼ਮ ਤੈਨਾਤ

ਮੋਹਾਲੀ 'ਚ ਥਾਣੇ ਦੇ ਬਾਹਰ ਖੁਦ ਨੂੰ ਅੱਗ ਲਗਾਉਣ ਵਾਲੀ ਔਰਤ ਦੀ ਇਲਾਜ ਦੌਰਾਨ ਮੌਤ

ਮਾਨ ਸਰਕਾਰ ਦੀ ਇਤਿਹਾਸਕ ਪਹਿਲ, 40 ਲੱਖ ਗਰੀਬ-ਦਲਿਤ-ਪੱਛੜੇ ਵਰਗ ਦੇ ਪਰਿਵਾਰਾਂ ਨੂੰ ਮੁਫਤ ਰਾਸ਼ਨ ਕਿੱਟ ਮਿਲਣੀ ਸ਼ੁਰੂ

ਦਹਾਕਿਆਂ ਪਿੱਛੋਂ ਨਹਿਰੀ ਪਾਣੀ ਟੇਲਾਂ 'ਤੇ ਪੈਂਦੇ ਪਿੰਡਾਂ ਤੱਕ ਪਹੁੰਚਿਆ, ਰੋਪੜ ਨਹਿਰੀ ਨੈੱਟਵਰਕ ਹੇਠ ਸਿੰਚਾਈ ਖੇਤਰ ’ਚ ਲਗਭਗ 200% ਤੱਕ ਦਾ ਵਾਧਾ: ਗੋਇਲ

ਈ.ਡੀ. ਅਤੇ ਭਾਜਪਾ ਦੇ ਅਨੈਤਿਕ ਗੱਠਜੋੜ ਦਾ ਪਤਨ ਪੰਜਾਬ ਤੋਂ ਹੀ ਹੋਵੇਗਾ-ਭਗਵੰਤ ਸਿੰਘ ਮਾਨ

ਈਡੀ ਨੇ ਆਪ ਮੰਤਰੀ ਸੰਜੀਵ ਅਰੋੜਾ ਨੂੰ ਕੀਤਾ ਗ੍ਰਿਫ਼ਤਾਰ

ਈਡੀ ਨੇ ਛਾਪੇਮਾਰੀ ਤੋਂ ਬਾਅਦ ਪੰਜਾਬ ਦੇ ਉਦਯੋਗ ਮੰਤਰੀ ਸੰਜੀਵ ਅਰੋੜਾ ਨੂੰ ਗ੍ਰਿਫ਼ਤਾਰ ਕੀਤਾ

ਸ਼ੁਕਰਾਨਾ ਯਾਤਰਾ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਗੁਰਦੁਆਰਾ ਮਸਤੂਆਣਾ ਸਾਹਿਬ ਵਿਖੇ ਮੱਥਾ ਟੇਕਿਆ

14,000 ਕਿਲੋਮੀਟਰ ਪਾਈਪਲਾਈਨਾਂ ਅਤੇ 21,000 ਕਿਊਸਿਕ ਪਾਣੀ ਨੇ ਟੇਲਾਂ ‘ਤੇ ਵਸਦੇ ਕਿਸਾਨਾਂ ਲਈ ਸਿੰਚਾਈ ਸਹੂਲਤ ਯਕੀਨੀ ਬਣਾਈ: CM ਮਾਨ

ਗੈਂਗਸਟਰਾਂ ’ਤੇ ਵਾਰ ਦਾ 108ਵਾਂ ਦਿਨ: ਪੰਜਾਬ ਪੁਲਿਸ ਨੇ 548 ਥਾਵਾਂ ’ਤੇ ਕੀਤੀ ਛਾਪੇਮਾਰੀ ; 261 ਗ੍ਰਿਫ਼ਤਾਰ