Monday, March 16, 2026
ਤਾਜਾ ਖਬਰਾਂ
ਪੰਜਾਬ ਦੀ ਮਾਨ ਸਰਕਾਰ ਨੇ ਚੁੱਪ-ਚਾਪ ਰੋਜ਼ਾਨਾ ਅਜੀਤ ਦੇ ਮਾਲਕ ਬਰਜਿੰਦਰ ਸਿੰਘ ਹਮਦਰਦ ਵਿਰੁੱਧ 315 ਕਰੋੜ ਰੁਪਏ ਦੇ ਜੰਗ-ਏ-ਆਜ਼ਾਦੀ ਕੇਸ ਨੂੰ ਵਾਪਸ ਲਿਆਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿੱਚ ਧਾਂਦਲੀ ਦੇ ਦੋਸ਼ ਲਗਾਉਣ ਵਾਲੀ ਆਡੀਓ ਕਲਿੱਪ ਦੀ ਫੋਰੈਂਸਿਕ ਜਾਂਚ ਦੇ ਹੁਕਮ ਦਿੱਤੇਚਾਰ ਸਾਲ, ਪੰਜ SIT, ਕੋਈ ਚਲਾਨ ਨਹੀਂ: ਬਿਕਰਮ ਮਜੀਠੀਆ ਵਿਰੁੱਧ 'ਆਪ' ਸਰਕਾਰ ਦਾ NDPS ਕੇਸ ਲਟਕਿਆ ਹੋਇਆਪੰਜਾਬ ਦੇ ਮੁੱਖ ਮੰਤਰੀ ਵੱਲੋਂ ਜਾਨ ਨੂੰ ਖ਼ਤਰਾ ਹੋਣ ਦਾ ਦੋਸ਼, ਸੁਪਰੀਮ ਕੋਰਟ ਵੱਲੋਂ ਜ਼ਮਾਨਤ ਮਿਲਣ ਤੋਂ ਬਾਅਦ ਬਿਕਰਮ ਮਜੀਠੀਆ ਨਾਭਾ ਜੇਲ੍ਹ ਤੋਂ ਬਾਹਰ ਆਏਅਕਾਲ ਤਖ਼ਤ ਦੇ ਟਕਰਾਅ ਤੋਂ ਬਾਅਦ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਡੇਰਾ ਰਾਧਾ ਸੁਆਮੀ ਬਿਆਸ ਮੁਖੀ ਵਿਰੁੱਧ ਨਵਾਂ ਮੋਰਚਾ ਖੋਲ੍ਹਿਆਗੈਂਗਸਟਰਾਂ ਨੇ 'ਆਪ' ਦੇ ਅਲਟੀਮੇਟਮਾਂ ਦੀ ਉਲੰਘਣਾ ਕੀਤੀ, ਪੰਜਾਬ ਵਿੱਚ ਨਿਸ਼ਾਨਾ ਬਣਾ ਕੇ ਕਤਲ ਬੇਰੋਕ ਜਾਰੀ

Punjab

ਪੰਜਾਬ ਭਾਜਪਾ ਨੇ ਬਿਹਾਰ ਚੋਣ ਨਤੀਜਿਆਂ ਨੂੰ ਵਿਕਾਸ ਦੀ ਜਿੱਤ ਦੱਸਿਆ,  ਬਿਹਾਰ ਵਿਜੇ ‘ਤੇ ਪੰਜਾਬ ਭਾਜਪਾ ਵਿੱਚ ਜਸ਼ਨ

PUNJAB NEWS EXPRESS | November 14, 2025 08:57 PM

ਚੰਡੀਗੜ੍ਹ, : ਬਿਹਾਰ ਵਿਧਾਨ ਸਭਾ ਚੋਣਾਂ ਵਿੱਚ ਭਾਰਤੀ ਜਨਤਾ ਪਾਰਟੀ ਪੰਜਾਬ ਅਤੇ ਉਸਦੇ ਗਠਜੋੜ ਨੂੰ ਮਿਲੇ ਸਪਸ਼ਟ ਬਹੁਮਤ ‘ਤੇ ਪੰਜਾਬ ਭਾਜਪਾ ਵਲੋਂ ਖੂਬ ਖ਼ੁਸ਼ੀ ਦਾ ਇਜਹਾਰ ਕੀਤਾ ਗਿਆ ਹੈ। ਪਾਰਟੀ ਨੇ ਕਿਹਾ ਹੈ ਕਿ ਬਿਹਾਰ ਦੇ ਲੋਕਾਂ ਨੇ ਵਿਕਾਸ, ਪਾਰਦਰਸ਼ੀ ਕਾਰਗੁਜ਼ਾਰੀ ਅਤੇ ਸਥਿਰ ਸਰਕਾਰ ਦੇ ਹੱਕ ਵਿੱਚ ਵੋਟ ਪਾ ਕੇ ਇਹ ਸਾਫ਼ ਕਰ ਦਿੱਤਾ ਹੈ ਕਿ ਉਹ ਨਕਾਰਾਤਮਕ ਰਾਜਨੀਤੀ ਨੂੰ ਪਸੰਦ ਨਹੀਂ ਕਰਦੇ।

ਪੰਜਾਬ ਭਾਜਪਾ ਦੇ ਕਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਬਿਹਾਰ ਦੇ ਨਤੀਜਿਆਂ ਦਾ ਸਵਾਗਤ ਕਰਦੇ ਹੋਏ ਕਿਹਾ ਕਿ ਇਹ ਜਿੱਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਕਾਢ, ਵਿਜ਼ਨ ਤੇ ਲੋਕ ਭਰੋਸੇ ਦੀ ਮੋਹਰ ਹੈ। ਉਨ੍ਹਾਂ ਕਿਹਾ ਕਿ ਬਿਹਾਰ ਦੇ ਲੋਕਾਂ ਨੇ ਦੁਬਾਰਾ ਵਿਕਾਸ ਦੇ ਰਾਹ ਨੂੰ ਚੁਣਿਆ ਹੈ ਅਤੇ ਇਹ ਨਤੀਜੇ ਦੇਸ਼ ਭਰ ਵਿੱਚ ਭਾਜਪਾ ਲਈ ਹੌਸਲਾ ਵਧਾਉਣ ਵਾਲੇ ਹਨ।

ਉਨ੍ਹਾਂ ਕਿਹਾ ਕਿ ਬਿਹਾਰ ਦੀ ਜਿੱਤ ਸਿਰਫ਼ ਇੱਕ ਰਾਜ ਦੀ ਰਾਜਨੀਤਿਕ ਸਫ਼ਲਤਾ ਨਹੀਂ, ਸਗੋਂ ਇਹ ਸਾਰਿਆਂ ਲਈ ਸੁਨੇਹਾ ਹੈ ਕਿ ਜਨਤਾ ਹੁਣ ਸਿਰਫ਼ ਕੰਮ ਅਤੇ ਨਤੀਜਿਆਂ ‘ਤੇ ਵਿਸ਼ਵਾਸ ਕਰਦੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਜਿਵੇਂ ਬਿਹਾਰ ਨੇ ਭਾਜਪਾ ਨੂੰ ਮੰਦਿਰ, ਮਸਜਿਦ, ਜਾਤ-ਪਾਤ ਅਤੇ ਝੂਠੇ ਵਾਅਦਿਆਂ ਦੀ ਸਿਆਸਤ ਨੂੰ ਰੱਦ ਕਰਕੇ ਵੋਟ ਦਿੱਤਾ ਹੈ, ਓਹੋ ਤਬਦੀਲੀ ਪੰਜਾਬ ਵਿੱਚ ਵੀ ਜਲਦੀ ਨਜ਼ਰ ਆਵੇਗੀ।

ਚੰਡੀਗਢ ਵਿਖੇ ਸੂਬਾ ਪਾਰਟੀ ਆਫਿਸ ਚ ਪੰਜਾਬ ਭਾਜਪਾ ਦੇ ਨੇਤਾਵਾਂ ਨੇ ਭੰਗੜਾ ਪਾ ਕੇ ਤੇ ਲੱਡੂ ਵੰਡ ਕਰ ਖੁਸ਼ੀ ਮਨਾਈ । ਜਿਸ ਚ ਪ੍ਰਮੁੱਖ ਤੇ ਸ਼ਾਮਿਲ ਸਨ ਭਾਜਪਾ ਦੇ ਕੋਮੀ ਕਾਰਜਕਾਰਣੀ ਮੈਂਬਰ ਬੀਬੀ ਅਮਨਜੋਤ ਰਾਮੂਵਾਲੀਆ, ਸੂਬਾ ਮੀਤ  ਪ੍ਰਧਾਨ ਸੁਭਾਸ਼ ਸ਼ਰਮਾ, ਸੂਬਾ ਮੀਡੀਆ ਮੁਖੀ ਵਿਨੀਤ ਜੋਸ਼ੀ, ਸੂਬਾ ਖਜਾਨਚੀ ਸੁਖਵਿੰਦਰ ਸਿੰਘ ਗੋਲਡੀ, ਲੀਗਲ ਸੈੱਲ ਦੇ ਸੂਬਾ ਮੁਖੀ ਐਨ.ਕੇ. ਵਰਮਾ । ਇਨ੍ਹਾਂ ਸੀਨੀਅਰ ਨੇਤਾਵਾਂ ਨੇ ਵੀ ਬਿਹਾਰ ਦੇ ਨਤੀਜਿਆਂ ਨੂੰ ਭਾਜਪਾ ਦੀ ਖ਼ੂਬਸੂਰਤ ਜਿੱਤ ਦੱਸਦਿਆਂ ਕਿਹਾ ਕਿ ਇਹ ਨਤੀਜੇ ਦੇਸ਼ ਦੀ ਰਾਜਨੀਤਿਕ ਦਿਸ਼ਾ ਨੂੰ ਨਵਾਂ ਮੋੜ ਦੇਣ ਵਾਲੇ ਹਨ। ਉਨ੍ਹਾਂ ਕਿਹਾ ਕਿ ਭਾਜਪਾ ਵੋਟਰਾਂ ਦੇ ਭਰੋਸੇ ‘ਤੇ ਖਰਾ ਉਤਰਣ ਲਈ ਵਚਨਬੱਧ ਹੈ ਅਤੇ ਵਿਰੋਧੀਆਂ ਦੀ ਨਕਾਰਾਤਮਕ ਮੁਹਿੰਮ ਨੂੰ ਲੋਕਾਂ ਨੇ ਸਿਰੇ ਤੋਂ ਨਕਾਰ ਦਿੱਤਾ ਹੈ।

ਪੰਜਾਬ ਭਾਜਪਾ ਨੇ ਇਸ ਮੌਕੇ ‘ਤੇ ਬਿਹਾਰ ਦੇ ਭਾਜਪਾ ਵਰਕਰਾਂ ਅਤੇ ਲੀਡਰਸ਼ਿਪ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਨਤੀਜੇ ਪਾਰਟੀ ਦੀ ਮਜ਼ਬੂਤ ਜ਼ਮੀਨੀ ਪਕੜ ਅਤੇ ਜਨ ਸੇਵਾ ਦੀ ਨੀਤੀ ਦਾ ਪਰਚਾ ਹਨ

Have something to say? Post your comment

google.com, pub-6021921192250288, DIRECT, f08c47fec0942fa0

Punjab

ਪੰਜਾਬ ਦੀ ਮਾਨ ਸਰਕਾਰ ਨੇ ਚੁੱਪ-ਚਾਪ ਰੋਜ਼ਾਨਾ ਅਜੀਤ ਦੇ ਮਾਲਕ ਬਰਜਿੰਦਰ ਸਿੰਘ ਹਮਦਰਦ ਵਿਰੁੱਧ 315 ਕਰੋੜ ਰੁਪਏ ਦੇ ਜੰਗ-ਏ-ਆਜ਼ਾਦੀ ਕੇਸ ਨੂੰ ਵਾਪਸ ਲਿਆ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿੱਚ ਧਾਂਦਲੀ ਦੇ ਦੋਸ਼ ਲਗਾਉਣ ਵਾਲੀ ਆਡੀਓ ਕਲਿੱਪ ਦੀ ਫੋਰੈਂਸਿਕ ਜਾਂਚ ਦੇ ਹੁਕਮ ਦਿੱਤੇ

ਚਾਰ ਸਾਲ, ਪੰਜ SIT, ਕੋਈ ਚਲਾਨ ਨਹੀਂ: ਬਿਕਰਮ ਮਜੀਠੀਆ ਵਿਰੁੱਧ 'ਆਪ' ਸਰਕਾਰ ਦਾ NDPS ਕੇਸ ਲਟਕਿਆ ਹੋਇਆ

ਪੰਜਾਬ ਦੇ ਮੁੱਖ ਮੰਤਰੀ ਵੱਲੋਂ ਜਾਨ ਨੂੰ ਖ਼ਤਰਾ ਹੋਣ ਦਾ ਦੋਸ਼, ਸੁਪਰੀਮ ਕੋਰਟ ਵੱਲੋਂ ਜ਼ਮਾਨਤ ਮਿਲਣ ਤੋਂ ਬਾਅਦ ਬਿਕਰਮ ਮਜੀਠੀਆ ਨਾਭਾ ਜੇਲ੍ਹ ਤੋਂ ਬਾਹਰ ਆਏ

ਅਕਾਲ ਤਖ਼ਤ ਦੇ ਟਕਰਾਅ ਤੋਂ ਬਾਅਦ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਡੇਰਾ ਰਾਧਾ ਸੁਆਮੀ ਬਿਆਸ ਮੁਖੀ ਵਿਰੁੱਧ ਨਵਾਂ ਮੋਰਚਾ ਖੋਲ੍ਹਿਆ

ਗੈਂਗਸਟਰਾਂ ਨੇ 'ਆਪ' ਦੇ ਅਲਟੀਮੇਟਮਾਂ ਦੀ ਉਲੰਘਣਾ ਕੀਤੀ, ਪੰਜਾਬ ਵਿੱਚ ਨਿਸ਼ਾਨਾ ਬਣਾ ਕੇ ਕਤਲ ਬੇਰੋਕ ਜਾਰੀ

ਗੋਲਡੀ ਬਰਾੜ ਨੇ ਫਿਰੌਤੀ ਮਾਮਲੇ ਵਿੱਚ ਮਾਪਿਆਂ ਦੀ ਗ੍ਰਿਫ਼ਤਾਰੀ ਤੋਂ ਬਾਅਦ ਪੰਜਾਬ ਸਰਕਾਰ ਅਤੇ ਪੁਲਿਸ ਨੂੰ ਦਿੱਤੀ ਧਮਕੀ

ਪੰਜਾਬ ਭਾਜਪਾ ਨੇ ਹਰਸਿਮਰਤ ਦੇ 'ਵੀਰ ਬਾਲ ਦਿਵਸ' 'ਤੇ ਦਿੱਤੇ ਬਿਆਨ ਦੀ ਨਿੰਦਾ ਕੀਤੀ

ਪੰਜਾਬ ਸਰਕਾਰ ਵੱਲੋਂ ਅੰਮ੍ਰਿਤਸਰ, ਸ੍ਰੀ ਆਨੰਦਪੁਰ ਸਾਹਿਬ ਅਤੇ ਤਲਵੰਡੀ ਸਾਬੋ ਪਵਿੱਤਰ ਸ਼ਹਿਰਾਂ ਵਜੋਂ ਨੋਟੀਫ਼ਾਈ

“ਅਸੀਂ ਪੰਜਾਬ ਸਰਕਾਰ ਵੱਲੋਂ ਮੱਤੇਵਾੜਾ ਜੰਗਲ ਨੇੜੇ ਗਰੀਬ ਸਿੱਖ ਪਰਿਵਾਰਾਂ 'ਤੇ ਅੱਤਿਆਚਾਰ ਬਰਦਾਸ਼ਤ ਨਹੀਂ ਕਰਾਂਗੇ”: ਅਕਾਲ ਤਖ਼ਤ ਸਾਹਿਬ ਦੇ ਜਥੇਦਾਰ