Tuesday, September 08, 2026
ਤਾਜਾ ਖਬਰਾਂ
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਬਾਰ ਨੇ ਮਾਨ ਸਰਕਾਰ ਵੱਲੋਂ ਚੀਫ ਜਸਟਿਸ ਦੀ ਨਿਯੁਕਤੀ ਦੇ ਵਿਰੋਧ ਦੀ ਨਿੰਦਾ ਕੀਤੀਜਸਟਿਸ ਮਿਸ਼ਰਾ ਦੀ ਨਿਯੁਕਤੀ: ਮਾਨ ਸਰਕਾਰ ਦੀ ਸੰਵਿਧਾਨਕ ਚੁਣੌਤੀ ਨੇ ਰਾਜਨੀਤਿਕ ਸਵਾਲ ਖੜ੍ਹੇ ਕੀਤੇਸਚਿਨ ਪਾਇਲਟ ਨੂੰ ਪੰਜਾਬ ਕਾਂਗਰਸ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ, ਉਹ ਭੁਪੇਸ਼ ਬਘੇਲ ਦੀ ਥਾਂ ਲੈਣਗੇਪ੍ਰਦਰਸ਼ਨਕਾਰੀ ਮੁਲਾਜ਼ਮਾਂ ਨੂੰ ਵੰਡਣ ਦੀ ਕੋਸ਼ਿਸ਼ ਵਿੱਚ ਪੰਜਾਬ ਸਰਕਾਰ ਨੇ ਜੁਲਾਈ 2020 ਤੋਂ ਬਾਅਦ ਭਰਤੀ ਕੀਤੇ ਗਏ ਮੁਲਾਜ਼ਮਾਂ ਲਈ ਡੀਏ ਵਧਾ ਕੇ 60 ਪ੍ਰਤੀਸ਼ਤ ਕਰਨ ਦਾ ਪ੍ਰਸਤਾਵ ਰੱਖਿਆ ਸ਼੍ਰੋਮਣੀ ਕਮੇਟੀ ਦਾ ਵਫ਼ਦ ਪੁਲਿਸ ਤਸ਼ੱਦਦ ਦਾ ਸ਼ਿਕਾਰ ਹੋਏ ਨੌਜਵਾਨ ਨੂੰ ਮਿਲਿਆ ਅਤੇ ਉਸਦੀ ਸਿਹਤ ਬਾਰੇ ਪੁੱਛਿਆ ਹਾਲਤਸੁਖਬੀਰ ਬਾਦਲ ਨੇ ਹਸਪਤਾਲ ਵਿੱਚ ਪੀੜਤ ਮੋਹਨਜੀਤ ਸਿੰਘ ਨੂੰ ਮਿਲ ਕੇ ਪੁਲਿਸ ਦੀ ਬੇਰਹਿਮੀ ਦੀ ਨਿੰਦਾ ਕੀਤੀ; ਪੁੱਛਿਆ ਕਿ ‘ਇੱਕ ਪ੍ਰਦਰਸ਼ਨਕਾਰੀ ਨਾਲ ਅੱਤਵਾਦੀ ਵਰਗਾ ਵਿਵਹਾਰ ਕਰਨ ਦੀ ਹਿੰਮਤ ਕਿਵੇਂ ਹੋਈ?’

Punjab

ਪੰਜਾਬ ਮਹਿਲਾ ਕਮਿਸ਼ਨ ਵੱਲੋਂ ਮੌੜ ਵਿਖੇ ‘ਸ਼ੀ ਰਨਜ਼–2026’ ਮੈਰਾਥਨ 9 ਸਤੰਬਰ ਨੂੰ : ਚੇਅਰਪਰਸਨ ਰਾਜ ਲਾਲੀ ਗਿੱਲ

ਪੰਜਾਬ ਨਿਊਜ਼ ਐਕਸਪ੍ਰੈੱਸ | September 08, 2026 05:35 PM

- ਪੰਜਾਬ ਸਰਕਾਰ ਮਹਿਲਾਵਾਂ ਦੇ ਸਸ਼ਕਤੀਕਰਨ ਅਤੇ ਉਨ੍ਹਾਂ ਦੀ ਭਲਾਈ ਲਈ ਵਚਨਬੱਧ : ਮਹਿਲਾ ਕਮਿਸ਼ਨ ਚੇਅਰਪਰਸਨ
- ਮਹਿਲਾਵਾਂ ਨੂੰ ਵੱਧ-ਚੜ੍ਹ ਕੇ ਮੈਰਾਥਨ ਵਿੱਚ ਹਿੱਸਾ ਲੈਣ ਦੀ ਅਪੀਲ

ਬਠਿੰਡਾ, 8 ਸਤੰਬਰ: ਪੰਜਾਬ ਮਹਿਲਾ ਕਮਿਸ਼ਨ ਵੱਲੋਂ 9 ਸਤੰਬਰ ਨੂੰ ਮੌੜ ਵਿਖੇ ਸ਼ੀ ਰਨਜ਼-2026 ਮੈਰਾਥਨ ਕਰਵਾਈ ਜਾ ਰਹੀ ਹੈ। ਇਹ ਸੂਬੇ ਵਿੱਚ ਆਪਣੀ ਕਿਸਮ ਦੀ ਪਹਿਲੀ ਵਿਸ਼ੇਸ਼ ਤੌਰ ’ਤੇ ਮਹਿਲਾਵਾਂ ਲਈ ਕਰਵਾਈ ਜਾ ਰਹੀ ਮੈਰਾਥਨ ਹੈ, ਜਿਸ ਦਾ ਮੁੱਖ ਮੰਤਵ ਗੁਣਵੱਤਾ, ਸਿਹਤ ਅਤੇ ਮਹਿਲਾ ਸਸ਼ਕਤੀਕਰਨ ਨੂੰ ਉਤਸ਼ਾਹਿਤ ਕਰਨਾ ਹੈ।

ਇਹ ਜਾਣਕਾਰੀ ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮੈਡਮ ਰਾਜ ਲਾਲੀ ਗਿੱਲ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਸਾਂਝੀ ਕੀਤੀ। ਇਸ ਮੌਕੇ ਪੰਜਾਬ ਮੀਡੀਅਮ ਇੰਡਸਟਰੀ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਸ੍ਰੀ ਨੀਲ ਗਰਗ ਵੀ ਮੌਜੂਦ ਸਨ।

ਚੇਅਰਪਰਸਨ ਮੈਡਮ ਰਾਜ ਲਾਲੀ ਗਿੱਲ ਕਿਹਾ ਕਿ ਇਹ ਮੈਰਾਥਨ ਪੰਜਾਬ ਸਰਕਾਰ ਦੀਆਂ ਮਹਿਲਾਵਾਂ ਦੇ ਅਕਸ ਨੂੰ ਉੱਚਾ ਚੁੱਕਣ ਅਤੇ ਉਨ੍ਹਾਂ ਨੂੰ ਸਮਾਜ ਵਿੱਚ ਬਰਾਬਰ ਦਾ ਦਰਜਾ ਦੇਣ ਪ੍ਰਤੀ ਵਚਨਬੱਧਤਾ ਨੂੰ ਹੋਰ ਮਜ਼ਬੂਤ ਕਰਦੀ ਹੈ। ਉਨ੍ਹਾਂ ਕਿਹਾ ਕਿ ਮੌੜ ਮੰਡੀ ਦੀ ਦਾਣਾ ਮੰਡੀ ਵਿਖੇ 9 ਸਤੰਬਰ ਨੂੰ ਸਵੇਰੇ 6:30 ਵਜੇ 2.5 ਕਿਲੋਮੀਟਰ ਲੰਬੀ ਮੈਰਾਥਨ ਕਰਵਾਈ ਜਾਵੇਗੀ, ਜਿਸ ਵਿੱਚ ਹਰ ਉਮਰ ਵਰਗ ਦੀਆਂ ਮਹਿਲਾਵਾਂ ਭਾਗ ਲੈਣਗੀਆਂ।

ਮੈਡਮ ਗਿੱਲ ਨੇ ਕਿਹਾ ਕਿ ਇਸ ਮੈਰਾਥਨ ਵਿੱਚ ਸਿਰਫ਼ ਮਹਿਲਾਵਾਂ ਹੀ ਨਹੀਂ, ਸਗੋਂ ਪਿਤਾ, ਭਰਾ ਅਤੇ ਪਤੀ ਦੇ ਰੂਪ ਵਿੱਚ ਪੁਰਸ਼ ਵੀ ਮਹਿਲਾਵਾਂ ਦੀ ਹੌਂਸਲਾ ਅਫ਼ਜ਼ਾਈ ਕਰਦਿਆਂ ਇਸ ਦਾ ਹਿੱਸਾ ਬਣਨਗੇ। ਉਨ੍ਹਾਂ ਦੱਸਿਆ ਕਿ ਮਹਿਲਾਵਾਂ ਨੂੰ ਸਸ਼ਕਤ ਬਣਾਉਣ ਅਤੇ ਉਨ੍ਹਾਂ ਨੂੰ ਇੱਕ ਮੰਚ ’ਤੇ ਇਕੱਠਾ ਕਰਨ ਲਈ ਇਹ ਮੈਰਾਥਨ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਕਰਵਾਈ ਜਾਵੇਗੀ। ਉਨ੍ਹਾਂ ਸਮਾਜ ਦੇ ਸਾਰੇ ਵਰਗਾਂ ਨੂੰ ਇਸ ਸਮਾਗਮ ਦਾ ਹਿੱਸਾ ਬਣਨ ਦੀ ਅਪੀਲ ਕੀਤੀ।

Have something to say? Post your comment

google.com, pub-6021921192250288, DIRECT, f08c47fec0942fa0

Punjab

ਮਾਨ ਸਰਕਾਰ ਨੇ ‘ਸਫਾਈ ਮੁਹਿੰਮ 2.0’ 12 ਸਤੰਬਰ ਤੱਕ ਵਧਾਈ, 5400 ਤੋਂ ਵੱਧ ਸ਼ਿਕਾਇਤਾਂ ਦਾ ਕੀਤਾ ਨਿਪਟਾਰਾ: ਹਰਜੋਤ ਬੈਂਸ

ਮਾਨ ਸਰਕਾਰ ਦੀ ਟੈਕਸ ਚੋਰੀ ਵਿਰੁੱਧ ਵੱਡੀ ਕਾਰਵਾਈ: 22.53 ਕਰੋੜ ਰੁਪਏ ਦੀ ਟੈਕਸ ਚੋਰੀ ਦਾ ਪਰਦਾਫਾਸ਼

ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਪ੍ਰੋਜੈਕਟ ‘ਜੀਵਨਜੋਤ’ ਨੂੰ ਮਿਲੀ ਹੋਰ ਰਫ਼ਤਾਰ; ਬਾਲ ਭਿਖਿਆ ਵਿੱਚੋਂ 39 ਬੱਚਿਆਂ ਨੂੰ ਕਰਵਾਇਆ ਰੈਸਕਿਊ

PILBS ਮੋਹਾਲੀ ਵੱਲੋਂ ‘ਦਿ ਆਰਟ ਆਫ਼ ਲਿਵਿੰਗ’ ਦੇ ਸਹਿਯੋਗ ਨਾਲ 12 ਸਤੰਬਰ ਨੂੰ ਲਾਇਆ ਜਾਵੇਗਾ ਖੂਨਦਾਨ ਕੈਂਪ

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 560 ਡਾਇਬਿਟਿਕ ਫੁੱਟ ਮਰੀਜ਼ਾਂ ਦੇ ਇਲਾਜ ’ਤੇ 1.32 ਕਰੋੜ ਰੁਪਏ ਖ਼ਰਚ ਕੀਤੇ

ਕਾਂਗਰਸ ਨੇ ਹਰਪਾਲ ਚੀਮਾ ਦੀ ਬਰਖ਼ਾਸਤਗੀ ਅਤੇ ਗ੍ਰਿਫ਼ਤਾਰੀ ਦੀ ਮੰਗ ਕੀਤੀ

3 ਮਹੀਨੇ ਦੀ ਗਰਭਵਤੀ ਮਹਿਲਾ ਦੀ ਸ਼ੱਕੀ ਹਾਲਾਤਾਂ ’ਚ ਮੌਤ, ਪਤੀ ’ਤੇ ਕਤਲ ਦੇ ਦੋਸ਼

ਹਿਮਾਚਲ ਦੇ ਬੋਰਡਿੰਗ ਸਕੂਲ ’ਚ ਸਿੱਖ ਬੱਚੇ ਨਾਲ ਰੈਗਿੰਗ ਦੀ ਘਟਨਾ ਮੰਦਭਾਗੀ - ਐਡਵੋਕੇਟ ਧਾਮੀ

ਅਦਾਲਤ ਦੇ ਹੁਕਮ ’ਤੇ ਸਕੂਲ ਨੇ ਵਿਦਿਆਰਥਣ ਨੂੰ ਦਿੱਤਾ ਦਾਖਲਾ

ਪੰਜਾਬ ਕਾਂਗਰਸ ਇੰਚਾਰਜ ਸਚਿਨ ਪਾਇਲਟ ਰਾਹੁਲ ਅਤੇ ਪ੍ਰਿਯੰਕਾ ਨੂੰ ਮਿਲੇ