Tuesday, October 27, 2026
ਤਾਜਾ ਖਬਰਾਂ
• ਮਾਨਸਾ ਦੇ ਪਿੰਡ ਭੰਮੇ ਕਲਾਂ ਵਿੱਚ ਨਸ਼ੇ ਨਾਲ ਮੌਤ ਦੀ ਭੇਂਟ ਚੜ੍ਹੇ ਨੌਜਵਾਨ ਦੀ ਮ੍ਰਿਤਕ ਦੇਹ ਨੂੰ ਪੁਲਿਸ ਵਲੋ ਪਰਿਵਾਰ ਤੋ ਖੋਹਣਾ ਸ਼ਰਮਨਾਕ ਘਟਨਾ - ਇਯਾਲੀ • ਹਾਈ ਕੋਰਟ ਨੇ ਡੀਏ ਬਕਾਏ ਦੇ ਮਾਮਲੇ ਵਿੱਚ ਪੰਜਾਬ ਦੇ ਮੁੱਖ ਸਕੱਤਰ 'ਤੇ 1 ਲੱਖ ਰੁਪਏ ਦਾ ਜੁਰਮਾਨਾ ਲਗਾਇਆ, 3 ਨਵੰਬਰ ਨੂੰ ਤਲਬ ਕੀਤਾ • ਪੰਜਾਬ ਵਿੱਚ ਕਾਂਗਰਸ ਬਣਾਏਗੀ ਸਰਕਾਰ, ਮੁੜ ਸ਼ਾਂਤੀਪੂਰਨ ਅਤੇ ਨਸ਼ਾ ਮੁਕਤ ਸੂਬਾ ਬਣਾਵਾਂਗੇ: ਕੇ.ਸੀ. ਵੇਣੂਗੋਪਾਲ • ਬਠਿੰਡਾ ਪਿੰਡ ਵਿੱਚ ‘ਚਿੱਟਾ ਹੀ ਚਿੱਟਾ’ ਗ੍ਰੈਫਿਟੀ ਨੇ ਪੰਜਾਬ ਵਿੱਚ ਨਸ਼ਾ ਵਿਰੋਧੀ ਕਾਰਵਾਈ ‘ਤੇ ਸਵਾਲ ਖੜ੍ਹੇ ਕੀਤੇ • ਰਾਹੁਲ ਗਾਂਧੀ 4 ਨਵੰਬਰ ਨੂੰ ਪੰਜਾਬ ਦੇ ਸੰਗਰੂਰ ਦਾ ਦੌਰਾ ਕਰਨਗੇ • ਉੱਘੇ ਪੰਜਾਬੀ ਲੇਖਕਾਂ ਅਜਾਇਬ ਸਿੰਘ ਹੁੰਦਲ, ਗੁਰਨਾਮ ਢਿੱਲੋਂ ਅਤੇ ਰਘਬੀਰ ਸਿੰਘ ਭਰਤ ਦੇ ਵਿਛੋੜੇ ’ਤੇ ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਦੁੱਖ ਦਾ ਪ੍ਰਗਟਾਵਾ

Punjab

ਪੰਜਾਬ ਰਾਜ ਸੂਚਨਾ ਕਮਿਸ਼ਨ ਵੱਲੋਂ ਰਾਜਪਾਲ ਨੂੰ “ਆਰ.ਟੀ.ਆਈ. ਐਂਡ ਗੁੱਡ ਗਵਰਨੈਂਸ” ਪੁਸਤਕ ਭੇਂਟ

ਪੰਜਾਬ ਨਿਊਜ਼ ਐਕਸਪ੍ਰੈੱਸ | October 27, 2026 09:08 PM

ਚੰਡੀਗੜ੍ਹ, 27 ਅਕਤੂਬਰ: ਪੰਜਾਬ ਰਾਜ ਸੂਚਨਾ ਕਮਿਸ਼ਨ ਵੱਲੋਂ ਪ੍ਰਕਾਸ਼ਿਤ ਅਤੇ ਰਾਜ ਸੂਚਨਾ ਕਮਿਸ਼ਨਰ, ਪੰਜਾਬ ਹਰਪ੍ਰੀਤ ਸੰਧੂ ਵੱਲੋਂ ਲਿਖੀ ਗਈ ਪੁਸਤਕ “ਆਰ.ਟੀ.ਆਈ. ਐਂਡ ਗੁੱਡ ਗਵਰਨੈਂਸ” ਅੱਜ ਲੋਕ ਭਵਨ, ਚੰਡੀਗੜ੍ਹ ਵਿਖੇ ਪੰਜਾਬ ਦੇ ਰਾਜਪਾਲ ਅਤੇ ਯੂ.ਟੀ. ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਗੁਲਾਬ ਚੰਦ ਕਟਾਰੀਆ ਨੂੰ ਭੇਂਟ ਕੀਤੀ ਗਈ।

ਇਹ ਪੁਸਤਕ ਪੰਜਾਬ ਦੇ ਮੁੱਖ ਸੂਚਨਾ ਕਮਿਸ਼ਨਰ ਇੰਦਰਪਾਲ ਸਿੰਘ ਧੰਨਾ ਵੱਲੋਂ ਰਾਜ ਸੂਚਨਾ ਕਮਿਸ਼ਨਰ ਹਰਪ੍ਰੀਤ ਸੰਧੂ ਅਤੇ ਗੁੱਡ ਗਵਰਨੈਂਸ ਦੇ ਵਧੀਕ ਮੁੱਖ ਸਕੱਤਰ ਡੀ. ਕੇ. ਤਿਵਾੜੀ, ਆਈ.ਏ.ਐਸ. ਦੀ ਮੌਜੂਦਗੀ ਵਿੱਚ ਭੇਂਟ ਕੀਤੀ ਗਈ। ਸੂਚਨਾ ਦਾ ਅਧਿਕਾਰ ਐਕਟ, 2005 ਦੇ ਲਾਗੂ ਹੋਣ ਦੇ 21 ਸਾਲ ਪੂਰੇ ਹੋਣ ਨੂੰ ਸਮਰਪਿਤ ਇਹ ਪੁਸਤਕ ਪਾਰਦਰਸ਼ਤਾ, ਜਵਾਬਦੇਹੀ, ਨਾਗਰਿਕ ਸਸ਼ਕਤੀਕਰਨ ਅਤੇ ਸੁਚੱਜੇ ਸ਼ਾਸਨ ਦੀ ਮਹੱਤਤਾ 'ਤੇ ਝਾਤ ਪਾਉਂਦੀ ਹੈ। ਇਸ ਪੁਸਤਕ ਵਿੱਚ ਪੁਲਿਸ ਅਤੇ ਲੋਕ ਪ੍ਰਸ਼ਾਸਨ ਨੂੰ ਹੋਰ ਮਜ਼ਬੂਤ ਕਰਨ ਅਤੇ ਨਾਗਰਿਕਾਂ ਦੀ ਜਾਗਰੂਕ ਭਾਗੀਦਾਰੀ ਨੂੰ ਉਤਸ਼ਾਹਿਤ ਕਰਨ ਵਿੱਚ ਆਰ.ਟੀ.ਆਈ. ਢਾਂਚੇ ਦੀ ਬਦਲਦੀ ਭੂਮਿਕਾ ਨੂੰ ਦਰਸਾਇਆ ਗਿਆ ਹੈ।

ਰਾਜਪਾਲ ਪੰਜਾਬ ਨੂੰ ਪੁਸਤਕ ਭੇਂਟ ਕਰਨਾ ਸੂਚਨਾ ਦੇ ਅਧਿਕਾਰ ਐਕਟ ਦੇ ਸਿਧਾਂਤਾਂ ਨੂੰ ਅੱਗੇ ਵਧਾਉਣ ਅਤੇ ਪਾਰਦਰਸ਼ੀ, ਜਵਾਬਦੇਹ ਅਤੇ ਸੁਚੱਜੇ ਸ਼ਾਸਨ ਵਿੱਚ ਇਸਦੇ ਯੋਗਦਾਨ ਨੂੰ ਹੋਰ ਮਜ਼ਬੂਤ ਕਰਨ ਦੀ ਨਿਰੰਤਰ ਵਚਨਬੱਧਤਾ ਨੂੰ ਦਰਸਾਉਂਦਾ ਹੈ।

ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨੇ “ਆਰ.ਟੀ.ਆਈ. ਐਂਡ ਗੁੱਡ ਗਵਰਨੈਂਸ” ਪੁਸਤਕ ਦੀ ਸ਼ਲਾਘਾ ਕੀਤੀ ਅਤੇ ਆਰ.ਟੀ.ਆਈ. ਐਕਟ, 2005 ਦੇ ਪ੍ਰਭਾਵਸ਼ਾਲੀ ਅਮਲ ਰਾਹੀਂ ਸੁਚੱਜੇ ਸ਼ਾਸਨ ਅਤੇ ਸੂਚਨਾ ਦੇ ਅਧਿਕਾਰ ਢਾਂਚੇ ਦੇ ਕੰਮਕਾਜ ਨੂੰ ਮਜ਼ਬੂਤ ਕਰਨ ਵੱਲ ਪੰਜਾਬ ਸੂਚਨਾ ਕਮਿਸ਼ਨ ਦੇ ਇਸ ਸਕਾਰਾਤਮਕ ਉਪਰਾਲੇ ਦੀ ਸ਼ਲਾਘਾ ਕੀਤੀ।

ਇਸ ਪੁਸਤਕ ਵਿੱਚ ਭਾਰਤ ਦੇ ਚੀਫ਼ ਜਸਟਿਸ ਸੂਰਿਆ ਕਾਂਤ, ਪੰਜਾਬ ਦੇ ਰਾਜਪਾਲ ਅਤੇ ਯੂ.ਟੀ. ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਗੁਲਾਬ ਚੰਦ ਕਟਾਰੀਆ ਅਤੇ ਭਾਰਤ ਦੇ ਮੁੱਖ ਸੂਚਨਾ ਕਮਿਸ਼ਨਰ ਰਾਜ ਕੁਮਾਰ ਗੋਇਲ, ਸਾਬਕਾ ਆਈ.ਏ.ਐਸ. ਦੇ ਪ੍ਰਮੁੱਖ ਸੰਦੇਸ਼ ਸ਼ਾਮਲ ਹਨ। ਉਨ੍ਹਾਂ ਦੇ ਸੰਦੇਸ਼ ਇਸ ਪ੍ਰਕਾਸ਼ਨ ਦੀ ਸੰਵਿਧਾਨਕ ਅਤੇ ਲੋਕਤੰਤਰੀ ਮਹੱਤਤਾ ਨੂੰ ਉਜਾਗਰ ਕਰਦੇ ਹਨ। ਇਸ ਤੋਂ ਇਲਾਵਾ, ਭਾਰਤ ਦੇ ਪਹਿਲੇ ਮੁੱਖ ਸੂਚਨਾ ਕਮਿਸ਼ਨਰ ਵਜਾਹਤ ਹਬੀਬੁੱਲਾ ਅਤੇ ਪੰਜਾਬ ਦੇ ਪਹਿਲੇ ਮੁੱਖ ਸੂਚਨਾ ਕਮਿਸ਼ਨਰ ਰਾਜਨ ਕਸ਼ਯਪ ਨੇ ਵੀ ਇਸ ਪੁਸਤਕ ਦੀ ਸ਼ਲਾਘਾ ਕੀਤੀ ਹੈ।

ਪੰਜਾਬ ਰਾਜ ਸੂਚਨਾ ਕਮਿਸ਼ਨ ਦੀ ਸਰਪ੍ਰਸਤੀ ਹੇਠ ਰਾਜ ਸੂਚਨਾ ਕਮਿਸ਼ਨਰ ਹਰਪ੍ਰੀਤ ਸੰਧੂ ਵੱਲੋਂ ਲਿਖੀ ਇਹ ਪੁਸਤਕ ਜਨਤਕ ਜਾਗਰੂਕਤਾ ਵਧਾਉਣ, ਆਰ.ਟੀ.ਆਈ. ਢਾਂਚੇ ਦੇ ਜ਼ਿੰਮੇਵਾਰਾਨਾ ਅਮਲ ਨੂੰ ਉਤਸ਼ਾਹਿਤ ਕਰਨ ਅਤੇ ਜਨਤਕ ਅਦਾਰਿਆਂ ਵਿੱਚ ਪਾਰਦਰਸ਼ਤਾ ਅਤੇ ਜਵਾਬਦੇਹੀ ਦੇ ਅਮਲ ਨੂੰ ਉਤਸ਼ਾਹਿਤ ਕਰਨ ਦੀ ਵਚਨਬੱਧਤਾ ਨੂੰ ਦੁਹਰਾਉਂਦੀ ਹੈ। ਇਹ ਸਮਾਗਮ ਪਿਛਲੇ 21 ਸਾਲਾਂ ਦੀਆਂ ਪ੍ਰਾਪਤੀਆਂ ਦੀ ਸਮੀਖਿਆ ਕਰਨ ਦੇ ਨਾਲ-ਨਾਲ ਵਡੇਰੇ ਜਨਤਕ ਹਿੱਤ ਵਿੱਚ ਐਕਟ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਦੀ ਲੋੜ 'ਤੇ ਜ਼ੋਰ ਦੇਣ ਦਾ ਇੱਕ ਵਿਸ਼ੇਸ਼ ਮੌਕਾ ਸੀ।

Have something to say? Post your comment

google.com, pub-6021921192250288, DIRECT, f08c47fec0942fa0

Punjab

ਮਾਨਸਾ ਦੇ ਪਿੰਡ ਭੰਮੇ ਕਲਾਂ ਵਿੱਚ ਨਸ਼ੇ ਨਾਲ ਮੌਤ ਦੀ ਭੇਂਟ ਚੜ੍ਹੇ ਨੌਜਵਾਨ ਦੀ ਮ੍ਰਿਤਕ ਦੇਹ ਨੂੰ ਪੁਲਿਸ ਵਲੋ ਪਰਿਵਾਰ ਤੋ ਖੋਹਣਾ ਸ਼ਰਮਨਾਕ ਘਟਨਾ - ਇਯਾਲੀ

ਅਸੀਂ ਚੰਗੇ ਸਕੂਲ, ਹਸਪਤਾਲ, ਮੁਫ਼ਤ ਬਿਜਲੀ, ਸਿਹਤ ਬੀਮਾ ਅਤੇ ਔਰਤਾਂ ਲਈ ₹1,000 ਜਾਰੀ ਰੱਖਣ ਲਈ ਵੋਟਾਂ ਮੰਗਾਂਗੇ: CM ਮਾਨ

ਪੰਜਾਬ ਵੱਲੋਂ ਪਹਿਲੀ ਵਾਰ ਏਸ਼ੀਆਈ ਹਾਕੀ ਚੈਂਪੀਅਨਸ਼ਿਪ ਦੀ ਮੇਜ਼ਬਾਨੀ; ਮੁੱਖ ਮੰਤਰੀ ਭਗਵੰਤ ਮਾਨ ਨੇ ਟੂਰਨਾਮੈਂਟ ਦਾ ਕੀਤਾ ਉਦਘਾਟਨ

ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੁੱਲ੍ਹਣਾ ਚਾਹੀਦਾ ਹੈ; ਧਾਰਮਿਕ ਭਾਵਨਾ ਦੇ ਮਾਮਲੇ ਸਿਆਸਤ ਤੋਂ ਉੱਪਰ ਹੋਣੇ ਚਾਹੀਦੇ ਹਨ: CM ਮਾਨ

ਪੰਜਾਬ ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ 8 ਮਤੇ ਪਾਸ

ਪੰਜਾਬ ਆਪਣੇ ਹਿੱਸੇ ਦੇ ਪਾਣੀ ਦੀ ਇੱਕ ਬੂੰਦ ਵੀ ਨਹੀਂ ਦੇਵੇਗਾ; ਵਿਧਾਨ ਸਭਾ ਵੱਲੋਂ ਮਤਾ ਪਾਸ: ਮੁੱਖ ਮੰਤਰੀ ਭਗਵੰਤ ਮਾਨ

ਸਪੀਕਰ ਕੁਲਤਾਰ ਸੰਧਵਾਂ ਵੱਲੋਂ 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ ਅਣਮਿੱਥੇ ਸਮੇਂ ਲਈ ਮੁਲਤਵੀ

ਮਾਨ ਸਰਕਾਰ ਦੁਆਰਾ ਲੋਕਾਂ ਲਈ ਸ਼ੁਰੂ ਕੀਤੀਆਂ ਸਾਰੀਆਂ ਲੋਕ ਭਲਾਈ ਸਕੀਮਾਂ ਅਤੇ ਵਿੱਤੀ ਲਾਭਾਂ ਦੀ ਰਾਖੀ ਲਈ ਸਰਬਸੰਮਤੀ ਨਾਲ ਮਤਾ ਪਾਸ

ਗੈਂਗਸਟਰਾਂ 'ਤੇ ਵਾਰ ਦਾ 280ਵਾਂ ਦਿਨ: ਪੰਜਾਬ ਪੁਲਿਸ ਵੱਲੋਂ 510 ਥਾਈਂ ਛਾਪੇਮਾਰੀ; 175 ਕਾਬੂ

ਲੋਕ ਭਲਾਈ ਸਕੀਮਾਂ ਨੂੰ ‘ਫ੍ਰੀਬੀਜ਼’ ਕਹਿਣਾ ਆਮ ਲੋਕਾਂ ਦੀਆਂ ਆਸਾਂ-ਉਮੀਦਾਂ ਦਾ ਅਪਮਾਨ: ਡਾ. ਬਲਜੀਤ ਕੌਰ