Monday, April 13, 2026

Punjab

ਪੰਜਾਬ ਵਿਧਾਨ ਸਭਾ 'ਚ ਬੇਅਦਬੀ ਬਿੱਲ ਸਰਬਸੰਮਤੀ ਨਾਲ ਹੋਇਆ ਪਾਸ

ਪੰਜਾਬ ਨਿਊਜ਼ ਐਕਸਪ੍ਰੈੱਸ | April 13, 2026 02:41 PM

ਚੰਡੀਗੜ੍ਹ, 13 ਅਪ੍ਰੈਲ: ਪੰਜਾਬ ਵਿਧਾਨ ਸਭਾ 'ਚ ਬੇਅਦਬੀ ਬਿੱਲ ਪਾਸ ਹੋ ਗਿਆ ਹੈ। ਇਸ ਤੋਂ ਪਹਿਲਾਂ ਅੱਜ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ, ਮੁੱਖ ਮੰਤਰੀ ਭਗਵੰਤ ਮਾਨ ਨੇ ਜਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਬਿੱਲ, 2026 ਪੇਸ਼ ਕੀਤਾ , ਜਿਸ 'ਤੇ ਪਹਿਲਾਂ ਚਰਚਾ ਕੀਤੀ ਗਈ ਅਤੇ ਬਾਅਦ 'ਚ ਇਸ ਬਿੱਲ ਨੂੰ ਸਰਬਸੰਮਤੀ ਨਾਲ ਪਾਸ ਕਰ ਦਿੱਤਾ ਗਿਆ।

ਮੁੱਖ ਮੰਤਰੀ ਨੇ ਕਿਹਾ ਕਿ ਜੇਕਰ ਕੋਈ ਮਾਨਸਿਕ ਤੌਰ 'ਤੇ ਬਿਮਾਰ ਵਿਅਕਤੀ ਬੇਅਦਬੀ ਕਰਦਾ ਹੈ, ਤਾਂ ਉਸ ਦੀ ਸਾਂਭ ਸੰਭਾਲ ਕਰਨ ਵਾਲੇ 'ਤੇ ਕਾਰਵਾਈ ਹੋਵੇਗੀ। ਜਿਵੇਂ ਕੋਈ ਕਿਸੇ ਦੀ ਕਾਰ ਚਲਾ ਕੇ ਹਾਦਸਾ ਕਰਦਾ ਹੈ, ਤਾਂ ਕਾਰਵਾਈ ਮਾਲਕ 'ਤੇ ਉਂਦੀ ਹੈ ਅਤੇ ਜਿਵੇਂ ਕਿਸੇ ਦੀ ਗੰਨ ਤੋਂ ਕੋਈ ਵਾਰਦਾਤ ਕਰਦਾ ਹੈ ਤਾਂ ਵੀ ਕਾਰਵਾਈ ਮਾਲਕ 'ਤੇ ਹੁੰਦੀ ਹੈ, ਹੁਣ ਉਸੇ ਤਰ੍ਹਾਂ ਇਸ ਮੈਲੇ 'ਚ ਵੀ ਕਾਰਵਾਈ ਹੋਵੇਗੀ।

ਮਾਮਲੇ ਦੀ ਜਾਂਚ ਜਲਦੀ ਪੂਰੀ ਕੀਤੀ ਜਾਵੇਗੀ। ਕਾਨੂੰਨੀ ਮਾਹਿਰਾਂ ਨਾਲ ਸਲਾਹ-ਮਸ਼ਵਰਾ ਕੀਤਾ ਗਿਆ ਹੈ। 21 ਮਾਰਚ ਨੂੰ ਅੰਮ੍ਰਿਤਸਰ ਵਿੱਚ ਸੰਤ ਸਮਾਜ ਨਾਲ ਇੱਕ ਮੀਟਿੰਗ ਹੋਈ। ਉਸ ਸਮੇਂ, ਉਨ੍ਹਾਂ ਨੂੰ ਕਾਨੂੰਨੀ ਸਲਾਹ ਦੇਣ ਲਈ ਕਿਹਾ ਗਿਆ ਸੀ। ਇਸ ਬਿੱਲ ਅਨੁਸਾਰ ਬੇਅਦਬੀ ਦੇ ਦੋਸ਼ੀ ਪਾਏ ਜਾਣ ਵਾਲਿਆਂ ਨੂੰ ਵੱਧ ਤੋਂ ਵੱਧ ਮੌਤ ਤੱਕ ਉਮਰ ਕੈਦ ਅਤੇ 25 ਲੱਖ ਰੁਪਏ ਤੱਕ ਦਾ ਜੁਰਮਾਨਾ ਹੋ ਸਕਦਾ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਪੰਜਾਬ ਵਿੱਚ ਬੇਅਦਬੀ ਖਿਲਾਫ਼ ਕਾਨੂੰਨੀ ਕਾਰਵਾਈ ਹੋਵੇਗੀ ਹੋਰ ਸਖ਼ਤ: ਸਪੀਕਰ ਕੁਲਤਾਰ ਸਿੰਘ ਸੰਧਵਾਂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਨੂੰ ਪਿਆ ਬੂਰ, ਕੇਂਦਰ ਵੱਲੋਂ ਕੰਡਿਆਲੀ ਤਾਰ ਨੂੰ ਕੌਮਾਂਤਰੀ ਸਰਹੱਦ ਦੇ ਨੇੜੇ ਲਗਾਉਣ ਦਾ ਹੁਕਮ, ਲੱਖਾਂ ਕਿਸਾਨਾਂ ਨੂੰ ਹੋਵੇਗਾ ਲਾਭ

CM ਮਾਨ ਨੇ ਇੱਕੋ ਛੱਤ ਹੇਠ ਰਜਿਸਟਰੀ ਤੋਂ ਰਿਕਾਰਡ ਰੂਮ ਤੱਕ ਦੀਆਂ ਸਹੂਲਤਾਂ ਨਾਲ ਲੈਸ ਆਧੁਨਿਕ ਸਬ-ਡਿਵੀਜ਼ਨਲ ਕੰਪਲੈਕਸ ਲੋਕਾਂ ਨੂੰ ਕੀਤਾ ਸਮਰਪਿਤ

ਗੈਂਗਸਟਰਾਂ ‘ਤੇ ਵਾਰ ਦਾ 82ਵਾਂ ਦਿਨ: ਪੰਜਾਬ ਪੁਲਿਸ ਵੱਲੋਂ 522 ਥਾਵਾਂ ‘ਤੇ ਛਾਪੇਮਾਰੀ; 225 ਗ੍ਰਿਫ਼ਤਾਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਚੰਡੀਗੜ੍ਹ ਵਿੱਚ ਅੱਠਵੀਂ ਜਮਾਤ ਦੇ ਟਾਪਰਾਂ ਨਾਲ ਮੁਲਾਕਾਤ ਕੀਤੀ

ਮਾਨ ਸਰਕਾਰ ਈ ਪੀ.ਆਰ.ਟੀ.ਸੀ. ਅਤੇ ਪਨਬੱਸ ਵਿੱਚ 1,265 ਬੱਸਾਂ ਕਰੇਗੀ ਸ਼ਾਮਲ: ਹਰਪਾਲ ਚੀਮਾ

ਦਲਿਤਾਂ ਦੀ ਬੇਇਜ਼ਤੀ ਕਰਨ ਲਈ ਸੋਚੀ-ਸਮਝੀ ਸਾਜ਼ਿਸ਼ ਰਚ ਰਹੀ ਹੈ AAP: ਤਰੁਣ ਚੁਘ

ਆਰਬੀਯੂ ਵਿਖੇ ਵਿਸਾਖੀ ਦੇ ਜਸ਼ਨ ਰਵਾਇਤੀ ਉਤਸ਼ਾਹ ਨਾਲ ਮਨਾਏ ਗਏ

ਪੁਰਾਤਨ ਹੱਥ-ਲਿਖਤ ਖਰੜਿਆਂ ਸਬੰਧੀ ਗਿਆਨ ਭਾਰਤਮ ਮੋਬਾਈਲ ਐਪਲੀਕੇਸ਼ਨ 'ਤੇ ਰਜਿਸਟ੍ਰੇਸ਼ਨ ਕਰਨ ਦੀ ਅਪੀਲ

ਐਸ.ਪੀ ਖਿਲਾਫ਼ ਕਾਰਵਾਈ ਲਈ ਜਸਵੀਰ ਸਿੰਘ ਗੜ੍ਹੀ ਨੇ ਪੰਜਾਬ ਦੇ ਗ੍ਰਹਿ ਸਕੱਤਰ ਅਤੇ ਡੀ.ਜੀ.ਪੀ. ਨੂੰ ਲਿਖਿਆ ਪੱਤਰ