Friday, November 20, 2026
ਤਾਜਾ ਖਬਰਾਂ
• ਪੰਜਾਬ ਵਿਧਾਨ ਸਭਾ ਚੋਣਾਂ 2027: ਆਜ਼ਾਦ, ਨਿਰਪੱਖ, ਪਾਰਦਰਸ਼ੀ ਅਤੇ ਸ਼ਾਂਤੀਪੂਰਨ ਚੋਣ ਅਮਲ ਨੂੰ ਯਕੀਨੀ ਬਣਾਉਣ ਲਈ ਉੱਚ-ਪੱਧਰੀ ਅੰਤਰ-ਰਾਜੀ ਤਾਲਮੇਲ ਮੀਟਿੰਗ* • ਏ.ਐਸ.ਆਈ. ਇਕਬਾਲ ਸਿੰਘ ਕਤਲ ਮਾਮਲਾ: ਸੰਖੇਪ ਗੋਲੀਬਾਰੀ ਤੋਂ ਬਾਅਦ ਮੁੱਖ ਦੋਸ਼ੀ ’ਹੈਪੀ ਬਾਹਮਣ’ ਜ਼ੀਰਕਪੁਰ ਤੋਂ ਕਾਬੂ* • ਧਾਮੀ ਛੇਵੀਂ ਵਾਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਚੁਣੇ ਗਏ, ਹਾਊਸ ਨੇ ਨਸ਼ਿਆਂ ਨਾਲ ਹੋਣ ਵਾਲੀਆਂ ਮੌਤਾਂ ਅਤੇ ਬੇਅਦਬੀ ਕਾਨੂੰਨ ਸੰਬੰਧੀ ਚਿੰਤਾਵਾਂ ਨੂੰ ਉਜਾਗਰ ਕੀਤਾ • ਕਿਸਾਨਾਂ ਦੀ ਗੰਨੇ ਦੀ ਬਕਾਇਆ ਰਾਸ਼ੀ ਤੁਰੰਤ ਜਾਰੀ ਕਰੇ ਭਗਵੰਤ ਮਾਨ ਸਰਕਾਰ : ਅਵਿਨਾਸ਼ ਰਾਏ ਖੰਨਾ • ਟਰੰਪ, ਸ਼ੀ, ਅਤੇ ਪੁਤਿਨ ਨੇ ਪ੍ਰਮਾਣੂ-ਜੋਖਮ ਗੱਲਬਾਤ, ਸੰਯੁਕਤ ਰਾਸ਼ਟਰ ਸੁਧਾਰ ਦਾ ਵਾਅਦਾ ਕੀਤਾ • ਕਾਂਗਰਸ ਨੂੰ ਵੱਡਾ ਸਿਆਸੀ ਝਟਕਾ: ਦੋ ਵਾਰ ਵਿਧਾਇਕ ਤੇ 2027 ਦੀ ਚੋਣ ਮੈਨੀਫੈਸਟੋ ਕਮੇਟੀ ਦੇ ਸਹਿ-ਚੇਅਰਮੈਨ ਹਰਦਿਆਲ ਸਿੰਘ ਕੰਬੋਜ ਭਾਜਪਾ ’ਚ ਸ਼ਾਮਲ

Punjab

ਪੰਜਾਬ ਵਿਧਾਨ ਸਭਾ ਚੋਣਾਂ 2027: ਆਜ਼ਾਦ, ਨਿਰਪੱਖ, ਪਾਰਦਰਸ਼ੀ ਅਤੇ ਸ਼ਾਂਤੀਪੂਰਨ ਚੋਣ ਅਮਲ ਨੂੰ ਯਕੀਨੀ ਬਣਾਉਣ ਲਈ ਉੱਚ-ਪੱਧਰੀ ਅੰਤਰ-ਰਾਜੀ ਤਾਲਮੇਲ ਮੀਟਿੰਗ*

November 20, 2026 10:58 PM

ਚੰਡੀਗੜ੍ਹ, : ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ 2027 ਨੂੰ ਆਜ਼ਾਦ, ਨਿਰਪੱਖ, ਪਾਰਦਰਸ਼ੀ ਅਤੇ ਸ਼ਾਂਤੀਪੂਰਨ ਢੰਗ ਨਾਲ ਨੇਪਰੇ ਚਾੜ੍ਹਨ ਲਈ ਸੁਰੱਖਿਆ ਤਿਆਰੀਆਂ ਅਤੇ ਅੰਤਰ-ਏਜੰਸੀ ਤਾਲਮੇਲ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਅੱਜ ਇੱਥੇ ਪੰਜਾਬ ਪੁਲਿਸ ਹੈੱਡਕੁਆਰਟਰ ਵਿਖੇ ਉੱਚ-ਪੱਧਰੀ ਅੰਤਰ-ਰਾਜੀ ਤਾਲਮੇਲ ਮੀਟਿੰਗ ਕੀਤੀ ਗਈ।

ਇਸ ਮੀਟਿੰਗ ਦੀ ਪ੍ਰਧਾਨਗੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਦੀ ਤਰਫ਼ੋਂ ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਲਾਅ ਐਂਡ ਆਰਡਰ) ਪ੍ਰਵੀਨ ਕੁਮਾਰ ਸਿਨਹਾ ਅਤੇ ਮੁੱਖ ਚੋਣ ਅਧਿਕਾਰੀ (ਸੀ.ਈ.ਓ.) ਪੰਜਾਬ ਅਨਿੰਦਿਤਾ ਮਿਤਰਾ ਨੇ ਸਾਂਝੇ ਤੌਰ 'ਤੇ ਕੀਤੀ। ਸੈਸ਼ਨ ਦਾ ਸੰਚਾਲਨ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈ.ਜੀ.ਪੀ.) ਕਾਊਂਟਰ ਇੰਟੈਲੀਜੈਂਸ-ਕਮ-ਸਟੇਟ ਪੁਲਿਸ ਨੋਡਲ ਅਫ਼ਸਰ ਪੰਜਾਬ ਇਲਕਸ਼ਨਜ਼ ਆਸ਼ੀਸ਼ ਚੌਧਰੀ ਵੱਲੋਂ ਕੀਤਾ ਗਿਆ।

ਮੀਟਿੰਗ ਵਿੱਚ ਪੰਜਾਬ, ਰਾਜਸਥਾਨ, ਹਰਿਆਣਾ, ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼ ਅਤੇ ਯੂ.ਟੀ. ਚੰਡੀਗੜ੍ਹ ਦੇ ਸੀਨੀਅਰ ਪੁਲਿਸ ਅਧਿਕਾਰੀਆਂ ਅਤੇ ਸਟੇਟ ਨੋਡਲ ਅਫ਼ਸਰਾਂ ਤੋਂ ਇਲਾਵਾ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਯੂ.ਟੀ. ਚੰਡੀਗੜ੍ਹ ਦੇ ਡਰੱਗ ਕੰਟਰੋਲਰਾਂ/ਪ੍ਰਤੀਨਿਧੀਆਂ ਅਤੇ ਸੀਮਾ ਸੁਰੱਖਿਆ ਬਲ (ਬੀ.ਐੱਸ.ਐੱਫ.), ਕੇਂਦਰੀ ਰਿਜ਼ਰਵ ਪੁਲਿਸ ਬਲ (ਸੀ.ਆਰ.ਪੀ.ਐੱਫ.), ਰੇਲਵੇ ਸੁਰੱਖਿਆ ਬਲ (ਆਰ.ਪੀ.ਐੱਫ.), ਇੰਟੈਲੀਜੈਂਸ ਬਿਊਰੋ (ਆਈ.ਬੀ.), ਨਾਰਕੋਟਿਕਸ ਕੰਟਰੋਲ ਬਿਊਰੋ (ਐੱਨ.ਸੀ.ਬੀ.), ਐਂਟੀ-ਨਾਰਕੋਟਿਕਸ ਟਾਸਕ ਫੋਰਸ (ਏ.ਐੱਨ.ਟੀ.ਐੱਫ.) ਪੰਜਾਬ ਅਤੇ ਆਬਕਾਰੀ ਤੇ ਕਰ ਵਿਭਾਗ ਦੇ ਪ੍ਰਤੀਨਿਧੀਆਂ ਨੇ ਭਾਗ ਲਿਆ।

ਮੀਟਿੰਗ ਦੌਰਾਨ ਅੰਤਰ-ਰਾਜੀ ਤਾਲਮੇਲ ਨੂੰ ਮਜ਼ਬੂਤ ਕਰਨ ਅਤੇ ਅਮਨ-ਕਾਨੂੰਨ ਦੀਆਂ ਤਿਆਰੀਆਂ, ਫਿਰਕੂ ਅਤੇ ਸੰਵੇਦਨਸ਼ੀਲ ਮੁੱਦਿਆਂ ਨਾਲ ਨਜਿੱਠਣ, ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰ ਨੈੱਟਵਰਕਾਂ 'ਤੇ ਨਜ਼ਰ ਰੱਖਣ ਅਤੇ ਸਮਾਜ ਵਿਰੋਧੀ ਅਨਸਰਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨੱਥ ਪਾਉਣ ਲਈ ਇੱਕ ਸਾਂਝੀ ਰਣਨੀਤੀ ਤਿਆਰ ਕਰਨ 'ਤੇ ਧਿਆਨ ਕੇਂਦਰਿਤ ਕੀਤਾ ਗਿਆ।

ਨਸ਼ੀਲੇ ਪਦਾਰਥਾਂ, ਨਾਜਾਇਜ਼ ਸ਼ਰਾਬ, ਗੈਰ-ਕਾਨੂੰਨੀ ਹਥਿਆਰਾਂ, ਗੋਲਾ-ਬਾਰੂਦ, ਵਿਸਫੋਟਕਾਂ ਦੀ ਅੰਤਰ-ਰਾਜੀ ਤਸਕਰੀ ਨੂੰ ਰੋਕਣ ਅਤੇ ਹੋਰ ਗੈਰ-ਕਾਨੂੰਨੀ ਸਪਲਾਈ ਚੇਨਾਂ ਦੇ ਖਾਤਮੇ ਵੱਲ ਵਿਸ਼ੇਸ਼ ਧਿਆਨ ਦਿੱਤਾ ਗਿਆ। ਅਧਿਕਾਰੀਆਂ ਨੇ ਸਰਹੱਦੀ ਨਿਗਰਾਨੀ ਅਤੇ ਪ੍ਰਬੰਧਨ ਨੂੰ ਮਜ਼ਬੂਤ ਕਰਨ, ਡਰੋਨ ਗਤੀਵਿਧੀਆਂ 'ਤੇ ਨਜ਼ਰ ਰੱਖਣ, ਤਾਲਮੇਲ ਵਾਲੀ ਕਾਰਵਾਈ ਅਤੇ ਨਾਲ ਲੱਗਦੇ ਅਧਿਕਾਰ ਖੇਤਰਾਂ ਵਿੱਚ ਸਾਂਝੇ ਆਪ੍ਰੇਸ਼ਨ ਚਲਾਉਣ ਬਾਰੇ ਵੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ।

ਉੱਭਰ ਰਹੇ ਸੁਰੱਖਿਆ ਖਤਰਿਆਂ ਵਿਰੁੱਧ ਤੇਜ਼ੀ ਨਾਲ ਅਤੇ ਤਾਲਮੇਲ ਵਾਲੀ ਕਾਰਵਾਈ ਨੂੰ ਯਕੀਨੀ ਬਣਾਉਣ ਲਈ ਰੀਅਲ-ਟਾਈਮ ਖੁਫੀਆ ਜਾਣਕਾਰੀ ਸਾਂਝੀ ਕਰਨ ਸਬੰਧੀ ਢਾਂਚੇ ਨੂੰ ਵਧੇਰੇ ਕਾਰਗਰ ਬਣਾਉਣ, ਠੋਸ ਸੂਚਨਾ ਦੇ ਤੁਰੰਤ ਆਦਾਨ-ਪ੍ਰਦਾਨ, ਨਿਰਵਿਘਨ ਅੰਤਰ-ਏਜੰਸੀ ਤਾਲਮੇਲ, ਸਰਹੱਦਾਂ 'ਤੇ ਚੌਕਸੀ ਵਧਾਉਣ ਅਤੇ ਨਾਲ ਲੱਗਦੇ ਜ਼ਿਲ੍ਹਿਆਂ ਦੇ ਫੀਲਡ ਅਫ਼ਸਰਾਂ ਦਰਮਿਆਨ ਪ੍ਰਭਾਵੀ ਸੰਚਾਰ ਕਾਇਮ ਕਰਨ 'ਤੇ ਵੀ ਜ਼ੋਰ ਦਿੱਤਾ ਗਿਆ।

ਮੀਟਿੰਗ ਦਾ ਮੁੱਖ ਉਦੇਸ਼ ਮੌਜੂਦਾ ਕਾਰਜਸ਼ੀਲ ਖਾਮੀਆਂ ਨੂੰ ਦੂਰ ਕਰਨਾ, ਸੰਸਥਾਗਤ ਤਾਲਮੇਲ ਨੂੰ ਮਜ਼ਬੂਤ ਕਰਨਾ ਅਤੇ ਚੋਣਾਂ ਨਾਲ ਸਬੰਧਤ ਸੁਰੱਖਿਆ ਚੁਣੌਤੀਆਂ ਦਾ ਮਿਲ ਕੇ ਸਰਗਰਮੀ ਨਾਲ ਟਾਕਰਾ ਕਰਨ ਲਈ ਮਜ਼ਬੂਤ ਅੰਤਰ-ਏਜੰਸੀ ਪ੍ਰਣਾਲੀ ਸਥਾਪਤ ਕਰਨ ‘ਤੇ ਧਿਆਨ ਕੇਂਦਰਿਤ ਕਰਨਾ ਸੀ।
ਸਮੂਹਿਕ ਸੰਕਲਪ ਨੂੰ ਦੁਹਰਾਉਂਦਿਆਂ ਮੀਟਿੰਗ ਵਿੱਚ ਭਾਗ ਲੈਣ ਵਾਲੀਆਂ ਏਜੰਸੀਆਂ ਨੇ ਅਮਨ-ਸ਼ਾਂਤੀ ਬਣਾਈ ਰੱਖਣ, ਲੋਕਾਂ ਦਾ ਵਿਸ਼ਵਾਸ ਮਜ਼ਬੂਤ ਕਰਨ ਅਤੇ ਪੰਜਾਬ ਵਿੱਚ ਆਜ਼ਾਦ, ਨਿਰਪੱਖ, ਪਾਰਦਰਸ਼ੀ ਅਤੇ ਸ਼ਾਂਤੀਪੂਰਨ ਢੰਗ ਨਾਲ ਵਿਧਾਨ ਸਭਾ ਚੋਣਾਂ ਨੂੰ ਨੇਪਰੇ ਚਾੜ੍ਹਨ ਲਈ ਸੁਰੱਖਿਅਤ ਮਾਹੌਲ ਯਕੀਨੀ ਬਣਾਉਣ ਪ੍ਰਤੀ ਆਪਣੀ ਵਚਨਬੱਧਤਾ ਪ੍ਰਗਟਾਈ।
------------

Have something to say? Post your comment

google.com, pub-6021921192250288, DIRECT, f08c47fec0942fa0

Punjab

ਧਾਮੀ ਛੇਵੀਂ ਵਾਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਚੁਣੇ ਗਏ, ਹਾਊਸ ਨੇ ਨਸ਼ਿਆਂ ਨਾਲ ਹੋਣ ਵਾਲੀਆਂ ਮੌਤਾਂ ਅਤੇ ਬੇਅਦਬੀ ਕਾਨੂੰਨ ਸੰਬੰਧੀ ਚਿੰਤਾਵਾਂ ਨੂੰ ਉਜਾਗਰ ਕੀਤਾ

ਕਿਸਾਨਾਂ ਦੀ ਗੰਨੇ ਦੀ ਬਕਾਇਆ ਰਾਸ਼ੀ ਤੁਰੰਤ ਜਾਰੀ ਕਰੇ ਭਗਵੰਤ ਮਾਨ ਸਰਕਾਰ : ਅਵਿਨਾਸ਼ ਰਾਏ ਖੰਨਾ

ਕਾਂਗਰਸ ਨੂੰ ਵੱਡਾ ਸਿਆਸੀ ਝਟਕਾ: ਦੋ ਵਾਰ ਵਿਧਾਇਕ ਤੇ 2027 ਦੀ ਚੋਣ ਮੈਨੀਫੈਸਟੋ ਕਮੇਟੀ ਦੇ ਸਹਿ-ਚੇਅਰਮੈਨ ਹਰਦਿਆਲ ਸਿੰਘ ਕੰਬੋਜ ਭਾਜਪਾ ’ਚ ਸ਼ਾਮਲ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਕਥਿਤ ਬੇਨਿਯਮੀਆਂ 'ਤੇ ਪੀਸੀਐਸ ਭਰਤੀ 'ਤੇ ਰੋਕ ਲਗਾ ਦਿੱਤੀ, ਅਗਲੀ ਸੁਣਵਾਈ 16 ਦਸੰਬਰ ਨੂੰ

ਜਲੰਧਰ ਤੋਂ ਨਿਤਿਨ ਨਬੀਨ ਸ਼ੁਰੂ ਕਰਵਾਉਣਗੇ 2500 ਕਿ.ਮੀ ਲੰਬੀ ‘ਸਮਰਸਤਾ ਸੰਕਪਲ ਯਾਤਰਾ’ ਦੀ ਸ਼ੁਰੂਆਤ

ਪੰਜਾਬ ਵਿਧਾਨ ਸਭਾ ਚੋਣਾਂ 2027: ਭਾਜਪਾ ਵੱਲੋਂ ਮੈਨੀਫੈਸਟੋ ਅਤੇ ਚਾਰਜਸ਼ੀਟ ਕਮੇਟੀਆਂ ਦਾ ਗਠਨ

ਤੀਰਥ ਯਾਤਰਾ ਬੱਸਾਂ ਦੇ ਹਾਦਸੇ ਲਈ ਪੰਜਾਬ ਸਰਕਾਰ ਜ਼ਿੰਮੇਵਾਰ : ਕੇਵਲ ਸਿੰਘ ਢਿੱਲੋਂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੰਮ੍ਰਿਤਸਰ ਹਾਦਸੇ ਦੇ ਪੀੜਤ ਪਰਿਵਾਰਾਂ ਲਈ 5-5 ਲੱਖ ਰੁਪਏ ਅਤੇ ਹਰੇਕ ਜ਼ਖ਼ਮੀ ਲਈ ਇਕ ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ

ਬੀਬੀ ਜਗੀਰ ਕੌਰ ਸ਼੍ਰੋਮਣੀ ਅਕਾਲੀ ਦਲ (ਬਾਦਲ) ਵਿੱਚ ਮੁੜ ਸ਼ਾਮਲ, ਸੁਖਬੀਰ ਬਾਦਲ ਨੇ ਸਾਰੇ ਬਾਗ਼ੀ ਅਕਾਲੀ ਆਗੂਆਂ ਨੂੰ ਵਾਪਸ ਆਉਣ ਦੀ ਅਪੀਲ ਕੀਤੀ

ਨਗਰ ਨਿਗਮ ਦੇ 30 ਵਾਰਡਾਂ ਦੀਆਂ ਮੁੜ ਚੋਣਾਂ ਸਬੰਧੀ ਮਾਨੀਟਰਿੰਗ ਕਮੇਟੀ ਦੀ ਈ-ਮੇਲ ਆਈ.ਡੀ. ਜਨਤਕ