Monday, July 07, 2025

Punjab

ਪੰਜਾਬ ਵਿਧਾਨ ਸਭਾ ਦਾ ਘਿਰਾਓ ਕਰਨ ਗਏ ਕੰਪਿਊਟਰ ਅਧਿਆਪਕ ਚੰਡੀਗੜ੍ਹ ਪੁਲਿਸ ਨੇ ਥਾਣਿਆਂ 'ਚ ਡੱਕੇ

ਦਲਜੀਤ ਕੌਰ  | March 06, 2024 02:33 AM

ਚੰਡੀਗੜ੍ਹ ‘ਚ ਕੰਪਿਊਟਰ ਅਧਿਆਪਕਾਂ ‘ਤੇ ਲਾਠੀਚਾਰਜ, ਬੱਸਾਂ ‘ਚ ਜ਼ਬਰੀ ਬਿਠਾ ਕੇ ਥਾਣੇ ਡੱਕੇ

ਚੰਡੀਗੜ੍ਹ, :  ਪਿਛਲੇ ਲੰਮੇ ਸਮੇਂ ਤੋਂ ਆਪਣੀਆਂ ਹੱਕੀ ਮੰਗਾਂ ਨੁੰ ਲੈਕੇ ਸੰਘਰਸ਼ ਕਰ ਰਹੇ ਕੰਪਿਊਟਰ ਅਧਿਆਪਕਾਂ ਅੱਜ ਜਦੋਂ ਪੰਜਾਬ ਵਿਧਾਨ ਸਭਾ ਵੱਲ ਮਾਰਚ ਕਰਨ ਜਾ ਰਹੇ ਸਨ ਤਾਂ ਚੰਡੀਗੜ੍ਹ ਪੁਲਿਸ ਵੱਲੋਂ ਇਨ੍ਹਾਂ ਕੰਪਿਊਟਰ ਅਧਿਆਪਕਾਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ। ਯੂਨੀਅਨ ਆਗੂਆਂ ਮੁਤਾਬਕ ਕਰੀਬ 150 ਤੋਂ ਵਧੇਰੇ ਅਧਿਆਪਕਾਂ ਨੂੰ ਚੰਡੀਗੜ੍ਹ ਪੁਲਿਸ ਨੇ ਸੈਕਟਰ 39 ਅਤੇ 36 ਦੇ ਥਾਣੇ ਵਿੱਚ ਲੈ ਗਏ, ਜਿੱਥੋਂ ਖਬਰ ਲਿਖੇ ਜਾਣ ਤੱਕ ਅਜੇ ਛੱਡੇ ਨਹੀਂ ਗਏ ਸਨ। 

ਜ਼ਿਕਰਯੋਗ ਹੈ ਕਿ ਇਹ ਕੰਪਿਊਟਰ ਅਧਿਆਪਕ ਪਿਛਲੇ ਲੰਮੇ ਸਮੇਂ ਤੋਂ ਸਿੱਖਿਆ ਵਿਭਾਗ ਵਿੱਚ ਰੈਗੂਲਰ ਕਰਨ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਹਨ। ਕੰਪਿਊਟਰ ਅਧਿਆਪਕ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਗੁਰਵਿੰਦਰ ਸਿੰਘ ਤਰਨ ਤਾਰਨ ਨੇ ਦੱਸਿਆ ਕਿ ਅੱਜ ਦੇ ਵਿਰੋਧ ਪ੍ਰਦਰਸ਼ਨ ਵਿੱਚ ਅਧਿਆਪਕਾਂ ਦੀ ਗਿਣਤੀ 800 ਦੇ ਕਰੀਬ ਸੀ। ਵਿਧਾਨ ਸਭਾ ਤੋਂ ਤਕਰੀਬਨ 800 ਮੀਟਰ ਦੂਰੀ ਤੋਂ ਪਹਿਲਾਂ ਚੰਡੀਗੜ੍ਹ ਪੁਲਿਸ ਵੱਲੋਂ ਕੰਪਿਊਟਰ ਅਧਿਆਪਕਾਂ ਉੱਤੇ ਲਾਠੀਚਾਰਜ਼ ਕੀਤਾ। ਪੁਲਿਸ ਨੇ ਅਧਿਆਪਕਾਂ ਨੂੰ ਜਬਰੀ ਬੱਸਾਂ ਵਿੱਚ ਬਿਠਾ ਕੇ ਹਿਰਾਸਤ ਵਿੱਚ ਲੈ ਕੇ ਵੱਖ ਵੱਖ ਥਾਣਿਆਂ ਵਿੱਚ ਬੰਦ ਕਰ ਦਿੱਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਇਸ ਸ਼ਾਂਤੀਪੂਰਨ ਹੱਕੀ ਸੰਘਰਸ਼ ਨੂੰ ਦਬਾਇਆ ਨਹੀਂ ਜਾ ਸਕਦਾ, ਸਗੋਂ ਕੰਪਿਊਟਰ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿੱਚ ਮਰਜ ਕੀਤਾ ਜਾਵੇ ਨਹੀਂ ਤਾਂ ਆਉਣ ਵਾਲੇ ਦਿਨਾਂ ਵਿੱਚ ਇਸ ਸੰਘਰਸ ਨੂੰ ਹੋਰ ਤੇਜ ਕੀਤਾ ਜਾਵੇਗਾ।

ਦੱਸ਼ਣਯੋਗ ਹੈ ਕਿ ਅੱਜ ਕੰਪਿਊਟਰ ਅਧਿਆਪਕ ਯੂਨੀਅਨ ਪੰਜਾਬ ਵੱਲੋਂ ਅੱਜ ਸੂਬਾ ਪ੍ਰਧਾਨ ਗੁਰਵਿੰਦਰ ਸਿੰਘ ਤਰਨ ਤਾਰਨ ਦੀ ਅਗਵਾਈ ਵਿੱਚ ਉਲੀਕੇ ਗਏ ਵਿਧਾਨ ਸਭਾ ਘਿਰਾਓ ਦੇ ਸੰਘਰਸ਼ ਦੇ ਦੌਰਾਨ ਵੱਡੀ ਗਿਣਤੀ ਵਿੱਚ ਸੂਬੇ ਭਰ ਦੇ ਕੰਪਿਊਟਰ ਅਧਿਆਪਕਾਂ ਨੇ ਸ਼ਿਰਕਤ ਕਰਦੇ ਹੋਏ ਆਪਣੇ ਹੱਕਾਂ ਪ੍ਰਤੀ ਆਵਾਜ਼ ਬੁਲੰਦ ਕੀਤੀ। ਇਸ ਮੌਕੇ ਇਕੱਤਰ ਹੋਏ ਸੂਬੇ ਭਰ ਦੇ ਸੈਂਕੜੇ ਕੰਪਿਊਟਰ ਅਧਿਆਪਕਾਂ ਨੇ ਪੰਜਾਬ ਸਰਕਾਰ ਦੇ ਖਿਲਾਫ ਜਬਰਦਸਤ ਨਾਅਰੇਬਾਜ਼ੀ ਕਰਦੇ ਹੋਏ ਰੋਸ਼ ਪ੍ਰਦਰਸ਼ਨ ਕੀਤਾ। ਸੂਬਾ ਪ੍ਰਧਾਨ ਗੁਰਵਿੰਦਰ ਸਿੰਘ ਤਰਨ ਤਾਰਨ ਅਤੇ ਹੋਰਨਾਂ ਆਗੂਆਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪਿਛਲੇ ਦੋ ਸਾਲਾਂ ਤੋਂ ਉਨਾਂ ਦਾ ਆਰਥਿਕ ਅਤੇ ਮਾਨਸਿਕ ਸ਼ੋਸ਼ਣ ਕੀਤਾ ਜਾ ਰਿਹਾ ਹੈ। ਪੰਜਾਬ ਸਰਕਾਰ ਵੱਲੋਂ ਉਨਾਂ ਦੇ ਬਣਦੇ ਜਾਇਜ਼ ਹੱਕ ਬਹਾਲ ਨਹੀਂ ਕੀਤੇ ਜਾ ਰਹੇ ਹਨ ਜਿਸ ਕਰਕੇ ਉਹਨਾਂ ਨੂੰ ਲਗਾਤਾਰ ਸੰਘਰਸ਼ ਕਰਨਾ ਪੈ ਰਿਹਾ ਹੈ ਉਹਨਾਂ ਕਿਹਾ ਕਿ ਉਹ ਪਿਛਲੇ ਲਗਭਗ ਦੋ ਦਹਾਕਿਆਂ ਤੋਂ ਆਪਣੇ ਹੱਕਾਂ ਦੀ ਲੜਾਈ ਲੜ ਰਹੇ ਹਨ ਪਰ ਕਿਸੇ ਵੀ ਸਰਕਾਰ ਨੇ ਉਹਨਾਂ ਦੀ ਇੱਕ ਨਹੀਂ ਸੁਣੀ। ਪ੍ਰਧਾਨ ਗੁਰਵਿੰਦਰ ਸਿੰਘ ਅਤੇ ਹੋਰਨਾਂ ਆਗੂਆਂ ਨੇ ਕਿਹਾ ਕਿ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਸਾਰੇ ਆਗੂਆਂ ਵੱਲੋਂ ਉਨਾਂ ਦੀਆਂ ਮੰਗਾਂ ਨੂੰ ਜਾਇਜ਼ ਠਹਿਰਾਉਂਦੇ ਹੋਏ ਉਹਨਾਂ ਨੂੰ ਪੂਰਾ ਕਰਨ ਦਾ ਵਾਅਦਾ ਕੀਤਾ ਗਿਆ ਸੀ ਅਤੇ ਅੱਜ ਉਹੀ ਆਗੂ ਉਹਨਾਂ ਦੀ ਗੱਲ ਸੁਣਨ ਤੱਕ ਤਿਆਰ ਨਹੀਂ ਹਨ।

ਅਧਿਆਪਕ ਆਗੂਆਂ ਨੇ ਦੱਸਿਆ ਕਿ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ 15 ਸਤੰਬਰ 2022 ਨੂੰ ਆ ਜਨਤਕ ਤੌਰ ਤੇ ਐਲਾਨ ਕਰਦੇ ਹੋਏ ਕੰਪਿਊਟਰ ਅਧਿਆਪਕਾਂ ਦੀਆਂ ਸਾਰੀਆਂ ਮੰਗਾਂ ਨੂੰ ਜਾਇਜ ਮੰਨਦੇ ਹੋਏ ਉਹਨਾਂ ਨੂੰ ਦਿਵਾਲੀ ਦਾ ਤੋਹਫਾ ਦੇਣ ਦਾ ਐਲਾਨ ਕੀਤਾ ਸੀ। ਪਰ ਉਹ ਐਲਾਨ ਚੋਣ ਜੁਮਲਾ ਹੀ ਨਿਕਲਿਆ। ਇਸੇ ਤਰ੍ਹਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਖ-ਵੱਖ ਜਨਤਕ ਸਮਾਗਮਾਂ ਦੇ ਦੌਰਾਨ ਉਨਾਂ ਕੰਪਿਊਟਰ ਅਧਿਆਪਕਾਂ ਦੀਆਂ ਮੰਗਾਂ ਨੂੰ ਪੂਰਾ ਕਰਨ ਦਾ ਐਲਾਨ ਕਰ ਚੁੱਕੇ ਹਨ ਪਰ ਉਹਨਾਂ ਦੀ ਆਸ ਨੂੰ ਅਜੇ ਤੱਕ ਬੂਰ ਨਹੀਂ ਪਿਆ ਹੈ।

ਕੰਪਿਊਟਰ ਅਧਿਆਪਕਾਂ ਨੇ ਦੱਸਿਆ ਕਿ ਜਿੱਥੇ ਅੰਮ੍ਰਿਤਸਰ ਵਿਖੇ ਕੰਪਿਊਟਰ ਅਧਿਆਪਕ ਵਿਕਾਸ ਕੁਮਾਰ ਵੱਲੋਂ ਲਗਾਤਾਰ ਪਿਛਲੇ ਕਈ ਦਿਨਾਂ ਤੋਂ ਭੁੱਖ ਹੜਤਾਲ ਕੀਤੀ ਜਾ ਰਹੀ ਹੈ ਜਿਸ ਵਿਚ ਸਾਰੇ ਪੰਜਾਬ ਦੇ ਕੰਪਿਊਟਰ ਜ਼ਿਲ੍ਹਾ ਵਾਰ ਉੱਥੇ ਪੁੱਜ ਕੇ ਰੋਸ ਪ੍ਰਗਟ ਕਰ ਰਹੇ ਹਨ , ਉੱਥੇ ਕੰਪਿਊਟਰ ਅਧਿਆਪਕਾਂ ਵੱਲੋਂ ਵੱਖ-ਵੱਖ ਸੰਘਰਸ਼ ਐਕਸ਼ਨਾਂ ਦੌਰਾਨ ਆਪਣੇ ਹੱਕਾਂ ਦੀ ਆਵਾਜ਼ ਸਰਕਾਰ ਦੇ ਕੰਨਾਂ ਤੱਕ ਪਹੁੰਚਾਉਣ ਦੇ ਲਈ ਹਰ ਤਰ੍ਹਾਂ ਦਾ ਹੀਲਾ ਵਸੀਲਾ ਵਰਤਿਆ ਜਾ ਰਿਹਾ ਹੈ ਪਰ ਸੂਬਾ ਸਰਕਾਰ ਵੱਲੋਂ ਉਨਾਂ ਨੂੰ ਲਗਾਤਾਰ ਅੱਖੋਂ ਪਰੋਖੇ ਕੀਤਾ ਜਾ ਰਿਹਾ ਹੈ ਜੋ ਕਿ ਨਿੰਦਣਯੋਗ ਹੈ ਅਤੇ ਇਸਦੀ ਜਿੰਨੀ ਨਿੰਦਾ ਕੀਤੀ ਜਾਵੇ ਘੱਟ ਹੈ।

ਕੰਪਿਊਟਰ ਅਧਿਆਪਕਾਂ ਨੇ ਆਪਣੀਆਂ ਮੰਗਾਂ ਸਬੰਧੀ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਉਹਨਾਂ ਦੀ ਕੋਈ ਵੀ ਨਵੀਂ ਮੰਗ ਨਹੀਂ ਹੈ ਉਹਨਾਂ ਦੀ ਸਿਰਫ ਇੱਕੋ ਇੱਕ ਮੰਗ ਹੈ ਕਿ ਛੇਵੇਂ ਪੇ ਕਮਿਸ਼ਨ ਦਾ ਲਾਭ ਦਿੰਦੇ ਹੋਏ ਉਹਨਾਂ ਦੇ ਰੈਗੂਲਰ ਆਰਡਰਾਂ ਵਿੱਚ ਦਰਜ ਸਾਰੇ ਲਾਭ ਬਿਨਾਂ ਦੇਰੀ ਅਤੇ ਬਿਨਾਂ ਸ਼ਰਤ ਬਹਾਲ ਕੀਤੇ ਜਾਣ ਅਤੇ ਸਿੱਖਿਆ ਵਿਭਾਗ ਵਿੱਚ ਸ਼ਿਫਟ ਕੀਤਾ ਜਾਵੇ ਅਤੇ ਜੇਕਰ ਸਮਾਂ ਰਹਿੰਦੇ ਸੂਬਾ ਸਰਕਾਰ ਨੇ ਉਹਨਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਉਹ ਸੰਘਰਸ਼ ਨੂੰ ਹੋਰ ਤੇਜ਼ ਕਰ ਦੇਣਗੇ ਜਿਸ ਦੀ ਜਿੰਮੇਵਾਰੀ ਸੂਬਾ ਸਰਕਾਰ ਦੀ ਹੋਵੇਗੀ। ਜ਼ਿਕਰਯੋਗ ਹੈ ਕਿ ਸਰਕਾਰ ਵੱਲੋਂ ਜਾਇਜ਼ ਮੰਗਾਂ ਮੰਨਣ ਦੇ ਬਾਵਜੂਦ ਲਾਗੂ ਕਰਨ ਦੇ ਵਿਰੋਧ ਵੱਜੋਂ ਕੰਪਿਊਟਰ ਅਧਿਆਪਕਾਂ ਨੇ ਵਿਧਾਨ ਸਭਾ ਵੱਲ ਮਾਰਚ ਕਰਨ ਦਾ ਐਲਾਨ ਕੀਤਾ ਸੀ। 

ਹੋਰਨਾਂ ਤੋਂ ਇਲਾਵਾ ਇਸ ਮੌਕੇ ਸੂਬਾ ਪ੍ਰਧਾਨ ਗੁਰਵਿੰਦਰ ਸਿੰਘ ਤਰਨ ਤਾਰਨ, ਸੀਨੀਅਰ ਮੀਤ ਪ੍ਰਧਾਨ ਹਰਜੀਤ ਸਿੰਘ ਸੰਧੂ, ਮੀਤ ਪ੍ਰਧਾਨ ਪਰਮਵੀਰ ਸਿੰਘ ਪੰਮੀ, ਜਨਰਲ ਸਕੱਤਰ ਪਰਮਿੰਦਰ ਸਿੰਘ ਘੁਮਾਣ, ਹਰਪ੍ਰੀਤ ਸਿੰਘ, ਮੀਤ ਪ੍ਰਧਾਨ ਅਨਿਲ ਐਰੀ, ਏਕਮਕਾਰ ਸਿੰਘ, ਸਿਕੰਦਰ ਸਿੰਘ, ਰਮਨ ਕੁਮਾਰ ਜਲੰਧਰ, ਰੋਬਿਨ ਸ਼ਰਮਾ ਮਲੇਰਕੋਟਲਾ ਆਦਿ ਦੇ ਨਾਲ ਨਾਲ ਸਮੂਹ ਸੂਬਾ ਕਮੇਟੀ ਅਹੁਦੇਦਾਰ ਅਤੇ ਮੈਂਬਰ ਹਾਜ਼ਰ ਸਨ।

ਡੀਟੀਐੱਫ ਵੱਲੋਂ ਕੰਪਿਊਟਰ ਅਧਿਆਪਕਾਂ ਤੇ ਹੋਏ ਲਾਠੀਚਾਰਜ਼ ਦੀ ਸਖ਼ਤ ਨਿਖੇਧੀ

ਪਿਛਲੇ ਲੰਬੇ ਸਮੇਂ ਤੋਂ ਆਪਣੀਆਂ ਸੇਵਾਵਾਂ ਪੂਰੇ ਤਨਖਾਹ ਸਕੇਲਾਂ ਸਮੇਤ ਸਿੱਖਿਆਂ ਵਿਭਾਗ ਚ ਮਰਜ਼ ਕਰਨ ਦੀ ਮੰਗ ਨੂੰ ਲੈ ਕੇ ਪੰਜਾਬ ਵਿਧਾਨ ਸਭਾ ਵੱਲ ਮਾਰਚ ਕਰ ਰਹੇ ਪੰਜਾਬ ਦੇ ਕੰਪਿਊਟਰ ਅਧਿਆਪਕਾਂ ਤੇ ਚੰਡੀਗੜ੍ਹ ਵਿਖੇ ਚੰਡੀਗੜ੍ਹ ਪੁਲਿਸ ਵੱਲੋਂ ਲਾਠੀਚਾਰਜ ਕਰਨ ਅਤੇ ਉਹਨਾਂ ਨੂੰ ਜੇਲ੍ਹਾਂ ਚ ਡੱਕਣ ਦੀ ਅਧਿਆਪਕ ਜਥੇਬੰਦੀ ਡੈਮੋਕ੍ਰੇਟਿਕ ਟੀਚਰਜ਼ ਫਰੰਟ ਦੇ ਪ੍ਰਧਾਨ ਵਿਕਰਮ ਦੇਵ ਸਿੰਘ, ਜਨਰਲ ਸਕੱਤਰ ਮੁਕੇਸ਼ ਕੁਮਾਰ, ਵਿੱਤ ਸਕੱਤਰ ਅਸ਼ਵਨੀ ਅਵਸਥੀ ਅਤੇ ਮੀਤ ਪ੍ਰਧਾਨ ਰਘਵੀਰ ਸਿੰਘ ਭਵਾਨੀਗੜ੍ਹ ਨੇ ਸਖ਼ਤ ਨਿਖੇਧੀ ਕਰਦਿਆਂ ਕੰਪਿਊਟਰ ਅਧਿਆਪਕਾਂ ਨੂੰ ਤੁਰੰਤ ਰਿਹਾਅ ਕਰਨ ਦੀ ਮੰਗ ਕੀਤੀ ਹੈ।

ਡੀਟੀਐੱਫ ਦੇ ਸੂਬਾਈ ਆਗੂਆਂ ਜਗਪਾਲ ਬੰਗੀ, ਬੇਅੰਤ ਫੂਲੇਵਾਲਾ, ਰਾਜੀਵ ਬਰਨਾਲਾ, ਗੁਰਪਿਆਰ ਕੋਟਲੀ, ਰਘਵੀਰ ਭਵਾਨੀਗੜ੍ਹ, ਜਸਵਿੰਦਰ ਔਜਲਾ, ਹਰਜਿੰਦਰ ਸਿੰਘ ਵਡਾਲਾ ਬਾਂਗਰ, ਦਲਜੀਤ ਸਫੀਪੁਰ, ਕੁਲਵਿੰਦਰ ਜੋਸ਼ਨ, ਪਵਨ ਕੁਮਾਰ ਮੁਕਤਸਰ, ਮਹਿੰਦਰ ਕੌੜਿਆਂਵਾਲੀ, ਤੇਜਿੰਦਰ ਸਿੰਘ, ਰੁਪਿੰਦਰ ਗਿੱਲ ਅਤੇ ਸੁਖਦੇਵ ਡਾਨਸੀਵਾਲ ਨੇ ਦੱਗੁਰਪਿਆਰ ਸਿੰਘ ਕੋਟਲੀ ਨੇ ਅਧਿਆਪਕਾਂ ਨੂੰ ਪੁਲਿਸ ਹਿਰਾਸਤ ਵਿਚ ਲੈਣ ਦੀ ਨਿਖੇਧੀ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਮੰਗਾਂ ਮੰਨਣ ਦੀ ਬਜਾਏ ਡਰਾ ਕੇ ਚੁੱਪ ਕਰਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਆਗੂਆਂ ਨੇ ਕਿਹਾ ਕਿ ਪੰਜਾਬ ਦੇ ਕੰਪਿਊਟਰ ਆਪਣੀ ਜਾਇਜ਼ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਹਨ, ਪਰ ਸਰਕਾਰ ਨੇ ਅਜੇ ਤੱਕ ਉਨ੍ਹਾਂ ਦੀ ਮੰਗ ਵੱਲ ਧਿਆਨ ਨਹੀਂ ਦਿੱਤਾ। ਅੱਜ ਜਦੋਂ ਉਹ ਆਪਣੀ ਮੰਗ ਲੈ ਕੇ ਵਿਧਾਨ ਸਭਾ ਵੱਲ ਵਧੇ ਤਾਂ ਸਰਕਾਰ ਨੇ ਗੱਲ ਸੁਣਨ ਦੀ ਬਜਾਏ ਥਾਣਿਆਂ ਵਿੱਚ ਭੇਜ ਦਿੱਤਾ ਜੋ ਬਹੁਤ ਨਿੰਦਣਯੋਗ ਹੈ। ਮੰਗਾਂ ਨੂੰ ਲੈਕੇ ਪੰਜਾਬ ਸਰਕਾਰ ਖ਼ਿਲਾਫ਼ ਤਿੱਖਾ ਸੰਘਰਸ਼ ਕਰ ਰਹੇ ਪੰਜਾਬ ਦੇ ਕੰਪਿਊਟਰ ਅਧਿਆਪਕਾਂ ਵੱਲੋਂ ਅੱਜ ਪੰਜਾਬ ਵਿਧਾਨ ਸਭਾ ਵੱਲ ਮਾਰਚ ਕਰਦੇ ਸਮੇਂ ਕੰਪਿਊਟਰ ਅਧਿਆਪਕਾਂ ਉੱਤੇ ਪੁਲਿਸ ਵੱਲੋਂ ਲਾਠੀਚਾਰਜ਼ ਕਰਕੇ ਵੱਖ-ਵੱਖ ਬੱਸਾਂ ਵਿੱਚ ਜ਼ਬਰੀ ਬਿਠਾ ਕੇ ਥਾਣਿਆਂ ਵਿੱਚ ਬੰਦ ਕਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਕੰਪਿਊਟਰ ਅਧਿਆਪਕ ਪਿਛਲੇ ਲਗਪਗ ਅਠਾਰਾਂ ਸਾਲਾਂ ਤੋਂ ਸਿੱਖਿਆ ਵਿਭਾਗ ਅਧੀਨ ਸਕੂਲਾਂ ਚ ਸੇਵਾਵਾਂ ਨਿਭਾਅ ਰਹੇ ਹਨ, ਪ੍ਰੰਤੂ ਸਰਕਾਰ ਦੁਆਰਾ ਇਹਨਾਂ ਅਧਿਆਪਕਾਂ ਨੂੰ ਸੁਸਾਇਟੀ ਅਧੀਨ ਰੱਖ ਕੇ ਇਹਨਾਂ ਦਾ ਆਰਥਿਕ ਤੇ ਮਾਨਸਿਕ ਸੋਸਣ ਕੀਤਾ ਜਾ ਰਿਹਾ ਹੈ। ਆਗੂਆਂ ਨੇ ਦੱਸਿਆ ਕਿ ਪਿਛਲੇ ਸਾਲ ਮੁੱਖ ਮੰਤਰੀ ਭਗਵੰਤ ਮਾਨ ਦੁਆਰਾ ਕੰਪਿਊਟਰ ਅਧਿਆਪਕਾਂ ਨੂੰ ਸਿੱਖਿਆ ਵਿਭਾਗ 'ਚ ਮਰਜ਼ ਕਰਨ ਸਬੰਧੀ ਸੋਸ਼ਲ ਮੀਡੀਆ ਤੇ ਬਿਆਨ ਜਾਰੀ ਕੀਤਾ ਗਿਆ ਸੀ ਕਿ ਕੰਪਿਊਟਰ ਅਧਿਆਪਕਾਂ ਨੂੰ ਸਿੱਖਿਆ ਵਿਭਾਗ 'ਚ ਮਰਜ਼ ਕਰਕੇ ਦੀਵਾਲੀ ਦਾ ਤੋਹਫ਼ਾ ਦੇਣਗੇ, ਪ੍ਰੰਤੂ ਉਹਨਾਂ ਦਾ ਐਲਾਨ ਅੱਜ ਤੱਕ ਲਾਗੂ ਨਹੀਂ ਕੀਤਾ ਗਿਆ।

Have something to say? Post your comment

google.com, pub-6021921192250288, DIRECT, f08c47fec0942fa0

Punjab

Samana Tragedy Becomes Test Case for Punjab Govt as Protests Erupt Over Inaction in Death of Six Schoolchildren

Powercom engineers welcome the setting up of three supercritical units

ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਵਿਸ਼ਵ ਵਾਤਾਵਰਣ ਦਿਵਸ 2025 ਮਨਾਇਆ

ਪੰਜਾਬ ਆਪਣੀ ਲੁੱਟ ਹੋਣ ਦੇ ਬਦਲੇ ਕਿਸੇ ਤਰ੍ਹਾਂ ਦੀ ਅਦਾਇਗੀ ਨਹੀਂ ਕਰੇਗਾ-ਭਾਖੜਾ ਡੈਮ ’ਤੇ ਸੀ.ਆਈ.ਐਸ.ਐਫ. ਦੀ ਤਾਇਨਾਤੀ ਕਰਨ ਦੇ ਫੈਸਲੇ ਲਈ ਕੇਂਦਰ ’ਤੇ ਵਰ੍ਹੇ ਮੁੱਖ ਮੰਤਰੀ

ਰਵਨੀਤ ਬਿੱਟੂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਸੀ ਆਈ ਐਸ ਐਫ ਬਾਰੇ ਸਟੈਂਡ ਨੂੰ 'ਗੈਰ-ਜ਼ਿੰਮੇਵਾਰਾਨਾ ਅਤੇ ਰਾਜਨੀਤਿਕ ਤੌਰ 'ਤੇ ਪ੍ਰੇਰਿਤ' ਦੱਸਿਆ

ਭਾਈ ਰਣਜੀਤ ਸਿੰਘ ਢੱਡਰੀਆਂਵਾਲੇ ਵੱਲੋਂ ਮੁਆਫ਼ੀ ਮੰਗਣ ਤੋਂ ਬਾਅਦ ਅਕਾਲ ਤਖ਼ਤ ਨੇ ਉਨ੍ਹਾਂ ਤੋਂ ਪ੍ਰਚਾਰ 'ਤੇ ਲੱਗੀ ਪਾਬੰਦੀ ਹਟਾ ਦਿੱਤੀ

ਅਧਿਆਪਕਾਂ ਦੇ ਵੱਖ-ਵੱਖ ਕਾਡਰਾਂ ਦੀਆਂ ਤਰੱਕੀਆਂ ਕਰੇ ਸਿੱਖਿਆ ਵਿਭਾਗ: ਡੀ ਟੀ ਐੱਫ ਪੰਜਾਬ 

ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨਾਂ ਦੀਆਂ ਖੁਦਕੁਸ਼ੀਆਂ ਨੇ ਪੰਜਾਬ ਦੀ ਨਸ਼ਾ ਵਿਰੋਧੀ ਮੁਹਿੰਮ 'ਤੇ ਪਾਇਆ ਪਰਛਾਵਾਂ

ਭਾਰਤੀ ਫੌਜ ਦੇ ਸ੍ਰੀ ਹਰਿਮੰਦਰ ਸਾਹਿਬ, ਅਕਾਲ ਤਖ਼ਤ 'ਤੇ ਐਂਟੀ-ਡਰੋਨ ਬੰਦੂਕਾਂ ਤਾਇਨਾਤ ਕਰਨ ਦੇ ਦਾਅਵੇ 'ਤੇ ਵਿਵਾਦ ਛਿੜ ਗਿਆ, ਸ਼੍ਰੋਮਣੀ ਕਮੇਟੀ ਨੇ ਫੌਜ ਦੇ ਦਾਅਵੇ ਦਾ ਖੰਡਨ ਕੀਤਾ

ਪੰਜਾਬ ਦੇ ਮੁੱਖ ਅਹੁਦਿਆਂ 'ਤੇ 'ਆਪ' ਦੇ ਦਿੱਲੀ ਆਗੂਆਂ ਦੀ ਨਿਯੁਕਤੀ ਨੇ ਸਿਆਸੀ ਅੱਗ ਭੜਕਾ ਦਿੱਤੀ