Wednesday, October 21, 2026
ਤਾਜਾ ਖਬਰਾਂ
• ਸੀਬੀਆਈ ਟੀਮ ਅੱਧੀ ਰਾਤ ਨੂੰ ਮਾਨਸਾ ਪਹੁੰਚੀ, ਝੋਟਾ ਕਤਲ ਕੇਸ ਵਿੱਚ ਪੰਜਾਬ ਪੁਲਿਸ ਤੋਂ ਰਿਕਾਰਡ ਇਕੱਠੇ ਕੀਤੇ • ਨਾਬਾਲਿਗ ਨਾਲ ਕਥਿਤ ਕੁੱਟਮਾਰ: ਵਿਧਾਇਕ ਦੇਵ ਮਾਨ ਜਨਤਕ ਮੁਆਫ਼ੀ ਮੰਗਣ ਤੇ ਮੁਆਵਜ਼ਾ ਦੇਣ: ਪਰਮਜੀਤ ਕੈਂਥ • ਅਮਿਤ ਸ਼ਾਹ ਨੇ ਪੰਜਾਬ ਦੇ ਡਰੱਗ ਮਾਫੀਆ ਦੇ ਤਿੰਨ ਪੀੜਤਾਂ ਦੇ ਪਰਿਵਾਰਾਂ ਨੂੰ ਇਨਸਾਫ਼ ਦੀ ਉਮੀਦ ਦਿੱਤੀ • ਸੱਤ ਸਾਲਾਂ ਤੋਂ ਇਨਸਾਫ਼ ਦੀ ਮੰਗ ਕਰ ਰਹੀ ਨੇਹਾ ਸ਼ੋਰੀ ਦੇ ਮਾਪਿਆਂ ਨੂੰ ਪੰਜਾਬ ਪੁਲਿਸ ਨੇ ਮਾਨਸਾ ਵਿੱਚ ਅਮਿਤ ਸ਼ਾਹ ਨੂੰ ਮਿਲਣ ਤੋਂ ਰੋਕਿਆ • ਪੰਜਾਬ ਵਿੱਚ ਨਸ਼ਿਆਂ ਦੇ ਖਾਤਮੇ ਲਈ 2029 ਤੱਕ ਦੀ ਉਡੀਕ ਕਿਉਂ? ਸਿਆਸੀ ਇੱਛਾ ਸ਼ਕਤੀ ਅਤੇ 1997 ਤੋਂ ਹੁਣ ਤੱਕ ਦੇ ਸਾਰੇ ਡਰੱਗ ਮਾਮਲਿਆਂ ਦੀ ਸੀਬੀਆਈ ਜਾਂਚ ਹੋਵੇ: ਕਰਨੈਲ ਸਿੰਘ ਪੀਰ ਮੁਹੱমਦ • ਗੁਆਂਢੀ ਸੂਬਿਆਂ ਤੋਂ ਆਉਣ ਵਾਲੀਆਂ ਦਵਾਈਆਂ ਦੀ ਨਿਗਰਾਨੀ ਲਈ ਸਖ਼ਤ ਪ੍ਰਣਾਲੀ ਲਾਗੂ ਕੀਤੀ ਜਾਵੇਗੀ: ਮਲਵਿੰਦਰ ਕੰਗ

Punjab

ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਕੱਲ੍ਹ ਤੋਂ

ਪੰਜਾਬ ਨਿਊਜ਼ ਐਕਸਪ੍ਰੈੱਸ | October 21, 2026 04:04 PM

ਚੰਡੀਗੜ੍ਹ, 21 ਅਕਤੂਬਰ : ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਭਲਕੇ 22 ਅਕਤੂਬਰ ਤੋਂ ਸ਼ੁਰੂ ਹੋ ਕੇ 27 ਅਕਤੂਬਰ ਤੱਕ ਚੱਲੇਗਾ। ਇਜਲਾਸ ਦੇ ਪਹਿਲੇ ਦਿਨ ਵਿਛੜੀਆਂ ਸ਼ਖ਼ਸੀਅਤਾਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਜਾਣਗੀਆਂ ਅਤੇ ਗੈਰ-ਸਰਕਾਰੀ ਕੰਮਕਾਜ ਨਿਪਟਾਇਆ ਜਾਵੇਗਾ। ਇਜਲਾਸ ਦੌਰਾਨ ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਅਤੇ ਬੇਅਦਬੀ ਕਾਨੂੰਨ ਨਾਲ ਸਬੰਧਤ ਸੋਧਾਂ ਦੇ ਮੁੱਦਿਆਂ ’ਤੇ ਹੰਗਾਮਾ ਹੋਣ ਦੇ ਆਸਾਰ ਹਨ। ਇਸ ਇਜਲਾਸ ਦੌਰਾਨ ਪੰਜਾਬ ਸਰਕਾਰ ਵੱਲੋਂ ਕੇਂਦਰ ਸਰਕਾਰ ਨੂੰ ਘੇਰਨ ਦੀ ਕੋਸ਼ਿਸ਼ ਵੀ ਕੀਤੀ ਜਾ ਸਕਦੀ ਹੈ। ਇਸ ਦੇ ਨਾਲ ਹੀ ਅਮਰੀਕਾ ਨਾਲ ਪ੍ਰਸਤਾਵਿਤ ਵਪਾਰ ਸਮਝੌਤੇ ਦੇ ਵਿਰੋਧ ਵਿੱਚ ਮਤਾ ਲਿਆਉਣ ਦੀ ਸੰਭਾਵਨਾ ਹੈ।

ਕਿਸਾਨਾਂ ਦੇ ਮੁੱਦੇ ’ਤੇ ਵੀ ਹੋ ਸਕਦੀ ਹੈ ਚਰਚਾ
ਸਰਕਾਰ ਨੇ ਅਮਰੀਕਾ ਨਾਲ ਵਪਾਰ ਸਮਝੌਤੇ ਦੇ ਵਿਰੋਧ ਵਿੱਚ ਅੰਦੋਲਨ ਕਰ ਰਹੀਆਂ ਕਿਸਾਨ ਜਥੇਬੰਦੀਆਂ ਦਾ ਸਮਰਥਨ ਕਰਨ ਦਾ ਭਰੋਸਾ ਦਿੱਤਾ ਹੈ। ਇਸ ਕਾਰਨ ਵਿਧਾਨ ਸਭਾ ਵਿੱਚ ਇਸ ਮੁੱਦੇ ’ਤੇ ਚਰਚਾ ਹੋਣ ਦੀ ਸੰਭਾਵਨਾ ਹੈ। ਕਿਸਾਨ ਜਥੇਬੰਦੀਆਂ ਵੱਲੋਂ ਪਹਿਲਾਂ ਵੀ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦ ਕੇ ਖੇਤੀਬਾੜੀ ਅਤੇ ਪੰਜਾਬ ਦੇ ਹਿੱਤਾਂ ਨਾਲ ਜੁੜੇ ਮਸਲੇ ਚੁੱਕਣ ਦੀ ਮੰਗ ਕੀਤੀ ਗਈ ਸੀ।

ਇਜਲਾਸ ਦੌਰਾਨ ਬੇਅਦਬੀ ਕਾਨੂੰਨ ਵਿੱਚ ਸੋਧਾਂ ਬਾਰੇ ਸਰਕਾਰ ਦੇ ਅਗਲੇ ਕਦਮਾਂ ’ਤੇ ਵੀ ਨਜ਼ਰ ਰਹੇਗੀ। ਸਰਕਾਰੀ ਮੁਲਾਜ਼ਮਾਂ ਵੱਲੋਂ 21 ਅਤੇ 22 ਅਕਤੂਬਰ ਨੂੰ ਆਪਣੀਆਂ ਮੰਗਾਂ ਦੇ ਹੱਕ ਵਿੱਚ ਸਮੂਹਿਕ ਛੁੱਟੀ ਲੈ ਕੇ ਰੋਸ ਪ੍ਰਦਰਸ਼ਨ ਕਰਨ ਦੇ ਐਲਾਨ ਕਾਰਨ ਇਜਲਾਸ ਦੇ ਪਹਿਲੇ ਦਿਨ ਮੁਲਾਜ਼ਮਾਂ ਦਾ ਮੁੱਦਾ ਵੀ ਚਰਚਾ ਵਿੱਚ ਰਹਿ ਸਕਦਾ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਪੰਜਾਬ 'ਚ ਆਉਣ ਵਾਲੇ ਦਿਨਾਂ 'ਚ ਫੇਰ ਮੀਂਹ ਪੈਣ ਦੀ ਸੰਭਾਵਨਾ

ਅਕਾਲੀ ਆਗੂ ਸਿਕੰਦਰ ਮਲੂਕਾ ਨੂੰ ਪੰਜਾਬ ਮਹਿਲਾ ਕਮਿਸ਼ਨ ਨੇ ਕੀਤਾ ਤਲਬ

ਸੀਬੀਆਈ ਟੀਮ ਅੱਧੀ ਰਾਤ ਨੂੰ ਮਾਨਸਾ ਪਹੁੰਚੀ, ਝੋਟਾ ਕਤਲ ਕੇਸ ਵਿੱਚ ਪੰਜਾਬ ਪੁਲਿਸ ਤੋਂ ਰਿਕਾਰਡ ਇਕੱਠੇ ਕੀਤੇ

ਨਾਬਾਲਿਗ ਨਾਲ ਕਥਿਤ ਕੁੱਟਮਾਰ: ਵਿਧਾਇਕ ਦੇਵ ਮਾਨ ਜਨਤਕ ਮੁਆਫ਼ੀ ਮੰਗਣ ਤੇ ਮੁਆਵਜ਼ਾ ਦੇਣ: ਪਰਮਜੀਤ ਕੈਂਥ

ਅਮਿਤ ਸ਼ਾਹ ਨੇ ਪੰਜਾਬ ਦੇ ਡਰੱਗ ਮਾਫੀਆ ਦੇ ਤਿੰਨ ਪੀੜਤਾਂ ਦੇ ਪਰਿਵਾਰਾਂ ਨੂੰ ਇਨਸਾਫ਼ ਦੀ ਉਮੀਦ ਦਿੱਤੀ

ਸੱਤ ਸਾਲਾਂ ਤੋਂ ਇਨਸਾਫ਼ ਦੀ ਮੰਗ ਕਰ ਰਹੀ ਨੇਹਾ ਸ਼ੋਰੀ ਦੇ ਮਾਪਿਆਂ ਨੂੰ ਪੰਜਾਬ ਪੁਲਿਸ ਨੇ ਮਾਨਸਾ ਵਿੱਚ ਅਮਿਤ ਸ਼ਾਹ ਨੂੰ ਮਿਲਣ ਤੋਂ ਰੋਕਿਆ

ਪੰਜਾਬ ਵਿੱਚ ਨਸ਼ਿਆਂ ਦੇ ਖਾਤਮੇ ਲਈ 2029 ਤੱਕ ਦੀ ਉਡੀਕ ਕਿਉਂ? ਸਿਆਸੀ ਇੱਛਾ ਸ਼ਕਤੀ ਅਤੇ 1997 ਤੋਂ ਹੁਣ ਤੱਕ ਦੇ ਸਾਰੇ ਡਰੱਗ ਮਾਮਲਿਆਂ ਦੀ ਸੀਬੀਆਈ ਜਾਂਚ ਹੋਵੇ: ਕਰਨੈਲ ਸਿੰਘ ਪੀਰ ਮੁਹੱমਦ

ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਪੰਜਾਬ ਫੇਰੀ ਨਸ਼ਾ ਪੀੜਤ ਪਰਿਵਾਰਾਂ ਲਈ ਉਮੀਦ ਦੀ ਨਵੀਂ ਕਿਰਨ: ਕੇਵਲ ਸਿੰਘ ਢਿੱਲੋਂ

ਪਰਵਿੰਦਰ ਝੋਟਾ ਦੇ ਪਿਤਾ ਨੇ ਅਮਿਤ ਸ਼ਾਹ ਵਿਰੁੱਧ ਵਿਰੋਧ ਪ੍ਰਦਰਸ਼ਨ ਦਾ ਵਿਰੋਧ ਕੀਤਾ, ਕਿਹਾ ਕਿ ਪਰਿਵਾਰ ਨੂੰ ਇਨਸਾਫ਼ ਦੀ ਉਮੀਦ ਹੈ

ਵਿੱਤ ਮੰਤਰੀ ਹਰਪਾਲ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਉੱਚ-ਪੱਧਰੀ ਮੀਟਿੰਗ ਦੀ ਪ੍ਰਧਾਨਗੀ