Friday, October 16, 2026
ਤਾਜਾ ਖਬਰਾਂ
• ਨੇਹਾ ਸ਼ੋਰੀ ਤੋਂ ਪਰਵਿੰਦਰ ਝੋਟਾ ਤੱਕ: ਕਤਲਾਂ ਨੇ ਪੰਜਾਬ ਦੇ ਕਥਿਤ ਡਰੱਗ-ਪੁਲਿਸ ਗਠਜੋੜ 'ਤੇ ਸਵਾਲ ਉਠਾਏ • ਝੋਟਾ ਕਤਲ: ਅਪਰਾਧ ਸਥਾਨ ਨੂੰ ਢਾਹੁਣ ਨਾਲ ਪਰਦਾ ਪਾਉਣ ਦੇ ਦੋਸ਼ ਲੱਗੇ, ਮਾਨ ਸਰਕਾਰ ਅਤੇ ਪੁਲਿਸ ਜਾਂਚ ਦੇ ਘੇਰੇ ਵਿੱਚ  • ਝੋਟਾ ਕਤਲ ਮਾਮਲੇ 'ਤੇ 15 ਅਕਤੂਬਰ ਨੂੰ ਪੰਜਾਬ ਬੰਦ ਨੂੰ ਕਿਸਾਨ ਯੂਨੀਅਨਾਂ, ਸ਼੍ਰੋਮਣੀ ਕਮੇਟੀ, ਅਕਾਲੀ ਦਲ, ਕਾਂਗਰਸ ਅਤੇ ਭਾਜਪਾ ਦਾ ਸਮਰਥਨ ਪ੍ਰਾਪਤ  • ਸੰਤ ਸੀਚੇਵਾਲ ਨੇ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਨੂੰ ਮੰਦਭਾਗਾ ਦੱਸਿਆ, ਪੰਜਾਬ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਰਸਤਿਆਂ 'ਤੇ ਸਵਾਲ ਉਠਾਏ • ਪੰਜਾਬ ਕ੍ਰਿਕਟ ਐਸੋਸੀਏਸ਼ਨ ਵੱਲੋਂ ਅੰਮ੍ਰਿਤਸਰ ਅਤੇ ਬਠਿੰਡਾ ਵਿੱਚ 78 ਕਰੋੜ ਰੁਪਏ ਦੀ ਜ਼ਮੀਨ ਖਰੀਦੇ ਜਾਣ 'ਤੇ ਈਡੀ ਨੇ ਐਫਆਈਆਰ ਦਰਜ ਕਰਨ ਦੀ ਮੰਗ ਕੀਤੀ • ਗੈਂਗਸਟਰਾਂ ਨਾਲ ਸਬੰਧ ਰੱਖਣ ਵਾਲੇ ਅੰਮ੍ਰਿਤਸਰ ਦੇ ਦੋ ਨੌਜਵਾਨ ਜ਼ਖਮੀ, ਪੰਚਕੂਲਾ ਪੁਲਿਸ ਨਾਲ ਮੁਕਾਬਲੇ ਤੋਂ ਬਾਅਦ ਗ੍ਰਿਫ਼ਤਾਰ

Punjab

ਪੰਜਾਬ ਵਿਧਾਨ ਸਭਾ ਦੇ ਸਪੀਕਰ ਸੰਧਵਾਂ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਜੀ ਨੂੰ ਜਨਮ ਦਿਹਾੜੇ ‘ਤੇ ਸ਼ਰਧਾਂਜਲੀ ਭੇਟ

ਪੰਜਾਬ ਨਿਊਜ਼ ਐਕਸਪ੍ਰੈੱਸ | October 16, 2026 03:24 PM

ਚੰਡੀਗੜ੍ਹ, 16 ਅਕਤੂਬਰ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਮਹਾਨ ਸਿੱਖ ਯੋਧੇ ਅਤੇ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ ਪਾਵਨ ਜਨਮ ਦਿਹਾੜੇ ਮੌਕੇ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।

ਸਪੀਕਰ ਸੰਧਵਾਂ ਨੇ ਲੋਕਾਂ ਨੂੰ ਇਸ ਮਹਾਨ ਜਰਨੈਲ ਵੱਲੋਂ ਦਿਖਾਏ ਸੱਚ, ਨਿਆਂ ਅਤੇ ਨਿਰਸਵਾਰਥ ਸੇਵਾ ਦੇ ਮਾਰਗ 'ਤੇ ਚੱਲਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਜੀ ਨੇ ਸਿੱਖ ਕੌਮ ਅਤੇ ਸਮੁੱਚੀ ਮਾਨਵਤਾ ਲਈ ਲਾਮਿਸਾਲ ਸੇਵਾ ਨਿਭਾਈ—ਉਨ੍ਹਾਂ ਦੀਆਂ ਲਾਸਾਨੀ ਕੁਰਬਾਨੀਆਂ ਅਤੇ ਵਡਮੁੱਲਾ ਯੋਗਦਾਨ ਇਤਿਹਾਸ ਦੇ ਸੁਨਹਿਰੀ ਪੰਨਿਆਂ ਵਿੱਚ ਦਰਜ ਹੈ।

ਸ. ਸੰਧਵਾਂ ਨੇ ਕਿਹਾ, "ਬਾਬਾ ਬੰਦਾ ਸਿੰਘ ਬਹਾਦਰ ਜੀ ਇੱਕ ਮਹਾਨ ਯੋਧਾ ਸਨ, ਜਿਨ੍ਹਾਂ ਨੇ ਜ਼ੁਲਮ ਵਿਰੁੱਧ ਲੜਨ, ਮਨੁੱਖੀ ਹੱਕਾਂ ਦੀ ਰਾਖੀ ਅਤੇ ਦੱਬੇ-ਕੁਚਲੇ ਵਰਗਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਆਪਣਾ ਸਮੁੱਚਾ ਜੀਵਨ ਸਮਰਪਿਤ ਕਰ ਦਿੱਤਾ।" ਉਨ੍ਹਾਂ ਨੇ ਪੰਜਾਬ ਵਿੱਚ ਪਹਿਲੇ ਖ਼ੁਦਮੁਖ਼ਤਿਆਰ ਸਿੱਖ ਰਾਜ ਦੇ ਬਾਨੀ ਵਜੋਂ ਬਾਬਾ ਬੰਦਾ ਸਿੰਘ ਬਹਾਦਰ ਜੀ ਦੀ ਇਤਿਹਾਸਕ ਭੂਮਿਕਾ ਦਾ ਜ਼ਿਕਰ ਕਰਦਿਆਂ ਖ਼ਾਸ ਤੌਰ 'ਤੇ ਉਨ੍ਹਾਂ ਦੇ ਇਨਕਲਾਬੀ ਭੂਮੀ ਸੁਧਾਰਾਂ ਨੂੰ ਚੇਤੇ ਕੀਤਾ, ਜਿਨ੍ਹਾਂ ਰਾਹੀਂ ਜ਼ਾਲਮਾਨਾ ਜ਼ਿਮੀਂਦਾਰਾ ਪ੍ਰਥਾ ਦਾ ਖ਼ਾਤਮਾ ਕਰਕੇ ਗ਼ਰੀਬ ਕਾਸ਼ਤਕਾਰਾਂ ਅਤੇ ਕਿਸਾਨਾਂ ਨੂੰ ਜ਼ਮੀਨ ਦੇ ਮਾਲਕਾਨਾ ਹੱਕ ਦਿੱਤੇ ਗਏ ਸਨ।

ਸਪੀਕਰ ਨੇ ਦੁਹਰਾਇਆ ਕਿ ਬਾਬਾ ਬੰਦਾ ਸਿੰਘ ਬਹਾਦਰ ਜੀ ਦੀ ਸ਼ਾਨਾਮੱਤੀ ਵਿਰਾਸਤ ਅਤੇ ਸਾਹਸ ਭਰੇ ਕਾਰਨਾਮੇ ਲੋਕਾਂ ਦੇ ਦਿਲਾਂ ਵਿੱਚ ਹਮੇਸ਼ਾ ਜ਼ਿੰਦਾ ਰਹਿਣਗੇ, ਜੋ ਉਨ੍ਹਾਂ ਨੂੰ ਬੇਇਨਸਾਫ਼ੀ ਵਿਰੁੱਧ ਡਟ ਕੇ ਖੜ੍ਹਨ ਲਈ ਸਦਾ ਪ੍ਰੇਰਿਤ ਕਰਦੇ ਰਹਿਣਗੇ।

Have something to say? Post your comment

google.com, pub-6021921192250288, DIRECT, f08c47fec0942fa0

Punjab

ਦਿਲਜੀਤ ਦੋਸਾਂਝ ਦੇ ਪਿੰਡ ’ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ ’ਚ 3 ਗ੍ਰਿਫ਼ਤਾਰ

MLA ਗਿਆਸਪੁਰਾ ਮਾਮਲਾ: ‘ਆਪ’ ਵਿਧਾਇਕਾਂ ਤੇ ਆਗੂਆਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋ ਕੇ ਮੰਗੀ ਮੁਆਫ਼ੀ

ਗਲੀ ਵਿੱਚ ਖੇਡ ਰਹੇ ਦੋ ਸਾਲ ਦੇ ਬੱਚੇ ਨੂੰ ਥਾਰ ਨੇ ਕੁਚਲਿਆ

ਨੇਹਾ ਸ਼ੋਰੀ ਤੋਂ ਪਰਵਿੰਦਰ ਝੋਟਾ ਤੱਕ: ਕਤਲਾਂ ਨੇ ਪੰਜਾਬ ਦੇ ਕਥਿਤ ਡਰੱਗ-ਪੁਲਿਸ ਗਠਜੋੜ 'ਤੇ ਸਵਾਲ ਉਠਾਏ

ਪੰਜਾਬ ਵਿੱਚ ਬਿਜਲੀ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ, ਮੁੱਖ ਮੰਤਰੀ ਮਾਨ ਵੱਲੋਂ ਕੇਂਦਰੀ ਬਿਜਲੀ ਮੰਤਰੀ ਨਾਲ ਮੁਲਾਕਾਤ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ, 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ; ਪਿਓ-ਪੁੱਤ ਸਮੇਤ ਪੰਜ ਵਿਅਕਤੀ ਕਾਬੂ

ਵਿੱਤ ਮੰਤਰੀ ਨੇ ਮੁਲਾਜ਼ਮ ਯੂਨੀਅਨਾਂ ਨਾਲ ਕੀਤੀ ਮੀਟਿੰਗ; ਮੰਗਾਂ ਦੇ ਸਮਾਂਬੱਧ ਹੱਲ ਦਾ ਦਿੱਤਾ ਭਰੋਸਾ

ਗੈਂਗਸਟਰਾਂ 'ਤੇ ਵਾਰ ਦਾ 268ਵਾਂ ਦਿਨ: ਪੰਜਾਬ ਪੁਲਿਸ ਵੱਲੋਂ 530 ਥਾਈਂ ਛਾਪੇਮਾਰੀ; 222 ਕਾਬੂ

ਨੌਜਵਾਨ ਦੀ ਸ਼ੱਕੀ ਹਾਲਾਤਾਂ ’ਚ ਮੌਤ, ਪਰਿਵਾਰ ਨੇ ਕਤਲ ਦਾ ਸ਼ੱਕ ਜਤਾਇਆ

ਪਰਵਿੰਦਰ ਝੋਟਾ ਕਤਲ ਮਾਮਲਾ: 11 ਘੰਟੇ ਬੰਦ ਰਿਹਾ ਪੰਜਾਬ