Friday, May 01, 2026
ਤਾਜਾ ਖਬਰਾਂ
ਆਪ ਦੇ ਦੋ-ਤਿਹਾਈ ਰਾਜ ਸਭਾ ਸੰਸਦ ਮੈਂਬਰਾਂ ਵੱਲੋਂ ਪਾਰਟੀ ਛੱਡਣ ਨਾਲ ਕੇਜਰੀਵਾਲ ਦੀ ਲੀਡਰਸ਼ਿਪ ‘ਤੇ ਖੜ੍ਹੇ ਹੋਏ ਗੰਭੀਰ ਸਵਾਲ: ਅਸ਼ਵਨੀ ਸ਼ਰਮਾਪਟਿਆਲਾ ਵਿੱਚ ਐਕਸਾਈਜ਼ ਵਿਭਾਗ ਦੀ ਵੱਡੀ ਕਾਰਵਾਈ,  ਨਕਲੀ, ਮਿਲਾਵਟੀ ਅਤੇ ਤਸਕਰੀ ਸ਼ਰਾਬ ਗਿਰੋਹਾਂ ’ਤੇ ਕੱਸਿਆ ਸ਼ਿਕੰਜਾਅਕਾਲੀ ਦਲ ਦੀ ਮੁੜ-ਸੁਰਜੀਤੀ ਅਤੇ ਪੰਥਕ ਏਕਤਾ ਲਈ ਵੱਡਾ ਐਲਾਨ - ਕਰਨੈਲ ਸਿੰਘ ਪੀਰਮੁਹੰਮਦ‘ਖਾਲਸਾ ਯੂਨੀਵਰਸਿਟੀ’ ਉਚ ਪੱਧਰੀ ਪ੍ਰੋਫੈਸ਼ਨਲ ਵਿੱਦਿਆ ਪ੍ਰਦਾਨ ਕਰਨ ਦੇ ਰਾਹ ’ਤੇ ਗੈਂਗਸਟਰਾਂ ‘ਤੇ ਵਾਰ ਦਾ 82ਵਾਂ ਦਿਨ: ਪੰਜਾਬ ਪੁਲਿਸ ਵੱਲੋਂ 522 ਥਾਵਾਂ ‘ਤੇ ਛਾਪੇਮਾਰੀ; 225 ਗ੍ਰਿਫ਼ਤਾਰਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਨੂੰ ਪਿਆ ਬੂਰ, ਕੇਂਦਰ ਵੱਲੋਂ ਕੰਡਿਆਲੀ ਤਾਰ ਨੂੰ ਕੌਮਾਂਤਰੀ ਸਰਹੱਦ ਦੇ ਨੇੜੇ ਲਗਾਉਣ ਦਾ ਹੁਕਮ, ਲੱਖਾਂ ਕਿਸਾਨਾਂ ਨੂੰ ਹੋਵੇਗਾ ਲਾਭ

Punjab

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਪੰਜਾਬ ਨਿਊਜ਼ ਐਕਸਪ੍ਰੈੱਸ | May 01, 2026 07:04 PM

• *ਪੰਜਾਬ ਦੇ ਜੇਲ੍ਹ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਬਿਲ ਪੇਸ਼ ਕੀਤਾ ਗਿਆ*
• *ਬਿਲ ਦਾ ਉਦੇਸ਼ ਜੇਲ੍ਹ ਪ੍ਰਸ਼ਾਸਨ ਪ੍ਰਣਾਲੀ ਨੂੰ ਆਧੁਨਿਕ ਬਣਾਉਣਾ*

ਚੰਡੀਗੜ੍ਹ, 1 ਮਈ: ਜੇਲ੍ਹ ਪ੍ਰਣਾਲੀ ਨੂੰ ਆਧੁਨਿਕ ਬਣਾਉਣ ਦੇ ਮੰਤਵ ਨਾਲ ਪੰਜਾਬ ਵਿਧਾਨ ਸਭਾ ਨੇ ਅੱਜ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਨੂੰ ਸਰਬਸੰਮਤੀ ਨਾਲ ਪਾਸ ਕਰ ਦਿੱਤਾ। ਇਹ ਬਿਲ ਪੰਜਾਬ ਦੇ ਜੇਲ੍ਹ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪੇਸ਼ ਕੀਤਾ ਗਿਆ ਸੀ। ਇਸ ਬਿਲ ਦਾ ਉਦੇਸ਼ ਜੇਲ੍ਹ ਪ੍ਰਸ਼ਾਸਨ ਪ੍ਰਣਾਲੀ ਨੂੰ ਆਧੁਨਿਕ ਬਣਾਉਣਾ ਅਤੇ ਇਸਨੂੰ ਆਧੁਨਿਕ ਸੁਧਾਰਕ ਪ੍ਰਥਾਵਾਂ ਨਾਲ ਸੰਗਤ ਕਰਨਾ ਹੈ।

ਬਿੱਲ ਪੇਸ਼ ਕਰਦਿਆਂ ਡਾ. ਰਵਜੋਤ ਸਿੰਘ ਨੇ ਕਿਹਾ ਕਿ ਪ੍ਰਸਤਾਵਿਤ ਕਾਨੂੰਨ ਦਾ ਉਦੇਸ਼ ਜੇਲ੍ਹਾਂ ਨੂੰ ਸਿਰਫ਼ ਹਿਰਾਸਤੀ ਸੰਸਥਾਵਾਂ ਤੋਂ ਬਦਲ ਕੇ ਸੁਧਾਰ, ਪੁਨਰਵਾਸ ਅਤੇ ਸਮਾਜਿਕ ਪੁਨਰ-ਏਕੀਕਰਨ ਦੇ ਕੇਂਦਰਾਂ ਵਿੱਚ ਤਬਦੀਲ ਕਰਨਾ ਹੈ। ਉਨ੍ਹਾਂ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਜੇਲ੍ਹਾਂ ਨੂੰ ਨਿਯੰਤਰਿਤ ਕਰਦਾ ਮੌਜੂਦਾ ਕਾਨੂੰਨੀ ਢਾਂਚਾ, ਜੋ ਬਸਤੀਵਾਦੀ ਯੁੱਗ ਦੇ ਕਾਨੂੰਨਾਂ ਨਾਲ ਜਕੜਿਆ ਹੋਇਆ ਹੈ, ਹੁਣ ਪੁਰਾਣਾ ਹੋ ਚੁੱਕਾ ਹੈ ਅਤੇ ਇਹ ਮੌਜੂਦਾ ਚੁਣੌਤੀਆਂ ਦੇ ਹੱਲ ਲਈ ਨਾਕਾਫ਼ੀ ਹੈ।

ਕੈਬਨਿਟ ਮੰਤਰੀ ਨੇ ਅੱਗੇ ਕਿਹਾ ਕਿ ਨਵਾਂ ਬਿੱਲ ਕੈਦੀਆਂ ਦੀ ਸੁਰੱਖਿਅਤ ਹਿਰਾਸਤ ਨੂੰ ਯਕੀਨੀ ਬਣਾਉਣ ਲਈ ਇੱਕ ਵਿਆਪਕ ਅਤੇ ਮਨੁੱਖਤਾਵਾਦੀ ਰਵੱਈਏ ‘ਤੇ ਅਧਾਰਤ ਢਾਂਚਾ ਪ੍ਰਦਾਨ ਕਰਦਿਆਂ ਕੈਦੀਆਂ ਦੇ ਮਾਣ-ਸਨਮਾਨ ਤੇ ਬੁਨਿਆਦੀ ਅਧਿਕਾਰਾਂ ਨੂੰ ਕਾਇਮ ਰੱਖੇਗਾ। ਇਹ ਸੁਧਾਰਾਤਮਕ ਸੇਵਾਵਾਂ 'ਤੇ ਜ਼ੋਰ ਦਿੰਦਾ ਹੈ, ਜਿਸ ਵਿੱਚ ਸਿੱਖਿਆ, ਕਿੱਤਾਮੁਖੀ ਸਿਖਲਾਈ, ਹੁਨਰ ਵਿਕਾਸ ਅਤੇ ਮਨੋਵਿਗਿਆਨਕ ਸਲਾਹ ਸ਼ਾਮਲ ਹੈ, ਤਾਂ ਜੋ ਕਾਨੂੰਨ ਦੀ ਪਾਲਣਾ ਕਰਨ ਵਾਲੇ ਨਾਗਰਿਕਾਂ ਵਜੋਂ ਸਮਾਜ ਵਿੱਚ ਕੈਦੀਆਂ ਦੇ ਮੁੜ ਏਕੀਕਰਨ ‘ਚ ਕੀਤੀ ਜਾ ਸਕੇ।

ਡਾ. ਰਵਜੋਤ ਸਿੰਘ ਨੇ ਅੱਗੇ ਦੱਸਿਆ ਕਿ ਬਿੱਲ ਵਿੱਚ ਉਮਰ, ਲਿੰਗ, ਪੁਰਾਣੇ ਅਪਰਾਧਕ ਰਿਕਾਰਡ ਅਤੇ ਜੋਖਮ ਮੁਲਾਂਕਣ ਵਰਗੇ ਕਾਰਕਾਂ ਦੇ ਆਧਾਰ 'ਤੇ ਕੈਦੀਆਂ ਲਈ ਇੱਕ ਮਜ਼ਬੂਤ ਵਰਗੀਕਰਨ ਪ੍ਰਣਾਲੀ ਪੇਸ਼ ਕੀਤੀ ਗਈ ਹੈ। ਸੰਵੇਦਨਸ਼ੀਲ ਸਮੂਹਾਂ, ਜਿਨ੍ਹਾਂ ਵਿੱਚ ਮਹਿਲਾ ਕੈਦੀ, ਟ੍ਰਾਂਸਜੈਂਡਰ ਕੈਦੀ, ਬਜ਼ੁਰਗ ਕੈਦੀ ਅਤੇ ਦਿਵਿਆਂਗ ਕੈਦੀ ਸ਼ਾਮਲ ਹਨ, ਲਈ ਵਿਸ਼ੇਸ਼ ਉਪਬੰਧ ਸ਼ਾਮਲ ਕੀਤੇ ਗਏ ਹਨ, ਜੋ ਉਨ੍ਹਾਂ ਦੀ ਸੁਰੱਖਿਆ, ਮਾਣ-ਸਨਮਾਨ ਅਤੇ ਭਲਾਈ ਨੂੰ ਯਕੀਨੀ ਬਣਾਉਣਗੇ।

ਸੁਰੱਖਿਆ ਪਹਿਲੂ ਨੂੰ ਉਜਾਗਰ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਬਿੱਲ ਖ਼ਤਰਨਾਕ ਅਪਰਾਧੀਆਂ, ਸੰਗਠਿਤ ਅਪਰਾਧ ਦੇ ਮੁਲਜ਼ਮਾਂ ਅਤੇ ਹੋਰ ਉੱਚ-ਜੋਖਮ ਵਾਲੇ ਕੈਦੀਆਂ ਦੇ ਪ੍ਰਬੰਧਨ ਲਈ ਮੌਜੂਦਾ ਸਹੂਲਤਾਂ ਦੇ ਅੰਦਰ ਉੱਚ-ਸੁਰੱਖਿਆ ਜੇਲ੍ਹਾਂ ਅਤੇ ਸਮਰਪਿਤ ਉੱਚ-ਜੋਖਮ ਵਾਲੇ ਖੇਤਰਾਂ ਦੀ ਸਥਾਪਨਾ ਦਾ ਪ੍ਰਸਤਾਵ ਰੱਖਦਾ ਹੈ। ਬਿੱਲ ਅਨੁਸਾਰ ਜੇਲ੍ਹ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਰੋਕਣ ਲਈ ਆਰਟੀਫੀਸ਼ੀਅਲ ਇੰਟੈਲੀਜੈਂਸ-ਅਧਾਰਤ ਨਿਗਰਾਨੀ, ਬਾਇਓਮੈਟ੍ਰਿਕ ਪਛਾਣ ਅਤੇ ਆਧੁਨਿਕ ਸਕੈਨਿੰਗ ਤਕਨਾਲੋਜੀਆਂ ਸਮੇਤ ਉੱਨਤ ਨਿਗਰਾਨੀ ਪ੍ਰਣਾਲੀਆਂ ਨੂੰ ਏਕੀਕ੍ਰਿਤ ਕੀਤਾ ਜਾਵੇਗਾ।

ਇਹ ਬਿੱਲ ਨਿਰੀਖਣ, ਸ਼ਿਕਾਇਤ ਨਿਵਾਰਣ ਅਤੇ ਨਿਗਰਾਨੀ ਲਈ ਢਾਂਚਾਗਤ ਵਿਧੀਆਂ ਪੇਸ਼ ਕਰਕੇ ਜੇਲ੍ਹ ਪ੍ਰਸ਼ਾਸਨ ਵਿੱਚ ਪਾਰਦਰਸ਼ਤਾ ਅਤੇ ਜਵਾਬਦੇਹੀ 'ਤੇ ਵੀ ਕੇਂਦਰਤ ਹੈ। ਸੂਬੇ ਭਰ ਵਿੱਚ ਜੇਲ੍ਹ ਸੰਸਥਾਵਾਂ ਦੀਆਂ ਨੀਤੀਆਂ ਨੂੰ ਕੁਸ਼ਲਤਾ ਨਾਲ ਲਾਗੂ ਕਰਨ ਅਤੇ ਪ੍ਰਭਾਵਸ਼ਾਲੀ ਪ੍ਰਬੰਧਨ ਨੂੰ ਯਕੀਨੀ ਬਣਾਉਣ ਲਈ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਦੇ ਡਾਇਰੈਕਟੋਰੇਟ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ।

ਇਸ ਤੋਂ ਇਲਾਵਾ ਕੈਦੀਆਂ ਲਈ ਸਿਹਤ ਸੰਭਾਲ, ਸੈਨੀਟੇਸ਼ਨ, ਕਾਨੂੰਨੀ ਸਹਾਇਤਾ ਅਤੇ ਸੰਚਾਰ ਸਹੂਲਤਾਂ ਨਾਲ ਸਬੰਧਤ ਉਪਬੰਧਾਂ ਵਿੱਚ ਵੀ ਵਾਧਾ ਕੀਤਾ ਗਿਆ ਹੈ। ਇਹ ਬਿੱਲ ਸੰਵਿਧਾਨਕ ਸੁਰੱਖਿਆ ਅਤੇ ਮਨੁੱਖੀ ਅਧਿਕਾਰਾਂ ਦੇ ਮਿਆਰਾਂ ਦੇ ਅਨੁਸਾਰ ਢੁਕਵੇਂ ਡਾਕਟਰੀ ਇਲਾਜ, ਮਾਨਸਿਕ ਸਿਹਤ ਸੇਵਾਵਾਂ ਅਤੇ ਕਾਨੂੰਨੀ ਸਹਾਇਤਾ ਤੱਕ ਪਹੁੰਚ ਨੂੰ ਯਕੀਨੀ ਬਣਾਉਂਦਾ ਹੈ।

ਡਾ. ਰਵਜੋਤ ਸਿੰਘ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਕਾਨੂੰਨ ਵੱਖ-ਵੱਖ ਏਜੰਸੀਆਂ ਦਰਮਿਆਨ ਕੁਸ਼ਲਤਾ ਅਤੇ ਤਾਲਮੇਲ ਨੂੰ ਬਿਹਤਰ ਬਣਾਉਣ ਲਈ ਡਿਜੀਟਲ ਰਿਕਾਰਡ-ਕੀਪਿੰਗ, ਵੀਡੀਓ ਕਾਨਫਰੰਸਿੰਗ ਅਤੇ ਅਪਰਾਧਿਕ ਨਿਆਂ ਪ੍ਰਣਾਲੀ ਨਾਲ ਏਕੀਕਰਨ ਸਮੇਤ ਆਧੁਨਿਕ ਤਕਨਾਲੋਜੀ ਦੀ ਵਰਤੋਂ ਨੂੰ ਵੀ ਉਤਸ਼ਾਹਿਤ ਕਰਦਾ ਹੈ।

ਕੈਬਨਿਟ ਮੰਤਰੀ ਨੇ ਵਿਸ਼ਵਾਸ ਪ੍ਰਗਟਾਇਆ ਕਿ ਇਹ ਬਿੱਲ ਪੰਜਾਬ ਦੇ ਜੇਲ੍ਹ ਪ੍ਰਸ਼ਾਸਨ ਵਿੱਚ ਸੁਰੱਖਿਆ ਮੁੱਦਿਆਂ ਨੂੰ ਸੁਧਾਰਾਤਮਕ ਅਤੇ ਪੁਨਰਵਾਸ ਯਤਨਾਂ ਨਾਲ ਸੰਤੁਲਿਤ ਕਰਕੇ ਇੱਕ ਆਦਰਸ਼ ਤਬਦੀਲੀ ਲਿਆਏਗਾ। ਉਨ੍ਹਾਂ ਸਦਨ ਦੇ ਸਾਰੇ ਮੈਂਬਰਾਂ ਨੂੰ ਨਿਆਂ, ਜਨਤਕ ਸੁਰੱਖਿਆ ਅਤੇ ਮਨੁੱਖੀ ਮਾਣ-ਸਨਮਾਨ ਦੇ ਵੱਡੇ ਹਿੱਤ ਵਿੱਚ ਇਸ ਬਿੱਲ ਦਾ ਸਮਰਥਨ ਕਰਨ ਦੀ ਅਪੀਲ ਕੀਤੀ।

ਇਹ ਬਿੱਲ ਲਿਆਉਣਾ ਪੰਜਾਬ ਸਰਕਾਰ ਦੀ ਪ੍ਰਗਤੀਸ਼ੀਲ ਸ਼ਾਸਨ ਪ੍ਰਤੀ ਵਚਨਬੱਧਤਾ ਅਤੇ ਇੱਕ ਸੁਰੱਖਿਅਤ, ਪਾਰਦਰਸ਼ੀ ਤੇ ਮਨੁੱਖੀ ਸੁਧਾਰ ਪ੍ਰਣਾਲੀ ਸਥਾਪਤ ਕਰਨ ਦੇ ਇਸਦੇ ਦ੍ਰਿਸ਼ਟੀਕੋਣ ਨੂੰ ਦਰਸਾਉਂਦਾ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਭਗਵੰਤ ਮਾਨ ਸਰਕਾਰ ਨੇ ਸਰਬਸੰਮਤੀ ਨਾਲ ਭਰੋਸੇ ਦਾ ਵੋਟ ਜਿੱਤਿਆ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਨੇ ਸੁਸਾਇਟੀਜ਼ ਰਜਿਸਟ੍ਰੇਸ਼ਨ (ਪੰਜਾਬ ਸੋਧ) ਬਿੱਲ, 2026 ਕੀਤਾ ਪਾਸ : ਸੰਜੀਵ ਅਰੋੜਾ

ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ, ਪੜ੍ਹੋ ਲਏ ਹੋਰ ਕਿਹੜੇ-ਕਿਹੜੇ ਫੈਸਲੇ

CM ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

PM ਮੋਦੀ ਦੀ ਅਗਵਾਈ ਨੂੰ ਮਜ਼ਬੂਤ ਕਰੋ, ਪੰਜਾਬ ਨੂੰ ਵੀ ਮਜ਼ਬੂਤ ਕਰਾਂਗੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਵਿਧਾਨ ਸਭਾ ਦੇ ਇਜਲਾਸ ਦੌਰਾਨ ਮਜ਼ਦੂਰਾਂ ਦੀਆਂ ਉਜਰਤਾਂ ਵਿੱਚ ਸੋਧ ਅਤੇ ਵਾਧੇ ਸਬੰਧੀ ਮਤਾ ਸਰਬਸੰਮਤੀ ਨਾਲ ਹੋਇਆ ਪਾਸ

ਮਾਨਸਾਹੀਆ ਮਾਣਹਾਨੀ ਮਾਮਲੇ ਵਿੱਚ CM ਮਾਨ ਨੂੰ ਮਿਲੀ ਰਾਹਤ

ਪੰਜਾਬ ਵੱਲੋਂ ਨਵਾਂ ਮੀਲ ਪੱਥਰ ਕਾਇਮ: ਸ਼ੁਰੂਆਤ ਤੋਂ ਹੁਣ ਤੱਕ ਦੀ ਸਭ ਤੋਂ ਵੱਧ ਜੀ.ਐਸ.ਟੀ. ਪ੍ਰਾਪਤੀ, ਵਿਕਾਸ ਦਰ ਵਿੱਚ ਭਾਰਤ 'ਚ ਸੱਭ ਤੋਂ ਅੱਗੇ: ਹਰਪਾਲ ਚੀਮਾ

‘ਮੁੱਖ ਮੰਤਰੀ ਸਿਹਤ ਯੋਜਨਾ’ ਕਿਡਨੀ ਮਰੀਜ਼ਾਂ ਲਈ ਬਣੀ ਵਰਦਾਨ: ਹੁਣ ਤੱਕ 16.5 ਕਰੋੜ ਰੁਪਏ ਦੀ ਲਾਗਤ ਨਾਲ ਕਿਡਨੀ ਮਰੀਜ਼ਾਂ ਨੇ 1 ਲੱਖ ਡਾਇਲਿਸਿਸ ਸੈਸ਼ਨ ਲਏ