Monday, June 15, 2026
ਤਾਜਾ ਖਬਰਾਂ
ਕੇਂਦਰ ਸਰਕਾਰ ਪੰਜਾਬ ਨੂੰ ਵਿਸ਼ੇਸ਼ ਸ਼੍ਰੇਣੀ ਦਾ ਦਰਜਾ ਅਤੇ ਸਰਹੱਦੀ ਖੇਤਰਾਂ ਲਈ ਵਿਸ਼ੇਸ਼ ਪੈਕੇਜ ਦੇਵੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨਪੰਜਾਬ ਨੇ ਅਪ੍ਰੈਲ ਮਹੀਨੇ ਦੌਰਾਨ 15 ਬਾਲ ਵਿਆਹ ਰੋਕ ਕੇ ਬੱਚਿਆਂ ਦਾ ਬਚਪਨ ਬਚਾਇਆ : ਡਾ. ਬਲਜੀਤ ਕੌਰਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਪੰਜਾਬ ਵਿੱਚ ਨੀਟ ਦੀ ਮੁੜ ਪ੍ਰੀਖਿਆ ਦੇਣ ਵਾਲੇ ਉਮੀਦਵਾਰਾਂ ਲਈ ਮੁਫ਼ਤ ਸਫ਼ਰ ਨੂੰ ਮਨਜ਼ੂਰੀਵਿਆਹ ਤੋਂ ਪਹਿਲਾਂ ਸੈਕਸ ਨੂੰ ਨੈਤਿਕ ਗਿਰਾਵਟ ਨਹੀਂ ਮੰਨਿਆ ਜਾ ਸਕਦਾ: ਸੁਪਰੀਮ ਕੋਰਟ ਨੇ ਪੁਲਿਸ ਭਰਤੀ ਦੀ ਨਿਯੁਕਤੀ ਦਾ ਹੁਕਮ ਦਿੱਤਾਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਪਲਾਸਟਿਕ ਦੇ ਬਦਲੇ ਕੰਪੋਸਟੇਬਲ ਲਿਫ਼ਾਫਿਆਂ ਦੇ ਵਰਤੋਂ ਦੀ ਅਪੀਲ

Punjab

ਪੰਜਾਬ ਵਿਧਾਨ ਸਭਾ ਵੱਲੋਂ ਵੱਖ-ਵੱਖ ਸਖ਼ਸ਼ੀਅਤਾਂ ਨੂੰ ਸ਼ਰਧਾਂਜਲੀਆਂ ਭੇਟ

ਪੰਜਾਬ ਨਿਊਜ਼ ਐਕਸਪ੍ਰੈੱਸ | April 13, 2026 06:26 PM

ਚੰਡੀਗੜ੍ਹ, 13 ਅਪਰੈਲ: ਪੰਜਾਬ ਵਿਧਾਨ ਸਭਾ ਨੇ ਅੱਜ ਆਪਣੇ ਵਿਸ਼ੇਸ਼ ਸੈਸ਼ਨ ਦੌਰਾਨ ਇੱਕ ਸ਼ੋਕ ਪ੍ਰਸਤਾਵ ਰਾਹੀਂ ਹਾਲ ਹੀ ਵਿੱਚ ਦੁਨੀਆਂ ਤੋਂ ਰੁਖ਼ਸਤ ਹੋ ਚੁੱਕੀਆਂ ਪ੍ਰਸਿੱਧ ਹਸਤੀਆਂ ਅਤੇ ਨਾਗਰਿਕਾਂ ਨੂੰ ਭਾਵਪੂਰਣ ਸ਼ਰਧਾਂਜਲੀਆਂ ਭੇਟ ਕੀਤੀਆਂ।

ਸਦਨ ਨੇ ਸਾਬਕਾ ਮੰਤਰੀ ਲਾਲ ਸਿੰਘ ਦੇ ਦਿਹਾਂਤ ‘ਤੇ ਦੁੱਖ ਪ੍ਰਗਟ ਕਰਦਿਆਂ ਉਨ੍ਹਾਂ ਵੱਲੋਂ ਕੀਤੀ ਲੋਕ ਸੇਵਾ ਅਤੇ ਪੰਜਾਬ ਦੇ ਵਿਕਾਸ ਵਿੱਚ ਯੋਗਦਾਨ ਨੂੰ ਯਾਦ ਕਰਦਿਆਂ ਉਨ੍ਹਾਂ ਦੇ ਲੰਮੇ ਰਾਜਨੀਤਿਕ ਜੀਵਨ ਅਤੇ ਲੋਕ ਭਲਾਈ ਪ੍ਰਤੀ ਸਮਰਪਣ ਨੂੰ ਸਰਾਹਿਆ।

ਸਦਨ ਵੱਲੋਂ ਹਾਲ ਹੀ ਵਿੱਚ ਉੱਤਰ ਪ੍ਰਦੇਸ਼ ਦੇ ਪ੍ਰਸਿੱਧ ਤੀਰਥ ਅਸਥਾਨ ਮਥੁਰਾ ਵ੍ਰਿੰਦਾਵਣ ਵਿਖੇ ਅਤੇ ਹਿਮਾਚਲ ਪ੍ਰਦੇਸ਼ ਦੇ ਕਾਂਗੜਾ ਜ਼ਿਲ੍ਹੇ ਦੇ ਢਲੀਆਰਾ ਵਿਖੇ ਮਾਤਾ ਚਿੰਤਪੂਰਨੀ ਅਤੇ ਮਾਤਾ ਜਵਾਲਾਮੁਖੀ ਦੇ ਦਰਸ਼ਨਾਂ ਲਈ ਜਾ ਰਹੇ ਪੰਜਾਬ ਦੇ ਯਾਤਰੀਆਂ ਨਾਲ ਵਾਪਰੇ ਦੁਖਦਾਈ ਹਾਦਸਿਆਂ ਵਿੱਚ ਜਾਨ ਗੁਆਉਣ ਵਾਲਿਆਂ ਪ੍ਰਤੀ ਵੀ ਸੰਵੇਦਨਾ ਪ੍ਰਗਟ ਕੀਤੀ ਗਈ। ਪੰਜਾਬ ਵਿਧਾਨ ਸਭਾ ਨੇ ਦੁਖੀ ਪਰਿਵਾਰਾਂ ਨਾਲ ਦਿਲੀ ਹਮਦਰਦੀ ਜਤਾਈ ਅਤੇ ਮਰਹੂਮ ਆਤਮਾਵਾਂ ਦੀ ਸ਼ਾਂਤੀ ਲਈ ਅਰਦਾਸ ਕੀਤੀ। ਸਦਨ ਦੇ ਮੈਂਬਰਾਂ ਨੇ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਧਾਰਮਿਕ ਸਥਾਨਾਂ ‘ਤੇ ਮਜ਼ਬੂਤ ਸੁਰੱਖਿਆ ਪ੍ਰਬੰਧਾਂ ਦੀ ਲੋੜ ‘ਤੇ ਜ਼ੋਰ ਦਿੱਤਾ।

ਸਦਨ ਨੇ ਜਲ੍ਹਿਆਂਵਾਲਾ ਬਾਗ ਕਤਲੇਆਮ ਦੇ ਸ਼ਹੀਦਾਂ ਨੂੰ ਵੀ ਸ਼ਰਧਾਂਜਲੀ ਭੇਟ ਕਰਦਿਆਂ ਉਨ੍ਹਾਂ ਦੀ ਕੁਰਬਾਨੀ ਨੂੰ ਨਮਨ ਕੀਤਾ।

ਇਸ ਤੋਂ ਇਲਾਵਾ, ਪ੍ਰਸਿੱਧ ਗਾਇਕਾ ਆਸ਼ਾ ਭੌਂਸਲੇ ਨੂੰ ਵੀ ਸ਼ਰਧਾਂਜਲੀ ਭੇਟ ਕੀਤੀ ਗਈ ਅਤੇ ਭਾਰਤੀ ਸੰਗੀਤ ਵਿੱਚ ਉਨ੍ਹਾਂ ਵੱਲੋਂ ਦਿੱਤੇ ਯੋਗਦਾਨ ਨੂੰ ਯਾਦ ਕੀਤਾ ਗਿਆ। ਸਦਨ ਦੇ ਮੈਂਬਰਾਂ ਨੇ ਕਿਹਾ ਕਿ ਉਨ੍ਹਾਂ ਦੀ ਵਿਰਾਸਤ ਹਮੇਸ਼ਾ ਆਉਣ ਵਾਲੀਆਂ ਪੀੜ੍ਹੀਆਂ ਨੂੰ ਪ੍ਰੇਰਿਤ ਕਰਦੀ ਰਹੇਗੀ।

Have something to say? Post your comment

google.com, pub-6021921192250288, DIRECT, f08c47fec0942fa0

Punjab

30 ਕਿਲੋਗ੍ਰਾਮ ਹੈਰੋਇਨ ਬਰਾਮਦਗੀ ਮਾਮਲਾ: ਨਾਬਾਲਗ ਸਮੇਤ ਦੋ ਸਾਥੀ ਗ੍ਰਿਫ਼ਤਾਰ, 5 ਕਿਲੋ ਹੋਰ ਹੈਰੋਇਨ ਬਰਾਮਦ

ਗੈਂਗਸਟਰਾਂ ‘ਤੇ ਵਾਰ ਦਾ 145ਵਾਂ ਦਿਨ: ਪੰਜਾਬ ਪੁਲਿਸ ਵੱਲੋਂ 529 ਥਾਈਂ ਛਾਪੇਮਾਰੀ; 302 ਗ੍ਰਿਫ਼ਤਾਰ

ਇਨਸਾਫ਼ ਲਈ ਔਰਤ ਪਾਣੀ ਦੀ ਟੈਂਕੀ 'ਤੇ ਚੜ੍ਹੀ

ਪੰਜਾਬ ਸਰਕਾਰ ਨੇ 'ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ' ਤਹਿਤ ਮੁਫ਼ਤ ਤੀਰਥ ਯਾਤਰਾ ਦਾ ਦਾਇਰਾ ਵਧਾਇਆ

ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ 7 ਕੈਡੇਟ ਫ਼ੌਜ ਅਤੇ ਹਵਾਈ ਸੈਨਾ ਵਿੱਚ ਕਮਿਸ਼ਨਡ ਅਫ਼ਸਰ ਬਣੇ

ਗੈਂਗਸਟਰਾਂ ‘ਤੇ ਵਾਰ ਦਾ 144ਵਾਂ ਦਿਨ: ਪੰਜਾਬ ਪੁਲਿਸ ਵੱਲੋਂ 519 ਥਾਈਂ ਛਾਪੇਮਾਰੀ; 249 ਗ੍ਰਿਫ਼ਤਾਰ

ਮਾਵਾਂ-ਧੀਆਂ ਸਤਿਕਾਰ ਯੋਜਨਾ ਦਾ ਲਾਭ ਹਰ ਯੋਗ ਮਹਿਲਾ ਤੱਕ ਪਹੁੰਚਾਉਣਾ ਸਾਡਾ ਸੰਕਲਪ : ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ

ਮਾਨ ਸਰਕਾਰ ਨੇ ਸੀਨੀਅਰ ਨਾਗਰਿਕਾਂ ਲਈ ਸਰਬ-ਸਾਂਝੇ ਸ਼ਾਸਨ ਦਾ ਮਾਡਲ ਕੀਤਾ ਪੇਸ਼

ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ; ਦੋ ਪਿਸਤੌਲ ਬਰਾਮਦ

ਸਪੀਕਰ ਸੰਧਵਾਂ ਵੱਲੋਂ ਪਰਿਵਾਰਕ ਤੰਦਾਂ ਨੂੰ ਮਜ਼ਬੂਤ ਕਰਨ ਲਈ ਮਾਪਿਆਂ ਨੂੰ ਆਪਣੇ ਬੱਚਿਆਂ ਨਾਲ ਵੱਧ ਤੋਂ ਵੱਧ ਸਮਾਂ ਬਿਤਾਉਣ ਦੀ ਅਪੀਲ