Tuesday, October 27, 2026
ਤਾਜਾ ਖਬਰਾਂ
• ਮਾਨਸਾ ਦੇ ਪਿੰਡ ਭੰਮੇ ਕਲਾਂ ਵਿੱਚ ਨਸ਼ੇ ਨਾਲ ਮੌਤ ਦੀ ਭੇਂਟ ਚੜ੍ਹੇ ਨੌਜਵਾਨ ਦੀ ਮ੍ਰਿਤਕ ਦੇਹ ਨੂੰ ਪੁਲਿਸ ਵਲੋ ਪਰਿਵਾਰ ਤੋ ਖੋਹਣਾ ਸ਼ਰਮਨਾਕ ਘਟਨਾ - ਇਯਾਲੀ • ਹਾਈ ਕੋਰਟ ਨੇ ਡੀਏ ਬਕਾਏ ਦੇ ਮਾਮਲੇ ਵਿੱਚ ਪੰਜਾਬ ਦੇ ਮੁੱਖ ਸਕੱਤਰ 'ਤੇ 1 ਲੱਖ ਰੁਪਏ ਦਾ ਜੁਰਮਾਨਾ ਲਗਾਇਆ, 3 ਨਵੰਬਰ ਨੂੰ ਤਲਬ ਕੀਤਾ • ਪੰਜਾਬ ਵਿੱਚ ਕਾਂਗਰਸ ਬਣਾਏਗੀ ਸਰਕਾਰ, ਮੁੜ ਸ਼ਾਂਤੀਪੂਰਨ ਅਤੇ ਨਸ਼ਾ ਮੁਕਤ ਸੂਬਾ ਬਣਾਵਾਂਗੇ: ਕੇ.ਸੀ. ਵੇਣੂਗੋਪਾਲ • ਬਠਿੰਡਾ ਪਿੰਡ ਵਿੱਚ ‘ਚਿੱਟਾ ਹੀ ਚਿੱਟਾ’ ਗ੍ਰੈਫਿਟੀ ਨੇ ਪੰਜਾਬ ਵਿੱਚ ਨਸ਼ਾ ਵਿਰੋਧੀ ਕਾਰਵਾਈ ‘ਤੇ ਸਵਾਲ ਖੜ੍ਹੇ ਕੀਤੇ • ਰਾਹੁਲ ਗਾਂਧੀ 4 ਨਵੰਬਰ ਨੂੰ ਪੰਜਾਬ ਦੇ ਸੰਗਰੂਰ ਦਾ ਦੌਰਾ ਕਰਨਗੇ • ਉੱਘੇ ਪੰਜਾਬੀ ਲੇਖਕਾਂ ਅਜਾਇਬ ਸਿੰਘ ਹੁੰਦਲ, ਗੁਰਨਾਮ ਢਿੱਲੋਂ ਅਤੇ ਰਘਬੀਰ ਸਿੰਘ ਭਰਤ ਦੇ ਵਿਛੋੜੇ ’ਤੇ ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਦੁੱਖ ਦਾ ਪ੍ਰਗਟਾਵਾ

Punjab

ਪੰਜਾਬ ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ 8 ਮਤੇ ਪਾਸ

ਪੰਜਾਬ ਨਿਊਜ਼ ਐਕਸਪ੍ਰੈੱਸ | October 27, 2026 09:06 PM

ਚੰਡੀਗੜ੍ਹ, 27 ਅਕਤੂਬਰ : ਪੰਜਾਬ ਵਿਧਾਨ ਸਭਾ ਵੱਲੋਂ ਅੱਜ ਆਪਣੇ 13ਵੇਂ ਸੈਸ਼ਨ ਦੇ ਆਖਰੀ ਦਿਨ ਸਰਬਸੰਮਤੀ ਨਾਲ 8 ਮਤੇ ਪਾਸ ਕੀਤੇ ਗਏ।

ਪਾਸ ਕੀਤੇ ਗਏ ਮਤਿਆਂ ਵਿੱਚ ਸਦਨ 'ਚ ਵੱਖ-ਵੱਖ ਪਾਰਟੀਆਂ ਦੀ ਗਿਣਤੀ ਦੇ ਅਨੁਪਾਤ ਨੂੰ ਧਿਆਨ ਵਿੱਚ ਰੱਖਦਿਆਂ, ਪੰਜਾਬ ਵਿਧਾਨ ਸਭਾ ਦੇ ਸਪੀਕਰ ਨੂੰ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੀ ਸੈਨੇਟ ਲਈ ਦੋ ਮੈਂਬਰ ਨਾਮਜ਼ਦ ਕਰਨ ਲਈ ਅਧਿਕਾਰਤ ਕਰਨਾ; ਯਮੁਨਾ ਦੇ ਪਾਣੀਆਂ ਵਿੱਚ ਪੰਜਾਬ ਦਾ ਹੱਕੀ ਅਤੇ ਬਰਾਬਰ ਹਿੱਸਾ; ਰੋਪੜ, ਹਰੀਕੇ ਅਤੇ ਫ਼ਿਰੋਜ਼ਪੁਰ ਵਿਖੇ ਸਿੰਚਾਈ ਹੈੱਡਵਰਕਸ ਦਾ ਪ੍ਰਬੰਧਨ, ਰੱਖ-ਰਖਾਅ ਅਤੇ ਸੰਚਾਲਨ ਪੰਜਾਬ ਅਧੀਨ ਰੱਖਣਾ; ਡੈਮ ਸੁਰੱਖਿਆ ਐਕਟ, 2021 ਨੂੰ ਰੱਦ ਕਰਨਾ; ਰਾਜਸਥਾਨ ਨੂੰ ਦਿੱਤੇ ਜਾਂਦੇ ਸਤਲੁਜ, ਰਾਵੀ ਅਤੇ ਬਿਆਸ ਦਰਿਆਵਾਂ ਦੇ ਪਾਣੀਆਂ ਦੀ ਕੀਮਤ/ਰਾਇਲਟੀ; ਕੇਂਦਰ ਸਰਕਾਰ ਨੂੰ ਉਝ ਬਹੁ-ਮੰਤਵੀ ਪ੍ਰੋਜੈਕਟ ਨੂੰ ਲਾਗੂ ਕਰਨ ਅਤੇ ਮਾਧੋਪੁਰ ਹੈੱਡਵਰਕਸ ਤੋਂ ਅੱਗੇ ਪਾਕਿਸਤਾਨ ਵੱਲ ਵਹਿ ਰਹੇ ਰਾਵੀ ਦਰਿਆ ਦੇ ਪਾਣੀ ਨੂੰ ਰੋਕਣ ਲਈ ਇਸ ਦੇ ਪਾਣੀ ਨੂੰ ਰਣਜੀਤ ਸਾਗਰ ਡੈਮ ਵੱਲ ਮੋੜਨ ਦੀ ਬੇਨਤੀ ਕਰਨਾ; ਪੰਜਾਬ ਸਰਕਾਰ ਦੁਆਰਾ ਸ਼ੁਰੂ ਕੀਤੀਆਂ ਗਈਆਂ ਲੋਕ ਭਲਾਈ ਸਕੀਮਾਂ ਨੂੰ ਜਾਰੀ ਰੱਖਣਾ ਅਤੇ ਕੇਂਦਰ ਸਰਕਾਰ ਨੂੰ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਦੀ ਅਪੀਲ ਕਰਨਾ ਸ਼ਾਮਿਲ ਹੈ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦੀ ਸ਼ਲਾਘਾ ਕਰਨ ਵਾਲਾ ਮਤਾ ਪੇਸ਼ ਕੀਤਾ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਸਬੰਧੀ ਮਤਾ ਪੇਸ਼ ਕੀਤਾ। , ਜਦਕਿ ਦਰਿਆਈ ਪਾਣੀਆਂ ਨਾਲ ਸਬੰਧਤ ਮਤੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਪੇਸ਼ ਕੀਤੇ ਗਏ।

Have something to say? Post your comment

google.com, pub-6021921192250288, DIRECT, f08c47fec0942fa0

Punjab

ਮਾਨਸਾ ਦੇ ਪਿੰਡ ਭੰਮੇ ਕਲਾਂ ਵਿੱਚ ਨਸ਼ੇ ਨਾਲ ਮੌਤ ਦੀ ਭੇਂਟ ਚੜ੍ਹੇ ਨੌਜਵਾਨ ਦੀ ਮ੍ਰਿਤਕ ਦੇਹ ਨੂੰ ਪੁਲਿਸ ਵਲੋ ਪਰਿਵਾਰ ਤੋ ਖੋਹਣਾ ਸ਼ਰਮਨਾਕ ਘਟਨਾ - ਇਯਾਲੀ

ਅਸੀਂ ਚੰਗੇ ਸਕੂਲ, ਹਸਪਤਾਲ, ਮੁਫ਼ਤ ਬਿਜਲੀ, ਸਿਹਤ ਬੀਮਾ ਅਤੇ ਔਰਤਾਂ ਲਈ ₹1,000 ਜਾਰੀ ਰੱਖਣ ਲਈ ਵੋਟਾਂ ਮੰਗਾਂਗੇ: CM ਮਾਨ

ਪੰਜਾਬ ਵੱਲੋਂ ਪਹਿਲੀ ਵਾਰ ਏਸ਼ੀਆਈ ਹਾਕੀ ਚੈਂਪੀਅਨਸ਼ਿਪ ਦੀ ਮੇਜ਼ਬਾਨੀ; ਮੁੱਖ ਮੰਤਰੀ ਭਗਵੰਤ ਮਾਨ ਨੇ ਟੂਰਨਾਮੈਂਟ ਦਾ ਕੀਤਾ ਉਦਘਾਟਨ

ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੁੱਲ੍ਹਣਾ ਚਾਹੀਦਾ ਹੈ; ਧਾਰਮਿਕ ਭਾਵਨਾ ਦੇ ਮਾਮਲੇ ਸਿਆਸਤ ਤੋਂ ਉੱਪਰ ਹੋਣੇ ਚਾਹੀਦੇ ਹਨ: CM ਮਾਨ

ਪੰਜਾਬ ਰਾਜ ਸੂਚਨਾ ਕਮਿਸ਼ਨ ਵੱਲੋਂ ਰਾਜਪਾਲ ਨੂੰ “ਆਰ.ਟੀ.ਆਈ. ਐਂਡ ਗੁੱਡ ਗਵਰਨੈਂਸ” ਪੁਸਤਕ ਭੇਂਟ

ਪੰਜਾਬ ਆਪਣੇ ਹਿੱਸੇ ਦੇ ਪਾਣੀ ਦੀ ਇੱਕ ਬੂੰਦ ਵੀ ਨਹੀਂ ਦੇਵੇਗਾ; ਵਿਧਾਨ ਸਭਾ ਵੱਲੋਂ ਮਤਾ ਪਾਸ: ਮੁੱਖ ਮੰਤਰੀ ਭਗਵੰਤ ਮਾਨ

ਸਪੀਕਰ ਕੁਲਤਾਰ ਸੰਧਵਾਂ ਵੱਲੋਂ 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ ਅਣਮਿੱਥੇ ਸਮੇਂ ਲਈ ਮੁਲਤਵੀ

ਮਾਨ ਸਰਕਾਰ ਦੁਆਰਾ ਲੋਕਾਂ ਲਈ ਸ਼ੁਰੂ ਕੀਤੀਆਂ ਸਾਰੀਆਂ ਲੋਕ ਭਲਾਈ ਸਕੀਮਾਂ ਅਤੇ ਵਿੱਤੀ ਲਾਭਾਂ ਦੀ ਰਾਖੀ ਲਈ ਸਰਬਸੰਮਤੀ ਨਾਲ ਮਤਾ ਪਾਸ

ਗੈਂਗਸਟਰਾਂ 'ਤੇ ਵਾਰ ਦਾ 280ਵਾਂ ਦਿਨ: ਪੰਜਾਬ ਪੁਲਿਸ ਵੱਲੋਂ 510 ਥਾਈਂ ਛਾਪੇਮਾਰੀ; 175 ਕਾਬੂ

ਲੋਕ ਭਲਾਈ ਸਕੀਮਾਂ ਨੂੰ ‘ਫ੍ਰੀਬੀਜ਼’ ਕਹਿਣਾ ਆਮ ਲੋਕਾਂ ਦੀਆਂ ਆਸਾਂ-ਉਮੀਦਾਂ ਦਾ ਅਪਮਾਨ: ਡਾ. ਬਲਜੀਤ ਕੌਰ