Friday, May 17, 2024

Punjab

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਕਿਤਾਬ ਵਾਹ ਜ਼ਿੰਦਗੀ ! ਰਿਲੀਜ਼

PUNJAB NEWS EXPRESS5 | June 15, 2023 03:24 PM

- ਲੇਖਕ ਨਰਿੰਦਰ ਪਾਲ ਸਿੰਘ ਜਗਦਿਓ ਵੱਲੋਂ ਵਿਧਾਨ ਸਭਾ ਦੀ ਲਾਇਬ੍ਰੇਰੀ ਲਈ ਕਿਤਾਬਾਂ ਭੇਂਟ
ਚੰਡੀਗੜ੍ਹ, : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਨੌਜਵਾਨ ਲੇਖਕ ਨਰਿੰਦਰ ਪਾਲ ਸਿੰਘ ਜਗਦਿਓ ਦੀ ਕਿਤਾਬ "ਵਾਹ ਜ਼ਿੰਦਗੀ!" ਆਪਣੇ ਦਫ਼ਤਰ ਵਿਚ ਰਿਲੀਜ਼ ਕੀਤੀ। ਰੌਚਕਤਾ ਭਰਪੂਰ ਅਤੇ ਵਿਲੱਖਣ ਸ਼ੈਲੀ ਵਿੱਚ ਲਿਖੀ ਇਸ ਕਿਤਾਬ ਦੀਆਂ ਕਾਪੀਆਂ ਲੇਖਕ ਨੇ ਸਪੀਕਰ ਜ਼ਰੀਏ ਪੰਜਾਬ ਵਿਧਾਨ ਸਭਾ ਦੀ ਲਾਇਬ੍ਰੇਰੀ ਲਈ ਵੀ ਭੇਂਟ ਕੀਤੀਆਂ। ਇਸ ਮੌਕੇ ਪੰਜਾਬ ਵਿਧਾਨ ਸਭਾ ਦੇ ਸਕੱਤਰ ਸ੍ਰੀ ਰਾਮਲੋਕ ਖਟਾਣਾ ਵੀ ਹਾਜ਼ਿਰ ਸਨ।

ਇਸ ਮੌਕੇ ਲੇਖਕ ਦੀ ਹੌਸਲਾ ਅਫਜ਼ਾਈ ਕਰਦਿਆਂ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਇਹ ਉਪਰਾਲਾ ਪ੍ਰਸ਼ੰਸਾਯੋਗ ਹੈ ਅਤੇ ਪਾਠਕਾਂ ਨੂੰ ਇਹ ਕਿਤਾਬ ਸਾਕਾਰਾਤਮਕ ਊਰਜਾ ਨਾਲ ਭਰਨ ਦੀ ਸਮਰੱਥਾ ਰੱਖਦੀ ਹੈ। ਉਨ੍ਹਾਂ ਕਿਹਾ ਕਿ ਅੱਜ ਦੇ ਸੋਸ਼ਲ ਮੀਡੀਆ ਦੌਰ ਵਿੱਚ ਵੀ ਕਿਤਾਬਾਂ ਦੀ ਸਾਰਥਕਤਾ ਬਣੀ ਹੋਈ ਹੈ ਅਤੇ ਜਿਹੜੀਆਂ ਕਿਤਾਬਾਂ ਹਰ ਉਮਰ ਵਰਗ ਨੂੰ ਧਿਆਨ ਵਿੱਚ ਰੱਖ ਕੇ ਲਿਖੀਆਂ ਜਾਂਦੀਆਂ ਹਨ, ਉਹ ਪਾਠਕਾਂ ਦੀ ਕਸਵੱਟੀ ਉੱਪਰ ਖਰੀਆਂ ਉੱਤਰਨ ਦੇ ਨਾਲ-ਨਾਲ ਲੋਕਾਂ ਵਿਚ ਵਧੇਰੇ ਮਕਬੂਲ ਵੀ ਹੁੰਦੀਆਂ ਹਨ। ਇਹ ਕਿਤਾਬ ਉਦਾਹਰਣਾਂ, ਨਿੱਜੀ ਤਜਰਬਿਆਂ ਅਤੇ ਛੋਟੀਆਂ-ਛੋਟੀਆਂ ਕਹਾਣੀਆਂ ਨਾਲ ਗੱਲ ਨੂੰ ਅੱਗੇ ਤੋਰਦੀ ਹੈ ਜਿਸ ਨਾਲ ਪਾਠਕ ਖੁਦ ਨੂੰ ਕਿਤਾਬ ਨਾਲ ਜੁੜਿਆ ਮਹਿਸੂਸ ਕਰਨਗੇ।  

"ਵਾਹ ਜ਼ਿੰਦਗੀ !" ਕਿਤਾਬ 50 ਲੇਖਾਂ ਦਾ ਸੰਗ੍ਰਹਿ ਹੈ ਜਿਸ ਵਿਚ ਜੀਵਨ ਦੀਆਂ ਛੋਟੀਆਂ, ਸਧਾਰਣ ਤੇ ਆਮ ਗੱਲਾਂ, ਘਟਨਾਵਾਂ, ਸਮ੍ਰਿਤੀਆਂ ਅਤੇ ਯਾਦਾਂ ਨੂੰ ਰੌਚਕ ਲੇਖਣ ਸ਼ੈਲੀ ਨਾਲ ਪੇਸ਼ ਕੀਤਾ ਗਿਆ ਹੈ। ਛੋਟੇ-ਛੋਟੇ ਵਾਕ ਅਤੇ ਆਮ ਸ਼ਬਦਾਵਲੀ ਪਾਠਕਾਂ ਨੂੰ ਆਪਣੇ ਨਾਲ ਤੋਰੀ ਰੱਖਦੇ ਹਨ। ਲੇਖਕ ਅਨੁਸਾਰ ਇਹ ਕਿਤਾਬ ਪਾਠਕਾਂ ਦੀ ਜ਼ਿੰਦਗੀ ਵਿਚ ਸਾਕਾਰਾਤਮਕ ਬਦਲਾਅ ਲਿਆਉਣ ਦੀ ਤਾਕਤ ਰੱਖਦੀ ਹੈ। ਇਸ ਤੋਂ ਇਲਾਵਾ ਕਿਤਾਬ ਵਿਚਲੀਆਂ ਬਹੁਤ ਸਾਰੀਆਂ ਗੱਲਾਂ, ਘਟਨਾਵਾਂ ਅਤੇ ਕਿੱਸੇ ਪਾਠਕ ਵਾਰ-ਵਾਰ ਪੜ੍ਹਨ ਲਈ ਮਜਬੂਰ ਹੋਣਗੇ।

ਜ਼ਿਕਰਯੋਗ ਹੈ ਕਿ ਖੰਨਾ ਨਿਵਾਸੀ ਨਰਿੰਦਰ ਪਾਲ ਸਿੰਘ ਜਗਦਿਓ ਪੰਜਾਬ ਸਰਕਾਰ ਵਿਚ ਸੂਚਨਾ ਅਤੇ ਲੋਕ ਸੰਪਰਕ ਅਧਿਕਾਰੀ ਦੇ ਤੌਰ ਉੱਤੇ ਮੁੱਖ ਦਫਤਰ ਚੰਡੀਗੜ੍ਹ ਵਿਖੇ ਤੈਨਾਤ ਹਨ। ਪੰਜਾਬੀ ਅਖ਼ਬਾਰਾਂ ਵਿਚ ਮਿਡਲ ਲੇਖਕ ਵਜੋਂ ਉਨ੍ਹਾਂ ਦੀ ਪਹਿਲਾਂ ਹੀ ਚੰਗੀ ਪਛਾਣ ਹੈ। ਇਸ ਕਿਤਾਬ ਨੂੰ ਮੋਹਾਲੀ ਦੇ ਯੂਨੀਸਟਾਰ ਬੁੱਕਸ ਵੱਲੋਂ ਪ੍ਰਕਾਸ਼ਿਤ ਕੀਤਾ ਗਿਆ ਹੈ ਅਤੇ ਕੈਨੇਡਾ ਵਿੱਚ ਇਹ ਕਿਤਾਬ ਐਮਾਜ਼ੋਨ ਉੱਤੇ ਉਪਲੱਬਧ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਅੰਮ੍ਰਿਤਸਰ ਦੇ ਬਜ਼ਾਰਾਂ ਵਿੱਚ ਮੰਗਾਂ ਨੂੰ ਲੈ ਕੇ ਪੱਤਰਕਾਰਾਂ ਨੇ ਕੀਤਾ ਸਰਕਾਰ ਖਿਲਾਫ ਰੋਸ ਮਾਰਚ, ਤੱਗੜ ਨੂੰ ਬਿਨਾਂ ਕਿਸੇ ਦੇਰੀ ਦੇ ਰਿਹਾਅ ਕੀਤਾ ਜਾਵੇ

ਸੁਖਬੀਰ ਸਿੰਘ ਬਾਦਲ ਵੱਲੋਂ ਐਸ.ਓ.ਆਈ ਦੇ ਜਥੇਬੰਦਕ ਢਾਂਚੇ ਦਾ ਐਲਾਨ

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਸੁਖਬੀਰ ਸਿੰਘ ਬਾਦਲ ਨੇ ਭਰੋਸੇਯੋਗਤਾ ਖਤਮ ਕਰ ਲਈ- ਹਰਚੰਦ ਸਿੰਘ ਬਰਸਟ

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਭਗਤਾਂਵਾਲਾ ਕੂੜ ਡੰਪ ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ : ਤਰਨਜੀਤ ਸਿੰਘ ਸੰਧੂ