Saturday, September 05, 2026
ਤਾਜਾ ਖਬਰਾਂ
ਪ੍ਰਦਰਸ਼ਨਕਾਰੀ ਮੁਲਾਜ਼ਮਾਂ ਨੂੰ ਵੰਡਣ ਦੀ ਕੋਸ਼ਿਸ਼ ਵਿੱਚ ਪੰਜਾਬ ਸਰਕਾਰ ਨੇ ਜੁਲਾਈ 2020 ਤੋਂ ਬਾਅਦ ਭਰਤੀ ਕੀਤੇ ਗਏ ਮੁਲਾਜ਼ਮਾਂ ਲਈ ਡੀਏ ਵਧਾ ਕੇ 60 ਪ੍ਰਤੀਸ਼ਤ ਕਰਨ ਦਾ ਪ੍ਰਸਤਾਵ ਰੱਖਿਆ ਸ਼੍ਰੋਮਣੀ ਕਮੇਟੀ ਦਾ ਵਫ਼ਦ ਪੁਲਿਸ ਤਸ਼ੱਦਦ ਦਾ ਸ਼ਿਕਾਰ ਹੋਏ ਨੌਜਵਾਨ ਨੂੰ ਮਿਲਿਆ ਅਤੇ ਉਸਦੀ ਸਿਹਤ ਬਾਰੇ ਪੁੱਛਿਆ ਹਾਲਤਸੁਖਬੀਰ ਬਾਦਲ ਨੇ ਹਸਪਤਾਲ ਵਿੱਚ ਪੀੜਤ ਮੋਹਨਜੀਤ ਸਿੰਘ ਨੂੰ ਮਿਲ ਕੇ ਪੁਲਿਸ ਦੀ ਬੇਰਹਿਮੀ ਦੀ ਨਿੰਦਾ ਕੀਤੀ; ਪੁੱਛਿਆ ਕਿ ‘ਇੱਕ ਪ੍ਰਦਰਸ਼ਨਕਾਰੀ ਨਾਲ ਅੱਤਵਾਦੀ ਵਰਗਾ ਵਿਵਹਾਰ ਕਰਨ ਦੀ ਹਿੰਮਤ ਕਿਵੇਂ ਹੋਈ?’ਨਸ਼ਿਆਂ ਦਾ ਮੁੱਦਾ ਚੁੱਕਣ ਵਾਲੇ ਨੌਜਵਾਨ 'ਤੇ ਪੁਲਿਸ ਤਸ਼ੱਦਦ ਦੀ ਕੇਵਲ ਸਿੰਘ ਢਿੱਲੋਂ ਵੱਲੋਂ ਸਖ਼ਤ ਨਿੰਦਾਸ਼ੇਰੋਂ ਪਿੰਡ ਵਿੱਚ ਸਿੱਖ ਨੌਜਵਾਨ ਨਾਲ ਕੁੱਟਮਾਰ ਅਤੇ ਕਕਾਰਾਂ ਦੀ ਬੇਅਦਬੀ ਬੇਹੱਦ ਨਿੰਦਣਯੋਗ: ਬਲਬੀਰ ਸਿੰਘ ਸਿੱਧੂਅਬਦਾਲੀ ਵਾਂਗ ਵਿਵਹਾਰ ਕਰ ਰਿਹਾ ਹੈ ਭਗਵੰਤ ਮਾਨ: ਵੜਿੰਗ

Punjab

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਦੇਸ਼ ਭਰ ਦੇ ਅਧਿਆਪਕਾਂ ਨੂੰ ਅਧਿਆਪਕ ਦਿਵਸ ਦੀ ਮੁਬਾਰਕਬਾਦ

ਪੰਜਾਬ ਨਿਊਜ਼ ਐਕਸਪ੍ਰੈੱਸ | September 05, 2026 04:25 PM

ਚੰਡੀਗੜ੍ਹ, 5 ਸਤੰਬਰ: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਦੇਸ਼ ਭਰ ਦੇ ਅਧਿਆਪਕਾਂ ਨੂੰ ਅਧਿਆਪਕ ਦਿਵਸ ਦੇ ਮੌਕੇ ’ਤੇ ਹਾਰਦਿਕ ਵਧਾਈ ਦਿੱਤੀ।

ਆਪਣੇ ਸੰਦੇਸ਼ ਵਿੱਚ ਸਪੀਕਰ ਸੰਧਵਾਂ ਨੇ ਜ਼ੋਰ ਦੇ ਕੇ ਕਿਹਾ ਕਿ ਅਧਿਆਪਕ ਵਿਦਿਆਰਥੀਆਂ ਨੂੰ ਗਿਆਨ ਦਾ ਰਸਤਾ ਦਿਖਾ ਕੇ ਉਨ੍ਹਾਂ ਨੂੰ ਸਮਾਜ ਦੇ ਜ਼ਿੰਮੇਵਾਰ ਅਤੇ ਉੱਤਮ ਨਾਗਰਿਕ ਬਣਾਉਂਦੇ ਹਨ। ਉਨ੍ਹਾਂ ਕਿਹਾ, ‘‘ਸਿੱਖਿਆ ਸਾਡੇ ਜੀਵਨ ਵਿੱਚ ਬਹੁਤ ਮਹੱਤਵ ਰੱਖਦੀ ਹੈ ਅਤੇ ਅਧਿਆਪਕ ਇੱਕ ਵਿਦਿਆਰਥੀ ਦੇ ਭਵਿੱਖ ਨੂੰ ਬਣਾਉਣ ਵਿੱਚ ਡੂੰਘੀ ਭੂਮਿਕਾ ਨਿਭਾਉਂਦਾ ਹੈ।’’ ਉਨ੍ਹਾਂ ਅੱਗੇ ਕਿਹਾ, ‘‘ਜਿਵੇਂ ਅਸੀਂ ਆਪਣੇ ਮਾਪਿਆਂ ਦਾ ਕਰਜ਼ ਕਦੇ ਨਹੀਂ ਚੁਕਾ ਸਕਦੇ, ਉਸੇ ਤਰ੍ਹਾਂ ਅਸੀਂ ਆਪਣੇ ਅਧਿਆਪਕਾਂ ਦਾ ਕਰਜ਼ ਕਦੇ ਵੀ ਨਹੀਂ ਚੁਕਾ ਸਕਦੇ। ਇੱਕ ਅਧਿਆਪਕ ਸਾਨੂੰ ਉੱਚੀਆਂ ਬੁਲੰਦੀਆਂ ’ਤੇ ਲੈ ਜਾਂਦਾ ਹੈ, ਸਫਲਤਾ ਦਾ ਰਸਤਾ ਦਿਖਾਉਂਦਾ ਹੈ ਅਤੇ ਆਪਣੇ ਵਿਦਿਆਰਥੀ ਨੂੰ ਕਾਮਯਾਬ ਤੇ ਖੁਸ਼ਹਾਲ ਦੇਖ ਕੇ ਸਭ ਤੋਂ ਖੁਸ਼ੀ ਪ੍ਰਾਪਤ ਕਰਦਾ ਹੈ।’’

ਇਸ ਵਿਸ਼ੇਸ਼ ਮੌਕੇ ’ਤੇ ਸਪੀਕਰ ਨੇ ਭਾਰਤ ਦੇ ਸਾਬਕਾ ਰਾਸ਼ਟਰਪਤੀ ਡਾ. ਸਰਵਪੱਲੀ ਰਾਧਾਕ੍ਰਿਸ਼ਨਨ ਨੂੰ ਵੀ ਸ਼ਰਧਾਂਜਲੀ ਭੇਟ ਕੀਤੀ ਅਤੇ ਦੇਸ਼ ਦੀ ਸਿੱਖਿਆ ਪ੍ਰਣਾਲੀ ਵਿੱਚ ਉਨ੍ਹਾਂ ਦੇ ਸ਼ਾਨਦਾਰ ਯੋਗਦਾਨ ਨੂੰ ਯਾਦ ਕੀਤਾ।

ਸ. ਸੰਧਵਾਂ ਨੇ ਉਨ੍ਹਾਂ ਅਧਿਆਪਕਾਂ ਨੂੰ ਵਿਸ਼ੇਸ਼ ਵਧਾਈਆਂ ਦਿੱਤੀਆਂ ਜਿਨ੍ਹਾਂ ਨੂੰ ਅੱਜ ਉਨ੍ਹਾਂ ਦੀ ਮਿਸਾਲੀ ਸੇਵਾ ਲਈ ਰਾਜ ਅਤੇ ਰਾਸ਼ਟਰੀ ਪੁਰਸਕਾਰਾਂ ਨਾਲ ਸਨਮਾਨਿਤ ਕੀਤਾ ਗਿਆ। ਜਨਤਕ ਸਿੱਖਿਆ ਦੀ ਨੁਹਾਰ ਬਦਲਣ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਸਿੱਖਿਅਕਾਂ ਲਈ ਵਿਸ਼ੇਸ਼ ਅੰਤਰਰਾਸ਼ਟਰੀ ਐਕਸਪੋਜ਼ਰ ਦੌਰੇ ਆਯੋਜਿਤ ਕੀਤੇ ਗਏ ਹਨ। ਇਹ ਵਿਦੇਸ਼ੀ ਦੌਰੇ ਅਧਿਆਪਕਾਂ ਨੂੰ ਉੱਨਤ ਵਿਸ਼ਵ ਸਿੱਖਿਆ ਪ੍ਰਣਾਲੀਆਂ ਦਾ ਅਧਿਐਨ ਕਰਨ ਅਤੇ ਪੰਜਾਬ ਦੇ ਸਕੂਲਾਂ ਵਿੱਚ ਉਨ੍ਹਾਂ ਲਾਹੇਵੰਦ ਅਭਿਆਸਾਂ ਨੂੰ ਲਾਗੂ ਕਰਨ ਦੇ ਯੋਗ ਬਣਾਉਂਦੇ ਹਨ।

ਸੂਬੇ ਦੇ ਤਰਜੀਹੀ ਉਦੇਸ਼ ਦਾ ਹਵਾਲਾ ਦਿੰਦਿਆਂ ਸਪੀਕਰ ਨੇ ਜ਼ ਕਿਹਾ ਕਿ ਹਰੇਕ ਬੱਚਾ ਮਿਆਰੀ ਸਿੱਖਿਆ ਹੱਕਦਾਰ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਉਹ ਯੋਗ ਅਤੇ ਨੈਤਿਕ ਨਾਗਰਿਕ ਬਣਕੇ ਦੇਸ਼ ਦੀ ਤਰੱਕੀ ਵਿੱਚ ਯੋਗਦਾਨ ਪਾਵੇ।

Have something to say? Post your comment

google.com, pub-6021921192250288, DIRECT, f08c47fec0942fa0

Punjab

ਪੰਜਾਬ ਕੈਬਨਿਟ ਦੀ ਮੀਟਿੰਗ ’ਚ ਲਏ ਗਏ ਕਈ ਵੱਡੇ ਫੈਸਲੇ

ਆਸਟ੍ਰੇਲੀਆ ਜਾਣ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਤਿਮੋਰ-ਲੇਸਤੇ ’ਚ ਫਸੇ

ਭਿਆਨਕ ਸੜਕ ਹਾਦਸਾ: ਟਰੱਕ ਹੇਠਾਂ ਫਸਿਆ ਮੋਟਰਸਾਈਕਲ, 3 ਦੀ ਮੌਤ

ਗੁਰਸਿੱਖ ਨੌਜੁਆਨ ਦੇ ਕਕਾਰਾਂ ਦੀ ਬੇਅਦਬੀ ਕਰਨ ਵਾਲੇ ਅਧਿਕਾਰੀਆਂ ਖਿਲਾਫ਼ ਹੋਏ ਮਿਸਾਲੀ ਕਾਰਵਾਈ- ਐਡਵੋਕੇਟ ਧਾਮੀ

ਸ਼੍ਰੋਮਣੀ ਕਮੇਟੀ ਵਫ਼ਦ ਨੇ ਪੁਲਿਸ ਤਸ਼ੱਦਦ ਦਾ ਸ਼ਿਕਾਰ ਹੋਏ ਨੌਜੁਆਨ ਨੂੰ ਮਿਲ ਕੇ ਸਿਹਤ ਦਾ ਹਾਲ ਜਾਣਿਆ

ਪ੍ਰਦਰਸ਼ਨਕਾਰੀ ਮੁਲਾਜ਼ਮਾਂ ਨੂੰ ਵੰਡਣ ਦੀ ਕੋਸ਼ਿਸ਼ ਵਿੱਚ ਪੰਜਾਬ ਸਰਕਾਰ ਨੇ ਜੁਲਾਈ 2020 ਤੋਂ ਬਾਅਦ ਭਰਤੀ ਕੀਤੇ ਗਏ ਮੁਲਾਜ਼ਮਾਂ ਲਈ ਡੀਏ ਵਧਾ ਕੇ 60 ਪ੍ਰਤੀਸ਼ਤ ਕਰਨ ਦਾ ਪ੍ਰਸਤਾਵ ਰੱਖਿਆ 

ਗੈਂਗਸਟਰਾਂ ਤੇ ਵਾਰ ਦਾ 227ਵਾਂ ਦਿਨ: ਪੰਜਾਬ ਪੁਲਿਸ ਵੱਲੋਂ 551 ਥਾਈਂ ਛਾਪੇਮਾਰੀ ; 225 ਵਿਅਕਤੀ ਗ੍ਰਿਫ਼ਤਾਰ

ਸ਼੍ਰੋਮਣੀ ਕਮੇਟੀ ਦਾ ਵਫ਼ਦ ਪੁਲਿਸ ਤਸ਼ੱਦਦ ਦਾ ਸ਼ਿਕਾਰ ਹੋਏ ਨੌਜਵਾਨ ਨੂੰ ਮਿਲਿਆ ਅਤੇ ਉਸਦੀ ਸਿਹਤ ਬਾਰੇ ਪੁੱਛਿਆ ਹਾਲਤ

ਸੁਖਬੀਰ ਬਾਦਲ ਨੇ ਹਸਪਤਾਲ ਵਿੱਚ ਪੀੜਤ ਮੋਹਨਜੀਤ ਸਿੰਘ ਨੂੰ ਮਿਲ ਕੇ ਪੁਲਿਸ ਦੀ ਬੇਰਹਿਮੀ ਦੀ ਨਿੰਦਾ ਕੀਤੀ; ਪੁੱਛਿਆ ਕਿ ‘ਇੱਕ ਪ੍ਰਦਰਸ਼ਨਕਾਰੀ ਨਾਲ ਅੱਤਵਾਦੀ ਵਰਗਾ ਵਿਵਹਾਰ ਕਰਨ ਦੀ ਹਿੰਮਤ ਕਿਵੇਂ ਹੋਈ?’

ਨਸ਼ਿਆਂ ਦਾ ਮੁੱਦਾ ਚੁੱਕਣ ਵਾਲੇ ਨੌਜਵਾਨ 'ਤੇ ਪੁਲਿਸ ਤਸ਼ੱਦਦ ਦੀ ਕੇਵਲ ਸਿੰਘ ਢਿੱਲੋਂ ਵੱਲੋਂ ਸਖ਼ਤ ਨਿੰਦਾ