Wednesday, April 22, 2026

Punjab

ਪੰਜਾਬ ਵਿੱਚ 24 ਅਪ੍ਰੈਲ ਨੂੰ ਕਰਵਾਈ ਜਾਵੇਗੀ ਸਿਵਲ ਡਿਫੈਂਸ ਏਅਰ ਰੇਡ/ਬਲੈਕਆਊਟ ਮੌਕ ਐਕਸਰਸਾਈਜ਼

ਪੰਜਾਬ ਨਿਊਜ਼ ਐਕਸਪ੍ਰੈੱਸ | April 22, 2026 07:27 PM

-ਸਿਵਲ ਡਿਫੈਂਸ ਸਬੰਧੀ ਤਿਆਰੀ ਅਤੇ ਐਮਰਜੈਂਸੀ ਪ੍ਰਕਿਰਿਆ ਦੀ ਅਜ਼ਮਾਇਸ਼ ਕਰਨ ਦੇ ਉਦੇਸ਼ ਨਾਲ ਕਰਵਾਈਆਂ ਜਾਣਗੀਆਂ ਮੌਕ ਡਰਿੱਲਜ਼

ਚੰਡੀਗੜ੍ਹ, 22 ਅਪ੍ਰੈਲ: ਸੂਬੇ ਵਿੱਚ ਸਿਵਲ ਡਿਫੈਂਸ ਸਬੰਧੀ ਤਿਆਰੀ ਦੀ ਅਜ਼ਮਾਇਸ਼ ਕਰਨ ਦੇ ਉਦੇਸ਼ ਨਾਲ ਪੰਜਾਬ ਵਿੱਚ 24 ਅਪ੍ਰੈਲ, 2026 ਨੂੰ ਸ਼ਾਮ 8 ਵਜੇ ਸਿਵਲ ਡਿਫੈਂਸ ਏਅਰ ਰੇਡ/ਬਲੈਕਆਉਟ ਮੌਕ ਐਕਸਰਸਾਈਜ਼ ਕਰਵਾਈ ਜਾਵੇਗੀ।

ਇਹ ਐਕਸਰਸਾਈਜ਼ , ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਦੇ ਨਿਰਦੇਸ਼ਾਂ ਅਨੁਸਾਰ ਸੂਬੇ ਦੇ ਸਾਰੇ ਜ਼ਿਲਿ੍ਹਆਂ ਵਿੱਚ ਕਰਵਾਈ ਜਾ ਰਹੀ ਹੈ।

ਇਹ ਮੌਕ ਐਕਸਰਸਾਈਜ਼ ਇੱਕ ਏਅਰ ਰੇਡ ਚੇਤਾਵਨੀ ਸਿਗਨਲ ਨਾਲ ਸ਼ੁਰੂ ਹੋਵੇਗੀ, ਜਿਸ ਦੌਰਾਨ ਦੋ ਮਿੰਟ ਦੀ ਮਿਆਦ ਲਈ ਹਾਈ-ਲੋਅ ਪਿੱਚ ਸਾਇਰਨ ਵਜਾਏ ਜਾਣਗੇ। ਇਸ ਅਭਿਆਸ ਦੌਰਾਨ ਸਬੰਧਤ ਡਿਪਟੀ ਕਮਿਸ਼ਨਰ-ਕਮ-ਕੰਟਰੋਲਰ, ਸਿਵਲ ਡਿਫੈਂਸ ਵੱਲੋਂ ਪਛਾਣੇ ਗਏ ਖਾਸ ਖੇਤਰਾਂ ਵਿੱਚ ਇੱਕ ਸਿਮੂਲੇਟਿਡ ਬਲੈਕਆਉਟ ਲਾਗੂ ਕੀਤਾ ਜਾਵੇਗਾ। ਇਹਨਾਂ ਪਛਾਣੇ ਗਏ ਖੇਤਰਾਂ ਵਿੱਚ ਆਮ ਲੋਕਾਂ ਨੂੰ ਬਲੈਕਆਉਟ ਪੀਰੀਅਡ ਦੌਰਾਨ ਸਾਰੀਆਂ ਗੈਰ-ਜ਼ਰੂਰੀ ਲਾਈਟਾਂ ਬੰਦ ਕਰਨ ਦੀ ਹਦਾਇਤ ਹੋਵੇਗੀ। ਜਦਕਿ ਡ੍ਰਿਲ ਦੌਰਾਨ ਸਾਰੀਆਂ ਜ਼ਰੂਰੀ ਸੇਵਾਵਾਂ ਪੂਰੀ ਤਰ੍ਹਾਂ ਕਾਰਜਸ਼ੀਲ ਰਹਿਣਗੀਆਂ।

ਇਹ ਐਕਸਰਸਾਈਜ਼ ਇੱਕ ‘‘ਆਲ ਕਲੀਅਰ’’ ਸਿਗਨਲ ਨਾਲ ਸਮਾਪਤ ਹੋਵੇਗੀ, ਜਿਸ ਤਹਿਤ ਹਾਈ-ਪਿਚ ਸਾਇਰਨ ਲਗਾਤਾਰ ਦੋ ਮਿੰਟ ਲਈ ਵਜਾਇਆ ਜਾਵੇਗਾ, ਜੋ ਐਕਸਰਸਾਈਜ਼ ਦੀ ਰਸਮੀ ਸਮਾਪਤੀ ਨੂੰ ਦਰਸਾਏਗਾ।

ਇਸ ਮੌਕ ਅਭਿਆਸ ਦੌਰਾਨ, ਵੱਖ-ਵੱਖ ਐਮਰਜੈਂਸੀ ਕਾਰਜਾਂ ਜਿਵੇਂ ਫਾਇਰ ਰਿਸਪਾਂਸ ਆਪ੍ਰੇਸ਼ਨ, ਖੋਜ ਅਤੇ ਬਚਾਅ ਕਾਰਜ, ਫਸਟ-ਏਡ ਅਤੇ ਡਾਕਟਰੀ ਸਹਾਇਤਾ, ਜ਼ਖਮੀ ਵਿਅਕਤੀਆਂ ਨੂੰ ਸੁਰੱਖਿਅਤ ਕੱਢਣ ਦੇ ਨਾਲ-ਨਾਲ ਟ੍ਰੈਫਿਕ ਅਤੇ ਭੀੜ ਕੰਟਰੋਲ ਉਪਾਅ ਸ਼ਾਮਲ ਹਨ, ਰਾਹੀਂ ਫੀਲਡ ਤਾਲਮੇਲ ਦੀ ਜਾਂਚ ਕੀਤੀ ਜਾਵੇਗੀ।

ਸੂਬਾ ਸਰਕਾਰ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਇਸ ਦੌਰਾਨ ਘਬਰਾਉਣ ਦੀ ਬਿਲਕੁਲ ਲੋੜ ਨਹੀਂ ਹੈ ਕਿਉਂਕਿ ਇਹ ਇੱਕ ਰੁਟੀਨ ਪ੍ਰਕਿਰਿਆਤਮਕ ਅਭਿਆਸ ਹੈ, ਜੋ ਸੂਬੇ ਵਿੱਚ ਸਿਵਲ ਡਿਫੈਂਸ ਤਿਆਰੀ ਦਾ ਮੁਲਾਂਕਣ ਕਰਨ ਅਤੇ ਵਧਾਉਣ ਲਈ ਤਿਆਰ ਕੀਤਾ ਗਿਆ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਐਨ.ਸੀ.ਏ.ਪੀ. ਤਹਿਤ ‘ਮਿਸ਼ਨ ਕਲੀਨ ਏਅਰ ਮੰਡੀ ਗੋਬਿੰਦਗੜ੍ਹ’ ਦੀ ਸ਼ੁਰੂਆਤ

ਗੈਂਗਸਟਰਾਂ ’ਤੇ ਵਾਰ ਦਾ 92ਵਾਂ ਦਿਨ: ਪੰਜਾਬ ਪੁਲਿਸ ਵੱਲੋਂ 541 ਥਾਵਾਂ ’ਤੇ ਛਾਪੇਮਾਰੀ; 254 ਗ੍ਰਿਫ਼ਤਾਰ

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਗੁਰਦਾਸਪੁਰ ਦਾਣਾ ਮੰਡੀ ਵਿਖੇ ਪਹੁੰਚੇ-ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ ਪੰਜਾਬ ਵਿੱਚ ਬਣੇਗਾ ਬਾਸਮਤੀ ਦਾ ‘ਸੈਂਟਰ ਆਫ਼ ਐਕਸੀਲੈਂਸ’ - CM ਮਾਨ

ਆਪ MLA ਤੋਂ 20 ਲੱਖ ਦੀ ਫਿਰੌਤੀ ਮੰਗਣ ਵਾਲੇ ਦੋ ਕਾਬੂ

ਮਾਨ ਸਰਕਾਰ ਵੱਲੋਂ ਗੜ੍ਹੇਮਾਰੀ ਨਾਲ ਨੁਕਸਾਨੀਆਂ ਫ਼ਸਲਾਂ ਲਈ 123.28 ਕਰੋੜ ਰੁਪਏ ਦੀ ਰਾਹਤ ਰਾਸ਼ੀ ਜਾਰੀ

ਲੱਖਾਂ ਦੇ ਬਿਲ ਵਾਲੇ ਮਰੀਜ਼ ਹੁਣ ਬਿਨਾਂ ਕੋਈ ਭੁਗਤਾਨ ਕੀਤੇ ਹਸਪਤਾਲ ਤੋਂ ਇਲਾਜ ਲੈ ਕੇ ਵਾਪਸ ਘਰਾਂ ਨੂੰ ਪਰਤ ਰਹੇ - ਡਾ. ਬਲਬੀਰ ਸਿੰਘ

ਮਾਨ ਸਰਕਾਰ ਨੇ ਗਰੁੱਪ-ਡੀ ਮੁਲਾਜ਼ਮਾਂ ਨੂੰ ਕਣਕ ਲਈ ਵਿਆਜ਼ ਮੁਕਤ ਕਰਜ਼ਾ ਦੇ ਕੇ ਜ਼ਰੂਰੀ ਲੋੜਾਂ ਲਈ ਸਮੇਂ ਸਿਰ ਸਹਾਇਤਾ ਯਕੀਨੀ ਬਣਾਈ: ਹਰਪਾਲ ਚੀਮਾ

ਵੱਡੀ ਖ਼ਬਰ: ਪੰਜਾਬ ਸਰਕਾਰ ਵੱਲੋਂ ਬਣਾਏ ਗਏ ਨਵੇਂ ਬੇਅਦਬੀ ਕਾਨੂੰਨ ਨੂੰ ਹਾਈ ਕੋਰਟ 'ਚ ਚੁਣੌਤੀ

ਗੈਂਗਸਟਰਾਂ 'ਤੇ ਵਾਰ ਦਾ 91ਵਾਂ ਦਿਨ: ਪੰਜਾਬ ਪੁਲਿਸ ਵੱਲੋਂ 561 ਥਾਵਾਂ 'ਤੇ ਛਾਪੇਮਾਰੀ; 281 ਗ੍ਰਿਫ਼ਤਾਰ