Wednesday, July 08, 2026
ਤਾਜਾ ਖਬਰਾਂ
'ਸਤਲੁਜ' ਨੇ ਖਾਲੜਾ ਕਤਲ ਦੀ ਜਾਂਚ ਦੀ ਕਹਾਣੀ ਨੂੰ ਮੁੜ ਸੁਰਜੀਤ ਕੀਤਾ, ਇਸ ਮਾਮਲੇ ਦਾ ਪਰਦਾ ਫਾਸ਼ ਕਰਨ ਵਾਲੇ ਪੱਤਰਕਾਰ ਨੇ ਆਪਣੇ ਕਰੀਅਰ ਦੇ ਸਭ ਤੋਂ ਵੱਡੇ ਮੌਕੇ ਨੂੰ ਯਾਦ ਕੀਤਾ'ਪੰਜਾਬ 95' ਆਖਰਕਾਰ OTT 'ਤੇ 'ਸਤਲੁਜ' ਦੇ ਰੂਪ ਵਿੱਚ ਦਰਸ਼ਕਾਂ ਤੱਕ ਹੁੰਚ ਗਈ, ਜਸਵੰਤ ਸਿੰਘ ਖਾਲੜਾ ਦੀ ਕਹਾਣੀ ਨੂੰ ਮੁੜ ਸੁਰਜੀਤ ਕੀਤਾਜਨਤਾ ਦਲ (ਯੂਨਾਈਟਿਡ) ਨੇ ਪੰਜਾਬ ਰੋਡਮੈਪ ਦਾ ਖੁਲਾਸਾ ਕੀਤਾ, ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਰਾਜ ਦੀ ਰਾਜਨੀਤੀ ਵਿੱਚ ਪ੍ਰਵੇਸ਼ ਦਾ ਐਲਾਨ ਕੀਤਾਸ਼੍ਰੋਮਣੀ ਕਮੇਟੀ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖ਼ਿਲਾਫ਼ ਐੱਫ.ਆਈ.ਆਰ. ਦਰਜ ਕਰਨ ਲਈ ਡੀ.ਜੀ.ਪੀ. ਪੰਜਾਬ ਨੂੰ ਦਿੱਤੀ ਸ਼ਿਕਾਇਤਪੰਜਾਬ ਸਰਕਾਰ ਨੇ ‘ਐਲਡਰਲਾਈਨ 14567’ ਰਾਹੀਂ ਬਜ਼ੁਰਗਾਂ ਲਈ ਸਹਾਇਤਾ ਪ੍ਰਣਾਲੀ ਨੂੰ ਕੀਤਾ ਹੋਰ ਮਜ਼ਬੂਤ: ਡਾ. ਬਲਜੀਤ ਕੌਰਸੁਖਜਿੰਦਰ ਸਿੰਘ ਰੰਧਾਵਾ ਦੀ ਐੱਚ.ਐੱਮ. ਸ਼ਾਹ ਨਾਲ ਮੁਲਾਕਾਤ ਨੇ ਸਿਆਸੀ ਅਟਕਲਾਂ ਸ਼ੁਰੂ ਕਰ ਦਿੱਤੀਆਂ; ਗਹਿਲੋਤ ਅਤੇ ਦੋਤਾਸਰਾ ਨੇ ਸਮਰਥਨ ਦਿੱਤਾ

Punjab

ਪੰਜਾਬ ਵਿੱਚ ਗਲ਼ਘੋਟੂ ਤੋਂ ਬਚਾਅ ਲਈ 57.7 ਲੱਖ ਤੋਂ ਵੱਧ ਪਸ਼ੂ-ਧਨ ਦਾ ਕੀਤਾ ਜਾਵੇਗਾ ਟੀਕਾਕਰਨ

ਪੰਜਾਬ ਨਿਊਜ਼ ਐਕਸਪ੍ਰੈੱਸ | July 08, 2026 05:37 PM

*• ਹੁਣ ਤੱਕ 16.49 ਲੱਖ ਪਸ਼ੂਆਂ ਦਾ ਹੋ ਚੁੱਕੈ ਟੀਕਾਕਰਨ; ਗੁਰਮੀਤ ਖੁੱਡੀਆਂ ਵੱਲੋਂ ਪਸ਼ੂ ਪਾਲਣ ਵਿਭਾਗ ਨੂੰ 30 ਜੁਲਾਈ ਤੱਕ ਬਾਕੀ ਰਹਿੰਦੇ ਪਸ਼ੂ-ਧਨ ਦਾ ਟੀਕਾਕਰਨ ਕਰਨ ਦੇ ਦਿੱਤੇ ਨਿਰਦੇਸ਼*
*•ਫੀਲਡ ਸਟਾਫ ਹਰੇਕ ਪਿੰਡ ਨੂੰ ਕਵਰ ਕਰਨਾ ਯਕੀਨੀ ਬਣਾਵੇ ਕਿਉਂਕਿ ਪਸ਼ੂਆਂ ਦੀ ਸਿਹਤ ਅਤੇ ਸੂਬੇ ਦੇ ਡੇਅਰੀ-ਅਧਾਰਤ ਅਰਥਚਾਰੇ ਲਈ ਬੇਹੱਦ ਅਹਿਮ ਹੈ ਟੀਕਾਕਰਨ ਮੁਹਿੰਮ : ਗੁਰਮੀਤ ਖੁੱਡੀਆਂ*

ਚੰਡੀਗੜ੍ਹ, 8 ਜੁਲਾਈ: ਮਾਨਸੂਨ ਸੀਜ਼ਨ ਦੌਰਾਨ ਸੂਬੇ ਦੇ ਪਸ਼ੂ-ਧਨ ਦੀ ਸੁਰੱਖਿਆ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪੰਜਾਬ ਭਰ ਵਿੱਚ 57.70 ਲੱਖ ਤੋਂ ਵੱਧ ਗਊਆਂ ਅਤੇ ਮੱਝਾਂ ਦੇ ਗਲ਼ਘੋਟੂ ਬਿਮਾਰੀ ਤੋਂ ਬਚਾਅ ਲਈ ਸੂਬਾ ਪੱਧਰੀ ਟੀਕਾਕਰਨ ਮੁਹਿੰਮ ਚਲਾਈ ਹੈ।

ਇਸ ਮੁਹਿੰਮ ਸਬੰਧੀ ਵੇਰਵੇ ਸਾਂਝੇ ਕਰਦਿਆਂ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਵਿਭਾਗ ਨੇ 30 ਜੁਲਾਈ, 2026 ਤੱਕ 57, 70, 979 ਪਸ਼ੂ-ਧਨ ਦਾ ਟੀਕਾਕਰਨ ਕਰਨ ਦਾ ਟੀਚਾ ਹੈ। ਉਨ੍ਹਾਂ ਕਿਹਾ ਕਿ ਸੂਬੇ ਭਰ ਵਿੱਚ 16, 49, 598 ਪਸ਼ੂ-ਧਨ ਦਾ ਪਹਿਲਾਂ ਹੀ ਟੀਕਾਕਰਨ ਕੀਤਾ ਜਾ ਚੁੱਕਾ ਹੈ, ਜੋ ਮਾਨਸੂਨ ਦੌਰਾਨ ਹੋਣ ਵਾਲੀ ਇਸ ਬਿਮਾਰੀ ਦੀ ਰੋਕਥਾਮ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਦਾ ਪ੍ਰਤੱਖ ਪ੍ਰਮਾਣ ਹੈ।

ਖੁੱਡੀਆਂ ਨੇ ਕਿਹਾ, “ਸਮੇਂ ਸਿਰ ਟੀਕਾਕਰਨ ਬਰਸਾਤੀ ਮੌਸਮ ਦੌਰਾਨ ਤੇਜ਼ੀ ਨਾਲ ਫੈਲਣ ਵਾਲੀ ਇਸ ਘਾਤਕ ਲਾਗ ਨਾਲ ਨਜਿੱਠਣ ਲਈ ਸਭ ਤੋਂ ਪ੍ਰਭਾਵੀ ਹੱਲ ਹੈ। ਪੰਜਾਬ ਸਰਕਾਰ ਪਸ਼ੂ ਪਾਲਕਾਂ ਦੀ ਰੋਜ਼ੀ-ਰੋਟੀ ਅਤੇ ਪੰਜਾਬ ਦੀ ਪੇਂਡੂ ਆਰਥਿਕਤਾ ਦੇ ਧੁਰੇ ਦੀ ਰੱਖਿਆ ਲਈ ਸੁਹਿਰਦਤਾ ਨਾਲ ਵਚਨਬੱਧ ਹੈ।”

ਉਨ੍ਹਾਂ ਪਸ਼ੂ ਮਾਲਕਾਂ ਨੂੰ ਅਪੀਲ ਕੀਤੀ ਕਿ ਉਹ ਤੁਰੰਤ ਆਪਣੇ ਨੇੜਲੀਆਂ ਸਰਕਾਰੀ ਵੈਟਰਨਰੀ ਸੰਸਥਾਵਾਂ ਨਾਲ ਸੰਪਰਕ ਕਰਨ ਅਤੇ ਬਿਨਾਂ ਕਿਸੇ ਦੇਰੀ ਦੇ ਆਪਣੇ ਪਸ਼ੂਆਂ ਦਾ ਟੀਕਾਕਰਨ ਕਰਵਾਉਣ। ਉਨ੍ਹਾਂ ਕਿਹਾ ਕਿ ਇਹ ਮੁਹਿੰਮ ਸੂਬੇ ਦੇ ਸਿਵਲ ਵੈਟਰਨਰੀ ਹਸਪਤਾਲਾਂ ਅਤੇ ਵੈਟਰਨਰੀ ਡਿਸਪੈਂਸਰੀਆਂ ਦੇ ਵਿਆਪਕ ਨੈੱਟਵਰਕ ਰਾਹੀਂ ਚਲਾਈ ਜਾ ਰਹੀ ਹੈ, ਜਿੱਥੇ ਐਚ.ਐਸ. ਵੈਕਸੀਨ ਆਸਾਨੀ ਨਾਲ ਉਪਲਬਧ ਹੈ। ਵਿਭਾਗ ਨੇ ਕੋਲਡ-ਚੇਨ ਲਾਜਿਸਟਿਕਸ ਨੂੰ ਮਜ਼ਬੂਤ ਕੀਤਾ ਹੈ ਅਤੇ ਵਿਸ਼ੇਸ਼ ਰੈਪਿਡ-ਰਿਸਪਾਂਸ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ ਤਾਂ ਜੋ ਆਮ ਖੇਤਰਾਂ ਦੇ ਨਾਲ-ਨਾਲ ਉੱਚ-ਜ਼ੋਖ਼ਮ ਵਾਲੇ ਅਤੇ ਹੜ੍ਹ-ਸੰਭਾਵੀ ਖੇਤਰਾਂ ਵਿੱਚ ਵੱਧ ਤੋਂ ਵੱਧ ਕਵਰੇਜ ਯਕੀਨੀ ਬਣਾਈ ਜਾ ਸਕੇ।

ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਵਿਭਾਗ ਦੇ ਪ੍ਰਮੁੱਖ ਸਕੱਤਰ ਰਾਹੁਲ ਭੰਡਾਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਟੀਕਾਕਰਨ ਮੁਹਿੰਮ ਵਿੱਚ ਹੋਰ ਤੇਜ਼ੀ ਲਿਆਉਣ ਅਤੇ 30 ਜੁਲਾਈ, 2026 ਤੋਂ ਪਹਿਲਾਂ ਬਾਕੀ ਰਹਿੰਦੇ ਪਸ਼ੂ-ਧਨ ਨੂੰ ਵੈਕਸੀਨ ਲਗਾਉਣ ਦੇ ਟੀਚੇ ਨੂੰ ਪੂਰਾ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਫੀਲਡ ਸਟਾਫ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਮੁਹਿੰਮ ਤਹਿਤ ਹਰੇਕ ਪਿੰਡ ਨੂੰ ਕਵਰ ਕੀਤਾ ਜਾਵੇ ਕਿਉਂਕਿ ਇਹ ਟੀਕਾਕਰਨ ਪਸ਼ੂਆਂ ਦੀ ਸਿਹਤ ਅਤੇ ਰਾਜ ਦੀ ਡੇਅਰੀ-ਅਧਾਰਤ ਪੇਂਡੂ ਅਰਥਵਿਵਸਥਾ ਲਈ ਬੇਹੱਦ ਅਹਿਮ ਹੈ। ਸ੍ਰੀ ਭੰਡਾਰੀ ਨੇ ਕਿਹਾ ਕਿ ਇਸ ਟੀਚੇ ਨੂੰ ਨੇਪਰੇ ਚਾੜ੍ਹਨ ਲਈ ਵੈਕਸੀਨ ਦੇ ਲੋੜੀਂਦੇ ਪ੍ਰਬੰਧ ਮੁਕੰਮਲ ਕੀਤੇ ਗਏ ਹਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਗੈਂਗਸਟਰਾਂ 'ਤੇ ਵਾਰ ਦਾ 169ਵਾਂ ਦਿਨ: ਪੰਜਾਬ ਪੁਲਿਸ ਵੱਲੋਂ 705 ਥਾਈਂ ਛਾਪੇਮਾਰੀ; 423 ਕਾਬੂ

BKI ਦੇ ਤਿੰਨ ਕਾਰਕੁਨ 6 ਹੈਂਡ ਗ੍ਰਨੇਡਾਂ ਅਤੇ 12 ਪਿਸਤੌਲਾਂ ਸਣੇ ਕਾਬੂ

328 ਗੁੰਮ ਹੋਏ ਪਾਵਨ ਸਰੂਪਾਂ ਦਾ ਮਾਮਲਾ: DIG ਨੇ ਛਪਾਈ, ਰਿਕਾਰਡ ਅਤੇ ਵੰਡ ਪ੍ਰਕਿਰਿਆ ਦੀ ਜਾਂਚ ਕੀਤੀ

ਮਾਨ ਸਰਕਾਰ ਦੀ “ਆਨਲਾਈਨ ਮਿਲਣੀ” ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਲਈ ਬਣੀ ਭਰੋਸੇਮੰਦ ਮੰਚ: ਡਾ. ਰਵਜੋਤ ਸਿੰਘ

ਵਿਜੀਲੈਂਸ ਨੇ ਜੂਨ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 6 ਮਾਮਲਿਆਂ ਵਿੱਚ 6 ਕੀਤੇ ਗ੍ਰਿਫਤਾਰ

ਹਰਦੀਪ ਮੁੰਡੀਆਂ ਨੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ 52 ਨਵ-ਨਿਯੁਕਤ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ

ਪੰਜਾਬ ਵੱਲੋਂ ਲੌਜਿਸਟਿਕਸ ਡਿਜੀਟਾਈਜੇਸ਼ਨ ਅਤੇ ਉਦਯੋਗਿਕ ਮੁਕਾਬਲੇਬਾਜ਼ੀ ਨੂੰ ਹੁਲਾਰਾ ਦੇਣ ਲਈ NLDSL ਨਾਲ ਸਮਝੌਤਾ ਸਹੀਬੱਧ

'ਮਾਂਵਾਂ-ਧੀਆਂ ਸਤਕਾਰ ਯੋਜਨਾ' ਬਾਰੇ ਮੁੱਖ ਮੰਤਰੀ ਦਾ ਵੱਡਾ ਐਲਾਨ

ਪੰਜਾਬ ਵਿੱਚ ਸਰਕਾਰੀ ਬੱਸਾਂ ਦੇ ਕਰਮਚਾਰੀ ਹੜਤਾਲ 'ਤੇ ਗਏ

ਵਿਜੀਲੈਂਸ ਨੇ ਰਿਕਵਰੀ ਏਜੰਟ ਨੂੰ 10,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕੀਤਾ ਕਾਬੂ