Friday, October 23, 2026
ਤਾਜਾ ਖਬਰਾਂ
• ਸਾਂਝੀ ਤਾਲਮੇਲ ਕਮੇਟੀ ਦੇ ਸੱਦੇ ਤੇ ਸੈਂਕੜੇ ਮੁਲਾਜ਼ਮਾਂ, ਅਧਿਆਪਕਾਂ ਤੇ ਪੈਨਸ਼ਨਰਾਂ ਨੇ ਮੁੱਖ ਮੰਤਰੀ ਅਤੇ ਮੰਤਰੀਆਂ ਦਾ ਪੁਤਲਾ ਫੂਕ ਕੇ ਕੀਤੀ ਨਾਅਰੇਬਾਜੀ • ਸੀਬੀਆਈ ਟੀਮ ਅੱਧੀ ਰਾਤ ਨੂੰ ਮਾਨਸਾ ਪਹੁੰਚੀ, ਝੋਟਾ ਕਤਲ ਕੇਸ ਵਿੱਚ ਪੰਜਾਬ ਪੁਲਿਸ ਤੋਂ ਰਿਕਾਰਡ ਇਕੱਠੇ ਕੀਤੇ • ਨਾਬਾਲਿਗ ਨਾਲ ਕਥਿਤ ਕੁੱਟਮਾਰ: ਵਿਧਾਇਕ ਦੇਵ ਮਾਨ ਜਨਤਕ ਮੁਆਫ਼ੀ ਮੰਗਣ ਤੇ ਮੁਆਵਜ਼ਾ ਦੇਣ: ਪਰਮਜੀਤ ਕੈਂਥ • ਅਮਿਤ ਸ਼ਾਹ ਨੇ ਪੰਜਾਬ ਦੇ ਡਰੱਗ ਮਾਫੀਆ ਦੇ ਤਿੰਨ ਪੀੜਤਾਂ ਦੇ ਪਰਿਵਾਰਾਂ ਨੂੰ ਇਨਸਾਫ਼ ਦੀ ਉਮੀਦ ਦਿੱਤੀ • ਸੱਤ ਸਾਲਾਂ ਤੋਂ ਇਨਸਾਫ਼ ਦੀ ਮੰਗ ਕਰ ਰਹੀ ਨੇਹਾ ਸ਼ੋਰੀ ਦੇ ਮਾਪਿਆਂ ਨੂੰ ਪੰਜਾਬ ਪੁਲਿਸ ਨੇ ਮਾਨਸਾ ਵਿੱਚ ਅਮਿਤ ਸ਼ਾਹ ਨੂੰ ਮਿਲਣ ਤੋਂ ਰੋਕਿਆ • ਪੰਜਾਬ ਵਿੱਚ ਨਸ਼ਿਆਂ ਦੇ ਖਾਤਮੇ ਲਈ 2029 ਤੱਕ ਦੀ ਉਡੀਕ ਕਿਉਂ? ਸਿਆਸੀ ਇੱਛਾ ਸ਼ਕਤੀ ਅਤੇ 1997 ਤੋਂ ਹੁਣ ਤੱਕ ਦੇ ਸਾਰੇ ਡਰੱਗ ਮਾਮਲਿਆਂ ਦੀ ਸੀਬੀਆਈ ਜਾਂਚ ਹੋਵੇ: ਕਰਨੈਲ ਸਿੰਘ ਪੀਰ ਮੁਹੱমਦ

Punjab

ਪੰਜਾਬ ਵਿੱਚ ਨਹਿਰੀ ਪਾਣੀ ਦੀ ਵਰਤੋਂ 26 ਫ਼ੀਸਦੀ ਤੋਂ ਵਧ ਕੇ 80 ਫ਼ੀਸਦੀ ਹੋਈ, ਸਿੰਜਾਈ ਅਧੀਨ ਰਕਬਾ 61 ਲੱਖ ਏਕੜ ਤੱਕ ਪਹੁੰਚਿਆ

ਪੰਜਾਬ ਨਿਊਜ਼ ਐਕਸਪ੍ਰੈੱਸ | October 23, 2026 06:12 PM

- *ਬਾਬਾ ਬਕਾਲਾ ਹਲਕੇ ਵਿੱਚ 21.97 ਕਰੋੜ ਦੀ ਲਾਗਤ ਨਾਲ 31.44 ਕਿਲੋਮੀਟਰ ਨਹਿਰਾਂ ਦੀ ਕੰਕਰੀਟ ਲਾਈਨਿੰਗ ਮੁਕੰਮਲ*
- *ਬਾਕੀ ਰਹਿੰਦੇ 77 ਕਿਲੋਮੀਟਰ ਨਹਿਰੀ ਨੈਟਵਰਕ ਦੀ ਲਾਈਨਿੰਗ ਸੰਭਾਵਨਾ ਅਤੇ ਤਰਜੀਹ ਦੇ ਆਧਾਰ ’ਤੇ ਕੀਤੀ ਜਾਵੇਗੀ*
- *108.71 ਕਿਲੋਮੀਟਰ ਲੰਮਾ ਨਹਿਰੀ ਨੈਟਵਰਕ ਬਾਬਾ ਬਕਾਲਾ ਹਲਕੇ ਦੇ ਖੇਤੀਬਾੜੀ ਖੇਤਰ ਨੂੰ ਕਰਦਾ ਹੈ ਸਿੰਜਾਈ ਸਹੂਲਤਾਂ ਪ੍ਰਦਾਨ*
- *ਪੰਜਾਬ ਵਿੱਚ ਨਹਿਰੀ ਸਿੰਜਾਈ ਪ੍ਰਣਾਲੀ ਨੂੰ ਮਜ਼ਬੂਤ ਕਰਨ ਲਈ 7, 500 ਕਰੋੜ ਰੁਪਏ ਖਰਚੇ: ਬਰਿੰਦਰ ਕੁਮਾਰ ਗੋਇਲ*

ਚੰਡੀਗੜ੍ਹ, 23 ਅਕਤੂਬਰ: ਪੰਜਾਬ ਦੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਦੱਸਿਆ ਕਿ ਸੂਬਾ ਸਰਕਾਰ ਖੇਤੀਬਾੜੀ ਖੇਤਰਾਂ ਤੱਕ ਨਹਿਰੀ ਪਾਣੀ ਦੀ ਪਹੁੰਚ ਯਕੀਨੀ ਬਣਾਉਣ ਲਈ ਨਹਿਰੀ ਸਿੰਜਾਈ ਦਾ ਵਿਸਥਾਰ ਕਰਨ ਸਣੇ ਨਹਿਰੀ ਨੈਟਵਰਕ ਨੂੰ ਮਜ਼ਬੂਤ ਕਰ ਰਹੀ ਹੈ।

ਬਾਬਾ ਬਕਾਲਾ ਦੇ ਵਿਧਾਇਕ ਸ. ਦਲਬੀਰ ਸਿੰਘ ਵੱਲੋਂ ਹਲਕੇ ਵਿੱਚ ਨਹਿਰੀ ਪਾਣੀ ਦੀ ਸਪਲਾਈ ਅਤੇ ਖਾਲਿਆਂ ਦੀ ਲਾਈਨਿੰਗ ਸਬੰਧੀ ਪੁੱਛੇ ਸਵਾਲ ਦਾ ਪ੍ਰਸ਼ਨ ਕਾਲ ਦੌਰਾਨ ਜਵਾਬ ਦਿੰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ 21.97 ਕਰੋੜ ਰੁਪਏ ਦੀ ਲਾਗਤ ਨਾਲ 31.44 ਕਿਲੋਮੀਟਰ ਨਹਿਰਾਂ ਦੀ ਕੰਕਰੀਟ ਲਾਈਨਿੰਗ ਦਾ ਕੰਮ ਮੁਕੰਮਲ ਕੀਤਾ ਜਾ ਚੁੱਕਾ ਹੈ, ਜਦਕਿ ਬਾਕੀ ਰਹਿੰਦੇ 77 ਕਿਲੋਮੀਟਰ ਦੀ ਲਾਈਨਿੰਗ ਦਾ ਕੰਮ ਤਕਨੀਕੀ ਸੰਭਾਵਨਾ ਅਤੇ ਤਰਜੀਹ ਦੇ ਆਧਾਰ ’ਤੇ ਕੀਤਾ ਜਾਵੇਗਾ।

ਕੈਬਨਿਟ ਮੰਤਰੀ ਨੇ ਸਦਨ ਨੂੰ ਦੱਸਿਆ ਕਿ ਬਾਬਾ ਬਕਾਲਾ ਹਲਕੇ ਨੂੰ ਸਿੰਜਾਈ ਸਹੂਲਤਾਂ ਮੁਹੱਈਆ ਕਰਵਾਉਣ ਵਾਲਾ ਨਹਿਰੀ ਨੈਟਵਰਕ ਅੱਪਰ ਬਾਰੀ ਦੁਆਬ ਨਹਿਰ (ਯੂ.ਬੀ.ਡੀ.ਸੀ.) ਪ੍ਰਣਾਲੀ ਦੀ ਸਭਰਾਉਂ ਬ੍ਰਾਂਚ ਤੋਂ ਨਿਕਲਦਾ ਹੈ। ਇਸ ਖੇਤਰ ਵਿੱਚ ਸੱਤ ਡਿਸਟ੍ਰੀਬਿਊਟਰੀਆਂ ਅਤੇ ਪੰਜ ਮਾਈਨਰਾਂ ਰਾਹੀਂ ਸਿੰਜਾਈ ਲਈ ਪਾਣੀ ਸਪਲਾਈ ਕੀਤਾ ਜਾਂਦਾ ਹੈ, ਜਿਨ੍ਹਾਂ ਦੀ ਕੁੱਲ ਲੰਬਾਈ 108.71 ਕਿਲੋਮੀਟਰ ਹੈ।

ਵਿਧਾਇਕ ਸ. ਦਲਬੀਰ ਸਿੰਘ ਵੱਲੋਂ ਰਈਆ, ਨਾਗੋਕੇ, ਭਿੰਡਰ ਅਤੇ ਘੱਗੜ ਭਾਣਾ ਰਜਬਾਹਿਆਂ ਸਬੰਧੀ ਉਠਾਏ ਮੁੱਦਿਆਂ ਦੇ ਜਵਾਬ ਵਿੱਚ ਜਲ ਸਰੋਤ ਮੰਤਰੀ ਨੇ ਦੱਸਿਆ ਕਿ ਇਹ ਨਹਿਰੀ ਚੈਨਲ ਲਗਭਗ 28, 540 ਏਕੜ ਖੇਤੀਬਾੜੀ ਰਕਬੇ ਨੂੰ ਸਿੰਜਾਈ ਸਹੂਲਤਾਂ ਪ੍ਰਦਾਨ ਕਰਦੇ ਹਨ। ਉਨ੍ਹਾਂ ਕਿਹਾ ਕਿ ਬਾਕੀ ਰਹਿੰਦੇ ਨਹਿਰੀ ਲਾਈਨਿੰਗ ਦੇ ਕੰਮ ਪੜਾਅਵਾਰ ਢੰਗ ਨਾਲ ਕੀਤੇ ਜਾਣਗੇ ਅਤੇ ਇਸ ਲਈ ਤਕਨੀਕੀ ਸੰਭਾਵਨਾ ਦੇ ਮੁਲਾਂਕਣ ਤੇ ਫੰਡਾਂ ਦੀ ਉਪਲਬਧਤਾ ਨੂੰ ਧਿਆਨ ਵਿੱਚ ਰੱਖਿਆ ਜਾਵੇਗਾ।

ਹਲਕੇ ਵਿੱਚ ਮੁਕੰਮਲ ਹੋਏ ਕੰਮਾਂ ਦਾ ਵੇਰਵਾ ਦਿੰਦਿਆਂ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ 108.71 ਕਿਲੋਮੀਟਰ ਲੰਬੇ ਨਹਿਰੀ ਨੈਟਵਰਕ ਵਿੱਚੋਂ 31.44 ਕਿਲੋਮੀਟਰ ਦੀ ਕੰਕਰੀਟ ਲਾਈਨਿੰਗ 21 ਕਰੋੜ 97 ਲੱਖ 50 ਹਜ਼ਾਰ ਰੁਪਏ ਦੀ ਲਾਗਤ ਨਾਲ ਮੁਕੰਮਲ ਕੀਤੀ ਗਈ ਹੈ। ਬਾਕੀ ਲਗਭਗ 77 ਕਿਲੋਮੀਟਰ ਦੀ ਲਾਈਨਿੰਗ ਸਬੰਧੀ ਕੰਮ ਆਉਣ ਵਾਲੇ ਸਮੇਂ ਵਿੱਚ ਤਕਨੀਕੀ ਸੰਭਾਵਨਾ ਅਤੇ ਪ੍ਰਾਜੈਕਟਾਂ ਦੀ ਤਰਜੀਹ ਦੇ ਆਧਾਰ ’ਤੇ ਵਿਚਾਰੇ ਜਾਣਗੇ। ਉਨ੍ਹਾਂ ਕਿਹਾ ਕਿ ਇਸ ਦਾ ਮੁੱਖ ਉਦੇਸ਼ ਨਹਿਰੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨਾ ਅਤੇ ਕਿਸਾਨਾਂ ਦੇ ਖੇਤਾਂ ਤੱਕ ਸਿੰਜਾਈ ਲਈ ਪਾਣੀ ਦੀ ਭਰੋਸੇਯੋਗ ਸਪਲਾਈ ਯਕੀਨੀ ਬਣਾਉਣਾ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਿੱਚ ਨਹਿਰੀ ਪਾਣੀ ਦੀ ਵਰਤੋਂ ਲਗਭਗ 26 ਫ਼ੀਸਦੀ ਤੋਂ ਵਧ ਕੇ 80 ਫ਼ੀਸਦੀ ਹੋ ਗਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਨਹਿਰੀ ਪਾਣੀ ਨੂੰ ਟੇਲਾਂ ਤੱਕ ਪਹੁੰਚਾਉਣ ’ਤੇ ਵਿਸ਼ੇਸ਼ ਧਿਆਨ ਦਿੱਤਾ ਹੈ ਤਾਂ ਜੋ ਕਿਸਾਨਾਂ ਨੂੰ ਆਪਣੇ ਖੇਤਾਂ ਦੇ ਨੇੜੇ ਹੀ ਸਿੰਜਾਈ ਲਈ ਪਾਣੀ ਉਪਲਬਧ ਹੋ ਸਕੇ।

ਉਨ੍ਹਾਂ ਸਦਨ ਨੂੰ ਇਹ ਵੀ ਦੱਸਿਆ ਕਿ ਨਹਿਰੀ ਸਿੰਜਾਈ ਅਧੀਨ ਰਕਬਾ 20.89 ਲੱਖ ਏਕੜ ਤੋਂ ਵਧ ਕੇ 61 ਲੱਖ ਏਕੜ ਤੱਕ ਪਹੁੰਚ ਗਿਆ ਹੈ। ਸੂਬਾ ਸਰਕਾਰ ਵੱਲੋਂ ਨਹਿਰੀ ਸਿੰਜਾਈ ਨੈਟਵਰਕ ਨੂੰ ਮਜ਼ਬੂਤ ਕਰਨ ਅਤੇ ਪਾਣੀ ਦੀ ਵੰਡ ਵਿੱਚ ਸੁਧਾਰ ਲਿਆਉਣ ਲਈ 7, 500 ਕਰੋੜ ਰੁਪਏ ਖ਼ਰਚ ਕੀਤੇ ਗਏ ਹਨ।

ਬਾਬਾ ਬਕਾਲਾ ਹਲਕੇ ਵਿੱਚ ਪਾਣੀ ਦੀ ਉਪਲਬਧਤਾ ਬਾਰੇ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਸਾਉਣੀ ਦੇ ਸੀਜ਼ਨ ਦੌਰਾਨ ਵੱਖ-ਵੱਖ ਡਿਸਟ੍ਰੀਬਿਊਟਰੀਆਂ ਵਿੱਚ ਪਾਣੀ ਦਾ ਵਹਾਅ ਉਨ੍ਹਾਂ ਦੀ ਨਿਰਧਾਰਤ ਸਮਰੱਥਾ ਦੇ 100 ਫ਼ੀਸਦੀ ਤੋਂ 132.8 ਫ਼ੀਸਦੀ ਤੱਕ ਰਿਹਾ। ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਵਿੱਚ ਨਹਿਰੀ ਪਾਣੀ ਦਾ ਵਹਾਅ ਪਹਿਲੀ ਵਾਰ 40, 000 ਕਿਊਸਿਕ ਤੱਕ ਪਹੁੰਚਿਆ ਹੈ, ਜਦਕਿ ਸਾਲ 2022 ਤੋਂ ਪਹਿਲਾਂ ਪਾਣੀ ਦੀ ਔਸਤ ਸਮਰੱਥਾ ਲਗਭਗ 26, 000 ਕਿਊਸਿਕ ਸੀ।

ਜਲ ਸਰੋਤ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦਾ ਟੀਚਾ ਪੰਜਾਬ ਦੇ ਖੇਤੀਬਾੜੀ ਖੇਤਰ ਦੀਆਂ ਲੋੜਾਂ ਪੂਰੀਆਂ ਕਰਨ ਲਈ ਸੂਬੇ ਦੇ ਹਿੱਸੇ ਦਾ ਸਮੁੱਚਾ ਉਪਲਬਧ ਨਹਿਰੀ ਪਾਣੀ ਪੰਜਾਬ ਦੇ ਅੰਦਰ ਹੀ ਵਰਤੋਂ ਵਿੱਚ ਲਿਆਉਣਾ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਪੰਜਾਬ ਭਰ ’ਚ ਸਾਰੇ ਪੋਲਿੰਗ ਬੂਥਾਂ ’ਤੇ 24 ਅਕਤੂਬਰ ਨੂੰ ਲਗਾਏ ਜਾਣਗੇ ਵਿਸ਼ੇਸ਼ ਕੈਂਪ

ਲੋਕਾਂ ਨੂੰ ’ਚੁਣੀ ਹੋਈ ਤਾਨਾਸ਼ਾਹੀ’ ਵੱਲ ਧੱਕਿਆ ਜਾ ਰਿਹੈ: ਅਮਨ ਅਰੋੜਾ ਵੱਲੋਂ ਚੋਣ ਕਮਿਸ਼ਨ ਦੀ ਖੁਦਮੁਖਤਿਆਰੀ ਦੇ ਮੁੱਦੇ ‘ਤੇ ਕੇਂਦਰ ਸਰਕਾਰ ਦੀ ਤਿੱਖੀ ਆਲੋਚਨਾ

ਦਿੱਲੀ ਤੋਂ ਕੈਨੇਡਾ ਦੀ ਦੂਰੀ ਦੇ ਬਰਾਬਰ ਪਾਈਪਲਾਈਨ ਵਿਛਾ ਕੇ 80 ਫ਼ੀਸਦੀ ਖੇਤਾਂ ਤੱਕ ਪਾਣੀ ਪਹੁੰਚਾਇਆ - ਭਗਵੰਤ ਮਾਨ

‘ਵੋਟ-ਚੋਰੀ’ ਲੋਕਤੰਤਰ ਲਈ ਗੰਭੀਰ ਖ਼ਤਰਾ; ਐੱਸ.ਆਈ.ਆਰ. ਨੂੰ ਤੁਰੰਤ ਰੱਦ ਕੀਤਾ ਜਾਵੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਵਿਧਾਨ ਸਭਾ ਵੱਲੋਂ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੂੰ ਇਜਲਾਸ ਦੇ ਬਾਕੀ ਰਹਿੰਦੇ ਸਮੇਂ ਲਈ ਮੁਅੱਤਲ ਕਰਨ ਦਾ ਮਤਾ ਸਰਬਸੰਮਤੀ ਨਾਲ ਪਾਸ

ਝੋਟਾ ਕਤਲ ਮਾਮਲਾ: ਅਸ਼ਵਨੀ ਕੁਮਾਰ ਪੰਜ ਦਿਨ ਦੇ CBI ਰਿਮਾਂਡ 'ਤੇ

ਪਰਵਿੰਦਰ ਸਿੰਘ ਝੋਟਾ ਕਤਲ ਮਾਮਲਾ: ਐਕਸ਼ਨ ਕਮੇਟੀ ਦੀਆਂ 14 ’ਚੋਂ 12 ਮੰਗਾਂ ਮੰਨੀਆਂ

ਪੰਜਾਬ ਵਿਧਾਨ ਸਭਾ ਵੱਲੋਂ SIR ਤਹਿਤ ਯੋਗ ਨਾਗਰਿਕਾਂ ਦੇ ਵੋਟ ਪਾਉਣ ਦੇ ਅਧਿਕਾਰਾਂ ਦੀ ਰਾਖੀ ਲਈ ਮਤਾ ਸਰਬਸੰਮਤੀ ਨਾਲ ਪਾਸ

CM ਮਾਨ ਦੇ OSD ਰਾਜਬੀਰ ਘੁੰਮਣ ਤੋਂ CBI ਨੇ ਫੇਰ ਕੀਤੀ ਪੁੱਛਗਿੱਛ

ਗੈਂਗਸਟਰ ਅੰਮ੍ਰਿਤਪਾਲ ਬਾਠ ਕੈਨੇਡਾ ’ਚ ਗ੍ਰਿਫ਼ਤਾਰ