Monday, June 15, 2026
ਤਾਜਾ ਖਬਰਾਂ
ਕੇਂਦਰ ਸਰਕਾਰ ਪੰਜਾਬ ਨੂੰ ਵਿਸ਼ੇਸ਼ ਸ਼੍ਰੇਣੀ ਦਾ ਦਰਜਾ ਅਤੇ ਸਰਹੱਦੀ ਖੇਤਰਾਂ ਲਈ ਵਿਸ਼ੇਸ਼ ਪੈਕੇਜ ਦੇਵੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨਪੰਜਾਬ ਨੇ ਅਪ੍ਰੈਲ ਮਹੀਨੇ ਦੌਰਾਨ 15 ਬਾਲ ਵਿਆਹ ਰੋਕ ਕੇ ਬੱਚਿਆਂ ਦਾ ਬਚਪਨ ਬਚਾਇਆ : ਡਾ. ਬਲਜੀਤ ਕੌਰਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਪੰਜਾਬ ਵਿੱਚ ਨੀਟ ਦੀ ਮੁੜ ਪ੍ਰੀਖਿਆ ਦੇਣ ਵਾਲੇ ਉਮੀਦਵਾਰਾਂ ਲਈ ਮੁਫ਼ਤ ਸਫ਼ਰ ਨੂੰ ਮਨਜ਼ੂਰੀਵਿਆਹ ਤੋਂ ਪਹਿਲਾਂ ਸੈਕਸ ਨੂੰ ਨੈਤਿਕ ਗਿਰਾਵਟ ਨਹੀਂ ਮੰਨਿਆ ਜਾ ਸਕਦਾ: ਸੁਪਰੀਮ ਕੋਰਟ ਨੇ ਪੁਲਿਸ ਭਰਤੀ ਦੀ ਨਿਯੁਕਤੀ ਦਾ ਹੁਕਮ ਦਿੱਤਾਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਪਲਾਸਟਿਕ ਦੇ ਬਦਲੇ ਕੰਪੋਸਟੇਬਲ ਲਿਫ਼ਾਫਿਆਂ ਦੇ ਵਰਤੋਂ ਦੀ ਅਪੀਲ

Punjab

ਪੰਜਾਬ ਵਿੱਚ ਬੇਅਦਬੀ ਖਿਲਾਫ਼ ਕਾਨੂੰਨੀ ਕਾਰਵਾਈ ਹੋਵੇਗੀ ਹੋਰ ਸਖ਼ਤ: ਸਪੀਕਰ ਕੁਲਤਾਰ ਸਿੰਘ ਸੰਧਵਾਂ

ਪੰਜਾਬ ਨਿਊਜ਼ ਐਕਸਪ੍ਰੈੱਸ | April 13, 2026 02:27 PM

- ਵਿਸ਼ੇਸ਼ ਸੈਸ਼ਨ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਅੰਬ ਸਾਹਿਬ ਵਿਖੇ ਟੇਕਿਆ ਮੱਥਾ

ਚੰਡੀਗੜ੍ਹ, 13 ਅਪ੍ਰੈਲ: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਇੱਥੇ ਦੱਸਿਆਮ ਕਿ ਪੰਜਾਬ ਸਰਕਾਰ ਵੱਲੋਂ ਰਾਜ ਵਿੱਚ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਅਤੇ ਦੋਸ਼ੀਆਂ ਖਿਲਾਫ਼ ਸਖ਼ਤ ਕਾਰਵਾਈ ਲਈ ਕਾਨੂੰਨੀ ਢਾਂਚੇ ਅਤੇ ਨਿਆਂ ਪ੍ਰਕਿਰਿਆ ਨੂੰ ਹੋਰ ਮਜ਼ਬੂਤ ਕਰਨ ਲਈ ਇੱਕ ਨਵਾਂ ਬਿੱਲ ਲਿਆਂਦਾ ਜਾ ਰਿਹਾ ਹੈ।

ਵਿਸ਼ੇਸ਼ ਸੈਸ਼ਨ ਦੀ ਸ਼ੁਰੂਆਤ ਤੋਂ ਪਹਿਲਾਂ ਇਤਿਹਾਸਕ ਗੁਰਦੁਆਰਾ ਸ੍ਰੀ ਅੰਬ ਸਾਹਿਬ, ਮੋਹਾਲੀ ਵਿਖੇ ਮੱਥਾ ਟੇਕਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਪੀਕਰ ਨੇ ਵਿਸਾਖੀ ਦੇ ਪਵਿੱਤਰ ਮੌਕੇ ਦੀਆਂ ਵਧਾਈਆਂ ਵੀ ਦਿੱਤੀਆਂ। ਉਨ੍ਹਾਂ ਕਿਹਾ ਕਿ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਖਾਲਸਾ ਪੰਥ ਦੀ ਸਾਜਨਾ ਅਤੇ ਪੰਜ ਪਿਆਰਿਆਂ ਦੀ ਰਚਨਾ ਨਾਲ ਸਿੱਖਾਂ ਨੂੰ ਇੱਕ ਵਿਲੱਖਣ ਪਛਾਣ ਮਿਲੀ, ਜੋ ‘ਸਰਬੱਤ ਦਾ ਭਲਾ’ ਦੇ ਸਿਧਾਂਤ 'ਤੇ ਅਧਾਰਿਤ ਹੈ।

*ਨਿਆਂ ਅਤੇ ਰੋਕਥਾਮ ਪ੍ਰਤੀ ਵਚਨਬੱਧਤਾ*

ਬੇਅਦਬੀ ਦੇ ਸੰਵੇਦਨਸ਼ੀਲ ਮਾਮਲੇ 'ਤੇ ਗੱਲ ਕਰਦਿਆਂ ਸੰਧਵਾਂ ਨੇ ਕਿਹਾ ਕਿ ਪਿਛਲੀਆਂ ਘਟਨਾਵਾਂ ਨੇ ਸਿੱਖ ਸੰਗਤ ਦੇ ਮਨਾਂ ਵਿੱਚ ਡੂੰਘੀ ਪੀੜ ਪੈਦਾ ਕੀਤੀ ਹੈ।
ਉਨ੍ਹਾਂ ਕਿਹਾ, “ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੋਸ਼ੀਆਂ ਨੂੰ ਸਜ਼ਾ ਦੇਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ, ਪਰ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਹੋਰ ਸਖ਼ਤ ਕਾਨੂੰਨੀ ਪ੍ਰਬੰਧਾਂ ਦੀ ਲੋੜ ਹੈ।”
ਇਹ ਪ੍ਰਸਤਾਵਿਤ ਬਿੱਲ ਮੌਜੂਦਾ ਵਿਸ਼ੇਸ਼ ਸੈਸ਼ਨ ਦੌਰਾਨ ਪੇਸ਼ ਕੀਤਾ ਜਾਵੇਗਾ।

*ਤਫਤੀਸ਼ ਦੀ ਸਥਿਤੀ*

ਸਪੀਕਰ ਨੇ ਬਹਿਬਲ ਕਲਾਂ ਅਤੇ ਬਰਗਾੜੀ ਮਾਮਲਿਆਂ ਬਾਰੇ ਅਪਡੇਟ ਦਿੰਦਿਆਂ ਦੱਸਿਆ ਕਿ
ਲਗਭਗ ਸਾਰੇ ਮਾਮਲਿਆਂ ਦੀ ਜਾਂਚ ਮੁਕੰਮਲ ਹੋ ਚੁੱਕੀ ਹੈ।
ਇੱਕ ਮਾਮਲੇ ਤੋਂ ਇਲਾਵਾ ਬਾਕੀ ਸਾਰੇ ਮਾਮਲਿਆਂ ਵਿੱਚ ਚਲਾਨ ਅਦਾਲਤ ਵਿੱਚ ਪੇਸ਼ ਕਰ ਦਿੱਤੇ ਗਏ ਹਨ। ਮਾਮਲੇ ਹੁਣ ਅਦਾਲਤੀ ਵਿਚਾਰ ਅਧੀਨ ਹਨ।

*ਆਲੋਚਕਾਂ ਨੂੰ ਜਵਾਬ*

ਐਸ.ਜੀ.ਪੀ.ਸੀ ਵੱਲੋਂ ਉਠਾਏ ਗਏ ਇਤਰਾਜ਼ਾਂ ਬਾਰੇ ਪੁੱਛੇ ਜਾਣ 'ਤੇ ਸਪੀਕਰ ਸੰਧਵਾਂ ਨੇ ਕਿਹਾ ਕਿ ਪਿਛਲੇ ਸਮੇਂ ਦੌਰਾਨ ਇਨ੍ਹਾਂ ਮਸਲਿਆਂ ਨੂੰ ਸੁਲਝਾਉਣ ਲਈ ਉਨ੍ਹਾਂ ਕੋਲ ਕਾਫ਼ੀ ਮੌਕੇ ਸਨ। ਉਨ੍ਹਾਂ ਕਿਹਾ ਕਿ ਜਿਨ੍ਹਾਂ ਨੇ ਆਪਣੇ ਕਾਰਜਕਾਲ ਦੌਰਾਨ ਨਿਆਂ ਨਹੀਂ ਦਿੱਤਾ, ਉਨ੍ਹਾਂ ਨੂੰ ਹੁਣ ਮੌਜੂਦਾ ਕੋਸ਼ਿਸ਼ਾਂ ਵਿੱਚ ਰੁਕਾਵਟ ਪਾਉਣ ਦਾ ਹੱਕ ਨਹੀਂ।

*ਏਕਤਾ ਦੀ ਅਪੀਲ*
ਅਖੀਰ ਵਿੱਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਨੇ ਉਮੀਦ ਜਤਾਈ ਕਿ ਪੰਜਾਬ ਵਿਧਾਨ ਸਭਾ ਦੇ ਸਾਰੇ ਮੈਂਬਰ, ਪਾਰਟੀ ਪੱਧਰ ਤੋਂ ਉਪਰ ਉੱਠ ਕੇ, ਇਸ ਬਿੱਲ ਨੂੰ ਇਕਸੁਰਤਾ ਨਾਲ ਪਾਸ ਕਰਨਗੇ। ਉਨ੍ਹਾਂ ਕਿਹਾ ਕਿ ਇਹ ਕਾਨੂੰਨ ਆਪਸੀ ਸਾਂਝ, ਅਮਨ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਮਹਾਨ ਪਵਿੱਤਰਤਾ ਨੂੰ ਬਰਕਰਾਰ ਰੱਖਣ ਲਈ ਬਹੁਤ ਜ਼ਰੂਰੀ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

30 ਕਿਲੋਗ੍ਰਾਮ ਹੈਰੋਇਨ ਬਰਾਮਦਗੀ ਮਾਮਲਾ: ਨਾਬਾਲਗ ਸਮੇਤ ਦੋ ਸਾਥੀ ਗ੍ਰਿਫ਼ਤਾਰ, 5 ਕਿਲੋ ਹੋਰ ਹੈਰੋਇਨ ਬਰਾਮਦ

ਗੈਂਗਸਟਰਾਂ ‘ਤੇ ਵਾਰ ਦਾ 145ਵਾਂ ਦਿਨ: ਪੰਜਾਬ ਪੁਲਿਸ ਵੱਲੋਂ 529 ਥਾਈਂ ਛਾਪੇਮਾਰੀ; 302 ਗ੍ਰਿਫ਼ਤਾਰ

ਇਨਸਾਫ਼ ਲਈ ਔਰਤ ਪਾਣੀ ਦੀ ਟੈਂਕੀ 'ਤੇ ਚੜ੍ਹੀ

ਪੰਜਾਬ ਸਰਕਾਰ ਨੇ 'ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ' ਤਹਿਤ ਮੁਫ਼ਤ ਤੀਰਥ ਯਾਤਰਾ ਦਾ ਦਾਇਰਾ ਵਧਾਇਆ

ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ 7 ਕੈਡੇਟ ਫ਼ੌਜ ਅਤੇ ਹਵਾਈ ਸੈਨਾ ਵਿੱਚ ਕਮਿਸ਼ਨਡ ਅਫ਼ਸਰ ਬਣੇ

ਗੈਂਗਸਟਰਾਂ ‘ਤੇ ਵਾਰ ਦਾ 144ਵਾਂ ਦਿਨ: ਪੰਜਾਬ ਪੁਲਿਸ ਵੱਲੋਂ 519 ਥਾਈਂ ਛਾਪੇਮਾਰੀ; 249 ਗ੍ਰਿਫ਼ਤਾਰ

ਮਾਵਾਂ-ਧੀਆਂ ਸਤਿਕਾਰ ਯੋਜਨਾ ਦਾ ਲਾਭ ਹਰ ਯੋਗ ਮਹਿਲਾ ਤੱਕ ਪਹੁੰਚਾਉਣਾ ਸਾਡਾ ਸੰਕਲਪ : ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ

ਮਾਨ ਸਰਕਾਰ ਨੇ ਸੀਨੀਅਰ ਨਾਗਰਿਕਾਂ ਲਈ ਸਰਬ-ਸਾਂਝੇ ਸ਼ਾਸਨ ਦਾ ਮਾਡਲ ਕੀਤਾ ਪੇਸ਼

ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ; ਦੋ ਪਿਸਤੌਲ ਬਰਾਮਦ

ਸਪੀਕਰ ਸੰਧਵਾਂ ਵੱਲੋਂ ਪਰਿਵਾਰਕ ਤੰਦਾਂ ਨੂੰ ਮਜ਼ਬੂਤ ਕਰਨ ਲਈ ਮਾਪਿਆਂ ਨੂੰ ਆਪਣੇ ਬੱਚਿਆਂ ਨਾਲ ਵੱਧ ਤੋਂ ਵੱਧ ਸਮਾਂ ਬਿਤਾਉਣ ਦੀ ਅਪੀਲ