Saturday, May 30, 2026

Punjab

ਪੰਜਾਬ ਵਿੱਚ ਭਗਵੰਤ ਮਾਨ ਤੋਂ ਇਲਾਵਾ ਕੋਈ ਵੀ ਸੁਰੱਖਿਅਤ ਨਹੀਂ: ਵੜਿੰਗ

PUNJAB NEWS EXPRESS | May 30, 2026 10:34 PM

ਜਲੰਧਰ ਵਿੱਚ ਆਰਟੀਆਈ ਐਕਟਿਵਿਸਟ ਦੀ ਹੱਤਿਆ ਦੀ ਨਿੰਦਾ ਕੀਤੀ
ਚੰਡੀਗੜ੍ਹ: ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਜਲੰਧਰ ਵਿੱਚ ਆਰਟੀਆਈ ਐਕਟਿਵਿਸਟ ਅਤੇ ਵਕੀਲ ਸਿਮਰਨਜੀਤ ਸਿੰਘ ਦੇ ਕਤਲ ਦੀ ਸਖ਼ਤ ਨਿੰਦਾ ਕੀਤੀ ਹੈ।

ਇੱਥੇ ਜਾਰੀ ਇੱਕ ਸਖਤ ਬਿਆਨ ਵਿੱਚ, ਵੜਿੰਗ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੌਰਾਨ ਪੰਜਾਬ ਵਿੱਚ ਕਾਨੂੰਨ-ਵਿਵਸਥਾ ਪੂਰੀ ਤਰ੍ਹਾਂ ਢਹਿ ਢੇਰੀ ਹੋ ਚੁੱਕੇ ਹਨ। ਉਨ੍ਹਾਂ ਨੇ ਕਿਹਾ ਕਿ ਅੱਜ ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਤੋਂ ਇਲਾਵਾ ਕੋਈ ਵੀ ਸੁਰੱਖਿਅਤ ਨਹੀਂ ਹੈ। ਮੁੱਖ ਮੰਤਰੀ ਵੀ ਸਿਰਫ਼ ਇਸ ਲਈ ਸੁਰੱਖਿਅਤ ਹਨ, ਕਿਉਂਕਿ ਸੈਂਕੜੇ ਪੁਲਿਸ ਮੁਲਾਜ਼ਮ 24 ਘੰਟੇ ਉਨ੍ਹਾਂ ਦੀ ਸੁਰੱਖਿਆ ਵਿੱਚ ਤਾਇਨਾਤ ਹਨ।

ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਭਾਵੇਂ ਅਪਰਾਧੀ ਹੋਣ, ਗੈਂਗਸਟਰ ਹੋਣ ਜਾਂ ਅੱਤਵਾਦੀ ਹੋਣ, ਪੰਜਾਬ ਵਿੱਚ ਕਿਸੇ ਨੂੰ ਵੀ ਕਾਨੂੰਨ ਦਾ ਕੋਈ ਡਰ ਨਹੀਂ ਰਿਹਾ ਹੈ। ਉਨ੍ਹਾਂ ਨੇ ਜ਼ਿਕਰ ਕੀਤਾ ਕਿ ਕੁਝ ਦਿਨ ਪਹਿਲਾਂ ਅੰਮ੍ਰਿਤਸਰ ਵਿੱਚ ਇੱਕ ਏਐਸਆਈ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ ਅਤੇ ਅਜੇ ਤੱਕ ਪੁਲਿਸ ਕੋਲ ਕੋਈ ਸੁਰਾਗ ਨਹੀਂ ਹੈ। ਜਦਕਿ ਅੱਤਵਾਦੀਆਂ ਵੱਲੋਂ ਇਸ ਕਤਲ ਦੀ ਵੀਡੀਓ ਵੀ ਜਾਰੀ ਕੀਤੀ ਜਾ ਚੁੱਕੀ ਹੈ।

ਉਨ੍ਹਾਂ ਨੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਮੁੱਖ ਮੰਤਰੀ ਮਾਨ ਆਪਣੀ ਜ਼ਿੰਮੇਵਾਰੀ ਸਵੀਕਾਰ ਕਰਨ, ਕਿਉਂਕਿ ਉਹ ਨਾ ਸਿਰਫ਼ ਸਰਕਾਰ ਦੇ ਮੁਖੀ ਹਨ, ਬਲਕਿ ਸੂਬੇ ਦੀ ਸੁਰੱਖਿਆ ਲਈ ਜ਼ਿੰਮੇਵਾਰ ਗ੍ਰਹਿ ਵਿਭਾਗ ਦੇ ਵੀ ਮੁਖੀ ਹਨ। ਉਨ੍ਹਾਂ ਨੇ ਜ਼ੋਰ ਦਿੰਦਿਆਂ ਕਿਹਾ ਕਿ ਇਸਦੀ ਜਵਾਬਦੇਹੀ ਆਖ਼ਿਰਕਾਰ ਮੁੱਖ ਮੰਤਰੀ 'ਤੇ ਹੀ ਆ ਕੇ ਰੁਕਦੀ ਹੈ।

ਵੜਿੰਗ ਨੇ ਜ਼ੋਰ ਦਿੰਦਿਆਂ, ਕਿਹਾ ਕਿ ਸਥਿਤੀ ਤੇਜ਼ੀ ਨਾਲ ਕਾਬੂ ਤੋਂ ਬਾਹਰ ਹੁੰਦੀ ਜਾ ਰਹੀ ਹੈ। ਇਹ ਮੁੱਖ ਮੰਤਰੀ ਲਈ ਕਾਰਵਾਈ ਕਰਨ ਦਾ ਸਮਾਂ ਹੈ। ਉਹ ਆਪਣੀ ਸੁਰੱਖਿਆ ਦੇ ਘੇਰੇ ਪਿੱਛੇ ਲੁਕ ਕੇ ਨਹੀਂ ਬੈਠ ਸਕਦੇ, ਜਦਕਿ ਲੋਕ ਮਾਰੇ ਜਾ ਰਹੇ ਹਨ। ਉਨ੍ਹਾਂ ਨੇ ਮੁੱਖ ਮੰਤਰੀ ਨੂੰ ਅਪਰਾਧੀਆਂ, ਗੈਂਗਸਟਰਾਂ ਅਤੇ ਅੱਤਵਾਦੀਆਂ ਵੱਲੋਂ ਲੋਕਾਂ ਦੀਆਂ ਲਗਾਤਾਰ ਹੋ ਰਹੀਆਂ ਹੱਤਿਆਵਾਂ ਬਾਰੇ ਆਪਣੀ ਚੁੱਪੀ ਤੋੜਣ ਲਈ ਕਿਹਾ ਹੈ।

ਸੂਬਾ ਕਾਂਗਰਸ ਪ੍ਰਧਾਨ ਨੇ ਮੁੱਖ ਮੰਤਰੀ ਨੂੰ ਕਿਹਾ ਕਿ ਤੁਸੀਂ ਪੰਜਾਬ ਦੇ ਲੋਕਾਂ ਨੂੰ ਜਵਾਬ ਅਤੇ ਸਪੱਸ਼ਟੀਕਰਨ ਦੇਣ ਦੇ ਪਾਬੰਦ ਹੋ। ਜਦੋਂ ਲੋਕਾਂ ਦੀ ਜ਼ਿੰਦਗੀ ਅਤੇ ਮੌਤ ਦਾ ਸਵਾਲ ਬਣਿਆ ਹੋਵੇ, ਤਾਂ ਤੁਸੀਂ ਇਸ ਮਸਲੇ 'ਤੇ ਚੁੱਪ ਨਹੀਂ ਰਹਿ ਸਕਦੇ ਹੋ, ਖ਼ਾਸ ਕਰਕੇ ਜਦੋਂ ਤੁਸੀਂ ਹਰ ਹੋਰ ਮਸਲੇ 'ਤੇ ਬੋਲਦੇ ਰਹਿੰਦੇ ਹੋ।

Have something to say? Post your comment

google.com, pub-6021921192250288, DIRECT, f08c47fec0942fa0

Punjab

ਸ਼ਰਮਨਾਕ ਹਾਰ ਤੋਂ ਬੁਖਲਾਈ ਵਿਰੋਧੀ ਧਿਰ, ਲੋਕਾਂ ਦੇ ਸਪੱਸ਼ਟ ਫਤਵੇ ਦੇ ਬਾਵਜੂਦ ਪੰਜਾਬ ਦੀਆਂ ਸਭ ਤੋਂ ਅਮਨ-ਅਮਾਨ ਵਾਲੀਆਂ ਨਿਗਮ ਚੋਣਾਂ 'ਤੇ ਚੁੱਕ ਰਹੀ ਸਵਾਲ: CM ਮਾਨ

ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ ਪੰਜ ਕੈਡਿਟ ਐਨਡੀਏ ਤੋਂ ਹੋਏ ਪਾਸ-ਆਊਟ

'ਆਪ' ਵਿਧਾਇਕ ਪਠਾਨਮਾਜਰਾ ਨੂੰ ਹਾਈ ਕੋਰਟ ਤੋਂ ਮਿਲੀ ਵੱਡੀ ਰਾਹਤ

ਆਟੋਮੇਟਿਡ ਈ-ਚਲਾਨ ਸਿਸਟਮ ਲਾਗੂ ਕਰਨ ਵਾਲਾ ਪੰਜਾਬ ਦਾ ਚੌਥਾ ਸ਼ਹਿਰ ਬਣਿਆ ਅੰਮ੍ਰਿਤਸਰ

ਗੈਂਗਸਟਰਾਂ ‘ਤੇ ਵਾਰ ਦਾ 130ਵਾਂ ਦਿਨ: ਪੰਜਾਬ ਪੁਲਿਸ ਵੱਲੋਂ 513 ਥਾਈਂ ਛਾਪੇਮਾਰੀ; 235 ਗ੍ਰਿਫ਼ਤਾਰ

ਮਾਨ ਸਰਕਾਰ ਨੇ 19 ਹਜ਼ਾਰ ਤੋਂ ਵੱਧ ਸਰਕਾਰੀ ਸਕੂਲਾਂ ਵਿੱਚ ਮੈਗਾ PTM ਕਰਵਾ ਕੇ ਸਿੱਖਿਆ ਵਿੱਚ ਪੰਜਾਬ ਦੀ ਅੱਵਲ ਦਰਜਾਬੰਦੀ ਦਾ ਜਸ਼ਨ ਮਨਾਇਆ

ਡੀਜੀਪੀ ਗੌਰਵ ਯਾਦਵ ਵੱਲੋਂ ਬਟਾਲਾ ਵਿੱਚ ਸ਼ਹੀਦ ਏ.ਐਸ.ਆਈ. ਜੋਗਾ ਸਿੰਘ ਦੇ ਪਰਿਵਾਰ ਨਾਲ ਮੁਲਾਕਾਤ, ਡੂੰਘਾ ਦੁੱਖ ਪ੍ਰਗਟਾਇਆ

ਪੰਜਾਬ ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫ਼ੀ ਦੀ ਮੇਜ਼ਬਾਨੀ ਲਈ ਪੂਰੀ ਤਰ੍ਹਾਂ ਤਿਆਰ; CM ਮਾਨ ਵੱਲੋਂ ਤਿਆਰੀਆਂ ਦਾ ਜਾਇਜ਼ਾ

ਮਾਨ ਸਰਕਾਰ ਨੇ ਠੇਕੇਦਾਰੀ ਵਿਵਸਥਾ ਖਤਮ ਕਰਕੇ ਪੰਜਾਬ ਦੇ ਮੁਲਾਜ਼ਮਾਂ ਦੀ ਭਲਾਈ ਲਈ ਇਤਿਹਾਸਕ ਫੈਸਲਾ ਲਿਆ, 65,000 ਤੋਂ ਵੱਧ ਕਰਮਚਾਰੀ ਹੋਣਗੇ ਰੈਗੂਲਰ

ਸ੍ਰੀ ਹਜ਼ੂਰ ਸਾਹਿਬ ਨਾਂਦੇੜ ਵਿਖੇ ਪੁਲਿਸ ਵੱਲੋਂ ਸਿੱਖ ਸ਼ਸਤਰ ਜ਼ਬਤ ਕਰਦਿਆਂ ਪਰਚੇ ਦਰਜ਼ ਕਰਨੇ ਬੇਹੱਦ ਮੰਦਭਾਗਾ - ਐਡਵੋਕੇਟ ਧਾਮੀ