Sunday, August 16, 2026

Punjab

ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣਨ 'ਤੇ ਨਸ਼ਾ ਵੇਚਣ ਵਾਲਿਆਂ ਨੂੰ ਕਰਾਂਗੇ ਬਾਹਰ - ਹਰਿਆਣਾ CM ਸੈਣੀ

ਪੰਜਾਬ ਨਿਊਜ਼ ਐਕਸਪ੍ਰੈੱਸ | August 16, 2026 05:16 PM

- ਨਸ਼ੇ ਦੀ ਗ੍ਰਿਫ਼ਤ ਵਿੱਚ ਫਸੇ ਨੌਜਵਾਨਾਂ ਨੂੰ ਵੀ ਨਸ਼ਾ ਛੁਡਵਾਵਾਂਗੇ
- ਪੰਜਾਬ ਦੇ ਅੰਮ੍ਰਿਤਸਰ ਦੇ ਰਾਮਪੁਰਾ ਵਿੱਚ ਮੀਡੀਆ ਦੇ ਸਵਾਲਾਂ ਦਾ ਦਿੱਤਾ ਜਵਾਬ

ਚੰਡੀਗੜ੍ਹ, 16 ਅਗਸਤ - ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਪੰਜਾਬ ਵਿੱਚ ਭਾਜਪਾ ਦੇ ਸੱਤਾ ਵਿੱਚ ਆਉਣ ਤੋਂ ਬਾਅਦ ਨਸ਼ਾ ਵੇਚਣ ਵਾਲਿਆਂ ਨੂੰ ਰਾਜ ਤੋਂ ਬਾਹਰ ਖਦੇੜ ਦਿੱਤਾ ਜਾਵੇਗਾ, ਨਾਲ ਹੀ ਜੋ ਨੌਜਵਾਨ ਨਸ਼ੇ ਦੀ ਗ੍ਰਿਫ਼ਤ ਵਿੱਚ ਫਸੇ ਹੋਏ ਹਨ ਉਨ੍ਹਾਂ ਦਾ ਨਸ਼ਾ ਛੁਡਵਾਉਣ ਦੀ ਦਿਸ਼ਾ ਵਿੱਚ ਵੱਡਾ ਕਦਮ ਚੁੱਕਿਆ ਜਾਵੇਗਾ। ਇੰਨਾ ਹੀ ਨਹੀਂ ਪੰਜਾਬ ਵਿੱਚ ਫੈਲੀ ਗੁੰਡਾਗਰਦੀ ਨੂੰ ਖ਼ਤਮ ਕਰਕੇ ਸਾਫ਼-ਸੁਥਰਾ ਪ੍ਰਸ਼ਾਸਨ ਦੇਵਾਂਗੇ। ਸੈਣੀ ਅੱਜ ਪੰਜਾਬ ਦੇ ਅੰਮ੍ਰਿਤਸਰ ਦੇ ਰਾਮਪੁਰਾ ਵਿੱਚ ਮੀਡੀਆ ਦੇ ਸਵਾਲਾਂ ਦਾ ਜਵਾਬ ਦੇ ਰਹੇ ਸਨ।

ਉਨ੍ਹਾਂ ਨੇ ਪੰਜਾਬ ਦੀ "ਆਪ ਸਰਕਾਰ" 'ਤੇ ਚੋਣ ਵਾਅਦਾ ਖਿਲਾਫੀ ਦਾ ਦੋਸ਼ ਲਾਇਆ ਅਤੇ ਕਿਹਾ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਪਿਛਲੇ ਵਿਧਾਨ ਸਭਾ ਚੋਣ ਦੌਰਾਨ ਰਾਜ ਵਿੱਚ ਇਮਾਨਦਾਰ ਸ਼ਾਸਨ ਦੇਣ ਦਾ ਵਾਅਦਾ ਕੀਤਾ ਸੀ, ਪਰ ਇਹ ਸਰਕਾਰ ਤਾਂ ਪਹਿਲਾਂ ਦੀ ਕਾਂਗਰਸ ਸਰਕਾਰ ਨਾਲੋਂ ਵੀ ਜ਼ਿਆਦਾ ਵੱਡੀ ਭ੍ਰਿਸ਼ਟਾਚਾਰੀ ਨਿਕਲੀ। ਪਿਛਲੇ ਦਿਨੀਂ ਇੱਕ ਟਾਵਰ ਤੋਂ ਨੋਟ ਉੱਡੇ ਸਨ, ਸਭ ਲੋਕ ਜਾਣਦੇ ਹਨ, ਇਹ ਕਿੱਥੋਂ ਆਏ?

ਉਨ੍ਹਾਂ ਕਿਹਾ ਕਿ ਇਨ੍ਹਾਂ ਨੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦਾ ਵਾਅਦਾ ਕੀਤਾ ਸੀ, ਪਰ ਅੱਜ ਆਪ-ਪਾਰਟੀ ਦੇ ਐਮ.ਐਲ.ਏ. ਅਤੇ ਮੰਤਰੀਆਂ ਦੇ ਰਿਸ਼ਤੇਦਾਰ ਅਤੇ ਉਨ੍ਹਾਂ ਦੇ ਇਰਦ-ਗਿਰਦ ਵਾਲੇ ਹੀ ਨੌਕਰੀ ਪਾ ਰਹੇ ਹਨ, ਰਾਜ ਦਾ ਮਿਹਨਤੀ ਨੌਜਵਾਨ ਆਪਣੇ ਆਪ ਨੂੰ ਠੱਗਿਆ ਮਹਿਸੂਸ ਕਰ ਰਿਹਾ ਹੈ।

ਨਾਇਬ ਸਿੰਘ ਸੈਣੀ ਨੇ ਪਿਛਲੇ ਦਿਨੀਂ ਸਿਹਤ ਵਿਭਾਗ ਵਿੱਚ ਅਸਾਮੀਆਂ ਦੀ ਨਿਕਲੀ ਭਰਤੀ ਲਿਸਟ ਦਾ ਜ਼ਿਕਰ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਖ਼ੁਦ ਕੋਰਟ ਦੇ ਸਾਹਮਣੇ ਸਵੀਕਾਰ ਕੀਤਾ ਹੈ ਕਿ ਉਨ੍ਹਾਂ ਤੋਂ ਗਲਤੀ ਹੋਈ ਹੈ। ਉਨ੍ਹਾਂ ਕਿਹਾ ਕਿ ਨੌਜਵਾਨ ਹੀ ਨਹੀਂ ਮਹਿਲਾ ਅਤੇ ਕਰਮਚਾਰੀ ਵਰਗ ਵੀ ਰਾਜ ਸਰਕਾਰ ਤੋਂ ਪਰੇਸ਼ਾਨ ਹੈ। ਕੋਰਟ ਦੇ ਹੁਕਮਾਂ ਤੋਂ ਬਾਅਦ ਵੀ ਕਰਮਚਾਰੀਆਂ ਨੂੰ ਉਨ੍ਹਾਂ ਦਾ ਡੀ.ਏ. ਨਹੀਂ ਦਿੱਤਾ ਜਾ ਰਿਹਾ ਹੈ। ਇੰਨਾ ਹੀ ਨਹੀਂ ਉਨ੍ਹਾਂ ਨੂੰ ਤਨਖਾਹ ਵੀ ਦੇਰੀ ਨਾਲ ਮਿਲ ਰਹੀ ਹੈ।

ਉਨ੍ਹਾਂ ਦੱਸਿਆ ਕਿ ਹਰਿਆਣਾ ਵਿੱਚ ਜਿੱਥੇ ਹਰ ਜ਼ਿਲ੍ਹੇ ਵਿੱਚ ਮੈਡੀਕਲ ਕਾਲਜ ਖੋਲ੍ਹਿਆ ਜਾ ਰਿਹਾ ਹੈ, ਉੱਥੇ ਪੰਜਾਬ ਵਿੱਚ ਕਿੰਨੇ ਕਾਲਜ ਖੋਲ੍ਹੇ ਹਨ ਪੰਜਾਬ ਦੇ ਮੁੱਖ ਮੰਤਰੀ ਇਸਦਾ ਜਵਾਬ ਦੇਣ। ਉਨ੍ਹਾਂ ਕਿਹਾ ਕਿ ਆਗਾਮੀ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਦੇ ਲੋਕ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀਆਂ ਨੀਤੀਆਂ 'ਤੇ ਵਿਸ਼ਵਾਸ ਜਤਾਉਂਦੇ ਹੋਏ ਪੰਜਾਬ ਵਿੱਚ ਭਾਜਪਾ ਨੂੰ ਸੱਤਾ ਵਿੱਚ ਲਿਆਉਣਗੇ ਤਾਂ ਹਰਿਆਣਾ ਦੀਆਂ ਸਾਰੀਆਂ ਭਲਾਈ ਨੀਤੀਆਂ ਨੂੰ ਪੰਜਾਬ ਵਿੱਚ ਵੀ ਲਾਗੂ ਕਰਨਗੇ।

Have something to say? Post your comment

google.com, pub-6021921192250288, DIRECT, f08c47fec0942fa0

Punjab

ਭੈਣ ਦੇ ਵਿਆਹ ਦੇ ਕਾਰਡ ਵੰਡ ਰਹੇ ਦੋ ਭੈਣਾਂ ਦੇ ਭਾਈ ਦੀ ਰੱਖੜੀ ਤੋਂ ਪਹਿਲਾਂ ਮੌਤ ਸੜਕ ਹਾਦਸੇ 'ਚ ਮੌਤ

ਸੁਤੰਤਰਤਾ ਦਿਵਸ ਮੌਕੇ ਪੰਜਾਬ ਨੇ ‘ਯੁੱਧ ਨਸ਼ਿਆਂ ਵਿਰੁੱਧ’ ਦੇ ਜ਼ਮੀਨੀ ਪੱਧਰ ਦੇ ਵਲੰਟੀਅਰਾਂ ਨੂੰ ਕੀਤਾ ਸਨਮਾਨਿਤ

ਪੰਜਾਬ ਤੋਂ ਆਏ ਕਿਸਾਨਾਂ ਦੇ ਜਥੇ ਨੂੰ ਹਰਿਆਣਾ ਪੁਲਿਸ ਨੇ ਖਨੌਰੀ ਸਰਹੱਦ 'ਤੇ ਰੋਕਿਆ

ਜ਼ਮੀਨੀ ਵਿਵਾਦ ਵਿੱਚ ਦੋ ਧਿਰਾਂ ਵਿਚਾਲੇ ਚੱਲੀ ਗੋਲੀ: ਦੋ ਦੀ ਮੌਤ

ਕੈਬਨਿਟ ਮੰਤਰੀਆਂ ਹਰਪਾਲ ਸਿੰਘ ਚੀਮਾ ਅਤੇ ਤਰੁਨਪ੍ਰੀਤ ਸਿੰਘ ਸੌਂਦ ਨੇ ਸ਼ਹੀਦ ਮਾਸਟਰ ਕਰਨੈਲ ਸਿੰਘ ਈਸੜੂ ਨੂੰ ਸ਼ਰਧਾ ਦੇ ਫੁੱਲ ਕੀਤੇ ਭੇਂਟ

80ਵਾਂ ਆ਼ਜਾਦੀ ਦਿਹਾੜਾ: ਪੰਜਾਬ ਦੇ ਜੇਲ੍ਹਾਂ, ਪ੍ਰਵਾਸੀ ਭਾਰਤੀ ਅਤੇ ਸੰਸਦੀ ਕਾਜ ਮੰਤਰੀ ਡਾ. ਰਵਜੋਤ ਸਿੰਘ ਨੇ ਹੁਸ਼ਿਆਰਪੁਰ ’ਚ ਲਹਿਰਾਇਆ ਤਿਰੰਗਾ

ਉਪ ਰਾਜਪਾਲ ਟੀ.ਐਸ. ਸੰਧੂ ਨੇ ਸੁਰੱਖਿਆ ਅਤੇ ਨਾਗਰਿਕ ਮਾਣ ਨਾਲ 'ਵਿਕਸਤ ਦਿੱਲੀ' ਬਣਾਉਣ ਦਾ ਸੱਦਾ ਦਿੱਤਾ

ਗਵਰਨਰ ਹਾਊਸ ਵੱਲ ਮਾਰਚ ਕਰ ਰਹੇ ਪ੍ਰਦਰਸ਼ਨਕਾਰੀਆਂ 'ਤੇ ਪੁਲਿਸ ਨੇ ਦਾਗੇ ਅਥਰੂ ਗੈਸ ਦੇ ਗੋਲੇ ਤੇ ਛੱਡੀਆਂ ਪਾਣੀ ਦੀਆਂ ਬੁਛਾੜਾਂ

ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਝਿੰਜਰ ਸੜਕ ਹਾਦਸੇ ਦਾ ਸ਼ਿਕਾਰ, ਵਾਲ-ਵਾਲ ਬਚੇ

ਆਜ਼ਾਦੀ ਦਾ 80ਵਾਂ ਦਿਹਾੜਾ ਪੰਜਾਬ ਦੀਆਂ ਔਰਤਾਂ ਦੀ ‘ਆਰਥਿਕ ਆਜ਼ਾਦੀ’ ਦਾ ਸਾਲ ਹੋਵੇਗਾ - CM ਮਾਨ