Wednesday, April 08, 2026
ਤਾਜਾ ਖਬਰਾਂ
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਮੰਗਾਂ ਦੇ ਹੱਲ ਲਈ ਗੱਲਬਾਤਭਾਸ਼ਾ ਵਿਭਾਗ ਪੰਜਾਬ ਵੱਲੋਂ ਕਰਤਾਰ ਸਿੰਘ ਸਰਾਭਾ ਯਾਦਗਾਰੀ ਸਮਾਗਮ 23 ਮਈ ਨੂੰ ਪਿੰਡ ਸਰਾਭਾ ਵਿਖੇ ਕਰਵਾਇਆ ਜਾਵੇਗਾ ਸੈਮੀਨਾਰ ਤੇ ਕਵੀ ਦਰਬਾਰ ਹੋਏਗਾਪੰਜਾਬ ਦੀ ਮਾਨ ਸਰਕਾਰ ਨੇ ਚੁੱਪ-ਚਾਪ ਰੋਜ਼ਾਨਾ ਅਜੀਤ ਦੇ ਮਾਲਕ ਬਰਜਿੰਦਰ ਸਿੰਘ ਹਮਦਰਦ ਵਿਰੁੱਧ 315 ਕਰੋੜ ਰੁਪਏ ਦੇ ਜੰਗ-ਏ-ਆਜ਼ਾਦੀ ਕੇਸ ਨੂੰ ਵਾਪਸ ਲਿਆਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿੱਚ ਧਾਂਦਲੀ ਦੇ ਦੋਸ਼ ਲਗਾਉਣ ਵਾਲੀ ਆਡੀਓ ਕਲਿੱਪ ਦੀ ਫੋਰੈਂਸਿਕ ਜਾਂਚ ਦੇ ਹੁਕਮ ਦਿੱਤੇਚਾਰ ਸਾਲ, ਪੰਜ SIT, ਕੋਈ ਚਲਾਨ ਨਹੀਂ: ਬਿਕਰਮ ਮਜੀਠੀਆ ਵਿਰੁੱਧ 'ਆਪ' ਸਰਕਾਰ ਦਾ NDPS ਕੇਸ ਲਟਕਿਆ ਹੋਇਆਪੰਜਾਬ ਦੇ ਮੁੱਖ ਮੰਤਰੀ ਵੱਲੋਂ ਜਾਨ ਨੂੰ ਖ਼ਤਰਾ ਹੋਣ ਦਾ ਦੋਸ਼, ਸੁਪਰੀਮ ਕੋਰਟ ਵੱਲੋਂ ਜ਼ਮਾਨਤ ਮਿਲਣ ਤੋਂ ਬਾਅਦ ਬਿਕਰਮ ਮਜੀਠੀਆ ਨਾਭਾ ਜੇਲ੍ਹ ਤੋਂ ਬਾਹਰ ਆਏ

Punjab

ਪੰਜਾਬ ਵਿੱਚ ਮੀਂਹ ਤੇ ਗੜੇਮਾਰੀ ਕਾਰਨ 1.30 ਲੱਖ ਏਕੜ ਰਕਬੇ ‘ਚ ਫ਼ਸਲਾਂ ਦਾ ਨੁਕਸਾਨ

April 08, 2026 07:40 PM

- *ਗੁਰਮੀਤ ਸਿੰਘ ਖੁੱਡੀਆਂ ਵੱਲੋਂ ਨੁਕਸਾਨ ਦੇ ਮੁਲਾਂਕਣ ਲਈ ਕੇਂਦਰ ਨੂੰ ਟੀਮ ਭੇਜਣ ਦੀ ਅਪੀਲ ਅਤੇ ਕਿਸਾਨਾਂ ਲਈ ਤੁਰੰਤ ਰਾਹਤ ਦੀ ਮੰਗ*
- *ਗੁਰਮੀਤ ਖੁੱਡੀਆਂ ਨੇ ਕੇਂਦਰੀ ਖੇਤੀਬਾੜੀ ਮੰਤਰੀ ਨੂੰ ਲਿਖਿਆ ਪੱਤਰ; ਲਗਾਤਾਰ ਖ਼ਰਾਬ ਮੌਸਮੀ ਹਾਲਾਤਾਂ ਕਰਕੇ ਬੰਪਰ ਫ਼ਸਲ ਦੀ ਉਮੀਦ ‘ਤੇ ਫਿਰਿਆ ਪਾਣੀ ਅਤੇ ਸੰਕਟ ਵਿੱਚ ਘਿਰੇ ਕਿਸਾਨਾਂ ਦੀ ਬਾਂਹ ਫੜਨ ਦੀ ਅਪੀਲ*

ਚੰਡੀਗੜ੍ਹ: ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਕੇਂਦਰ ਸਰਕਾਰ ਨੂੰ ਪੱਤਰ ਲਿਖ ਕੇ ਹਾਲ ਹੀ ਵਿੱਚ ਭਾਰੀ ਮੀਂਹ ਅਤੇ ਗੜੇਮਾਰੀ ਕਾਰਨ ਕਣਕ ਸਮੇਤ ਹਾੜ੍ਹੀ ਦੀਆਂ ਹੋਰ ਫ਼ਸਲਾਂ ਦੇ ਨੁਕਸਾਨ ਦਾ ਜਾਇਜ਼ਾ ਲਈ ਤੁਰੰਤ ਇੱਕ ਉੱਚ ਪੱਧਰੀ ਟੀਮ ਭੇਜਣ ਦੀ ਅਪੀਲ ਕੀਤੀ ਹੈ।

ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ੍ਰੀ ਸ਼ਿਵਰਾਜ ਸਿੰਘ ਚੌਹਾਨ ਨੂੰ ਲਿਖੇ ਪੱਤਰ ਵਿੱਚ ਸ. ਗੁਰਮੀਤ ਸਿੰਘ ਖੁੱਡੀਆਂ ਨੇ ਹਾਲ ਹੀ ਵਿੱਚ ਖ਼ਰਾਬ ਮੌਸਮ ਕਰਕੇ ਸੂਬੇ ਵਿੱਚ ਕਣਕ ਦੀ ਫ਼ਸਲ 'ਤੇ ਪਏ ਪ੍ਰਤੀਕੂਲ ਪ੍ਰਭਾਵ ਦਾ ਜ਼ਿਕਰ ਕਰਦਿਆਂ ਕਿਹਾ ਕਿ ਮੌਜੂਦਾ ਹਾੜ੍ਹੀ ਸੀਜ਼ਨ ਦੌਰਾਨ 35 ਲੱਖ ਹੈਕਟੇਅਰ 'ਤੇ ਕਣਕ ਦੀ ਬਿਜਾਈ ਕੀਤੀ ਕੀਤੀ ਗਈ ਸੀ ਅਤੇ ਇਸ ਵਾਰ ਫ਼ਸਲ ਦਾ ਬੰਪਰ ਝਾੜ ਹੋਣ ਦੀ ਉਮੀਦ ਲਾਈ ਜਾ ਰਹੀ ਸੀ, ਪਰ ਲਗਾਤਾਰ ਮੀਂਹ ਅਤੇ ਗੜੇਮਾਰੀ ਕਰਕੇ ਫ਼ਸਲਾਂ ਦੇ ਨੁਕਸਾਨ ਨੇ ਕਿਸਾਨ ਭਾਈਚਾਰੇ ਲਈ ਵੱਡੀ ਚਿੰਤਾ ਖੜ੍ਹੀ ਕਰ ਦਿੱਤੀ ਹੈ।

ਖੁੱਡੀਆਂ ਨੇ ਦੱਸਿਆ ਕਿ ਸੂਬੇ ਦੇ ਖੇਤੀਬਾੜੀ ਵਿਭਾਗ ਦੇ ਮੁੱਢਲੇ ਮੁਲਾਂਕਣ ਅਨੁਸਾਰ 1.30 ਲੱਖ ਏਕੜ ਤੋਂ ਵੱਧ ਰਕਬੇ ਵਿੱਚ ਫਸਲਾਂ ਦੇ ਨੁਕਸਾਨ ਦਾ ਅਨੁਮਾਨ ਲਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੀਂਹ ਨਾ ਰੁਕਣ ਕਰਕੇ ਨੁਕਸਾਨ ਵੀ ਵਧਦਾ ਜਾ ਰਿਹਾ ਹੈ ਅਤੇ ਅੰਕੜਾ ਹੋਰ ਵੀ ਵੱਧ ਸਕਦਾ ਹੈ।

ਉਨ੍ਹਾਂ ਅੱਗੇ ਕਿਹਾ ਕਿ ਇਹ ਨੁਕਸਾਨ ਸਿਰਫ਼ ਕਣਕ ਤੱਕ ਸੀਮਤ ਨਹੀਂ ਹੈ ਕਿਉਂਕਿ ਫਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ, ਫਰੀਦਕੋਟ, ਅੰਮ੍ਰਿਤਸਰ, ਮੋਗਾ ਅਤੇ ਮਾਨਸਾ ਸਮੇਤ ਕਈ ਜ਼ਿਲ੍ਹਿਆਂ ਵਿੱਚ ਸਬਜ਼ੀਆਂ, ਹਰੇ ਚਾਰੇ ਅਤੇ ਹਾੜੀ ਦੀਆਂ ਹੋਰ ਫਸਲਾਂ ਨੂੰ ਵੀ ਨੁਕਸਾਨ ਪਹੁੰਚਿਆ ਹੈ। ਇਹ ਨੁਕਸਾਨ ਕਿਸਾਨਾਂ ਦੀ ਰੋਜ਼ੀ-ਰੋਟੀ ਅਤੇ ਰਾਜ ਦੀ ਖੇਤੀਬਾੜੀ ਆਰਥਿਕਤਾ ਨੂੰ ਗੰਭੀਰ ਖ਼ਤਰਾ ਦਰਪੇਸ਼ ਕਰ ਰਿਹਾ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਇਸ ਸੰਕਟ ਦਾ ਸਾਹਮਣਾ ਕਰਨ ਲਈ ਕੀਤੇ ਜਾ ਰਹੇ ਯਤਨਾਂ ਦਾ ਵੇਰਵਾ ਦਿੰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਰਾਜ ਨੇ ਪਹਿਲਾਂ ਹੀ ਫਸਲਾਂ ਦੇ ਨੁਕਸਾਨ ਦਾ ਜਾਇਜ਼ਾ ਲੈਣ ਲਈ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਦਿੱਤੇ ਹਨ।

ਨੁਕਸਾਨ ਦੇ ਪੈਮਾਨੇ ਅਤੇ ਕਿਸਾਨਾਂ ‘ਤੇ ਪੈ ਰਹੇ ਵਿੱਤੀ ਬੋਝ ਨੂੰ ਧਿਆਨ ਵਿੱਚ ਰੱਖਦਿਆਂ ਉਨ੍ਹਾਂ ਨੇ ਕੇਂਦਰ ਤੋਂ ਇਸ ਸਬੰਧੀ ਤੁਰੰਤ ਰਾਹਤ ਅਤੇ ਮੁਆਵਜ਼ਾ ਮੰਗਿਆ ਹੈ। ਸ. ਖੁੱਡੀਆਂ ਨੇ ਜ਼ੋਰ ਦੇ ਕੇ ਕਿਹਾ ਕਿ ਵਿਸਤ੍ਰਿਤ ਮੁਲਾਂਕਣ ਲਈ ਤੁਰੰਤ ਕੇਂਦਰੀ ਟੀਮ ਭੇਜਣ ਦੀ ਲੋੜ ਹੈ। ਉਨ੍ਹਾਂ ਨਾਲ ਹੀ ਭਰੋਸਾ ਦਿੱਤਾ ਕਿ ਰਾਜ ਸਰਕਾਰ ਕਿਸਾਨਾਂ ਦੇ ਸਮਰਥਨ ਲਈ ਵਚਨਬੱਧ ਹੈ ਅਤੇ ਕੇਂਦਰੀ ਟੀਮ ਨੂੰ ਹਰ ਲੋੜੀਂਦਾ ਸਹਿਯੋਗ ਦਿੱਤਾ ਜਾਵੇਗਾ।

Have something to say? Post your comment

google.com, pub-6021921192250288, DIRECT, f08c47fec0942fa0

Punjab

*ਪੰਜਾਬ ਦੇ ਆੜ੍ਹਤੀਆਂ ਨੇ ਵਾਪਸ ਲਈ ਹੜਤਾਲ, ਕਣਕ ਦੀ ਖ਼ਰੀਦ ਮੁੜ ਸ਼ੁਰੂ*

ਕੈਬਨਿਟ ਮੰਤਰੀ ਗੋਇਲ ਨੇ PAU ਲੁਧਿਆਣਾ ਵਿਖੇ ਉੱਤਰੀ ਭਾਰਤ ਦੇ ਪਹਿਲੇ ਕੇਂਦਰੀ ਧਰੁਵੀ ਸਿੰਚਾਈ ਪ੍ਰਣਾਲੀ ਦਾ ਕੀਤਾ ਉਦਘਾਟਨ

ਹਾਈ ਕੋਰਟ ਦਾ ਫੈਸਲਾ ਪੰਜਾਬ ਸਰਕਾਰ ਦੇ ਹੰਕਾਰ ਅਤੇ ਅਵੇਸਲੇਪਨ 'ਤੇ ਕਰਾਰੀ ਚਪੇੜ: ਕਰਨੈਲ ਸਿੰਘ ਪੀਰ ਮੁਹੰਮਦ

ਪਠਾਨਕੋਟ ਵਿੱਚ ਭਾਰੀ ਮੀਂਹ ਅਤੇ ਗੜੇਮਾਰੀ: ਤਾਪਮਾਨ ਵਿੱਚ ਗਿਰਾਵਟ

ਮਾਨ ਸਰਕਾਰ ਵੱਲੋਂ ਮੋਹਾਲੀ ਵਿੱਚ ਅਤਿ-ਆਧੁਨਿਕ ਬਹੁ-ਮੰਤਵੀ ਪ੍ਰਦਰਸ਼ਨੀ ਅਤੇ ਕਨਵੈਨਸ਼ਨ ਸੈਂਟਰ ਕੀਤਾ ਜਾਵੇਗਾ ਵਿਕਸਤ : ਸੰਜੀਵ ਅਰੋੜਾ

ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼; ਨਾਬਾਲਗ ਸਮੇਤ ਚਾਰ ਵਿਅਕਤੀ 7 ਪਿਸਤੌਲਾਂ ਸਣੇ ਗ੍ਰਿਫ਼ਤਾਰ

ਪੰਜਾਬ ਦੇ ਸਾਰੇ ਸਰਕਾਰੀ ਮੁਲਾਜ਼ਮਾਂ ਨੂੰ ਹਾਈਕੋਰਟ ਨੇ ਦਿੱਤੀ ਵੱਡੀ ਰਾਹਤ, ਪੜ੍ਹੋ ਵੇਰਵਾ

ਨਵਜੋਤ ਕੌਰ ਸਿੱਧੂ ਇਸ ਪਾਰਟੀ ਤੋਂ ਲੜੇਗੀ ਚੋਣ, ਕੀਤਾ ਐਲਾਨ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਮੰਗਾਂ ਦੇ ਹੱਲ ਲਈ ਗੱਲਬਾਤ

ਭਾਸ਼ਾ ਵਿਭਾਗ ਪੰਜਾਬ ਵੱਲੋਂ ਕਰਤਾਰ ਸਿੰਘ ਸਰਾਭਾ ਯਾਦਗਾਰੀ ਸਮਾਗਮ 23 ਮਈ ਨੂੰ ਪਿੰਡ ਸਰਾਭਾ ਵਿਖੇ ਕਰਵਾਇਆ ਜਾਵੇਗਾ ਸੈਮੀਨਾਰ ਤੇ ਕਵੀ ਦਰਬਾਰ ਹੋਏਗਾ