Tuesday, May 14, 2024

Punjab

ਪੰਜਾਬ ਵਿੱਚ ਲੋਕ ਸਭਾ ਚੋਣਾਂ ਲਈ ਭਾਜਪਾ ਦੀ ਸੂਬਾਈ ਚੋਣ ਕਮੇਟੀ ਦਾ ਗਠਨ

PUNJAB NEWS EXPRESS | February 29, 2024 09:48 PM

ਚੰਡੀਗੜ੍ਹ, :: ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਭਾਜਪਾ ਦੇ ਕੌਮੀ ਪ੍ਰਧਾਨ ਜੇ. ਪੀ. ਨੱਢਾ ਅਤੇ ਕੇਂਦਰੀ ਲੀਡਰਸ਼ਿਪ ਨਾਲ ਵਿਚਾਰ-ਵਟਾਂਦਰਾ ਕਰਨ ਤੋਂ ਬਾਅਦ ਪੰਜਾਬ ਵਿੱਚ ਲੋਕ ਸਭਾ ਚੋਣਾਂ ਲਈ 19 ਮੈਂਬਰੀ ਸੂਬਾ ਚੋਣ ਕਮੇਟੀ ਦਾ ਗਠਨ ਕੀਤਾ ਹੈ।

ਇਸ ਸੂਬਾਈ ਚੋਣ ਕਮੇਟੀ ਦੇ 19 ਮੈਂਬਰਾਂ ਵਿੱਚ ਭਾਜਪਾ ਪੰਜਾਬ ਦੇ ਪ੍ਰਧਾਨ ਸੁਨੀਲ ਜਾਖੜ, ਕੌਮੀ ਕਾਰਜਕਾਰਨੀ ਮੈਂਬਰ ਕੈਪਟਨ ਅਮਰਿੰਦਰ ਸਿੰਘ, ਭਾਜਪਾ ਸੰਸਦੀ ਬੋਰਡ ਦੇ ਮੈਂਬਰ ਇਕਬਾਲ ਸਿੰਘ ਲਾਲਪੁਰਾ, ਕੇਂਦਰੀ ਮੰਤਰੀ ਸੋਮ ਪ੍ਰਕਾਸ਼, ਕੌਮੀ ਜਨਰਲ ਸਕੱਤਰ ਤਰੁਣ ਚੁੱਘ, ਸਾਬਕਾ ਸੂਬਾ ਪ੍ਰਧਾਨ ਤੇ ਕੌਮੀ ਕਾਰਜਕਾਰਨੀ ਮੈਂਬਰ ਅਸ਼ਵਨੀ ਸ਼ਰਮਾ, ਕੌਮੀ ਕਾਰਜਕਾਰਨੀ ਮੈਂਬਰ ਤੇ ਹਿਮਾਚਲ ਭਾਜਪਾ ਦੇ ਇੰਚਾਰਜ ਅਵਿਨਾਸ਼ ਰਾਏ ਖੰਨਾ, ਵਿਸ਼ੇਸ਼ ਸੱਦਾ ਮੈਂਬਰ ਤੇ ਕੌਮੀ ਕਾਰਜਕਾਰਨੀ ਮੈਂਬਰ ਹਰਜੀਤ ਸਿੰਘ ਗਰੇਵਾਲ, ਜਥੇਬੰਦੀ ਦੇ ਜਨਰਲ ਸਕੱਤਰ ਸ਼੍ਰੀਮੰਥਰੀ ਸ੍ਰੀਨਿਵਾਸੂਲੂ, ਭਾਜਪਾ ਪੰਜਾਬ ਦੇ ਜਨਰਲ ਸਕੱਤਰ ਰਾਕੇਸ਼ ਰਾਠੌਰ, ਦਿਆਲ ਸਿੰਘ ਸੋਢੀ, ਅਨਿਲ ਸਰੀਨ, ਡਾ. ਜਗਮੋਹਨ ਸਿੰਘ ਰਾਜੂ (ਰਿਟਾ. ਆਈ.ਏ.ਐਸ.), ਪਰਮਿੰਦਰ ਬਰਾੜ, ਭਾਜਪਾ ਮਹਿਲਾ ਮੋਰਚਾ ਦੀ ਸੂਬਾ ਪ੍ਰਧਾਨ ਸ੍ਰੀਮਤੀ ਜੈ ਇੰਦਰ ਕੌਰ, ਵਿਸ਼ੇਸ਼ ਸੱਦਾ ਮੈਂਬਰ ਤੇ ਕੌਮੀ ਮੀਤ ਪ੍ਰਧਾਨ ਸੌਦਾਨ ਸਿੰਘ, ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਪੰਜਾਬ ਦੇ ਇੰਚਾਰਜ ਵਿਜੇ ਰੂਪਾਨੀ, ਭਾਜਪਾ ਪੰਜਾਬ ਦੇ ਸਹਿ-ਇੰਚਾਰਜ ਡਾ: ਨਰਿੰਦਰ ਸਿੰਘ ਰੈਨਾ ਨੂੰ ਸ਼ਾਮਲ ਕੀਤਾ ਗਿਆ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਅੰਮ੍ਰਿਤਸਰ ਦੇ ਬਜ਼ਾਰਾਂ ਵਿੱਚ ਮੰਗਾਂ ਨੂੰ ਲੈ ਕੇ ਪੱਤਰਕਾਰਾਂ ਨੇ ਕੀਤਾ ਸਰਕਾਰ ਖਿਲਾਫ ਰੋਸ ਮਾਰਚ, ਤੱਗੜ ਨੂੰ ਬਿਨਾਂ ਕਿਸੇ ਦੇਰੀ ਦੇ ਰਿਹਾਅ ਕੀਤਾ ਜਾਵੇ

ਸੁਖਬੀਰ ਸਿੰਘ ਬਾਦਲ ਵੱਲੋਂ ਐਸ.ਓ.ਆਈ ਦੇ ਜਥੇਬੰਦਕ ਢਾਂਚੇ ਦਾ ਐਲਾਨ

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਸੁਖਬੀਰ ਸਿੰਘ ਬਾਦਲ ਨੇ ਭਰੋਸੇਯੋਗਤਾ ਖਤਮ ਕਰ ਲਈ- ਹਰਚੰਦ ਸਿੰਘ ਬਰਸਟ

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਭਗਤਾਂਵਾਲਾ ਕੂੜ ਡੰਪ ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ : ਤਰਨਜੀਤ ਸਿੰਘ ਸੰਧੂ