Wednesday, August 05, 2026
ਤਾਜਾ ਖਬਰਾਂ
ਮੋਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਲੋੜ-ਅਧਾਰਤ ਨੀਤੀ ਦਾ ਮੁੱਦਾ ਉਠਾਇਆਵਾਰ-ਵਾਰ ਹੋ ਰਹੀਆਂ ਹੜਤਾਲਾਂ ਨੇ ਠੇਕਾ ਰੁਜ਼ਗਾਰ ਖਤਮ ਕਰਨ ਵਿੱਚ ਪੰਜਾਬ ਸਰਕਾਰ ਦੀ ਅਸਫਲਤਾ ਨੂੰ ਉਜਾਗਰ ਕੀਤਾNAPA ਨੇ ਪਾਕਿਸਤਾਨ ਵਿੱਚ ਸਿੱਖ ਦੁਕਾਨਦਾਰ 'ਤੇ ਹਮਲੇ ਦੀ ਨਿੰਦਾ ਕੀਤੀ, ਘੱਟ ਗਿਣਤੀਆਂ ਲਈ ਸੁਰੱਖਿਆ ਨੂੰ ਮਜ਼ਬੂਤ ​​ਕਰਨ ਦੀ ਅਪੀਲ ਕੀਤੀਪੰਜਾਬ ਪੁਲਿਸ ਵੱਲੋਂ 75,000 ਨਸ਼ਾ ਤਸਕਰ, 40,000 ਗੈਂਗਸਟਰ ਗ੍ਰਿਫ਼ਤਾਰ - ਪਰ ਉਹ ਸਾਰੇ ਕਿੱਥੇ ਗਏ?ਚੰਨੀ ਦੀ ਖੁੱਲੀ ਬਾਗਵਤ ਨੇ ਪੰਜਾਬ ਕਾਂਗਰਸ ਨੂੰ ਚੌਰਾਹੇ 'ਤੇ ਖੜ੍ਹਾ ਕੀਤਾ : ਕੀ ਉਹ ਪਾਰਟੀ ਛੱਡਣ ਦੀ ਤਿਆਰੀ ਕਰ ਰਹੇ ਹਨ?ਹਰਿਆਣਾ ਦਾ ਭਿਵਾਨੀ ਬਣ ਗਿਆ ਹੈ ਨਕਲ ਦਾ ਗੜ੍ਹ; ਹਰਿਆਣਾ ਦੇ ਪਾਲੇ ਪੇਪਰ ਲੀਕ ਮਾਫੀਆ ਨੇ ਹਜ਼ਾਰਾਂ ਨੌਜਵਾਨਾਂ ਦੇ ਸੁਪਨਿਆਂ ਦਾ ਕਤਲ ਕੀਤਾ: ਹਰਜੋਤ ਸਿੰਘ ਬੈਂਸ

Punjab

ਪੰਜਾਬ ਵਜ਼ਾਰਤ ਵੱਲੋਂ ਲਏ ਗਏ ਕਿਹੜੇ-ਕਿਹੜੇ ਵੱਡੇ ਫੈਸਲੇ, ਪੜ੍ਹੋ ਪੂਰਾ ਵੇਰਵਾ

ਪੰਜਾਬ ਨਿਊਜ਼ ਐਕਸਪ੍ਰੈੱਸ | August 05, 2026 06:17 PM

- *ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਜ਼ਾਰਤ ਵੱਲੋਂ ‘ਪੰਜਾਬ ਰੈਗੂਲੇਸ਼ਨ ਆਫ ਫੀਸ ਆਫ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ (ਸੋਧ) ਬਿੱਲ-2026’ ਪਾਸ*
- *ਭਗਵੰਤ ਸਿੰਘ ਮਾਨ ਵਜ਼ਾਰਤ ਨੇ ਆਊਟਸੋਰਸਡ ਮੁਲਾਜ਼ਮਾਂ ਬਾਰੇ ਬਿੱਲ, 3 ਡਿਜੀਟਲ ਯੂਨੀਵਰਸਿਟੀਆਂ ਅਤੇ ਮੁੱਖ ਪ੍ਰਸ਼ਾਸਨਿਕ ਸੁਧਾਰਾਂ ਨੂੰ ਦਿੱਤੀ ਮਨਜ਼ੂਰੀ*
- *ਮੰਤਰੀ ਮੰਡਲ ਨੇ ‘ਪੰਜਾਬ ਸਟੇਟ ਆਊਸੋਰਸਡ ਟ੍ਰਾਂਜਿਸ਼ਨ ਟੂ ਕੰਟਰ੍ਰੈਕਚੂਅਲ ਇੰਗੇਜਮੈਂਟ ਬਿੱਲ-2026’ ਨੂੰ ਦਿੱਤੀ ਪ੍ਰਵਾਨਗੀ*
- *582 ਵੈਟਰਨਰੀ ਹਸਪਤਾਲਾਂ ਵਿੱਚ 449 ਵੈਟਰਨਰੀ ਫਾਰਮਾਸਿਸਟਾਂ ਅਤੇ 451 ਸਫ਼ਾਈ ਸੇਵਕਾਂ ਦੇ ਸੇਵਾਕਾਲ ਵਿੱਚ ਇਕ ਸਾਲ ਦਾ ਇਜ਼ਾਫਾ*
- *ਕੈਬਨਿਟ ਨੇ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਨਵਾਂ ਬਲਾਕ ਤਰਸਿੱਕਾ ਬਣਾਉਣ ਨੂੰ ਦਿੱਤੀ ਮਨਜ਼ੂਰੀ*
- *'ਪੰਜਾਬ ਪ੍ਰਾਈਵੇਟ ਡਿਜੀਟਲ ਓਪਨ ਯੂਨੀਵਰਸਿਟੀਜ਼ ਪਾਲਿਸੀ-2026' ਤਹਿਤ ਤਿੰਨ ਨਵੀਂਆਂ ਡਿਜੀਟਲ ਓਪਨ ਯੂਨੀਵਰਸਿਟੀਆਂ ਨੂੰ ਮਿਲੀ ਮਨਜ਼ੂਰੀ*
- *ਪੰਚਾਇਤ ਵਿਕਾਸ ਸਕੱਤਰ ਕਾਡਰ ਦੀ ਸਿਰਜਣਾ ਲਈ 'ਪੰਜਾਬ ਪੰਚਾਇਤੀ ਰਾਜ ਐਕਟ, 1994' ਵਿੱਚ ਸੋਧ*

ਚੰਡੀਗੜ੍ਹ; 5 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਜ਼ਾਰਤ ਨੇ ਅੱਜ ਸਿੱਖਿਆ ਵਿਵਸਥਾ ਨੂੰ ਮਜ਼ਬੂਤ ਕਰਨ, ਪ੍ਰਸ਼ਾਸਨ ਤੇ ਜਨਤਕ ਸੇਵਾਵਾਂ ਵਿੱਚ ਸੁਧਾਰ ਲਿਆਉਣ ਅਤੇ ਸੂਬੇ ਵਿੱਚ ਸਰਬਪੱਖੀ ਵਿਕਾਸ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਕਈ ਇਤਿਹਾਸਕ ਫੈਸਲੇ ਲਏ। ਮੰਤਰੀ ਮੰਡਲ ਨੇ ਗੈਰ-ਸਹਾਇਤਾ ਪ੍ਰਾਪਤ ਨਿੱਜੀ ਵਿਦਿਅਕ ਅਦਾਰਿਆਂ ਵੱਲੋਂ ਫੀਸਾਂ ਵਿੱਚ ਅਣਉਚਿਤ ਅਤੇ ਨਜਾਇਜ਼ ਵਾਧੇ ਨੂੰ ਠੱਲ੍ਹ ਪਾਉਣ ਲਈ ‘ਪੰਜਾਬ ਰੈਗੂਲੇਸ਼ਨ ਆਫ ਫੀਸ ਆਫ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ (ਸੋਧ) ਬਿੱਲ-2026’ ਪਾਸ ਕੀਤਾ। ਇਸ ਤੋਂ ਇਲਾਵਾ ‘ਪੰਜਾਬ ਸਟੇਟ ਆਊਸੋਰਸਿਡ ਟ੍ਰਾਂਜਿਸ਼ਨ ਟੂ ਕੰਟਰ੍ਰੈਕਚੂਅਲ ਇੰਗੇਜਮੈਂਟ ਬਿੱਲ-2026’, ਤਿੰਨ ਨਵੀਂਆਂ ਡਿਜੀਟਲ ਓਪਨ ਯੂਨੀਵਰਸਿਟੀਆਂ ਦੀ ਸਥਾਪਨਾ ਅਤੇ ਹੋਰ ਕਈ ਮਹੱਤਵਪੂਰਨ ਨੀਤੀਗਤ ਪਹਿਲਕਦਮੀਆਂ ਨੂੰ ਮਨਜ਼ੂਰੀ ਦਿੱਤੀ ਗਈ।

ਇਹ ਫੈਸਲਾ ਅੱਜ ਇੱਥੇ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ।
ਇਸ ਬਾਰੇ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਨੇ ਦੱਸਿਆ ਕਿ ਕੈਬਨਿਟ ਨੇ ਗੈਰ-ਸਹਾਇਤਾ ਪ੍ਰਾਪਤ ਨਿੱਜੀ ਵਿਦਿਅਕ ਅਦਾਰਿਆਂ ਵੱਲੋਂ ਫੀਸਾਂ ਵਿੱਚ ਅਣਉਚਿਤ ਅਤੇ ਨਜਾਇਜ਼ ਵਾਧੇ ਨੂੰ ਰੋਕਣ ਲਈ ‘ਪੰਜਾਬ ਰੈਗੂਲੇਸ਼ਨ ਆਫ ਫੀਸ ਆਫ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ (ਸੋਧ) ਬਿੱਲ-2026’ ਲਿਆਉਣ ਦੀ ਪ੍ਰਵਾਨਗੀ ਦਿੱਤੀ ਹੈ।
ਇਹ ਬਿੱਲ ਲਿਆਉਣਾ ਇਸ ਲਈ ਜ਼ਰੂਰੀ ਹੋ ਗਿਆ ਸੀ ਕਿਉਂਕਿ ਕੁਝ ਗੈਰ-ਸਹਾਇਤਾ ਪ੍ਰਾਪਤ ਨਿੱਜੀ ਵਿਦਿਅਕ ਅਦਾਰੇ ਮਨਮਰਜ਼ੀ ਤੇ ਅਣਉਚਿਤ ਢੰਗ ਨਾਲ ਆਪਣੀ ਸਾਲਾਨਾ ਫੀਸ ਵਧਾ ਰਹੇ ਸਨ, ਜਿਸ ਨਾਲ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ 'ਤੇ ਬੇਲੋੜਾ ਵਿੱਤੀ ਬੋਝ ਪੈ ਰਿਹਾ ਸੀ। ਇਸ ਲਈ ਗੈਰ-ਸਹਾਇਤਾ ਪ੍ਰਾਪਤ ਨਿੱਜੀ ਸਕੂਲਾਂ ਵੱਲੋਂ ਫੀਸਾਂ ਵਿੱਚ ਨਜਾਇਜ਼ ਵਾਧੇ ਨੂੰ ਰੋਕਣ ਲਈ ‘ਪੰਜਾਬ ਰੈਗੂਲੇਸ਼ਨ ਆਫ ਫੀਸ ਆਫ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਐਕਟ-2016’, ‘ਪੰਜਾਬ ਰੈਗੂਲੇਸ਼ਨ ਆਫ ਫੀਸ ਆਫ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ (ਸੋਧ) ਐਕਟ-2019’ ਅਤੇ ਇਸ ਐਕਟ ਤਹਿਤ ਬਣਾਏ ਗਏ ਨਿਯਮਾਂ ਵਿੱਚ ਸੋਧ ਦੀ ਲੋੜ ਮਹਿਸੂਸ ਕੀਤੀ ਗਈ ਸੀ।

*‘ਪੰਜਾਬ ਸਟੇਟ ਆਊਸੋਰਸਿਡ ਟ੍ਰਾਂਜਿਸ਼ਨ ਟੂ ਕੰਟਰ੍ਰੈਕਚੂਅਲ ਇੰਗੇਜਮੈਂਟ ਬਿੱਲ-2026’ ਨੂੰ ਮਨਜ਼ੂਰੀ*
ਮੰਤਰੀ ਮੰਡਲ ਨੇ ਲਗਾਤਾਰ ਪੰਜ ਸਾਲਾਂ ਦੀ ਸੇਵਾ ਪੂਰੀ ਕਰਨ ਵਾਲੇ ਯੋਗ ਆਊਟਸੋਰਸਡ ਕਰਮਚਾਰੀਆਂ ਜਾਂ ਧਾਰਾ 2(1) ਤਹਿਤ ਸੂਚੀਬੱਧ ਜ਼ੋਖਮ ਵਾਲੀਆਂ ਸ਼੍ਰੇਣੀਆਂ ਵਿੱਚ ਤਾਇਨਾਤ ਕਰਮਚਾਰੀਆਂ ਦੇ ਮਾਮਲੇ ਵਿੱਚ ਤਿੰਨ ਸਾਲਾਂ ਦੀ ਸੇਵਾ ਤੋਂ ਬਾਅਦ ਉਨ੍ਹਾਂ ਨੂੰ ਸਿੱਧੇ ਠੇਕੇ (ਕੰਟਰੈਕਟ) 'ਤੇ ਲਿਆਉਣ ਲਈ ‘ਪੰਜਾਬ ਸਟੇਟ ਆਊਸੋਰਸਡ ਟ੍ਰਾਂਜ਼ਿਸ਼ਨ ਟੂ ਕੰਟਰ੍ਰੈਕਚੂਅਲ ਇੰਗੇਜਮੈਂਟ ਬਿੱਲ-2026’ ਨੂੰ ਵੀ ਮਨਜ਼ੂਰੀ ਦੇ ਦਿੱਤੀ ਹੈ। ਠੇਕੇ 'ਤੇ ਲਿਆਂਦੇ ਜਾਣ ਗਏ ਕਰਮਚਾਰੀਆਂ ਦਾ ਮਿਹਨਤਾਨਾ ਵਿੱਤ ਵਿਭਾਗ ਦੁਆਰਾ ਨਿਰਧਾਰਤ ਕੀਤਾ ਜਾਵੇਗਾ ਅਤੇ ਇਹ 'ਕੋਡ ਆਨ ਵੇਜਿਜ਼-2019' ਜਾਂ ਘੱਟੋ-ਘੱਟ ਵੇਤਨ ਨਾਲ ਸਬੰਧਤ ਕਿਸੇ ਵੀ ਹੋਰ ਲਾਗੂ ਕਾਨੂੰਨ ਤਹਿਤ ਨਿਰਧਾਰਤ ਘੱਟੋ-ਘੱਟ ਵੇਤਨ ਦਰ ਤੋਂ ਘੱਟ ਨਹੀਂ ਹੋਵੇਗਾ। ਇਹ ਬਿੱਲ ਲਾਗੂ ਹੋਣ ਦੀ ਮਿਤੀ ਤੋਂ 'ਪੰਜਾਬ ਐਡਹਾਕ, ਕੰਟਰੈਕਚੂਅਲ, ਡੇਲੀ ਵੇਜ, ਟੈਂਪਰੇਰੀ, ਵਰਕ ਚਾਰਜਡ ਅਤੇ ਆਊਟਸੋਰਸਡ ਇੰਪਲਾਈਜ਼ ਵੈਲਫੇਅਰ ਐਕਟ, 2016' ਨੂੰ ਰੱਦ ਕਰਦਾ ਹੈ।

*582 ਵੈਟਰਨਰੀ ਹਸਪਤਾਲਾਂ ਵਿੱਚ 449 ਵੈਟਰਨਰੀ ਫਾਰਮਾਸਿਸਟਾਂ ਅਤੇ 451 ਸਫ਼ਾਈ ਸੇਵਕਾਂ ਦੀਆਂ ਸੇਵਾਵਾਂ ਵਿੱਚ ਵਾਧਾ*
ਪਸ਼ੂ ਪਾਲਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਕੈਬਨਿਟ ਨੇ ਸੂਬੇ ਭਰ ਦੇ 582 ਵੈਟਰਨਰੀ ਹਸਪਤਾਲਾਂ ਵਿੱਚ ਸੇਵਾਵਾਂ ਦੇ ਰਹੇ 449 ਵੈਟਰਨਰੀ ਫਾਰਮਾਸਿਸਟਾਂ ਅਤੇ 451 ਸਫ਼ਾਈ ਸੇਵਕਾਂ ਦੀਆਂ ਸੇਵਾਵਾਂ ਨੂੰ 1 ਅਪ੍ਰੈਲ, 2026 ਤੋਂ 31 ਮਾਰਚ 2027 ਤੱਕ ਇੱਕ ਹੋਰ ਸਾਲ ਲਈ ਵਧਾਉਣ ਦੀ ਪ੍ਰਵਾਨਗੀ ਵੀ ਦਿੱਤੀ ਹੈ।

*ਅੰਮ੍ਰਿਤਸਰ ਦੇ ਬਲਾਕ ਜੰਡਿਆਲਾ ਗੁਰੂ ਤੋਂ ਨਵਾਂ ਬਲਾਕ ਤਰਸਿੱਕਾ ਬਣਾਉਣ ਦੀ ਮਨਜ਼ੂਰੀ*
ਮੰਤਰੀ ਮੰਡਲ ਨੇ ਵਡੇਰੇ ਜਨਤਕ ਹਿੱਤਾਂ ਨੂੰ ਮੁੱਖ ਰੱਖਦਿਆਂ ਅੰਮ੍ਰਿਤਸਰ ਜ਼ਿਲ੍ਹੇ ਦੇ ਬਲਾਕ ਜੰਡਿਆਲਾ ਗੁਰੂ ਵਿੱਚੋਂ ਬਲਾਕ ਤਰਸਿੱਕਾ ਬਣਾਉਣ ਦੀ ਪ੍ਰਵਾਨਗੀ ਦਿੱਤੀ ਹੈ। ਬਲਾਕ ਜੰਡਿਆਲਾ ਗੁਰੂ ਵਿੱਚੋਂ 64 ਗ੍ਰਾਮ ਪੰਚਾਇਤਾਂ ਨੂੰ ਕੱਢ ਕੇ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਬਲਾਕ ਤਰਸਿੱਕਾ ਬਣਾਇਆ ਜਾਵੇਗਾ। ਇਸ ਨਵੇਂ ਤਰਸਿੱਕਾ ਬਲਾਕ ਵਿੱਚ ਜੰਡਿਆਲਾ ਗੁਰੂ ਬਲਾਕ ਦੀਆਂ 121 ਪਿੰਡ ਪੰਚਾਇਤਾਂ ਵਿੱਚੋਂ 64 ਪੰਚਾਇਤਾਂ ਸ਼ਾਮਲ ਹੋਣਗੀਆਂ। ਤਰਸਿੱਕਾ ਬਲਾਕ ਦੇ ਬਣਨ ਨਾਲ ਇਹਨਾਂ 64 ਪਿੰਡਾਂ ਦੇ ਵਿਕਾਸ ਕਾਰਜਾਂ ਨੂੰ ਤੇਜ਼ੀ ਮਿਲੇਗੀ।

*ਤਿੰਨ ਨਵੀਆਂ ਡਿਜੀਟਲ ਓਪਨ ਯੂਨੀਵਰਸਿਟੀਆਂ ਸਥਾਪਤ ਕਰਨ ਨੂੰ ਮਨਜ਼ੂਰੀ*
ਪੰਜਾਬ ਵਿੱਚ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ਦੀਆਂ ਮਿਆਰੀ ਵਿਦਿਅਕ ਸੰਸਥਾਵਾਂ ਨੂੰ ਆਕਰਸ਼ਿਤ ਕਰਨ ਲਈ ਪੰਜਾਬ ਸਰਕਾਰ ਨੇ 'ਪੰਜਾਬ ਪ੍ਰਾਈਵੇਟ ਡਿਜੀਟਲ ਓਪਨ ਯੂਨੀਵਰਸਿਟੀਜ਼ ਪਾਲਿਸੀ-2026' ਤਿਆਰ ਕੀਤੀ ਹੈ। ਇਸ ਪਾਲਿਸੀ ਅਨੁਸਾਰ ਕੈਬਨਿਟ ਨੇ ਬੋਹਣ (ਹੁਸ਼ਿਆਰਪੁਰ) ਵਿਖੇ ਕਲਾਊਡ ਯੂਨੀਵਰਸਿਟੀ, ਫਤਿਹਪੁਰ (ਪਟਿਆਲਾ) ਵਿਖੇ ਐਮ.ਐਸ. ਡਿਜੀਟਲ ਯੂਨੀਵਰਸਿਟੀ ਅਤੇ ਨੰਦਪੁਰ ਕੇਸ਼ੋ (ਪਟਿਆਲਾ) ਵਿਖੇ ਫਿਜ਼ਿਕਸਵਾਲਾ ਡਿਜੀਟਲ ਯੂਨੀਵਰਸਿਟੀ ਸਥਾਪਤ ਕਰਨ ਨੂੰ ਹਰੀ ਝੰਡੀ ਦੇ ਦਿੱਤੀ ਹੈ। ਇਹਨਾਂ ਯੂਨੀਵਰਸਿਟੀਆਂ ਦੀ ਸਥਾਪਨਾ ਨਾਲ ਖੇਤਰ ਵਿੱਚ ਮਿਆਰੀ ਸਿੱਖਿਆ ਦੇ ਪਸਾਰ ਦੇ ਨਾਲ-ਨਾਲ ਇਲਾਕੇ ਦੇ ਸਰਬਪੱਖੀ ਵਿਕਾਸ ਵਿੱਚ ਮਦਦ ਮਿਲਣ ਦੀ ਉਮੀਦ ਹੈ।

*ਲੋਕ ਨਿਰਮਾਣ ਵਿਭਾਗ ਵਿੱਚ ਡਰਾਫਟਸਮੈਨ (ਸਿਵਲ) ਦੀਆਂ 19 ਅਸਾਮੀਆਂ ਭਰਨ ਨੂੰ ਪ੍ਰਵਾਨਗੀ*
ਕੈਬਨਿਟ ਨੇ ਲੋਕ ਨਿਰਮਾਣ ਵਿਭਾਗ, ਪੰਜਾਬ ਦੀ ਕਾਰਜਪ੍ਰਣਾਲੀ ਨੂੰ ਮਜ਼ਬੂਤ ਕਰਨ ਅਤੇ ਵਿਕਾਸ ਪ੍ਰੋਜੈਕਟਾਂ ਨੂੰ ਸਮੇਂ ਸਿਰ ਨੇਪਰੇ ਚਾੜ੍ਹਨਾ ਯਕੀਨੀ ਬਣਾਉਣ ਦੇ ਉਦੇਸ਼ ਨਾਲ ਸਿੱਧੀ ਭਰਤੀ ਰਾਹੀਂ ਡਰਾਫਟਸਮੈਨ (ਸਿਵਲ) ਦੀਆਂ 19 ਅਸਾਮੀਆਂ ਭਰਨ ਦੀ ਪ੍ਰਵਾਨਗੀ ਵੀ ਦਿੱਤੀ ਹੈ। ਡਰਾਫਟਸਮੈਨ ਕਾਡਰ ਵਿੱਚ ਕਾਫ਼ੀ ਸਮੇਂ ਤੋਂ ਵੱਡੀ ਗਿਣਤੀ ਵਿੱਚ ਅਸਾਮੀਆਂ ਖਾਲੀ ਪਈਆਂ ਸਨ, ਜਿਸ ਨਾਲ ਪ੍ਰੋਜੈਕਟ ਨਿਗਰਾਨੀ, ਗੁਣਵੱਤਾ ਯਕੀਨੀ ਬਣਾਉਣ, ਤਕਨੀਕੀ ਪੜਤਾਲ ਅਤੇ ਹੋਰ ਜ਼ਰੂਰੀ ਵਿਭਾਗੀ ਕੰਮਾਂ 'ਤੇ ਮਾੜਾ ਅਸਰ ਪੈ ਰਿਹਾ ਸੀ। ਯੋਗ ਤਕਨੀਕੀ ਅਮਲੇ ਦੀ ਭਰਤੀ ਨਾਲ ਵਿਭਾਗ ਦੀ ਤਕਨੀਕੀ ਸਮਰੱਥਾ ਵਿੱਚ ਵਾਧਾ ਹੋਵੇਗਾ, ਵਿਕਾਸ ਕਾਰਜਾਂ ਦੀ ਨਿਗਰਾਨੀ ਅਤੇ ਗੁਣਵੱਤਾ ਸੁਧਰੇਗੀ ਅਤੇ ਪੂਰੇ ਰਾਜ ਵਿੱਚ ਬੁਨਿਆਦੀ ਢਾਂਚੇ ਦੇ ਪ੍ਰੋਜੈਕਟਾਂ ਨੂੰ ਕੁਸ਼ਲਤਾ ਨਾਲ ਲਾਗੂ ਕਰਨ ਵਿੱਚ ਮਦਦ ਮਿਲੇਗੀ।

*'ਪੰਜਾਬ ਪ੍ਰੋਟੈਕਸ਼ਨ ਆਫ਼ ਟ੍ਰੀਜ਼ ਬਿੱਲ-2026' ਨੂੰ ਮਨਜ਼ੂਰੀ*
ਕੈਬਨਿਟ ਨੇ ਪੰਜਾਬ ਵਿੱਚ ਹਰੇ-ਭਰੇ ਵਾਤਾਵਰਣ ਅਤੇ ਵਾਤਾਵਰਣ ਨੂੰ ਸੰਤੁਲਿਤ ਬਣਾਈ ਰੱਖਣ, ਵਾਤਾਵਰਣ ਪ੍ਰਦੂਸ਼ਣ ਨੂੰ ਰੋਕਣ, ਰੁੱਖਾਂ ਦੀ ਕਟਾਈ ਨਾਲ ਵਾਤਾਵਰਣ ਨੂੰ ਹੋਏ ਨੁਕਸਾਨ ਦੀ ਭਰਪਾਈ ਲਈ ਸੰਸਥਾਗਤ ਢਾਂਚਾ ਪ੍ਰਦਾਨ ਕਰਨ ਅਤੇ ਮਿੱਟੀ ਦੀ ਰਾਖੀ ਕਰਨ ਲਈ 'ਪੰਜਾਬ ਪ੍ਰੋਟੈਕਸ਼ਨ ਆਫ਼ ਟ੍ਰੀਜ਼ ਬਿੱਲ-2026' ਨੂੰ ਵੀ ਆਪਣੀ ਪ੍ਰਵਾਨਗੀ ਦੇ ਦਿੱਤੀ ਹੈ। ਜ਼ਿਕਰਯੋਗ ਹੈ ਕਿ ਪੰਜਾਬ ਇੱਕ ਖੇਤੀਬਾੜੀ ਪ੍ਰਧਾਨ ਸੂਬਾ ਹੈ, ਜਿਸ ਦਾ ਲਗਭਗ 83 ਪ੍ਰਤੀਸ਼ਤ ਖੇਤਰ ਖੇਤੀਬਾੜੀ ਅਧੀਨ ਹੈ। ਪੰਜਾਬ ਦਾ ਜੰਗਲਾਤ ਅਤੇ ਰੁੱਖਾਂ ਅਧੀਨ ਕੁੱਲ ਖੇਤਰ ਲਗਭਗ 5.92 ਫੀਸਦ ਹੈ ਅਤੇ ਪੰਜਾਬ ਸਰਕਾਰ ਨੇ 2030 ਤੱਕ ਇਸ ਨੂੰ ਵਧਾ ਕੇ 7.5 ਫੀਸਦ ਕਰਨ ਦਾ ਟੀਚਾ ਮਿਥਿਆ ਹੈ।

*ਪੰਜਾਬ ਵਸਤਾਂ ਅਤੇ ਸੇਵਾ ਕਰ (ਸੋਧ) ਬਿੱਲ-2026 ਵਿੱਚ ਸੋਧ ਨੂੰ ਪ੍ਰਵਾਨਗੀ*
ਕੈਬਨਿਟ ਨੇ ਸਵੈ-ਇੱਛੁਕ ਪਾਲਣਾ ਨੂੰ ਉਤਸ਼ਾਹਿਤ ਕਰਨ, ਮੁਕੱਦਮੇਬਾਜ਼ੀ ਨੂੰ ਘਟਾਉਣ ਅਤੇ ਜੀ.ਐਸ.ਟੀ. ਪ੍ਰਕਿਰਿਆਵਾਂ ਨੂੰ ਸੁਚਾਰੂ ਬਣਾਉਣ ਲਈ 'ਪੰਜਾਬ ਵਸਤਾਂ ਅਤੇ ਸੇਵਾ ਕਰ (ਸੋਧ) ਬਿੱਲ-2026' ਵਿੱਚ ਸੋਧ ਕਰਨ ਦੀ ਪ੍ਰਵਾਨਗੀ ਵੀ ਦੇ ਦਿੱਤੀ ਹੈ, ਜਿਸ ਨਾਲ ਸੂਬੇ ਭਰ ਦੇ ਵਪਾਰ ਅਤੇ ਉਦਯੋਗ ਨੂੰ ਲਾਭ ਹੋਵੇਗਾ। ਇਸ ਸੋਧ ਨਾਲ ਪੂਰਵ ਸਮਝੌਤੇ ਦੀ ਸ਼ਰਤ ਤੋਂ ਬਿਨਾਂ ਕ੍ਰੈਡਿਟ ਨੋਟ ਜਾਰੀ ਕਰਕੇ ਸਪਲਾਈ ਦੀ ਕੀਮਤ ‘ਚੋਂ ਵਿਕਰੀ ਤੋਂ ਬਾਅਦ ਦੀਆਂ ਛੋਟਾਂ ਨੂੰ ਬਾਹਰ ਰੱਖਣ ਦੀ ਇਜਾਜ਼ਤ ਮਿਲੇਗੀ। ਇਸ ਤੋਂ ਇਲਾਵਾ ਇਹ ਕਿਸੇ ਵੀ ਵਪਾਰਕ ਕਾਰਨ ਕਰਕੇ ਵਿਕਰੀ ਤੋਂ ਬਾਅਦ ਦੀਆਂ ਛੋਟਾਂ ਲਈ ਕ੍ਰੈਡਿਟ ਨੋਟ ਜਾਰੀ ਕਰਨ ਦੀ ਇਜਾਜ਼ਤ ਦੇਵੇਗਾ, ਜਿਸ ਨਾਲ ਵਪਾਰਕ ਛੋਟਾਂ ਦੇ ਪ੍ਰਬੰਧਨ ਨੂੰ ਸਰਲ ਬਣਾਇਆ ਜਾ ਸਕੇਗਾ ਅਤੇ ਪਾਲਣਾ ਦੇ ਬੋਝ ਨੂੰ ਘਟਾਇਆ ਜਾ ਸਕੇਗਾ। ਇਸੇ ਤਰ੍ਹਾਂ ਇਸ ਦਾ ਉਦੇਸ਼ ਇਨਵਰਟਿਡ ਡਿਊਟੀ ਸਟ੍ਰਕਚਰ ਦੇ ਮਾਮਲਿਆਂ ਵਿੱਚ ਆਈ.ਟੀ.ਸੀ ਦੇ 90 ਪ੍ਰਤੀਸ਼ਤ ਅੰਤਰਿਮ ਰਿਫੰਡ ਦੇ ਲਾਭ ਨੂੰ ਵਧਾਉਣਾ ਅਤੇ ਵਸਤੂਆਂ ਦੇ ਨਿਰਯਾਤ 'ਤੇ ਭੁਗਤਾਨ ਕੀਤੇ ਆਈ.ਜੀ.ਐਸ.ਟੀ ਦੇ ਰਿਫੰਡ ਭਾਵੇਂ ਰਿਫੰਡ ਦੀ ਰਕਮ 1, 000 ਤੋਂ ਘੱਟ ਹੋਵੇ, ਦੀ ਇਜਾਜ਼ਤ ਦੇਣਾ ਹੈ, ਜਿਸ ਨਾਲ ਲਿਕੁਡਿਟੀ ਵਿੱਚ ਸੁਧਾਰ ਹੋਵੇਗਾ ਅਤੇ ਨਿਰਯਾਤ ਨੂੰ ਉਤਸ਼ਾਹ ਮਿਲੇਗਾ।

*ਪੰਜਾਬ ਪੰਚਾਇਤੀ ਰਾਜ ਐਕਟ-1994 ਵਿੱਚ ਸੋਧ ਨੂੰ ਮਨਜ਼ੂਰੀ*
ਕੈਬਨਿਟ ਨੇ ਪੇਂਡੂ ਵਿਕਾਸ ਵਿਭਾਗ ਦੇ ਕੰਮਕਾਜ ਨੂੰ ਸੁਚਾਰੂ ਬਣਾਉਣ ਅਤੇ ਪੰਚਾਇਤ ਸਕੱਤਰਾਂ ਅਤੇ ਗ੍ਰਾਮ ਸੇਵਕਾਂ ਦੇ ਕਾਡਰਾਂ ਦਾ ਨਵੀਂ ਅਸਾਮੀ 'ਪੰਚਾਇਤ ਡਿਵੈਲਪਮੈਂਟ ਸੈਕਟਰੀ' (ਪੰਚਾਇਤ ਵਿਕਾਸ ਸਕੱਤਰ) ਵਿੱਚ ਰਲੇਵਾਂ ਕਰਨ ਲਈ 'ਪੰਜਾਬ ਪੰਚਾਇਤੀ ਰਾਜ ਐਕਟ-1994' ਵਿੱਚ ਸੋਧ ਕਰਨ ਦੀ ਵੀ ਸਹਿਮਤੀ ਦੇ ਦਿੱਤੀ ਹੈ। ਮੌਜੂਦਾ ਪੰਚਾਇਤ ਸਕੱਤਰਾਂ ਨੂੰ ਇੱਕ ਸਵੈ-ਘੋਸ਼ਣਾ ਪੱਤਰ ਜਮ੍ਹਾਂ ਕਰਵਾਉਣ 'ਤੇ ਗ੍ਰਾਮ ਸੇਵਕਾਂ (ਵੀ.ਡੀ.ਓਜ਼.) ਦੀ ਮੌਜੂਦਾ ਸੀਨੀਆਰਤਾ ਸੂਚੀ ਦੇ ਅਖੀਰ ਵਿੱਚ ਰੱਖਿਆ ਜਾਵੇਗਾ। ਜਿਹੜੇ ਮੌਜੂਦਾ ਪੰਚਾਇਤ ਸਕੱਤਰ ਨੋਟੀਫਿਕੇਸ਼ਨ ਜਾਰੀ ਹੋਣ ਦੀ ਮਿਤੀ ਤੋਂ ਇੱਕ ਮਹੀਨੇ ਦੇ ਅੰਦਰ ਲੋੜੀਂਦਾ ਸਵੈ-ਘੋਸ਼ਣਾ ਪੱਤਰ ਜਮ੍ਹਾਂ ਕਰਵਾਉਣ ਵਿੱਚ ਅਸਫਲ ਰਹਿਣਗੇ, ਉਹ ਪੰਚਾਇਤ ਸਕੱਤਰਾਂ ਦੇ ਕਾਡਰ ਵਿੱਚ ਹੀ ਰਹਿਣਗੇ, ਜਿਸ ਨੂੰ ਡਾਈਂਗ ਕਾਡਰ (ਖਤਮ ਹੋ ਰਿਹਾ ਕਾਡਰ) ਐਲਾਨਿਆ ਗਿਆ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

68000 ਤੋਂ ਵੱਧ ਸਰਕਾਰੀ ਨੌਕਰੀਆਂ ਦੇ ਕੇ ਪੈਸੇ, ਸਿਫ਼ਾਰਸ਼ ਅਤੇ ਸਿਆਸੀ ਰਸੂਖ਼ ਦੇ ਯੁੱਗ ਦਾ ਕੀਤਾ ਅੰਤ - ਗੋਇਲ

ਸਾਢੇ 4 ਸਾਲਾਂ ‘ਚ 68 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ, 1.83 ਲੱਖ ਕਰੋੜ ਦੇ ਨਿਵੇਸ਼ ਨਾਲ 6.36 ਲੱਖ ਪ੍ਰਾਈਵੇਟ ਨੌਕਰੀਆਂ ਦੇ ਮੌਕੇ ਪੈਦਾ ਕੀਤੇ: ਅਮਨ ਅਰੋੜਾ

ਬਿਜਲੀ ਨੈੱਟਵਰਕ ਦੀ ਹੋਰ ਮਜ਼ਬੂਤੀ ਲਈ 1,296 ਨਵੇਂ ਫੀਡਰ ਅਤੇ 1.12 ਲੱਖ ਟ੍ਰਾਂਸਫਾਰਮਰ ਲਗਾਏ ਗਏ: ਬਿਜਲੀ ਮੰਤਰੀ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਵੱਡੀ ਖ਼ਬਰ: ਅੰਮ੍ਰਿਤਸਰ ਵਿੱਚ 10 ਕਿੱਲੋ ਹੈਰੋਇਨ ਸਮੇਤ ਦੋ ਵਿਅਕਤੀ ਗ੍ਰਿਫ਼ਤਾਰ

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਸਰਕਾਰ ਦੀ ਸ਼ਲਾਘਾ ਵਿੱਚ ਮਤਾ ਪਾਸ

ਅੰਮ੍ਰਿਤਸਰ ਵਿੱਚ ਬਿਹਤਰ ਸਵੱਛਤਾ ਸੇਵਾਵਾਂ ਯਕੀਨੀ ਬਣਾਉਣ ਲਈ 60 ਐਮ.ਐਲ.ਡੀ. ਸੀਵਰੇਜ ਟ੍ਰੀਟਮੈਂਟ ਪਲਾਂਟ ਨੂੰ ਮਨਜ਼ੂਰੀ, ਜਲਦ ਸ਼ੁਰੂ ਹੋਵੇਗਾ ਕੰਮ

‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਲਾਭ ਸੂਬੇ ਦੇ ਹਰ ਜ਼ਿਲ੍ਹੇ ਦੇ ਪਰਿਵਾਰਾਂ ਤੱਕ ਪਹੁੰਚਿਆ; 2.91 ਲੱਖ ਮਰੀਜ਼ਾਂ ਨੂੰ ਮਿਲਿਆ ਕੈਸ਼ਲੈੱਸ ਇਲਾਜ - ਡਾ. ਬਲਬੀਰ ਸਿੰਘ

ਵਿਦੇਸ਼ ਜਾਣ ਦੀ ਪਿਰਤ ਨੂੰ ਤੋੜ ਕੇ ਨੌਜਵਾਨਾਂ ਲਈ ਆਪਣੇ ਹੀ ਸੂਬੇ ਵਿੱਚ ਸਨਮਾਨਜਨਕ ਰੁਜ਼ਗਾਰ ਦੇ ਨਵੇਂ ਮੌਕੇ ਸਿਰਜੇ - ਬਲਜੀਤ ਕੌਰ

ਟਰੈਵਲ ਏਜੰਟ ਦੀ ਠੱਗੀ ਤੋਂ ਤੰਗ ਆ ਕੇ 26 ਸਾਲਾ ਨੌਜਵਾਨ ਨੇ ਕੀਤੀ ਖੁਦਕੁਸ਼ੀ