Monday, June 29, 2026
ਤਾਜਾ ਖਬਰਾਂ
ਸਾਡੇ ਸਾਰੇ ਮੰਤਰੀ ਅਤੇ ਵਿਧਾਇਕ ਸੋਮਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ'ਆਪ' ਸਰਕਾਰ ਦੇ ‘ਬਿਜਲੀ ਸਰਪਲੱਸ’ ਦੇ ਦਾਅਵਿਆਂ ਦੀ ਨਿਕਲੀ ਫੂਕ: ਕੇਵਲ ਸਿੰਘ ਢਿੱਲੋਂਪੰਜਾਬ ਇਤਿਹਾਸ ਦੇ ਸਭ ਤੋਂ ਗੰਭੀਰ ਨੈਤਿਕ ਅਤੇ ਸੰਵਿਧਾਨਕ ਸੰਕਟ ਵਿੱਚੋਂ ਲੰਘ ਰਿਹਾ ਹੈ : ਕੇਵਲ ਸਿੰਘ ਢਿੱਲੋਂਕੇਂਦਰ ਸਰਕਾਰ ਪੰਜਾਬ ਨੂੰ ਵਿਸ਼ੇਸ਼ ਸ਼੍ਰੇਣੀ ਦਾ ਦਰਜਾ ਅਤੇ ਸਰਹੱਦੀ ਖੇਤਰਾਂ ਲਈ ਵਿਸ਼ੇਸ਼ ਪੈਕੇਜ ਦੇਵੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨਪੰਜਾਬ ਨੇ ਅਪ੍ਰੈਲ ਮਹੀਨੇ ਦੌਰਾਨ 15 ਬਾਲ ਵਿਆਹ ਰੋਕ ਕੇ ਬੱਚਿਆਂ ਦਾ ਬਚਪਨ ਬਚਾਇਆ : ਡਾ. ਬਲਜੀਤ ਕੌਰਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਪੰਜਾਬ ਵਿੱਚ ਨੀਟ ਦੀ ਮੁੜ ਪ੍ਰੀਖਿਆ ਦੇਣ ਵਾਲੇ ਉਮੀਦਵਾਰਾਂ ਲਈ ਮੁਫ਼ਤ ਸਫ਼ਰ ਨੂੰ ਮਨਜ਼ੂਰੀ

Punjab

ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਮਾਰਚ 2022 ਤੋਂ ਮਈ 2026 ਤੱਕ 16,000 ਤੋਂ ਵੱਧ ਸ਼ਿਕਾਇਤਾਂ ਪ੍ਰਾਪਤ

ਪੰਜਾਬ ਨਿਊਜ਼ ਐਕਸਪ੍ਰੈੱਸ | June 29, 2026 05:26 PM

- *ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਸ਼ਿਕਾਇਤ ਦਰਜ ਕਰਨ ਉਪਰੰਤ 368 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ*

ਚੰਡੀਗੜ੍ਹ, 29 ਜੂਨ: ਪੰਜਾਬ ਸਰਕਾਰ ਨੇ ਭ੍ਰਿਸ਼ਟਾਚਾਰ ਵਿਰੁੱਧ ਆਪਣੀ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਰਾਹੀਂ ਵੱਡੇ ਮੀਲ ਪੱਥਰ ਸਥਾਪਤ ਕੀਤੇ ਹਨ। ਸ਼ਾਸਨ ਪ੍ਰਣਾਲੀ ‘ਚੋਂ ਭ੍ਰਿਸ਼ਟਾਚਾਰ ਦਾ ਮੁਕੰਮਲ ਖਾਤਮਾ ਸੂਬਾ ਸਰਕਾਰ ਦੀ ਪ੍ਰਮੁੱਖ ਤਰਜੀਹ ਰਹੀ ਹੈ। ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਨੰਬਰ 9501 200 200 ਦੀ ਸ਼ੁਰੂਆਤ 23 ਮਾਰਚ 2022 ਨੂੰ ਕੀਤੀ ਗਈ ਸੀ, ਇਹ ਪਹਿਲਕਦਮੀ ਨਾਗਰਿਕਾਂ ਨੂੰ ਅੱਗੇ ਆਉਣ ਅਤੇ ਪੰਜਾਬ ਭਰ ਦੇ ਸਰਕਾਰੀ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਨਿਡਰ ਹੋ ਕੇ ਰਿਪੋਰਟ ਕਰਨ ਲਈ ਉਤਸ਼ਾਹਿਤ ਕਰਦੀ ਹੈ।

ਇਸ ਸਬੰਧੀ ਅੱਜ ਇੱਥੇ ਜਾਣਕਾਰੀ ਦਿੰਦਿਆਂ ਪੰਜਾਬ ਵਿਜੀਲੈਂਸ ਬਿਊਰੋ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ 23-03-2022 ਤੋਂ 31-05-2026 ਤੱਕ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ 'ਤੇ ਆਡੀਓ-ਵੀਡੀਓ ਰਿਕਾਰਡਿੰਗਾਂ ਸਮੇਤ ਕੁੱਲ 16, 950 ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ। ਇਸ ਵਿੱਚੋਂ 10, 951 ਸ਼ਿਕਾਇਤਾਂ ਦੂਜੇ ਵਿਭਾਗਾਂ ਨਾਲ ਸਬੰਧਤ ਹੋਣ ਕਰਕੇ ਇਹ ਸ਼ਿਕਾਇਤਾਂ ਯੋਗ ਕਾਰਵਾਈ ਲਈ ਸਬੰਧਤ ਵਿਭਾਗਾਂ ਨੂੰ ਭੇਜ ਦਿੱਤੀਆਂ ਗਈਆਂ ਸਨ।

ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ 1445 ਸ਼ਿਕਾਇਤਾਂ ਵਿਜੀਲੈਂਸ ਬਿਊਰੋ ਨਾਲ ਸਬੰਧਤ ਸਨ, ਜੋ ਲੋੜੀਂਦੀ ਕਾਰਵਾਈ ਹਿੱਤ ਸਬੰਧਤ ਜ਼ਿਲ੍ਹਾ ਵਿਜੀਲੈਂਸ ਬਿਊਰੋ ਦੇ ਐਸ.ਐਸ.ਪੀਜ਼ ਨੂੰ ਭੇਜ ਦਿੱਤੀਆਂ ਗਈਆਂ ਸਨ। ਵਿਜੀਲੈਂਸ ਬਿਊਰੋ ਵੱਲੋਂ ਇਹਨਾਂ ਸ਼ਿਕਾਇਤਾਂ ਦੀ ਪੜਤਾਲ ਤੋਂ ਬਾਅਦ, ਹੁਣ ਤੱਕ ਦਰਜ ਕੀਤੀਆਂ ਗਈਆਂ 284 ਐਫ.ਆਈ.ਆਰਜ਼ ਵਿੱਚ 368 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ।

ਵਿਜੀਲੈਂਸ ਬਿਊਰੋ ਨੇ ਜਨਤਾ ਨੂੰ ਅਪੀਲ ਕੀਤੀ ਹੈ ਕਿ ਉਹ ਸੂਬੇ ਨੂੰ ਪੂਰੀ ਤਰ੍ਹਾਂ ਪਾਰਦਰਸ਼ੀ ਅਤੇ ਰਿਸ਼ਵਤਖੋਰੀ ਮੁਕਤ ਬਣਾਉਣ ਲਈ ਇਸ ਪਲੇਟਫਾਰਮ ਦੀ ਵਰਤੋਂ ਕਰਨਾ ਜਾਰੀ ਰੱਖਣ।

ਇਹ ਪਹਿਲਕਦਮੀ ਜਨਤਾ ਲਈ ਰਿਸ਼ਵਤਖੋਰੀ ਦੀਆਂ ਸ਼ਿਕਾਇਤਾਂ ਦਰਜ ਕਰਵਾਉਣ ਵਾਸਤੇ ਇੱਕ ਉਪਭੋਗਤਾ-ਅਨੁਕੂਲ ਆਰਟੀਫੀਸ਼ੀਅਲ ਇੰਟੈਲੀਜੈਂਸ (ਏਆਈ) ਅਧਾਰਤ ਵਟਸਐਪ ਪਲੇਟਫਾਰਮ ਹੈ। ਨਾਗਰਿਕ ਇਸ ਪਲੇਟਫਾਰਮ ‘ਤੇ ਰਿਸ਼ਵਤ ਦੇ ਸਬੰਧ ਵਿੱਚ ਢੁਕਵੀਂ ਆਡੀਓ ਅਤੇ ਵੀਡੀਓ ਰਿਕਾਰਡਿੰਗ ਦੇ ਨਾਲ 24 ਘੰਟੇ ਸ਼ਿਕਾਇਤਾਂ ਦਰਜ ਕਰਵਾ ਸਕਦੇ ਹਨ। ਇਸ ਪਲੇਟਫਾਰਮ ‘ਤੇ ਪ੍ਰਾਪਤ ਹੋਣ ਵਾਲੀਆਂ ਸ਼ਿਕਾਇਤਾਂ ਦਾ ਤੁਰੰਤ ਸਮੇਂ ਸਿਰ ਨਿਪਟਾਰਾ ਕੀਤਾ ਜਾਂਦਾ ਹੈ, ਜਿਸ ਨਾਲ ਆਮ ਜਨਤਾ ਨੂੰ ਖੱਜਲ-ਖੁਆਰੀ ਤੋਂ ਵੱਡੀ ਰਾਹਤ ਮਿਲੀ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਅਤੇ ਲੋੜਵੰਦ ਨਾਗਰਿਕਾਂ ਦੀ ਸਮਾਜਿਕ ਸੁਰੱਖਿਆ ਨੂੰ ਮਜ਼ਬੂਤ ਕਰਨ ਲਈ 1,583 ਕਰੋੜ ਰੁਪਏ ਜਾਰੀ

ਜਥੇਦਾਰ ਨੇ ਸਰਕਾਰ ਨੂੰ ''ਸਤਿਕਾਰ ਸੋਧ ਐਕਟ'' ਵਿਚ ਸੋਧ ਕਰਨ ਲਈ ਦਿੱਤਾ ਇਕ ਮਹੀਨੇ ਦਾ ਸਮਾਂ

ਸਾਡੇ ਸਾਰੇ ਮੰਤਰੀ ਅਤੇ ਵਿਧਾਇਕ ਸੋਮਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

'ਆਪ' ਸਰਕਾਰ ਦੇ ‘ਬਿਜਲੀ ਸਰਪਲੱਸ’ ਦੇ ਦਾਅਵਿਆਂ ਦੀ ਨਿਕਲੀ ਫੂਕ: ਕੇਵਲ ਸਿੰਘ ਢਿੱਲੋਂ

ਵੱਡੀ ਖ਼ਬਰ: ਪੰਜਾਬ, ਚੰਡੀਗੜ੍ਹ ਅਤੇ ਹਰਿਆਣਾ 'ਚ ਆਇਆ ਭੂਚਾਲ

ਐਸ.ਸੀ. ਬਹੁ-ਗਿਣਤੀ ਵਾਲੇ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਪੰਜਾਬ ਸਰਕਾਰ ਵੱਲੋਂ 72.21 ਕਰੋੜ ਰੁਪਏ ਜਾਰੀ

CM ਮਾਨ ਨੇ 'ਸੂਰਮਾ' ਮੁਹਿੰਮ ਦੀ ਕੀਤੀ ਸ਼ੁਰੂਆਤ; ਨਸ਼ਾ ਛੱਡ ਚੁੱਕੇ ਨੌਜਵਾਨਾਂ ਨੂੰ 'ਸੂਰਮਾ' ਛਾਪਾਂ ਅਤੇ ਟੀ-ਸ਼ਰਟਾਂ ਦੇ ਕੇ ਕੀਤਾ ਸਨਮਾਨਿਤ

Breaking: ਸ਼੍ਰੋਮਣੀ ਕਮੇਟੀ ਦੀ ਵਿਸ਼ੇਸ਼ ਜਨਰਲ ਇਕੱਤਰਤਾ ਦੌਰਾਨ ਪਾਸ ਕੀਤੇ ਗਏ ਅਹਿਮ ਮਤੇ, ਪੜ੍ਹੋ ਵੇਰਵਾ

Breaking: ਸ਼੍ਰੋਮਣੀ ਕਮੇਟੀ ਨੇ 5 ਜੁਲਾਈ ਨੂੰ ਸੱਦਿਆ ਪੰਥਕ ਇਕੱਠ

ਸਰਹੱਦ ਪਾਰੋਂ ਹਥਿਆਰ ਤਸਕਰੀ ਵਾਲੇ ਨੈੱਟਵਰਕ ਨਾਲ ਸਬੰਧਤ ਚਾਰ ਜਣੇ 10 ਆਧੁਨਿਕ ਪਿਸਤੌਲਾਂ ਸਣੇ ਕਾਬੂ