Tuesday, November 24, 2026

Punjab

ਪੰਜਾਬ ਸਰਕਾਰ ਦੀ ਸਿੱਖਿਆ ਕ੍ਰਾਂਤੀ ਦਾ ਕਮਾਲ, ਸਾਢੇ ਤਿੰਨ ਸਾਲ ਤੋਂ ਸਰਕਾਰੀ ਨੌਕਰੀ ਕਰ ਰਹੇ ਅਧਿਆਪਕਾਂ ਨੂੰ ਨੌਕਰੀ ਤੋਂ ਕੱਢਿਆ: ਮਨਜੀਤ ਧਨੇਰ

ਦਲਜੀਤ ਕੌਰ | November 24, 2026 04:30 AM

ਸੰਗਰੂਰ: : ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਨੇ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਪ੍ਰਤੀ ਅਪਣਾਏ ਗਏ ਵਤੀਰੇ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਇਸ ਸਬੰਧੀ ਪ੍ਰੈੱਸ ਬਿਆਨ ਜਾਰੀ ਕਰਦਿਆਂ ਜਥੇਬੰਦੀ ਦੇ ਸੂਬਾ ਪ੍ਰਧਾਨ ਮਨਜੀਤ ਸਿੰਘ ਧਨੇਰ, ਸੀਨੀਅਰ ਮੀਤ ਪ੍ਰਧਾਨ ਗੁਰਦੀਪ ਸਿੰਘ ਰਾਮਪੁਰਾ ਅਤੇ ਜਨਰਲ ਸਕੱਤਰ ਹਰਨੇਕ ਸਿੰਘ ਮਹਿਮਾ ਨੇ ਕਿਹਾ ਕਿ ਉੰਝ ਤਾਂ ਪੰਜਾਬ ਸਰਕਾਰ ਸਾਰੇ ਹੀ ਤਬਕਿਆਂ ਨੂੰ ਕੁੱਟ ਕੇ ਦਬਾਉਣ ਦੀ ਨੀਤੀ ਤੇ ਚੱਲ ਰਹੀ ਹੈ ਪਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨਾਲ ਵਿਸ਼ੇਸ਼ ਤੌਰ ਤੇ ਧੱਕੇਸ਼ਾਹੀ ਅਤੇ ਬੇਇਨਸਾਫੀ ਕੀਤੀ ਜਾ ਰਹੀ ਹੈ।

ਉਹਨਾਂ ਦੱਸਿਆ ਕਿ ਸਾਢੇ ਤਿੰਨ ਸਾਲ ਤੋਂ ਸਰਕਾਰੀ ਨੌਕਰੀ ਕਰ ਰਹੇ ਮਾਸਟਰ ਕਾਡਰ ਅਧਿਆਪਕਾਂ ਨੂੰ ਬਿਨਾਂ ਕਿਸੇ ਕਸੂਰ ਤੋਂ ਨੌਕਰੀਆਂ ਤੋਂ ਕੱਢ ਦਿੱਤਾ ਗਿਆ ਹੈ। ਇਹ ਅਧਿਆਪਕ ਪਿਛਲੇ ਕਈ ਮਹੀਨਿਆਂ ਤੋਂ ਸਿੱਖਿਆ ਮੰਤਰੀ ਦੇ ਪਿੰਡ ਗੰਭੀਰਪੁਰ ਵਿਖੇ ਧਰਨਾ ਲਗਾਈ ਬੈਠੇ ਹਨ। ਪਰ ਉਹਨਾਂ ਦੀ ਕੋਈ ਸੁਣਵਾਈ ਨਹੀਂ ਹੋ ਰਹੀ। ਖੁਦ ਸਿੱਖਿਆ ਮੰਤਰੀ ਵੱਲੋਂ ਵਿਧਾਨ ਸਭਾ ਵਿੱਚ ਦੱਸੇ ਗਏ ਅੰਕੜਿਆਂ ਅਨੁਸਾਰ ਸਕੂਲਾਂ ਵਿੱਚ, ਮਾਸਟਰਾਂ ਦੀਆਂ 31, 000 ਪੋਸਟਾਂ ਖਾਲੀ ਪਈਆਂ ਹਨ। ਇਸ ਦੇ ਬਾਵਜੂਦ ਸਿੱਖਿਆ ਕ੍ਰਾਂਤੀ ਦੇ ਹੋਕਰੇ ਮਾਰਨ ਵਾਲੀ ਪੰਜਾਬ ਸਰਕਾਰ ਨੇ ਇਹਨਾਂ ਅਧਿਆਪਕਾਂ ਤੋਂ ਉਹਨਾਂ ਦੀ ਰੋਟੀ ਦੀ ਬੁਰਕੀ ਖੋਈ ਲਈ ਹੈ। ਜਥੇਬੰਦੀ ਦੀ ਸੂਬਾ ਕਮੇਟੀ ਨੇ ਇਨ੍ਹਾਂ ਅਧਿਆਪਕਾਂ ਨੂੰ ਬਿਨਾਂ ਕਿਸੇ ਹੋਰ ਦੇਰੀ ਤੋਂ , ਨੌਕਰੀਆਂ ਤੇ ਬਹਾਲ ਕਰਨ ਦੀ ਮੰਗ ਕੀਤੀ ਹੈ।

ਇਸੇ ਤਰ੍ਹਾਂ ਸੰਗਰੂਰ ਵਿਖੇ ਸੇਵਾ ਕੇਂਦਰਾਂ ਦੇ ਮੁਲਾਜ਼ਮਾਂ ਦੀਆਂ ਮੰਗਾਂ ਮੰਨਣ ਦੀ ਥਾਂ ਉਹਨਾਂ ਤੇ ਲਾਠੀ ਚਾਰਜ ਕੀਤਾ ਗਿਆ ਹੈ। ਸਾਰੇ ਮਹਿਕਮਿਆਂ ਦੇ ਮੁਲਾਜ਼ਮਾਂ ਤੇ ਪੈਨਸ਼ਨਰ ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਲਈ, ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਲਈ ਅਤੇ ਤਨਖਾਹ ਸਕੇਲਾਂ ਦੀਆਂ ਤਰੁਟੀਆਂ ਖਿਲਾਫ ਲੰਬੇ ਸਮੇਂ ਤੋਂ ਆਪਣਾ ਵਿਰੋਧ ਦਰਜ ਕਰਵਾ ਰਹੇ ਹਨ ਪਰ ਰੰਗਲੇ ਪੰਜਾਬ ਵਾਲੀ ਸਰਕਾਰ ਨੇ ਉਨਾਂ ਦਾ ਹੱਕ ਮਾਰ ਕੇ ਵੋਟਾਂ ਪੱਕੀਆਂ ਕਰਨ ਲਈ ਪੈਸਾ ਹੋਰ ਪਾਸੇ ਉਡਾ ਦਿੱਤਾ ਹੈ। ਇੱਕ ਪਾਸੇ ਪੰਜਾਬ ਸਰਕਾਰ ਅਦਾਲਤ ਵਿੱਚ ਕਹਿੰਦੀ ਹੈ ਕਿ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਦੇਣ ਲਈ ਸਰਕਾਰ ਕੋਲ ਪੈਸੇ ਨਹੀਂ, ਦੂਜੇ ਪਾਸੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਟੇਜਾਂ ਤੋਂ ਦਾਅਵੇ ਕਰਦਾ ਹੈ ਕਿ ਸਾਡੇ ਕੋਲ ਪੈਸੇ ਦੀ ਕੋਈ ਕਮੀ ਨਹੀਂ। ਸੂਬਾ ਕਮੇਟੀ ਨੇ ਸਰਕਾਰ ਦੇ ਦੋਗਲੇ ਰਵੱਈਏ ਦੀ ਨਿਖੇਧੀ ਕਰਦਿਆਂ, ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਉਹਨਾਂ ਦੇ ਬਣਦੇ ਹੱਕ ਦੇਣ ਦੀ ਮੰਗ ਕੀਤੀ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ਤਹਿਤ 26 ਨਵੰਬਰ ਨੂੰ ਪਟਿਆਲਾ ਪਹੁੰਚਣ ਦਾ ਸੱਦਾ

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ 'ਤੇ ਸੰਗਤਾਂ ਨੂੰ ਵਧਾਈ ਦਿੱਤੀ

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਸੰਦੇਸ਼ ਸਮੁੱਚੀ ਮਨੁੱਖਤਾ ਲਈ ਚਾਨਣ-ਮੁਨਾਰਾ: ਵਿਧਾਇਕ ਧੁੰਨ

26 ਨਵੰਬਰ ਨੂੰ ਮੋਗਾ ਵਿਖੇ ਹੋਵੇਗੀ ‘ਖੁਸ਼ਹਾਲ ਪੰਜਾਬ ਮਹਾਂ ਰੈਲੀ’, ਵਿਧਾਇਕ ਸਵਰਨ ਸਿੰਘ ਧੁੰਨ ਵੱਲੋਂ ਪੰਜਾਬੀਆਂ ਨੂੰ ਸ਼ਾਮਿਲ ਲਈ ਅਪੀਲ

ਪੰਜਾਬ ਵਿੱਚ ਭਾਰਤ-ਪਾਕਿਸਤਾਨ ਸਰਹੱਦ ਨੇੜੇ ਡਰੋਨ ਰਾਹੀਂ ਸੁੱਟੇ ਗਏ ਪੈਕੇਟ ਵਿੱਚੋਂ ਹਥਿਆਰ, ਗੋਲਾ ਬਾਰੂਦ, ਨਸ਼ੀਲੇ ਪਦਾਰਥ ਬਰਾਮਦ

ਬੰਦੂਕਧਾਰੀਆਂ ਨੇ ਮੋਹਾਲੀ ਸੈਲੂਨ, ਆਰਕੀਟੈਕਟ ਦੇ ਘਰ ਨੂੰ 30 ਮਿੰਟਾਂ ਦੇ ਅੰਦਰ ਨਿਸ਼ਾਨਾ ਬਣਾਇਆ

ਏ.ਐਸ.ਆਈ. ਇਕਬਾਲ ਸਿੰਘ ਕਤਲ ਕੇਸ: ਦੂਜਾ ਸ਼ੂਟਰ ਭੁਪਿੰਦਰ ਉਰਫ਼ ਭਿੰਦਾ ਅੰਮ੍ਰਿਤਸਰ ਤੋਂ ਕਾਬੂ; ਦੋਵੇਂ ਹਮਲਾਵਰ ਹੁਣ ਪੁਲੀਸ ਦੀ ਗ੍ਰਿਫ਼ਤ ‘ਚ*

ਪੰਜਾਬ ਵਿਧਾਨ ਸਭਾ ਚੋਣਾਂ 2027: ਆਜ਼ਾਦ, ਨਿਰਪੱਖ, ਪਾਰਦਰਸ਼ੀ ਅਤੇ ਸ਼ਾਂਤੀਪੂਰਨ ਚੋਣ ਅਮਲ ਨੂੰ ਯਕੀਨੀ ਬਣਾਉਣ ਲਈ ਉੱਚ-ਪੱਧਰੀ ਅੰਤਰ-ਰਾਜੀ ਤਾਲਮੇਲ ਮੀਟਿੰਗ*

ਧਾਮੀ ਛੇਵੀਂ ਵਾਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਚੁਣੇ ਗਏ, ਹਾਊਸ ਨੇ ਨਸ਼ਿਆਂ ਨਾਲ ਹੋਣ ਵਾਲੀਆਂ ਮੌਤਾਂ ਅਤੇ ਬੇਅਦਬੀ ਕਾਨੂੰਨ ਸੰਬੰਧੀ ਚਿੰਤਾਵਾਂ ਨੂੰ ਉਜਾਗਰ ਕੀਤਾ

ਕਿਸਾਨਾਂ ਦੀ ਗੰਨੇ ਦੀ ਬਕਾਇਆ ਰਾਸ਼ੀ ਤੁਰੰਤ ਜਾਰੀ ਕਰੇ ਭਗਵੰਤ ਮਾਨ ਸਰਕਾਰ : ਅਵਿਨਾਸ਼ ਰਾਏ ਖੰਨਾ