Saturday, August 29, 2026
ਤਾਜਾ ਖਬਰਾਂ
ਪੰਥਕ ਏਕਤਾ ਨਾਲ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਦਾ 5ਵਾਂ ਸਥਾਪਨਾ ਦਿਵਸਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਵਾਉਣ ਲਈ ਸਤੌਜ ਵਿਖੇ ਕੀਤੀ ਗਈ ਵਿਸ਼ਾਲ ਰੈਲੀ, ਐਨਪੀਐਸ ਮੁਲਾਜ਼ਮਾਂ ਤੇ ਕੀਤੀਆਂ ਪਾਣੀ ਦੀਆਂ ਵੁਛਾੜਾਂਮਹਾਰਾਸ਼ਟਰ ਪੁਲਿਸ ਨੇ CJP ਕਨਵੀਨਰ 'ਤੇ ਕਥਿਤ ਤੌਰ 'ਤੇ ਲਾਤੂਰ ਦੇ ਸਕੂਲ 'ਚ ਦਾਖ਼ਲ ਹੋ ਕੇ ਅਧਿਆਪਕਾਂ ਨੂੰ ਧਮਕਾਉਣ ਦੇ ਦੋਸ਼ 'ਚ ਮਾਮਲਾ ਦਰਜ ਕੀਤਾ ਹੈਅਮਰੀਕਾ ਨਾਲ ਵਪਾਰਕ ਗੱਲਬਾਤ ਅਸਫਲ ਹੋਣ ਤੋਂ ਬਾਅਦ, ਕੈਨੇਡੀਅਨ ਪ੍ਰਧਾਨ ਮੰਤਰੀ ਅਮਰੀਕਾ ਵਿਰੁੱਧ ਪਰਸਪਰ ਟੈਰਿਫ ਲਗਾਉਣਗੇਭਗਵੰਤ ਮਾਨ ਸਰਕਾਰ ਦੇ 4.5 ਸਾਲਾਂ ਦੇ ਇਤਿਹਾਸਕ ਕੰਮਾਂ ਦਾ ਵਿਰੋਧੀਆਂ ਕੋਲ ਕੋਈ ਜਵਾਬ ਨਹੀਂ, ਇਸ ਲਈ ਉਹ ਚਿੱਕੜ ਉਛਾਲਣ 'ਤੇ ਉਤਰ ਆਏ ਹਨ: ਬਲਤੇਜ ਪੰਨੂਯੂ.ਕੇ. ਦੇ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਵੱਲੋਂ ਪ੍ਰਵਾਸੀ ਮਾਮਲੇ ਮੰਤਰੀ ਰਵਜੋਤ ਸਿੰਘ ਨਾਲ ਮੁਲਾਕਾਤ

Punjab

ਪੰਜਾਬ ਸਰਕਾਰ ਨੇ 2.45 ਲੱਖ ਆਸ਼ਰਿਤ ਤੇ ਅਨਾਥ ਬੱਚਿਆਂ ਦੇ ਸੁਨਹਿਰੇ ਭਵਿੱਖ ਲਈ 181.23 ਕਰੋੜ ਰੁਪਏ ਜਾਰੀ

ਪੰਜਾਬ ਨਿਊਜ਼ ਐਕਸਪ੍ਰੈੱਸ | August 29, 2026 03:53 PM

- *ਵਿੱਤੀ ਸਾਲ 2026-27 ਲਈ ਯੋਜਨਾ ਵਾਸਤੇ 432.38 ਕਰੋੜ ਰੁਪਏ ਦਾ ਬਜਟ; ਲੋੜਵੰਦ ਬੱਚਿਆਂ ਨੂੰ ਸਮੇਂ ਸਿਰ ਮਿਲ ਰਹੀ ਹੈ ਵਿੱਤੀ ਸਹਾਇਤਾ*
- *ਮਾਨ ਸਰਕਾਰ ਦਾ ਸੰਕਲਪ—ਕੋਈ ਵੀ ਬੱਚਾ ਗਰੀਬੀ, ਲਾਚਾਰੀ ਜਾਂ ਅਣਗਹਿਲੀ ਕਾਰਨ ਆਪਣੇ ਸੁਪਨਿਆਂ ਤੋਂ ਵਾਂਝਾ ਨਹੀਂ ਰਹੇਗਾ*

ਚੰਡੀਗੜ੍ਹ, 29 ਅਗਸਤ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਦ੍ਰਿੜ੍ਹ ਵਚਨਬੱਧ ਹੈ। ਇਸੇ ਵਚਨਬੱਧਤਾ ਨੂੰ ਅੱਗੇ ਵਧਾਉਂਦਿਆਂ ਆਸ਼ਰਿਤ ਅਤੇ ਅਨਾਥ ਬੱਚਿਆਂ ਨੂੰ ਸੁਰੱਖਿਅਤ ਬਚਪਨ, ਬਿਹਤਰ ਸਿੱਖਿਆ ਅਤੇ ਸਨਮਾਨਤ ਜੀਵਨ ਯਕੀਨੀ ਬਣਾਉਣ ਲਈ ਸਰਕਾਰ ਵੱਲੋਂ ਲਗਾਤਾਰ ਠੋਸ ਕਦਮ ਚੁੱਕੇ ਜਾ ਰਹੇ ਹਨ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ।

ਡਾ. ਬਲਜੀਤ ਕੌਰ ਨੇ ਦੱਸਿਆ ਕਿ ਵਿੱਤੀ ਸਾਲ 2026-27 ਦੌਰਾਨ ਇਸ ਯੋਜਨਾ ਲਈ ਪੰਜਾਬ ਸਰਕਾਰ ਵੱਲੋਂ 432.38 ਕਰੋੜ ਰੁਪਏ ਦਾ ਬਜਟ ਪ੍ਰਬੰਧ ਕੀਤਾ ਗਿਆ ਹੈ। ਇਸ ਵਿੱਚੋਂ ਹੁਣ ਤੱਕ 181.23 ਕਰੋੜ ਰੁਪਏ ਜਾਰੀ ਕੀਤੇ ਜਾ ਚੁੱਕੇ ਹਨ, ਤਾਂ ਜੋ ਆਸ਼ਰਿਤ ਅਤੇ ਅਨਾਥ ਬੱਚਿਆਂ ਨੂੰ ਬਿਨਾਂ ਕਿਸੇ ਰੁਕਾਵਟ ਦੇ ਸਮੇਂ ਸਿਰ ਵਿੱਤੀ ਸਹਾਇਤਾ ਮਿਲਦੀ ਰਹੇ ਅਤੇ ਉਨ੍ਹਾਂ ਦਾ ਭਵਿੱਖ ਹੋਰ ਸੁਰੱਖਿਅਤ ਬਣਾਇਆ ਜਾ ਸਕੇ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਯੋਜਨਾ ਤਹਿਤ ਸੂਬੇ ਦੇ ਕਰੀਬ 2.45 ਲੱਖ ਆਸ਼ਰਿਤ ਅਤੇ ਅਨਾਥ ਬੱਚਿਆਂ ਨੂੰ ਨਿਯਮਿਤ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ। ਇਹ ਸਹਾਇਤਾ ਉਨ੍ਹਾਂ ਦੀ ਪੜ੍ਹਾਈ, ਰੋਜ਼ਾਨਾ ਦੀਆਂ ਲੋੜਾਂ ਅਤੇ ਬਿਹਤਰ ਭਵਿੱਖ ਲਈ ਮਜ਼ਬੂਤ ਆਧਾਰ ਬਣ ਰਹੀ ਹੈ, ਤਾਂ ਜੋ ਉਹ ਆਤਮ-ਵਿਸ਼ਵਾਸ ਨਾਲ ਅੱਗੇ ਵਧ ਕੇ ਸਮਾਜ ਦੀ ਮੁੱਖ ਧਾਰਾ ਨਾਲ ਜੁੜ ਸਕਣ।

ਡਾ. ਬਲਜੀਤ ਕੌਰ ਨੇ ਕਿਹਾ ਕਿ ਆਸ਼ਰਿਤ ਅਤੇ ਅਨਾਥ ਬੱਚੇ ਸਿਰਫ਼ ਸਰਕਾਰੀ ਅੰਕੜੇ ਨਹੀਂ, ਸਗੋਂ ਸਾਡੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹਨ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਇਹ ਯਕੀਨੀ ਬਣਾ ਰਹੀ ਹੈ ਕਿ ਕੋਈ ਵੀ ਬੱਚਾ ਗਰੀਬੀ, ਮਜਬੂਰੀ, ਅਣਗਹਿਲੀ ਜਾਂ ਮਾਪਿਆਂ ਦੇ ਸਹਾਰੇ ਤੋਂ ਵਾਂਝਾ ਹੋਣ ਕਾਰਨ ਆਪਣੀ ਪੜ੍ਹਾਈ ਜਾਂ ਆਪਣੇ ਸੁਪਨਿਆਂ ਨਾਲ ਸਮਝੌਤਾ ਨਾ ਕਰੇ। ਹਰ ਬੱਚੇ ਨੂੰ ਸੁਰੱਖਿਆ, ਮੌਕੇ ਅਤੇ ਸਨਮਾਨ ਨਾਲ ਅੱਗੇ ਵਧਣ ਦਾ ਅਧਿਕਾਰ ਹੈ।

ਉਨ੍ਹਾਂ ਦੱਸਿਆ ਕਿ ਇਸ ਯੋਜਨਾ ਦਾ ਲਾਭ 21 ਸਾਲ ਤੋਂ ਘੱਟ ਉਮਰ ਦੇ ਉਹ ਬੱਚੇ ਲੈ ਸਕਦੇ ਹਨ, ਜਿਨ੍ਹਾਂ ਦੇ ਮਾਤਾ-ਪਿਤਾ ਦੋਵੇਂ ਨਹੀਂ ਰਹੇ, ਜਾਂ ਦੋਵੇਂ ਘਰੋਂ ਗੈਰ-ਹਾਜ਼ਰ ਹਨ, ਜਾਂ ਸਰੀਰਕ ਜਾਂ ਮਾਨਸਿਕ ਤੌਰ 'ਤੇ ਅਸਮਰੱਥ ਹੋਣ ਕਾਰਨ ਪਰਿਵਾਰ ਦੀ ਦੇਖਭਾਲ ਕਰਨ ਦੇ ਯੋਗ ਨਹੀਂ ਹਨ।

ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਇੱਕ ਅਜਿਹਾ ਸੰਵੇਦਨਸ਼ੀਲ ਅਤੇ ਸਮਾਵੇਸ਼ੀ ਭਲਾਈ ਮਾਡਲ ਸਿਰਜ ਰਹੀ ਹੈ, ਜਿੱਥੇ ਹਰ ਲੋੜਵੰਦ ਬੱਚੇ ਨੂੰ ਆਪਣੀ ਸਮਰੱਥਾ ਅਨੁਸਾਰ ਅੱਗੇ ਵਧਣ ਦਾ ਪੂਰਾ ਮੌਕਾ ਮਿਲੇ। ਅੱਜ ਬੱਚਿਆਂ ਦੇ ਭਵਿੱਖ ਵਿੱਚ ਕੀਤਾ ਗਿਆ ਇਹ ਨਿਵੇਸ਼ ਭਲਕੇ ਦੇ ਮਜ਼ਬੂਤ ਪਰਿਵਾਰਾਂ, ਸਸ਼ਕਤ ਸਮਾਜ ਅਤੇ ਖੁਸ਼ਹਾਲ ਰੰਗਲਾ ਪੰਜਾਬ ਦੀ ਮਜ਼ਬੂਤ ਨੀਂਹ ਸਾਬਤ ਹੋਵੇਗਾ।

ਅੰਤ ਵਿੱਚ ਕੈਬਨਿਟ ਮੰਤਰੀ ਨੇ ਕਿਹਾ ਕਿ ਮਾਨ ਸਰਕਾਰ ਦੀ ਇਹ ਪਹਿਲ ਸਿਰਫ਼ ਵਿੱਤੀ ਸਹਾਇਤਾ ਤੱਕ ਸੀਮਿਤ ਨਹੀਂ, ਸਗੋਂ ਇਹ ਹਰ ਬੱਚੇ ਨੂੰ ਸੁਰੱਖਿਅਤ ਬਚਪਨ, ਸਨਮਾਨਤ ਜੀਵਨ ਅਤੇ ਬਰਾਬਰ ਦੇ ਮੌਕੇ ਪ੍ਰਦਾਨ ਕਰਨ ਦੇ ਸਰਕਾਰ ਦੇ ਦ੍ਰਿੜ੍ਹ ਸੰਕਲਪ ਦੀ ਪ੍ਰਤੀਕ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਸਤਿਕਾਰ ਸਖੀਆਂ ਦੀ ਸਖ਼ਤ ਮਿਹਨਤ ਦੀ ਬਦੌਲਤ 75 ਲੱਖ ਤੋਂ ਵੱਧ ਔਰਤਾਂ ਦੀ ਰਜਿਸਟ੍ਰੇਸ਼ਨ ਹੋ ਸਕੀ - ਕੈਬਨਿਟ ਮੰਤਰੀ

ਤਿੰਨ ਤਿੰਨ ਦਹਾਕਿਆਂ ਤੋਂ ਜ਼ੇਲ੍ਹਾਂ ’ਚ ਬੰਦ ਕੌਮੀ ਯੋਧਿਆਂ ਦੀ ਰਿਹਾਈ ਲਈ ਸਮੁੱਚਾ ਪੰਥ ਯਤਨਸ਼ੀਲ - ਜਥੇਦਾਰ ਗੜਗੱਜ

ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਸਮੂਹ ਗੁਰਦੁਆਰਿਆਂ ’ਚ ਅਰਦਾਸ ਸਮਾਗਮ ਆਯੋਜਿਤ

27 ਅਗਸਤ ਦੀ ਹੜਤਾਲ ਦੌਰਾਨ ਗੈਰਹਾਜ਼ਰ ਰਹੇ ਮੁਲਾਜ਼ਮਾਂ ਨੂੰ ਪੰਜਾਬ ਸਰਕਾਰ ਨੇ ਭੇਜਿਆ ਨੋਟਿਸ

CM ਮਾਨ ਦਾ ਭੈਣਾਂ ਨੂੰ ਰੱਖੜ ਪੁੰਨਿਆ ਦਾ ਤੋਹਫ਼ਾ: 5.30 ਲੱਖ ਔਰਤਾਂ ਦੇ ਬੈਂਕ ਖਾਤਿਆਂ ਵਿੱਚ 181.50 ਕਰੋੜ ਰੁਪਏ ਦੀ 'ਸਨਮਾਨ ਰਾਸ਼ੀ' ਭੇਜੀ

ਬਾਬਾ ਬਕਾਲਾ ਸਾਹਿਬ ’ਚ 'ਅਕਾਲੀ ਦਲ ਵਾਰਿਸ ਪੰਜਾਬ ਦੇ' ਵੱਲੋਂ ਕੀਤੀ ਗਈ ਰੈਲੀ

ਚੰਨੀ ਨੇ ਵੜਿੰਗ ਨੂੰ ਇੱਕ ਪਾਸੇ ਕਰ ਬਾਬਾ ਬਕਾਲਾ ਵਿਖੇ ਆਪਣੀ ਵੱਖਰੀ ਸਟੇਜ ਲਾਈ

ਪੰਜਾਬ ਦੇ ਐਡਵੋਕੇਟ ਜਨਰਲ ਮਨਿੰਦਰਜੀਤ ਸਿੰਘ ਬੇਦੀ ਪੰਜਾਬ ਤੇ ਹਰਿਆਣਾ ਬਾਰ ਕੌਂਸਲ ਦੇ ਚੇਅਰਮੈਨ ਨਿਯੁਕਤ

ਗੈਂਗਸਟਰਾਂ 'ਤੇ ਵਾਰ ਦਾ 220ਵਾਂ ਦਿਨ: ਪੰਜਾਬ ਪੁਲਿਸ ਵੱਲੋਂ 572 ਥਾਈਂ ਛਾਪੇਮਾਰੀ; 330 ਕਾਬੂ

ਬਾਬਾ ਬਕਾਲਾ ਸਾਹਿਬ ਭਾਜਪਾ ਦਾ ਸ਼ਕਤੀ ਪ੍ਰਦਰਸ਼ਨ, ਪਹਿਲੀ ਵਾਰ ਸਜਾਈ ਵੱਖਰੀ ਸਿਆਸੀ ਸਟੇਜ