Thursday, April 16, 2026

Punjab

ਪੰਜਾਬ ਸਰਕਾਰ ਨੇ ਕਣਕ ਦੀ ਖਰੀਦ ਲਈ ਕੀਤੇ ਪੁਖ਼ਤਾ ਪ੍ਰਬੰਧ, ਪਰ ਕੇਂਦਰ ਦੀਆਂ ਮਾੜੀਆਂ ਨੀਤੀਆਂ ਕਾਰਨ ਕਿਸਾਨ ਪ੍ਰੇਸ਼ਾਨ - ਬਰਸਟ

ਪੰਜਾਬ ਨਿਊਜ਼ ਐਕਸਪ੍ਰੈੱਸ | April 16, 2026 04:47 PM

- ਕੇਂਦਰ ਦੀ ਮੋਦੀ ਸਰਕਾਰ ਪੰਜਾਬ ਨਾਲ ਕਰ ਰਹੀ ਮਤਰਈ ਮਾਂ ਵਾਲਾ ਸਲੂਕ - ਹਰਚੰਦ ਸਿੰਘ ਬਰਸਟ

ਐਸ.ਏ.ਐਸ. ਨਗਰ (ਮੋਹਾਲੀ): ਹਰਚੰਦ ਸਿੰਘ ਬਰਸਟ, ਜਨਰਲ ਸਕੱਤਰ ਆਮ ਆਦਮੀ ਪਾਰਟੀ, ਪੰਜਾਬ ਅਤੇ ਚੇਅਰਮੈਨ, ਪੰਜਾਬ ਮੰਡੀ ਬੋਰਡ ਨੇ ਕੇਂਦਰ ਦੀ ਮੋਦੀ ਸਰਕਾਰ ਨੂੰ ਕਿਸਾਨਾਂ ਦੀਆਂ ਮੰਡੀਆਂ ਵਿੱਚ ਪਈ ਫਸਲ ਨੂੰ ਤੁਰੰਤ ਖਰੀਦ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਪਿਛਲੇ 6 ਮਹੀਨਿਆਂ ਤੋਂ ਪੱਲੇ ਤੋਂ ਪੈਸੇ ਖਰਚ ਕਰਕੇ, ਮਹਿੰਗੇ ਬੀਜ ਅਤੇ ਖਾਦਾਂ ਪਾ ਕੇ ਪੁੱਤਾਂ ਵਾਂਗ ਪਾਲੀ ਫਸਲ ਅੱਜ ਮੰਡੀਆਂ ਵਿੱਚ ਪਈ ਹੈ। ਮੌਸਮ ਦੀ ਮਾਰ ਝੱਲਦੇ ਹੋਏ ਦੇਸ਼ ਦੇ ਅੰਨ ਭੰਡਾਰ ਨੂੰ ਪੂਰਾ ਕਰਨ ਲਈ ਕਿਸਾਨਾਂ ਨੇ ਦਿਨ-ਰਾਤ ਮਿਹਨਤ ਕੀਤੀ ਹੈ। ਅੱਜ ਮੰਡੀਆਂ ਵਿੱਚ ਪਈ ਸੁੱਕੀ ਕਣਕ, ਜੋ ਕਿਸਾਨ ਦਾ ਸੋਨਾ ਹੈ, ਕੇਂਦਰ ਸਰਕਾਰ ਦੇ ਰਹਿਮੋ-ਕਰਮ 'ਤੇ ਹੈ। ਕੇਂਦਰ ਦੀ ਭਾਜਪਾ ਸਰਕਾਰ ਇੱਕ ਪਾਸੇ ਪੰਜਾਬੀਆਂ ਨੂੰ ਗੁੰਮਰਾਹ ਕਰਨ ਲਈ ਕਿਸਾਨ ਹਿਤੈਸ਼ੀ ਹੋਣ ਦੇ ਦਾਅਵੇ ਕਰਦੀ ਹੈ ਅਤੇ ਦੂਜੇ ਪਾਸੇ ਹਰ ਪੱਧਰ 'ਤੇ ਪੰਜਾਬ ਨਾਲ ਮਤਰਈ ਮਾਂ ਵਾਲਾ ਸਲੂਕ ਕਰ ਰਹੀ ਹੈ।

ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਦੀਆਂ ਸਮੂਹ ਮੰਡੀਆਂ ਵਿੱਚ ਕਣਕ ਦੀ ਖਰੀਦੋ-ਫਰੋਖਤ ਕਰਨ ਦੇ ਪੂਰੇ ਪ੍ਰਬੰਧ ਕੀਤੇ ਗਏ ਹਨ। ਹਰ ਮੰਡੀ ਵਿੱਚ ਸਫਾਈ, ਪੀਣ ਵਾਲਾ ਪਾਣੀ, ਬਿਜਲੀ, ਕਿਸਾਨਾਂ-ਮਜ਼ਦੂਰਾਂ ਦੇ ਬੈਠਣ ਲਈ ਛਾਂ ਅਤੇ ਵੱਖ-ਵੱਖ ਏਜੰਸੀਆਂ ਪਨਗ੍ਰੇਨ, ਪਨਸਪ, ਮਾਰਕਫੈਡ, ਵੇਅਰ ਹਾਊਸ ਸ਼ਾਮਲ ਹੈ, ਦਾ ਸਟਾਫ਼ ਤੈਨਾਤ ਕੀਤਾ ਗਿਆ ਹੈ। ਪੰਜਾਬ ਮੰਡੀ ਬੋਰਡ ਵੱਲੋਂ ਸੂਬੇ ਵਿੱਚ 1896 ਮੰਡੀਆਂ ਅਤੇ 759 ਆਰਜ਼ੀ ਮੰਡੀਆਂ ਬਣਾ ਕੇ ਕਿਸਾਨਾਂ ਦੀ ਫਸਲ ਵਿਕਣ ਦੇ ਪ੍ਰਬੰਧ ਕੀਤੇ ਗਏ ਹਨ। ਇਸਦੇ ਨਾਲ ਹੀ ਪੰਜਾਬ ਮੰਡੀ ਬੋਰਡ ਦੇ ਮੁੱਖ ਦਫ਼ਤਰ ਵਿੱਖੇ ਕਿਸਾਨਾਂ ਦੀ ਸਹੂਲਤ ਲਈ ਕੰਟਰੋਲ ਰੂਮ ਵੀ ਸਥਾਪਤ ਕੀਤਾ ਗਿਆ ਹੈ।

ਅੱਜ ਕੇਂਦਰ ਦੀ ਭਾਜਪਾ ਸਰਕਾਰ ਪੰਜਾਬ ਦੇ ਕਿਸਾਨਾਂ ਅਤੇ ਪੰਜਾਬੀਆਂ ਨੂੰ ਦਬਾਉਣ ਲਈ ਕਣਕ ਦੇ ਦਾਣਿਆਂ ਦੇ ਸੈਂਪਲ ਫੇਲ੍ਹ ਕਰਕੇ ਪੰਜਾਬ ਪ੍ਰਤੀ ਉਸ ਦੀ ਮਾੜੀ ਸੋਚ ਨੂੰ ਜ਼ਾਹਰ ਕਰ ਰਹੀ ਹੈ, ਕਿਉਂਕਿ ਪੰਜਾਬ ਦੇ ਕਿਸਾਨਾਂ ਨੇ ਆਪਣੇ ਹੱਕਾਂ ਲਈ ਹਮੇਸ਼ਾ ਸ਼ਾਂਤਮਈ ਸੰਘਰਸ਼ ਦਾ ਰਸਤਾ ਅਪਣਾਇਆ ਹੈ। ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਕੇਂਦਰ ਦੇ ਇਸ ਪੰਜਾਬ ਵਿਰੋਧੀ ਵਤੀਰੇ ਤੋਂ ਸਖ਼ਤ ਨਾਰਾਜ਼ ਹੈ। ਕੇਂਦਰ ਸਰਕਾਰ ਆਰ.ਡੀ.ਐਫ. ਦਾ 9 ਹਜ਼ਾਰ ਕਰੋੜ ਰੁਪਏ ਰੋਕ ਕੇ, ਗੁਦਾਮਾਂ-ਸ਼ੈਲਰਾਂ ਵਿੱਚ ਪਏ 155 ਲੱਖ ਮੀਟ੍ਰਿਕ ਟਨ ਅਨਾਜ ਭੰਡਾਰ ਨੂੰ ਦੂਜੇ ਸੂਬਿਆਂ ਵਿੱਚ ਤਬਦੀਲ ਨਾ ਕਰਕੇ ਪੰਜਾਬ ਦੇ ਕਿਸਾਨਾਂ ਅਤੇ ਪੰਜਾਬੀਆਂ 'ਤੇ ਦਬਾਅ ਪਾਉਣਾ ਚਾਹੁੰਦੀ ਹੈ। ਅਸੀਂ ਵਾਰ-ਵਾਰ ਕੇਂਦਰੀ ਭੰਡਾਰ ਦਾ ਇਹ ਅਨਾਜ ਇੱਥੋਂ ਚੁੱਕਣ ਅਤੇ ਗੁਦਾਮਾਂ - ਸ਼ੈਲਰਾਂ ਨੂੰ ਖਾਲੀ ਕਰਨ ਦੀ ਅਪੀਲ ਕਰ ਚੁੱਕੇ ਹਾਂ, ਤਾਂ ਜੋ ਨਵਾਂ ਅਨਾਜ ਰੱਖਿਆ ਜਾ ਸਕੇ, ਪਰ ਕੇਂਦਰ ਸਰਕਾਰ ਦੇ ਕੰਨ 'ਤੇ ਜੂੰ ਨਹੀਂ ਸਰਕ ਰਹੀ।

ਇਸ ਤੋਂ ਇਲਾਵਾ, ਕੇਂਦਰ ਸਰਕਾਰ ਨੇ ਪੰਜਾਬ ਦੇ ਡੈਮਾਂ ਵਿੱਚੋਂ ਪੰਜਾਬ ਅਤੇ ਹਰਿਆਣਾ ਦੀ ਨੁਮਾਇੰਦਗੀ ਖਤਮ ਕਰਕੇ ਪੰਜਾਬ ਦੇ ਪਾਣੀਆਂ 'ਤੇ ਡਾਕਾ ਮਾਰਨ ਦੀ ਨੀਅਤ ਦਰਸਾ ਦਿੱਤੀ ਹੈ, ਜਿਸਦਾ ਹਰ ਪੰਜਾਬੀ ਵਿਰੋਧ ਕਰੇਗਾ। ਸ. ਬਰਸਟ ਨੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਹੈ ਕਿ ਪੰਜਾਬ ਦੀਆਂ ਫਸਲਾਂ ਦੀ ਖਰੀਦ ਲਈ ਹਰੀ ਝੰਡੀ ਦਿੱਤੀ ਜਾਵੇ, ਰੂਰਲ ਡਿਵਲਪਮੈਂਟ ਫੰਡ ਤੁਰੰਤ ਜਾਰੀ ਕੀਤਾ ਜਾਵੇ, ਨੁਕਸਾਨੀਆਂ ਫਸਲਾਂ ਲਈ ਵਿਸ਼ੇਸ਼ ਪੈਕੇਜ ਦਿੱਤਾ ਜਾਵੇ ਅਤੇ ਜਿਹੜੇ ਬੋਰਡਾਂ ਵਿੱਚੋਂ ਮੈਂਬਰ ਖਤਮ ਕੀਤੇ ਗਏ ਹਨ, ਉਹ ਤੁਰੰਤ ਬਹਾਲ ਕੀਤੇ ਜਾਣ, ਤਾਂ ਜੋ ਪੰਜਾਬ ਦੇ ਲੋਕ ਦੇਸ਼ ਵਿੱਚ ਸਿਰ ਉੱਚਾ ਕਰਕੇ ਚੱਲ ਸਕਣ।

Have something to say? Post your comment

google.com, pub-6021921192250288, DIRECT, f08c47fec0942fa0

Punjab

ਵਿਜੀਲੈਂਸ ਨੇ ਕਾਨੂੰਗੋ ਨੂੰ 33000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਐਲਾਨ

*ਵਿਜੀਲੈਂਸ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ*

ਪੰਜਾਬ ਪੁਲਿਸ, ਆਈ.ਆਈ.ਟੀ. ਰੋਪੜ ਨਾਲ ਮਿਲ ਕੇ ਏਆਈ-ਅਧਾਰਤ ਅਪਰਾਧ ਨਿਯੰਤਰਣ ਪ੍ਰਣਾਲੀ ਨੂੰ ਮਜ਼ਬੂਤ ਕਰੇਗੀ

ਬੁਢਾਪਾ ਪੈਨਸ਼ਨ ਲਈ 352 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ

“ਆਮ ਘਰਾਂ ਦਾ ਕਾਕਾ” ਖਾਸ ਲੋਕਾਂ ਦੀ ਸੇਵਾ ਵਿੱਚ ਮਸ਼ਰੂਫ ਭਗਵੰਤ ਮਾਨ ਦੀ ਆਪ ਸਰਕਾਰ ਦਾ ਚਾਰ ਸਾਲਾ ਲੋਕ ਵਿਰੋਧੀ ਰਾਜ

ਹਰਪਾਲ ਚੀਮਾ ਵੱਲੋਂ ਮ੍ਰਿਤਕ ਪੀ.ਆਰ.ਟੀ.ਸੀ. ਕੰਡਕਟਰ ਦੇ ਪਰਿਵਾਰ ਨੂੰ 40 ਲੱਖ ਰੁਪਏ ਦਾ ਬੀਮਾ ਚੈੱਕ ਭੇਟ

ਅਕਾਲ ਅਕੈਡਮੀ ਖੂਈਆਂ ਸਰਵਰ ਦੇ ਦਸਵੀਂ ਬੋਰਡ ਨਤੀਜੇ ਰਹੇ ਸ਼ਾਨਦਾਰ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਇੰਗਲੈਂਡ ਤੋਂ ਪੁੱਜੇ ਪਰਿਵਾਰ ਦਾ ਗੁੰਮ ਹੋਇਆ ਕੀਮਤੀ ਬੈਗ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਨੇ ਲੱਭ ਕੇ ਕੀਤਾ ਵਾਪਸ

ਹਰਪਾਲ ਚੀਮਾ ਵੱਲੋਂ ਰੰਗਲਾ ਪੰਜਾਬ ਵਿਕਾਸ ਸਕੀਮ ਦੇ ਪਹਿਲੇ ਪੜਾਅ ਦੇ ਵਿਕਾਸ ਕਾਰਜ ਮੁਕੰਮਲ ਕਰਨ ਲਈ 15 ਮਈ ਦੀ ਸਮਾਂ-ਸੀਮਾ ਤੈਅ