Wednesday, November 25, 2026

Punjab

ਪੰਜਾਬ ਸਰਕਾਰ ਨੇ ਪਿੜਾਈ ਸੀਜ਼ਨ 2026-27 ਲਈ ਗੰਨੇ ਦਾ ਭਾਅ ਵਧਾ ਕੇ 431 ਪ੍ਰਤੀ ਕੁਇੰਟਲ ਕੀਤਾ; ਦੇਸ਼ ਵਿੱਚ ਸਭ ਤੋਂ ਵੱਧ ਕੀਮਤ

PUNJAB NEWS EXPRESS | November 25, 2026 09:40 PM

ਚੰਡੀਗੜ੍ਹ, : ਗੰਨਾ ਕਾਸ਼ਤਕਾਰਾਂ ਨੂੰ ਵੱਡਾ ਤੋਹਫ਼ਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਿੜਾਈ ਸੀਜ਼ਨ 2026-27 ਲਈ ਗੰਨੇ ਦਾ ਭਾਅ ਵਧਾ ਕੇ 431 ਪ੍ਰਤੀ ਕੁਇੰਟਲ ਕਰਨ ਦਾ ਐਲਾਨ ਕੀਤਾ, ਜੋ ਪੂਰੇ ਦੇਸ਼ ਵਿੱਚ ਗੰਨੇ ਦਾ ਸਭ ਤੋਂ ਵੱਧ ਭਾਅ ਹੈ। ਇੱਥੇ ਉੱਚ-ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਫੈਸਲਾ ਕਿਸਾਨ ਭਾਈਚਾਰੇ ਦੀ ਭਲਾਈ ਅਤੇ ਆਰਥਿਕ ਖ਼ੁਸ਼ਹਾਲੀ ਪ੍ਰਤੀ ਸੂਬਾ ਸਰਕਾਰ ਦੀ ਅਟੁੱਟ ਵਚਨਬੱਧਤਾ ਦਰਸਾਉਂਦਾ ਹੈ।

ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ` ਉੱਤੇ ਜਾਣਕਾਰੀ ਸਾਂਝੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਦੇ ਗੰਨਾ ਕਾਸ਼ਤਕਾਰ ਕਿਸਾਨਾਂ ਲਈ ਵੱਡੀ ਖ਼਼ੁਸ਼ਖ਼ਬਰੀ। ਸਾਡੀ ਸਰਕਾਰ ਨੇ ਪਿੜਾਈ ਸੀਜ਼ਨ 2026-27 ਲਈ ਗੰਨੇ ਦਾ ਭਾਅ ਵਧਾ ਕੇ 431 ਪ੍ਰਤੀ ਕੁਇੰਟਲ ਕਰ ਦਿੱਤਾ ਹੈ, ਜੋ ਪੂਰੇ ਦੇਸ਼ ਵਿੱਚ ਸਭ ਤੋਂ ਵੱਧ ਹੈ। ਕਿਸਾਨਾਂ ਲਈ ਸਹੂਲਤ ਯਕੀਨੀ ਬਣਾਉਣ ਵਾਸਤੇ ਸੂਬੇ ਭਰ ਦੀਆਂ ਖੰਡ ਮਿੱਲਾਂ 25 ਨਵੰਬਰ, 2026 ਤੋਂ ਕੰਮਕਾਜ ਸ਼ੁਰੂ ਕਰਨਗੀਆਂ। ਸਾਡੀ ਸਰਕਾਰ ਸਾਡੇ ਅੰਨਦਾਤਿਆਂ ਦੀ ਖ਼ੁਸ਼ਹਾਲੀ ਲਈ ਉਨ੍ਹਾਂ ਦੀਆਂ ਫ਼ਸਲਾਂ ਦਾ ਪੂਰਾ ਬਣਦਾ ਮੁੱਲ ਦਿਵਾਉਣ ਲਈ ਦ੍ਰਿੜ੍ਹ ਹੈ।”

ਮੀਟਿੰਗ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਪੰਜਾਬ ਦੇ ਮਿਹਨਤੀ ਗੰਨਾ ਕਾਸ਼ਤਕਾਰ ਕਿਸਾਨਾਂ ਲਈ ਵੱਡੀ ਪਹਿਲਕਦਮੀ ਹੈ। ਸਾਡੀ ਸਰਕਾਰ ਨੇ 2026-27 ਸੀਜ਼ਨ ਲਈ ਗੰਨੇ ਦਾ ਭਾਅ ਵਧਾ ਕੇ 431 ਪ੍ਰਤੀ ਕੁਇੰਟਲ ਕਰ ਦਿੱਤਾ ਹੈ, ਜੋ ਦੇਸ਼ ਵਿੱਚ ਸਭ ਤੋਂ ਵੱਧ ਹੈ। ਇਸ ਵਾਧੇ ਨਾਲ ਸੂਬੇ ਭਰ ਦੇ ਹਜ਼ਾਰਾਂ ਗੰਨਾ ਕਾਸ਼ਤਕਾਰਾਂ ਨੂੰ ਵੱਡੀ ਵਿੱਤੀ ਰਾਹਤ ਮਿਲੇਗੀ।”

ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨ ਦੇਸ਼ ਦਾ ਢਿੱਡ ਭਰਨ ਅਤੇ ਮੁਲਕ ਦੀ ਆਰਥਿਕਤਾ ਨੂੰ ਮਜ਼ਬੂਤ ਕਰਨ ਲਈ ਦਿਨ-ਰਾਤ ਅਣਥੱਕ ਮਿਹਨਤ ਕਰਦੇ ਹਨ। ਉਨ੍ਹਾਂ ਅੱਗੇ ਕਿਹਾ ਕਿ ਇਹ ਸਰਕਾਰ ਦੀ ਜ਼ਿੰਮੇਵਾਰੀ ਹੈ ਕਿ ਉਨ੍ਹਾਂ ਦੀ ਸਖ਼ਤ ਮਿਹਨਤ ਦਾ ਬਣਦਾ ਪੂਰਾ ਮੁੱਲ ਮਿਲੇ। ਉਨ੍ਹਾਂ ਕਿਹਾ, “ਕਿਸਾਨ ਸਾਡੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹਨ ਅਤੇ ਪੰਜਾਬ ਦੀ ਸਮੁੱਚੀ ਤਰੱਕੀ ਤੇ ਆਰਥਿਕ ਖ਼ੁਸ਼ਹਾਲੀ ਲਈ ਕਿਸਾਨਾਂ ਦਾ ਖ਼ੁਸ਼ਹਾਲ ਹੋਣਾ ਬਹੁਤ ਜ਼ਰੂਰੀ ਹੈ। ਸਾਡੀ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਕਰਨ, ਉਨ੍ਹਾਂ ਦੀ ਆਰਥਿਕ ਸਥਿਤੀ ਨੂੰ ਮਜ਼ਬੂਤ ਕਰਨ ਅਤੇ ਉਨ੍ਹਾਂ ਦੀ ਉਪਜ ਦਾ ਲਾਹੇਵੰਦ ਭਾਅ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।”

ਮੁੱਖ ਮੰਤਰੀ ਨੇ ਅੱਗੇ ਐਲਾਨ ਕੀਤਾ, “25 ਨਵੰਬਰ ਤੋਂ ਖੰਡ ਮਿੱਲਾਂ ਦੇ ਸ਼ੁਰੂ ਹੋਣ ਨਾਲ ਗੰਨਾ ਉਤਪਾਦਕ ਕਿਸਾਨਾਂ ਨੂੰ ਆਪਣੀ ਫ਼ਸਲ ਸਮੇਂ ਸਿਰ ਅਤੇ ਸੁਖਾਲੇ ਢੰਗ ਨਾਲ ਮਿੱਲਾਂ ਵਿੱਚ ਲਿਆਉਣ ਦੀ ਸਹੂਲਤ ਮਿਲੇਗੀ। ਸਾਡੀ ਸਰਕਾਰ ਪੇਂਡੂ ਆਰਥਿਕਤਾ ਨੂੰ ਮਜ਼ਬੂਤ ਕਰਨ ਅਤੇ ਕਿਸਾਨ ਭਾਈਚਾਰੇ ਦਾ ਭਵਿੱਖ ਸੁਰੱਖਿਅਤ ਕਰਨ ਲਈ ਲਗਾਤਾਰ ਕਿਸਾਨ-ਪੱਖੀ ਫੈਸਲੇ ਲੈ ਰਹੀ ਹੈ।”

ਖੇਤੀਬਾੜੀ ਖੇਤਰ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਖੇਤੀ ਉਪਜ ਦਾ ਲਾਹੇਵੰਦ ਭਾਅ ਦੇਣਾ ਅਤੇ ਕਿਸਾਨਾਂ ਨੂੰ ਹਰ ਸੰਭਵ ਸਹਾਇਤਾ ਮੁਹੱਈਆ ਕਰਨਾ ਪੰਜਾਬ ਸਰਕਾਰ ਦੀਆਂ ਪ੍ਰਮੁੱਖ ਤਰਜੀਹਾਂ ਵਿੱਚ ਸ਼ਾਮਲ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

27 ਨਵੰਬਰ ਨੂੰ ਸੂਬੇ ਭਰ ਵਿੱਚ ਕੀਤੀ ਜਾਵੇਗੀ ਸਿਵਲ ਡਿਫੈਂਸ ਏਅਰ ਰੇਡ ਅਤੇ ਬਲੈਕਆਊਟ ਮੌਕ ਡਰਿੱਲ

ਅਕਾਲੀ-ਭਾਜਪਾ ਦਾ ਗਠਜੋੜ ‘ਨਾਪਾਕ, ਮੌਕਾਪ੍ਰਸਤ ਅਤੇ ਗੈਰ-ਸਿਧਾਂਤਕ’; ਪੰਜਾਬ ਦੇ ਲੋਕ ਇਨ੍ਹਾਂ ਨੂੰ ਕਦੇ ਮੂੰਹ ਨਹੀਂ ਲਾਉਣਗੇ: ਹਰਪਾਲ ਸਿੰਘ ਚੀਮਾ

2027 ਦੀਆਂ ਪੰਜਾਬ ਚੋਣਾਂ ਤੋਂ ਪਹਿਲਾਂ ਅਕਾਲੀ ਦਲ ਅਤੇ ਭਾਜਪਾ ਨੇ ਫਿਰ ਗਠਜੋੜ ਕੀਤਾ

ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ਤਹਿਤ 26 ਨਵੰਬਰ ਨੂੰ ਪਟਿਆਲਾ ਪਹੁੰਚਣ ਦਾ ਸੱਦਾ

ਪੰਜਾਬ ਸਰਕਾਰ ਦੀ ਸਿੱਖਿਆ ਕ੍ਰਾਂਤੀ ਦਾ ਕਮਾਲ, ਸਾਢੇ ਤਿੰਨ ਸਾਲ ਤੋਂ ਸਰਕਾਰੀ ਨੌਕਰੀ ਕਰ ਰਹੇ ਅਧਿਆਪਕਾਂ ਨੂੰ ਨੌਕਰੀ ਤੋਂ ਕੱਢਿਆ: ਮਨਜੀਤ ਧਨੇਰ

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ 'ਤੇ ਸੰਗਤਾਂ ਨੂੰ ਵਧਾਈ ਦਿੱਤੀ

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਸੰਦੇਸ਼ ਸਮੁੱਚੀ ਮਨੁੱਖਤਾ ਲਈ ਚਾਨਣ-ਮੁਨਾਰਾ: ਵਿਧਾਇਕ ਧੁੰਨ

26 ਨਵੰਬਰ ਨੂੰ ਮੋਗਾ ਵਿਖੇ ਹੋਵੇਗੀ ‘ਖੁਸ਼ਹਾਲ ਪੰਜਾਬ ਮਹਾਂ ਰੈਲੀ’, ਵਿਧਾਇਕ ਸਵਰਨ ਸਿੰਘ ਧੁੰਨ ਵੱਲੋਂ ਪੰਜਾਬੀਆਂ ਨੂੰ ਸ਼ਾਮਿਲ ਲਈ ਅਪੀਲ

ਪੰਜਾਬ ਵਿੱਚ ਭਾਰਤ-ਪਾਕਿਸਤਾਨ ਸਰਹੱਦ ਨੇੜੇ ਡਰੋਨ ਰਾਹੀਂ ਸੁੱਟੇ ਗਏ ਪੈਕੇਟ ਵਿੱਚੋਂ ਹਥਿਆਰ, ਗੋਲਾ ਬਾਰੂਦ, ਨਸ਼ੀਲੇ ਪਦਾਰਥ ਬਰਾਮਦ

ਬੰਦੂਕਧਾਰੀਆਂ ਨੇ ਮੋਹਾਲੀ ਸੈਲੂਨ, ਆਰਕੀਟੈਕਟ ਦੇ ਘਰ ਨੂੰ 30 ਮਿੰਟਾਂ ਦੇ ਅੰਦਰ ਨਿਸ਼ਾਨਾ ਬਣਾਇਆ