Wednesday, July 01, 2026
ਤਾਜਾ ਖਬਰਾਂ
ਸਾਡੇ ਸਾਰੇ ਮੰਤਰੀ ਅਤੇ ਵਿਧਾਇਕ ਸੋਮਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ'ਆਪ' ਸਰਕਾਰ ਦੇ ‘ਬਿਜਲੀ ਸਰਪਲੱਸ’ ਦੇ ਦਾਅਵਿਆਂ ਦੀ ਨਿਕਲੀ ਫੂਕ: ਕੇਵਲ ਸਿੰਘ ਢਿੱਲੋਂਪੰਜਾਬ ਇਤਿਹਾਸ ਦੇ ਸਭ ਤੋਂ ਗੰਭੀਰ ਨੈਤਿਕ ਅਤੇ ਸੰਵਿਧਾਨਕ ਸੰਕਟ ਵਿੱਚੋਂ ਲੰਘ ਰਿਹਾ ਹੈ : ਕੇਵਲ ਸਿੰਘ ਢਿੱਲੋਂਕੇਂਦਰ ਸਰਕਾਰ ਪੰਜਾਬ ਨੂੰ ਵਿਸ਼ੇਸ਼ ਸ਼੍ਰੇਣੀ ਦਾ ਦਰਜਾ ਅਤੇ ਸਰਹੱਦੀ ਖੇਤਰਾਂ ਲਈ ਵਿਸ਼ੇਸ਼ ਪੈਕੇਜ ਦੇਵੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨਪੰਜਾਬ ਨੇ ਅਪ੍ਰੈਲ ਮਹੀਨੇ ਦੌਰਾਨ 15 ਬਾਲ ਵਿਆਹ ਰੋਕ ਕੇ ਬੱਚਿਆਂ ਦਾ ਬਚਪਨ ਬਚਾਇਆ : ਡਾ. ਬਲਜੀਤ ਕੌਰਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਪੰਜਾਬ ਵਿੱਚ ਨੀਟ ਦੀ ਮੁੜ ਪ੍ਰੀਖਿਆ ਦੇਣ ਵਾਲੇ ਉਮੀਦਵਾਰਾਂ ਲਈ ਮੁਫ਼ਤ ਸਫ਼ਰ ਨੂੰ ਮਨਜ਼ੂਰੀ

Punjab

ਪੰਜਾਬ ਸਰਕਾਰ ਨੇ ਮਹਿਲਾਵਾਂ ਨਾਲ ਕੀਤਾ ਵਾਅਦਾ ਪੂਰਾ ਕਰਕੇ ਨਵਾਂ ਇਤਿਹਾਸ ਸਿਰਜਿਆ: ਸਪੀਕਰ ਸੰਧਵਾਂ

ਪੰਜਾਬ ਨਿਊਜ਼ ਐਕਸਪ੍ਰੈੱਸ | July 01, 2026 03:40 PM

- 'ਮਾਵਾਂ-ਧੀਆਂ ਸਤਿਕਾਰ ਸਕੀਮ' ਨਾਲ ਮਹਿਲਾਵਾਂ ਨੂੰ ਮਿਲੇਗਾ ਆਰਥਿਕ ਸਸ਼ਕਤੀਕਰਨ ਦਾ ਵੱਡਾ ਆਧਾਰ

ਕੋਟਕਪੂਰਾ, 1 ਜੁਲਾਈ: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਸੰਗਮ ਪੈਲੇਸ, ਫ਼ਰੀਦਕੋਟ ਰੋਡ, ਕੋਟਕਪੂਰਾ ਵਿਖੇ 'ਮਾਵਾਂ-ਧੀਆਂ ਸਤਿਕਾਰ ਸਕੀਮ' ਸਬੰਧੀ ਕਰਵਾਏ ਸਮਾਗਮ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਨੇ ਸੂਬੇ ਦੀਆਂ ਮਹਿਲਾਵਾਂ ਨਾਲ ਕੀਤਾ ਵਾਅਦਾ ਪੂਰਾ ਕਰਕੇ ਇੱਕ ਨਵਾਂ ਇਤਿਹਾਸ ਸਿਰਜਿਆ ਹੈ। ਉਨ੍ਹਾਂ ਕਿਹਾ ਕਿ ਇਹ ਯੋਜਨਾ ਮਾਵਾਂ ਅਤੇ ਧੀਆਂ ਨੂੰ ਆਰਥਿਕ ਤੌਰ 'ਤੇ ਮਜ਼ਬੂਤ ਬਣਾਉਣ ਦੇ ਨਾਲ-ਨਾਲ ਉਨ੍ਹਾਂ ਦੇ ਸਤਿਕਾਰ ਨੂੰ ਹੋਰ ਮਜ਼ਬੂਤ ਕਰੇਗੀ।

ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਇਸ ਸਕੀਮ ਲਈ ਪਿਛਲੇ ਕਈ ਮਹੀਨਿਆਂ ਤੋਂ ਯੋਗ ਮਹਿਲਾਵਾਂ ਦੀ ਰਜਿਸਟ੍ਰੇਸ਼ਨ ਕੀਤੀ ਜਾ ਰਹੀ ਸੀ ਅਤੇ ਅੱਜ ਤੋਂ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਰਾਸ਼ੀ ਭੇਜਣ ਦੀ ਪ੍ਰਕਿਰਿਆ ਸ਼ੁਰੂ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਸਾਰੀਆਂ ਯੋਗ ਮਹਿਲਾਵਾਂ ਨੂੰ ਨਿਰਧਾਰਿਤ ਰਾਸ਼ੀ ਉਨ੍ਹਾਂ ਦੇ ਖਾਤਿਆਂ ਵਿੱਚ ਸਿੱਧੇ ਤੌਰ ਤੇ ਪ੍ਰਾਪਤ ਹੋਵੇਗੀ।

ਉਨ੍ਹਾਂ ਕਿਹਾ ਕਿ ਲੋਕ ਭਲਾਈ ਲਈ ਸ਼ੁਰੂ ਕੀਤੀਆਂ ਅਜਿਹੀਆਂ ਸਕੀਮਾਂ ਸਮਾਜ ਵਿੱਚ ਚੰਗੀ ਤਬਦੀਲੀ ਲਿਆਉਂਦੀਆਂ ਹਨ ਅਤੇ ਇੱਕ ਵਾਰ ਸ਼ੁਰੂ ਹੋਣ ਤੋਂ ਬਾਅਦ ਇਨ੍ਹਾਂ ਨੂੰ ਬੰਦ ਕਰਨਾ ਕਿਸੇ ਵੀ ਸਰਕਾਰ ਲਈ ਸੰਭਵ ਨਹੀਂ ਹੁੰਦਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ ਅਤੇ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕਰ ਰਹੀ ਹੈ।

ਸਪੀਕਰ ਸ. ਸੰਧਵਾਂ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਤੇ ਪਾਰਟੀ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਵੱਲੋਂ ਸ਼ੁਰੂ ਕੀਤੀ 'ਮਾਵਾਂ-ਧੀਆਂ ਸਤਿਕਾਰ ਸਕੀਮ' ਰਾਜ ਦੀਆਂ ਲੱਖਾਂ ਮਹਿਲਾਵਾਂ ਲਈ ਆਰਥਿਕ ਸੁਰੱਖਿਆ ਅਤੇ ਸਨਮਾਨ ਦਾ ਨਵਾਂ ਅਧਿਆਇ ਸਾਬਤ ਹੋਵੇਗੀ।

ਇਸ ਮੌਕੇ ਮੈਡਮ ਗੁਰਪ੍ਰੀਤ ਕੌਰ ਸੁਪਤਨੀ ਸਪੀਕਰ ਸੰਧਵਾਂ, ਚੇਅਰਮੈਨ ਮਾਰਕਿਟ ਕਮੇਟੀ ਕੋਟਕਪੂਰਾ ਸ. ਗੁਰਮੀਤ ਸਿੰਘ ਆਰੇਵਾਲਾ, ਸ. ਸੁਖਜੀਤ ਸਿੰਘ ਢਿੱਲਵਾਂ ਚੇਅਰਮੈਨ ਬੀ.ਸੀ. ਵਿੰਗ ਪੰਜਾਬ, ਪ੍ਰਿਸ ਬਹਿਲ ਜਿਲ੍ਹਾ ਸੈਕਟਰੀ ਯੂਥ ਵਿੰਗ, ਅਰੁਣ ਸਿੰਗਲਾ, ਗੈਰੀ ਵੜਿੰਗ ਪ੍ਰਧਾਨ ਨਗਰ ਕੌਂਸਲ, ਸੁਖਜਿੰਦਰ ਸਿੰਘ ਤੱਖੀ ਵਾਈਸ ਪ੍ਰਧਾਨ ਨਗਰ ਕੌਂਸਲ, ਅਮਨਦੀਪ ਸਿੰਘ, ਜਲੌਰ ਸਿੰਘ ਸਰਪੰਚ, ਸ਼ਰਨਜੀਤ ਸਿੰਘ ਸਰਪੰਚ, ਹਰਪ੍ਰੀਤ ਮਢਾਕ, ਮੇਹਰ ਸਿੰਘ ਚਾਨੀ ਬਲਾਕ ਪ੍ਰਧਾਨ, ਮਨਤਾਰ ਮੱਕੜ ਪ੍ਰਧਾਨ ਤੋਂ ਇਲਾਵਾ ਕੋਟਕਪੂਰਾ ਦੇ ਸਮੂਹ ਐਮ.ਸੀ ਅਤੇ ਪ੍ਰਧਾਨ ਹਾਜ਼ਰ ਸਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਨਸ਼ਾ ਛੁਡਾਊ ਕੇਂਦਰ ਦੇ ਮਾਲਕ ਸਮੇਤ ਦੋ ਵਿਅਕਤੀ ਸੱਤ ਆਧੁਨਿਕ ਪਿਸਤੌਲਾਂ ਨਾਲ ਗ੍ਰਿਫਤਾਰ

ਐਂਬੂਲੈਂਸ ਕਰਮਚਾਰੀਆਂ ਨੇ ਸਰਕਾਰ ਨੂੰ ਦਿੱਤਾ ਅਲਟੀਮੇਟਮ, ਨਹੀਂ ਤਾਂ ਜਾਣਗੇ ਹੜਤਾਲ 'ਤੇ

ਲੋਕਾਂ ਨੂੰ ਗਰਮੀ ਤੋਂ ਮਿਲੇਗੀ ਜਲਦ ਰਾਹਤ, ਮਾਨਸੂਨ ਦੀ ਪੰਜਾਬ 'ਚ ਹੋਈ ਐਂਟਰੀ

ਬਠਿੰਡਾ 'ਚ ਭਿਆਨਕ ਸੜਕ ਹਾਦਸਾ, ਅਮਰਨਾਥ ਯਾਤਰਾ 'ਤੇ ਜਾ ਰਹੇ ਚਾਰ ਸ਼ਰਧਾਲੂਆਂ ਦੀ ਮੌਤ

ਪੰਜਾਬ ਯੂਰੀਆ ਘੁਟਾਲੇ ਵਿੱਚ FIR ਦਰਜ, CM ਮਾਨ ਦੇ ਹੁਕਮਾਂ 'ਤੇ ਹੋਈ ਕਾਰਵਾਈ

ਪਾਕਿਸਤਾਨ ਦੇ ਫਰੂਕਾਬਾਦ ’ਚ ਗੁਰਦੁਆਰਾ ਸਾਹਿਬ ਦੀ ਇਮਾਰਤ ਢਾਹੇ ਜਾਣ ਦਾ ਮਾਮਲਾ: SGPC ਪ੍ਰਧਾਨ ਨੇ ਲਿਆ ਸਖ਼ਤ ਨੋਟਿਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 'SIR-2026' ਤਹਿਤ ਗਣਨਾ ਫਾਰਮ ਭਰਿਆ

ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਹਾਈ ਕੋਰਟ ਤੋਂ ਵੱਡਾ ਝਟਕਾ

CM ਮਾਨ ਵਲੋਂ ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਦੀ ਸ਼ੁਰੂਆਤ, 1100 ਕਰੋੜ ਰੁਪਏ ਔਰਤਾਂ ਦੇ ਖਾਤਿਆਂ ਵਿੱਚ ਟਰਾਂਸਫਰ

CM ਮਾਨ ਵੱਲੋਂ ਧੂਰੀ ਹਲਕੇ ਨੂੰ ਵੱਡਾ ਤੋਹਫ਼ਾ; ਟ੍ਰੈਫਿਕ ਦੀ ਸਮੱਸਿਆ ਨੂੰ ਖ਼ਤਮ ਕਰਨ ਅਤੇ ਖੇਤਰੀ ਸੰਪਰਕ ਨੂੰ ਮਜ਼ਬੂਤ ਕਰਨ ਲਈ ਰੋਡ ਓਵਰ ਬ੍ਰਿਜ ਦਾ ਰੱਖਿਆ ਨੀਂਹ ਪੱਥਰ