Sunday, June 14, 2026
ਤਾਜਾ ਖਬਰਾਂ
ਕੇਂਦਰ ਸਰਕਾਰ ਪੰਜਾਬ ਨੂੰ ਵਿਸ਼ੇਸ਼ ਸ਼੍ਰੇਣੀ ਦਾ ਦਰਜਾ ਅਤੇ ਸਰਹੱਦੀ ਖੇਤਰਾਂ ਲਈ ਵਿਸ਼ੇਸ਼ ਪੈਕੇਜ ਦੇਵੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨਪੰਜਾਬ ਨੇ ਅਪ੍ਰੈਲ ਮਹੀਨੇ ਦੌਰਾਨ 15 ਬਾਲ ਵਿਆਹ ਰੋਕ ਕੇ ਬੱਚਿਆਂ ਦਾ ਬਚਪਨ ਬਚਾਇਆ : ਡਾ. ਬਲਜੀਤ ਕੌਰਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਪੰਜਾਬ ਵਿੱਚ ਨੀਟ ਦੀ ਮੁੜ ਪ੍ਰੀਖਿਆ ਦੇਣ ਵਾਲੇ ਉਮੀਦਵਾਰਾਂ ਲਈ ਮੁਫ਼ਤ ਸਫ਼ਰ ਨੂੰ ਮਨਜ਼ੂਰੀਵਿਆਹ ਤੋਂ ਪਹਿਲਾਂ ਸੈਕਸ ਨੂੰ ਨੈਤਿਕ ਗਿਰਾਵਟ ਨਹੀਂ ਮੰਨਿਆ ਜਾ ਸਕਦਾ: ਸੁਪਰੀਮ ਕੋਰਟ ਨੇ ਪੁਲਿਸ ਭਰਤੀ ਦੀ ਨਿਯੁਕਤੀ ਦਾ ਹੁਕਮ ਦਿੱਤਾਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਪਲਾਸਟਿਕ ਦੇ ਬਦਲੇ ਕੰਪੋਸਟੇਬਲ ਲਿਫ਼ਾਫਿਆਂ ਦੇ ਵਰਤੋਂ ਦੀ ਅਪੀਲ

Punjab

ਪੰਜਾਬ ਸਰਕਾਰ ਨੇ 'ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ' ਤਹਿਤ ਮੁਫ਼ਤ ਤੀਰਥ ਯਾਤਰਾ ਦਾ ਦਾਇਰਾ ਵਧਾਇਆ

ਪੰਜਾਬ ਨਿਊਜ਼ ਐਕਸਪ੍ਰੈੱਸ | June 14, 2026 02:22 PM

ਜਲੰਧਰ: ਜਲੰਧਰ ਦੇ ਸਾਈਂ ਦਾਸ ਸਕੂਲ ਦੇ ਮੈਦਾਨ ਵਿੱਚ ਭਗਵਾਨ ਪਰਸ਼ੂਰਾਮ ਜੀ ਜੈਅੰਤੀ ਮੌਕੇ ਰਾਜ ਪੱਧਰੀ ਸਮਾਗਮ ਦੌਰਾਨ ਕਰਵਾਏ ਗਏ ਅਧਿਆਤਮਿਕ ਪ੍ਰੋਗਰਾਮ 'ਇੱਕ ਸ਼ਾਮ ਸ਼ਿਵ ਦੇ ਨਾਮ' ਵਿੱਚ ਪਹੁੰਚੇ ਹਜ਼ਾਰਾਂ ਸ਼ਰਧਾਲੂਆਂ ਦੇ ਨਾਲ ਆਮ ਆਦਮੀ ਪਾਰਟੀ (ਆਪ) ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀ ਸ਼ਿਰਕਤ ਕੀਤੀ। ਇਸ ਮੌਕੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਪੰਜਾਬ ਸਰਕਾਰ ਨੇ ਸ਼ਰਧਾਲੂਆਂ ਨੂੰ ਸ਼੍ਰੀ ਹਰਿਮੰਦਰ ਸਾਹਿਬ, ਸ੍ਰੀ ਦੁਰਗਿਆਣਾ ਮੰਦਿਰ, ਭਗਵਾਨ ਵਾਲਮੀਕਿ ਤੀਰਥ ਸਥਲ, ਸ੍ਰੀ ਅਨੰਦਪੁਰ ਸਾਹਿਬ, ਮਾਤਾ ਨੈਣਾ ਦੇਵੀ ਜੀ ਅਤੇ ਹੋਰ ਪਵਿੱਤਰ ਸਥਾਨਾਂ ਦੀ ਮੁਫ਼ਤ ਤੀਰਥ ਯਾਤਰਾ ਕਰਵਾਉਣ ਲਈ 'ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ' ਸ਼ੁਰੂ ਕੀਤੀ ਹੈ।"

ਯੋਜਨਾ ਦੇ ਦਾਇਰੇ ਨੂੰ ਵਧਾਉਣ ਦਾ ਐਲਾਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਇਹ ਯੋਜਨਾ ਹੁਣ ਹਰਿਦੁਆਰ, ਸ਼੍ਰੀ ਖਾਟੂ ਸ਼ਿਆਮ ਜੀ ਮਹਾਰਾਜ, ਸਾਲਾਸਰ ਬਾਲਾਜੀ ਧਾਮ ਅਤੇ ਕਈ ਹੋਰ ਪੂਜਨੀਕ ਧਾਰਮਿਕ ਸਥਾਨਾਂ ਲਈ ਮੁਫ਼ਤ ਤੀਰਥ ਯਾਤਰਾ ਦੀ ਸਹੂਲਤ ਪ੍ਰਦਾਨ ਕਰੇਗੀ। ਇਹ ਯੋਜਨਾ ਸਾਰੀਆਂ ਜਾਤਾਂ, ਧਰਮਾਂ, ਕਿਸੇ ਵੀ ਆਮਦਨ ਵਾਲੇ ਵਰਗਾਂ ਦੇ ਲੋਕਾਂ ਲਈ ਖੁੱਲ੍ਹੀ ਹੈ। ਸ਼ਰਧਾਲੂਆਂ ਨੂੰ ਇਸ ਦਾ ਲਾਭ ਲੈਣ ਲਈ ਇੱਕ ਵੀ ਰੁਪਿਆ ਖਰਚ ਨਹੀਂ ਕਰਨਾ ਪਵੇਗਾ।"

ਸਰਕਾਰ ਦੇ ਇੱਕ ਹੋਰ ਵੱਡੇ ਫੈਸਲੇ 'ਤੇ ਚਾਨਣਾ ਪਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਸਾਰੇ ਧਰਮਾਂ ਦੇ ਪਵਿੱਤਰ ਧਾਰਮਿਕ ਗ੍ਰੰਥਾਂ ਨੂੰ ਬਣਦਾ ਸਤਿਕਾਰ ਦੇਣ ਲਈ ਪੰਜਾਬ ਸਰਕਾਰ ਨੇ ਧਾਰਮਿਕ ਗ੍ਰੰਥਾਂ ਦਾ ਪਾਵਨ ਸਰੂਪ ਲੈ ਕੇ ਜਾਣ ਲਈ ਵਿਸ਼ੇਸ਼ ਤੌਰ 'ਤੇ ਤਿਆਰ ਕੀਤੇ ਵਾਹਨਾਂ ਨੂੰ ਮੋਟਰ ਵਾਹਨ ਟੈਕਸ ਤੋਂ ਛੋਟ ਦਿੱਤੀ ਹੈ।"

ਉਨ੍ਹਾਂ ਅੱਗੇ ਕਿਹਾ, "ਧਾਰਮਿਕ ਰਸਮਾਂ ਅਤੇ ਸਮਾਗਮਾਂ ਲਈ ਪੂਰੇ ਪੰਜਾਬ ਵਿੱਚ ਲਗਭਗ 25, 000 ਅਜਿਹੇ ਵਾਹਨ ਵਰਤੇ ਜਾਂਦੇ ਹਨ। ਪਹਿਲਾਂ, ਹਰੇਕ ਵਾਹਨ ਪੰਜਾਬ ਮੋਟਰ ਵਾਹਨ ਟੈਕਸੇਸ਼ਨ ਐਕਟ, 1924 ਦੇ ਤਹਿਤ ਮੋਟਰ ਵਾਹਨ ਟੈਕਸ ਵਜੋਂ ਸਾਲਾਨਾ ਲਗਭਗ 10, 000 ਰੁਪਏ ਅਦਾ ਕਰਦਾ ਸੀ। ਪੰਜਾਬ ਸਰਕਾਰ ਨੇ ਹੁਣ ਇਨ੍ਹਾਂ ਵਾਹਨਾਂ ਨੂੰ ਟੈਕਸ ਤੋਂ ਛੋਟ ਦੇ ਦਿੱਤੀ ਹੈ, ਜਿਸ ਨਾਲ ਲਗਭਗ 20 ਕਰੋੜ ਤੋਂ 25 ਕਰੋੜ ਰੁਪਏ ਦੀ ਰਾਹਤ ਮਿਲੇਗੀ।"

ਲੋਕਾਂ ਨੂੰ ਪੰਜਾਬ ਦੇ ਸਮਾਜਿਕ ਤਾਣੇ-ਬਾਣੇ ਨੂੰ ਮਜ਼ਬੂਤ ਕਰਨ ਦਾ ਸੱਦਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਮੈਂ ਪੰਜਾਬ ਦੇ ਲੋਕਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਜਾਤ, ਰੰਗ, ਨਸਲ ਅਤੇ ਧਰਮ ਤੋਂ ਉੱਪਰ ਉੱਠ ਕੇ ਅਜਿਹੇ ਪਵਿੱਤਰ ਦਿਹਾੜਿਆਂ ਨੂੰ ਸਮੂਹਿਕ ਤੌਰ 'ਤੇ ਮਨਾਉਣ। ਸਾਨੂੰ ਵੰਡ ਪਾਊ ਅਤੇ ਫਿਰਕੂ ਏਜੰਡਿਆਂ ਨੂੰ ਨਕਾਰਨਾ ਚਾਹੀਦਾ ਹੈ ਅਤੇ ਰੰਗਲਾ ਪੰਜਾਬ ਬਣਾਉਣ ਲਈ ਮਿਲ ਕੇ ਕੰਮ ਕਰਨਾ ਚਾਹੀਦਾ ਹੈ। ਆਓ, ਸਮਾਜਿਕ ਬੁਰਾਈਆਂ ਨੂੰ ਜੜ੍ਹੋਂ ਪੁੱਟਣ, ਕਮਜ਼ੋਰ ਵਰਗਾਂ ਦੀ ਮਦਦ ਕਰਨ ਅਤੇ ਖੁਸ਼ਹਾਲ ਅਤੇ ਨਸ਼ਾ ਮੁਕਤ ਪੰਜਾਬ ਲਈ ਸਮੂਹਿਕ ਤੌਰ 'ਤੇ ਯੋਗਦਾਨ ਪਾਉਣ ਦਾ ਪ੍ਰਣ ਲਈਏ।"

ਇਸ ਮੌਕੇ 'ਆਪ' ਦੇ ਸੀਨੀਅਰ ਆਗੂ ਅਤੇ 'ਆਪ' ਪੰਜਾਬ ਦੇ ਇੰਚਾਰਜ (ਪ੍ਰਭਾਰੀ) ਮਨੀਸ਼ ਸਿਸੋਦੀਆ, ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਮੋਹਿੰਦਰ ਭਗਤ, ਸੱਭਿਆਚਾਰਕ ਮਾਮਲਿਆਂ ਦੇ ਸਲਾਹਕਾਰ ਦੀਪਕ ਬਾਲੀ ਅਤੇ ਕਈ ਹੋਰ ਪਤਵੰਤੇ ਵੀ ਹਾਜ਼ਰ ਸਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਇਨਸਾਫ਼ ਲਈ ਔਰਤ ਪਾਣੀ ਦੀ ਟੈਂਕੀ 'ਤੇ ਚੜ੍ਹੀ

ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ 7 ਕੈਡੇਟ ਫ਼ੌਜ ਅਤੇ ਹਵਾਈ ਸੈਨਾ ਵਿੱਚ ਕਮਿਸ਼ਨਡ ਅਫ਼ਸਰ ਬਣੇ

ਗੈਂਗਸਟਰਾਂ ‘ਤੇ ਵਾਰ ਦਾ 144ਵਾਂ ਦਿਨ: ਪੰਜਾਬ ਪੁਲਿਸ ਵੱਲੋਂ 519 ਥਾਈਂ ਛਾਪੇਮਾਰੀ; 249 ਗ੍ਰਿਫ਼ਤਾਰ

ਮਾਵਾਂ-ਧੀਆਂ ਸਤਿਕਾਰ ਯੋਜਨਾ ਦਾ ਲਾਭ ਹਰ ਯੋਗ ਮਹਿਲਾ ਤੱਕ ਪਹੁੰਚਾਉਣਾ ਸਾਡਾ ਸੰਕਲਪ : ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ

ਮਾਨ ਸਰਕਾਰ ਨੇ ਸੀਨੀਅਰ ਨਾਗਰਿਕਾਂ ਲਈ ਸਰਬ-ਸਾਂਝੇ ਸ਼ਾਸਨ ਦਾ ਮਾਡਲ ਕੀਤਾ ਪੇਸ਼

ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ; ਦੋ ਪਿਸਤੌਲ ਬਰਾਮਦ

ਸਪੀਕਰ ਸੰਧਵਾਂ ਵੱਲੋਂ ਪਰਿਵਾਰਕ ਤੰਦਾਂ ਨੂੰ ਮਜ਼ਬੂਤ ਕਰਨ ਲਈ ਮਾਪਿਆਂ ਨੂੰ ਆਪਣੇ ਬੱਚਿਆਂ ਨਾਲ ਵੱਧ ਤੋਂ ਵੱਧ ਸਮਾਂ ਬਿਤਾਉਣ ਦੀ ਅਪੀਲ

ਪੰਜਾਬ ਸਰਕਾਰ ਵੱਲੋਂ 5 PCS ਅਧਿਕਾਰੀਆਂ ਦੀਆਂ ਬਦਲੀਆਂ

ਪੰਜਾਬ ਸਰਕਾਰ ਨੇ 3 IAS ਅਧਿਕਾਰੀ ਬਦਲੇ

ਮਾਨ ਸਰਕਾਰ ਨੇ 90,000 ਤੋਂ ਵੱਧ ਨਸ਼ਾ ਪੀੜਤਾਂ ਨੂੰ ਨਸ਼ਾ ਮੁਕਤੀ, ਇਲਾਜ ਅਤੇ ਰਿਕਵਰੀ ਦੀ ਸਹੂਲਤ ਮੁਹੱਈਆ ਕਰਵਾਈ