Friday, September 04, 2026
ਤਾਜਾ ਖਬਰਾਂ
'ਮਿਲਣੀ' ਪ੍ਰੋਗਰਾਮ ਦੌਰਾਨ ਭਗਵੰਤ ਮਾਨ ਤੋਂ ਨਸ਼ਿਆਂ ਬਾਰੇ ਸਵਾਲ ਕਰਨ ਵਾਲੇ ਸਿੱਖ ਨੌਜਵਾਨ ਨੂੰ ਪੁਲਿਸ ਹਿਰਾਸਤ ਵਿੱਚ ਤਸੀਹੇ ਦਿੱਤੇ ਗਏਵੜਿੰਗ ਨੇ ਮਾਨ ਨੂੰ OPS ਬਹਾਲ ਕਰਨ ਅਤੇ ਪੰਜਾਬ ਦੇ ਮੁਲਾਜ਼ਮਾਂ ਦੇ 14,191 ਕਰੋੜ ਦੇ ਬਕਾਇਆ DA ਦੀ ਅਦਾਇਗੀ ਕਰਨ ਦੀ ਕੀਤੀ ਮੰਗਸਾਉਣੀ ਸੀਜ਼ਨ ਵਿੱਚ ਝੋਨੇ ਦੀ ਸੁਚਾਰੂ ਤੇ ਨਿਰਵਿਘਨ ਖ਼ਰੀਦ ਲਈ ਪੰਜਾਬ ਤਿਆਰ-ਬਰ-ਤਿਆਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨਕੀ ED ਪੰਜਾਬ ਪੁਲਿਸ ਨਾਲ ਮਿਲ ਕੇ ‘ਫਿਕਸ ਮੈਚ’ ਖੇਡ ਰਹੀ ਹੈ? - ਵੜਿੰਗ5 ਕਰੋੜ ਰੁਪਏ ਦੇ ਬਲਾਤਕਾਰ ਮਾਮਲੇ ਦਾ ਵਿਵਾਦ ਹੋਰ ਡੂੰਘਾ: ਆਡੀਓ ਕਲਿੱਪਾਂ ਨੇ ਗੁਰੀ ਚਾਹਲ ਦੀ ਜ਼ਮਾਨਤ ਅਤੇ ਪੰਜਾਬ ਦੇ ਮੁੱਖ ਮੰਤਰੀ ਦੀ ਪਤਨੀ ਦੀ ਭੂਮਿਕਾ 'ਤੇ ਸਵਾਲ ਖੜ੍ਹੇ ਕੀਤੇਛੋਟੇ ਸਾਹਿਬਜ਼ਾਦਿਆਂ ਦੇ ਪਾਵਨ ਅਸਥਾਨ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਮੀਰੀ ਪੀਰੀ ਖਾਲਸਾ ਮਾਰਚ ਰਵਾਨਾ

Punjab

ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਦੇ 181 ਅਧਿਆਪਕਾਂ ਨੂੰ ਹੈੱਡਮਾਸਟਰ ਵਜੋਂ ਪਦਉੱਨਤ ਕੀਤਾ

ਪੰਜਾਬ ਨਿਊਜ਼ ਐਕਸਪ੍ਰੈੱਸ | September 04, 2026 07:29 PM

ਚੰਡੀਗੜ੍ਹ, 4 ਸਤੰਬਰ: ਸਰਕਾਰੀ ਸਕੂਲਾਂ ਵਿੱਚ ਹੋਰ ਬਿਹਤਰ ਅਤੇ ਮਜ਼ਬੂਤ ਸਿੱਖਿਆ ਪ੍ਰਣਾਲੀ ਲਈ ਪੰਜਾਬ ਸਰਕਾਰ ਨੇ 4 ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰਾਂ ਸਮੇਤ 181 ਅਧਿਆਪਕਾਂ ਨੂੰ ਹੈੱਡਮਾਸਟਰ ਵਜੋਂ ਪਦਉੱਨਤ ਕੀਤਾ ਹੈ ਤਾਂ ਜੋ ਇਨ੍ਹਾਂ ਅਸਾਮੀਆਂ ਨੂੰ ਭਰ ਕੇ ਪੰਜਾਬ ਸਿੱਖਿਆ ਕ੍ਰਾਂਤੀ ਅਧੀਨ ਹਰੇਕ ਸਕੂਲ ਵਿੱਚ ਜ਼ਮੀਨੀ ਪੱਧਰ ’ਤੇ ਮਜ਼ਬੂਤ ਗਤੀਸ਼ਲੀ ਅਗਵਾਈ ਯਕੀਨੀ ਬਣਾਈ ਜਾ ਸਕੇ।

ਅੱਜ ਇੱਥੇ ਇਹ ਐਲਾਨ ਕਰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਹ ਪਦਉੱਨਤੀਆਂ ਅਧਿਆਪਕਾਂ ਲਈ ਵੱਡੇ ਪੇਸ਼ੇਵਰ ਵਿਕਾਸ ਅਤੇ ਤਰੱਕੀ ਦੇ ਨਾਲ-ਨਾਲ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਮੁਲਾਜ਼ਮਾਂ ਪ੍ਰਤੀ ਵਚਨਬੱਧਤਾ ਨੂੰ ਵੀ ਦਰਸਾਉਂਦੀਆਂ ਹਨ।

ਹੈੱਡਮਾਸਟਰ ਵਜੋਂ ਪਦਉੱਨਤ ਹੋਏ 181 ਅਧਿਆਪਕਾਂ ਵਿੱਚੋਂ 140 ਜਨਰਲ ਸ਼੍ਰੇਣੀ ਨਾਲ ਸਬੰਧਤ, 23 ਐਸ.ਸੀ. ਸ਼੍ਰੇਣੀ ਨਾਲ, 6 ਦਿਵਿਆਂਗ ਅਤੇ 8 ਬੈਕਲਾਗ ਪੀ.ਡਬਲਿਊ.ਡੀ. ਕੋਟੇ ਨਾਲ ਸਬੰਧਤ ਹਨ। ਇਸ ਤੋਂ ਇਲਾਵਾ 4 ਬਲਾਕ ਪ੍ਰਾਇਮਰੀ ਸਿੱਖਿਆ ਅਧਿਕਾਰੀਆਂ ਨੂੰ ਵੀ ਤਰੱਕੀ ਦਿੱਤੀ ਗਈ ਹੈ।

ਸ. ਬੈਂਸ ਨੇ ਕਿਹਾ, ‘‘ਇਹ ਸਾਡੇ ਸਕੂਲਾਂ ਨੂੰ ਢੁਕਵੀਂ ਅਗਵਾਈ ਨਾਲ ਸਮਰੱਥ ਬਣਾਉਣ ਵੱਲ ਇੱਕ ਪਰਿਵਰਤਨਸ਼ੀਲ ਕਦਮ ਹੈ।’’ ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਰਾਜ ਦੇ ਹਰੇਕ ਸਕੂਲ ਵਿੱਚ ਇੱਕ ਹੈੱਡਮਾਸਟਰ ਹੋਵੇ ਜੋ ਅਧਿਆਪਕਾਂ ਅਤੇ ਵਿਦਿਆਰਥੀਆਂ ਦੋਵਾਂ ਨੂੰ ਪ੍ਰੇਰਿਤ ਕਰੇ ਕਿਉਂਕਿ ਮਿਆਰੀ ਸਿੱਖਿਆ ਦਾ ਮੁੱਢ ਮਜ਼ਬੂਤ ਲੀਡਰਸ਼ਿਪ ਹੀ ਹੁੰਦੀ ਹੈ।

ਨਵੇਂ ਪਦਉੱਨਤ ਹੈੱਡਮਾਸਟਰਾਂ ਨੂੰ ਤਹਿ-ਦਿਲੋਂ ਵਧਾਈ ਦਿੰਦਿਆਂ ਸਿੱਖਿਆ ਮੰਤਰੀ ਨੇ ਕਿਹਾ ਕਿ ਤਰੱਕੀ ਦੇ ਹੁਕਮ ਸੀਨੀਆਰਤਾ ਅਤੇ ਯੋਗਤਾ ਦੇ ਅਧਾਰ ’ਤੇ ਪਾਰਦਰਸ਼ੀ ਪ੍ਰਕਿਰਿਆ ਤੋਂ ਬਾਅਦ ਜਾਰੀ ਕੀਤੇ ਗਏ ਹਨ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਸਾਰੇ ਯੋਗ ਉਮੀਦਵਾਰਾਂ ਨੂੰ ਇਨ੍ਹਾਂ ਅਹਿਮ ਤੇ ਜ਼ਿੰਮੇਵਾਰ ਭੂਮਿਕਾਵਾਂ ਲਈ ਤਰੱਕੀ ਦਿੱਤੀ ਜਾਵੇ। ਉਨ੍ਹਾਂ ਅੱਗੇ ਕਿਹਾ ਕਿ ਪਦਉੱਨਤ ਹੋਏ ਨਵੇਂ ਹੈੱਡਮਾਸਟਰ ਤੁਰੰਤ ਚਾਰਜ ਸੰਭਾਲਣਗੇ, ਜਿਸ ਨਾਲ ਸਰਕਾਰੀ ਸਕੂਲਾਂ ਵਿੱਚ ਨਵੀਂ ਊਰਜਾ ਆਵੇਗੀ।

Have something to say? Post your comment

google.com, pub-6021921192250288, DIRECT, f08c47fec0942fa0

Punjab

ਭਗਵੰਤ ਮਾਨ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਜਨਮ ਅਸ਼ਟਮੀ ਦਾ ਤੋਹਫ਼ਾ, ਮਹਿੰਗਾਈ ਭੱਤਾ ਵਧਾ ਕੇ 60 ਫ਼ੀਸਦ ਕੀਤਾ ਜਾਵੇਗਾ

ਗੈਂਗਸਟਰਾਂ ਤੇ ਵਾਰ ਦਾ 227ਵਾਂ ਦਿਨ: ਪੰਜਾਬ ਪੁਲਿਸ ਵੱਲੋਂ 551 ਥਾਈਂ ਛਾਪੇਮਾਰੀ ; 225 ਵਿਅਕਤੀ ਗ੍ਰਿਫ਼ਤਾਰ

ਸ਼੍ਰੋਮਣੀ ਕਮੇਟੀ ਦਾ ਵਫ਼ਦ ਪੁਲਿਸ ਤਸ਼ੱਦਦ ਦਾ ਸ਼ਿਕਾਰ ਹੋਏ ਨੌਜਵਾਨ ਨੂੰ ਮਿਲਿਆ ਅਤੇ ਉਸਦੀ ਸਿਹਤ ਬਾਰੇ ਪੁੱਛਿਆ ਹਾਲਤ

ਸੁਖਬੀਰ ਬਾਦਲ ਨੇ ਹਸਪਤਾਲ ਵਿੱਚ ਪੀੜਤ ਮੋਹਨਜੀਤ ਸਿੰਘ ਨੂੰ ਮਿਲ ਕੇ ਪੁਲਿਸ ਦੀ ਬੇਰਹਿਮੀ ਦੀ ਨਿੰਦਾ ਕੀਤੀ; ਪੁੱਛਿਆ ਕਿ ‘ਇੱਕ ਪ੍ਰਦਰਸ਼ਨਕਾਰੀ ਨਾਲ ਅੱਤਵਾਦੀ ਵਰਗਾ ਵਿਵਹਾਰ ਕਰਨ ਦੀ ਹਿੰਮਤ ਕਿਵੇਂ ਹੋਈ?’

ਨਸ਼ਿਆਂ ਦਾ ਮੁੱਦਾ ਚੁੱਕਣ ਵਾਲੇ ਨੌਜਵਾਨ 'ਤੇ ਪੁਲਿਸ ਤਸ਼ੱਦਦ ਦੀ ਕੇਵਲ ਸਿੰਘ ਢਿੱਲੋਂ ਵੱਲੋਂ ਸਖ਼ਤ ਨਿੰਦਾ

ਅਧਿਆਪਕ ਦਿਵਸ ਮੌਕੇ 75 ਅਧਿਆਪਕਾਂ ਦਾ ਸਟੇਟ ਐਵਾਰਡਾਂ ਨਾਲ ਸਨਮਾਨ ਕਰੇਗੀ ਮਾਨ ਸਰਕਾਰ: ਹਰਜੋਤ ਬੈਂਸ

ਸ਼ੇਰੋਂ ਪਿੰਡ ਵਿੱਚ ਸਿੱਖ ਨੌਜਵਾਨ ਨਾਲ ਕੁੱਟਮਾਰ ਅਤੇ ਕਕਾਰਾਂ ਦੀ ਬੇਅਦਬੀ ਬੇਹੱਦ ਨਿੰਦਣਯੋਗ: ਬਲਬੀਰ ਸਿੰਘ ਸਿੱਧੂ

ਸ਼ਮਸ਼ਾਨਘਾਟ ’ਚ ਬੱਕਰੇ ਦੀ ਖੋਪੜੀ ਮਿਲੀ: ਫੁੱਲ ਚੁਗਣ ਪਹੁੰਚਿਆ ਸੀ ਪਰਿਵਾਰ

ਅਬਦਾਲੀ ਵਾਂਗ ਵਿਵਹਾਰ ਕਰ ਰਿਹਾ ਹੈ ਭਗਵੰਤ ਮਾਨ: ਵੜਿੰਗ

ਪੰਜਾਬ ’ਚ 85 ਹਜ਼ਾਰ ਮੁਲਾਜ਼ਮਾਂ ਨੂੰ ਮਿਲੇਗਾ 60% DA, ਬਸ CM ਦੇ ਦਸਤਖ਼ਤ ਹੋਣੇ ਬਾਕੀ: ਅਮਨ ਅਰੋੜਾ