Saturday, September 26, 2026
ਤਾਜਾ ਖਬਰਾਂ
• ਕੀਆ ਇੰਡੀਆ ਨੇ ਕੈਂਟੋਨਮੈਂਟ ਬੋਰਡ ਅੰਬਾਲਾ ਦੇ ਸਹਿਯੋਗ ਨਾਲ ਪ੍ਰੋਜੈਕਟ ਡੀ.ਆਰ.ਓ.ਪੀ. ਦੇ ਪੰਜਵੇਂ ਪੜਾਅ ਦੀ ਸ਼ੁਰੂਆਤ ਕੀਤੀ, ਇੰਡਿਅਨ ਪਾਲਿਊਸ਼ਨ ਕੰਟਰੋਲ ਐਸੋਸੀਏਸ਼ਨ ਵੱਲੋਂ ਕੀਤਾ ਗਿਆ ਲਾਗੂਕਰਨ • ਤਿੰਨ ਮਾਸੂਮ ਬੱਚਿਆਂ ਦੀ ਮੌਤ ਦਾ ਮਾਮਲਾ ਟਰੇਸ, ਮਾਂ ਹੀ ਨਿਕਲੀ ਬੱਚਿਆਂ ਦੀ ਕਾਤਿਲ • ਕੈਨੇਡਾ ਦੇ ਸਸਕੈਚਵਨ ਵਿੱਚ ਜਹਾਜ਼ ਹਾਦਸੇ ਵਿੱਚ ਦੋ ਭਾਰਤੀ ਸਿਖਲਾਈ ਪਾਇਲਟਾਂ ਦੀ ਮੌਤ • ਬੀਐਸਐਫ ਨੇ ਅਕਾਲ ਤਖ਼ਤ ਦੇ ਜਥੇਦਾਰ, ਸਿੱਖ ਸੰਗਤ ਨੂੰ ਜ਼ੀਰੋ ਲਾਈਨ ਅੱਗੇ ਜਾਣ ਦੀ ਇਜਾਜ਼ਤ ਨਹੀਂ ਦਿੱਤੀ; ਅਕਾਲ ਤਖ਼ਤ ਦੇ ਜਥੇਦਾਰ ਨੇ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਲਈ ਅਰਦਾਸ ਕੀਤੀ • ਮਾਲੇਰਕੋਟਲਾ ਦੇ ਡੀਸੀ 'ਤੇ ਸਟਾਫ ਨੂੰ 'ਅਪਮਾਨਿਤ' ਕਰਨ ਦਾ ਦੋਸ਼; ਕਰਮਚਾਰੀਆਂ ਨੇ 25 ਸਤੰਬਰ ਨੂੰ ਹੜਤਾਲ ਦਾ ਐਲਾਨ ਕੀਤਾ • ਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ AAP ਸਰਕਾਰ ਦਾ ਧੋਖਾ, 8% DA ਵਧਾ ਕੇ ਆਪਣੀ ਪਿੱਠ ਥਪਥਪਾ ਰਹੀ ਸਰਕਾਰ: ਤਰੁਣ ਚੁਗ

Punjab

ਪੰਜਾਬ ਸਰਕਾਰ ਨੇ ਸੂਬੇ ਦੀਆਂ 518 ਗਊਸ਼ਾਲਾਵਾਂ ਦਾ 100 ਕਰੋੜ ਰੁਪਏ ਤੋਂ ਵੱਧ ਦਾ ਬਿਜਲੀ ਬਿੱਲ ਕੀਤਾ ਮੁਆਫ਼

ਪੰਜਾਬ ਨਿਊਜ਼ ਐਕਸਪ੍ਰੈੱਸ | September 25, 2026 05:06 PM

- *ਕਿਹਾ, ਮਾਨ ਸਰਕਾਰ ਨੇ ਗਊਸ਼ਾਲਾਵਾਂ ਨੂੰ 3.06 ਕਰੋੜ ਰੁਪਏ ਦੀ ਲਾਗਤ ਨਾਲ ਕਾਓ ਲਿਫਟਰ ਮੁਹੱਈਆ ਕਰਵਾਏ*
- *ਲਾਵਾਰਿਸ ਤੇ ਬੇਸਹਾਰਾ ਗਊਧਨ ਦੀ ਸਮੱਸਿਆ ਦੇ ਸਥਾਈ ਹੱਲ ਲਈ ਸਰਕਾਰ ਨੇ ਵੱਡੇ ਉਪਰਾਲੇ ਕੀਤੇ : ਉਪ ਚੇਅਰਮੈਨ ਪੰਜਾਬ ਗਊ ਸੇਵਾ ਕਮਿਸ਼ਨ*
- *ਪਿਛਲੇ ਤਿੰਨ ਮਹੀਨੇ 'ਚ ਸੰਗਰੂਰ ਜ਼ਿਲੇ ਦੀਆਂ ਗਊਸ਼ਾਲਾਵਾਂ ਵਿੱਚ 600 ਗਊਧਨ ਸਾਂਭ ਸੰਭਾਲ ਲਈ ਭੇਜੇ*
- *ਗਊਸ਼ਾਲਾਵਾਂ ਵਿੱਚ ਰੱਖੇ ਹਰੇਕ ਗਊਧਨ ਲਈ 61 ਰੁਪਏ ਰੋਜ਼ਾਨਾ ਦੇਣ ਸਬੰਧੀ ਪ੍ਰਕਿਰਿਆ ਜਾਰੀ*

ਸੰਗਰੂਰ, 25 ਸਤੰਬਰ: ਪੰਜਾਬ ਗਊ ਸੇਵਾ ਕਮਿਸ਼ਨ ਦੇ ਉੱਪ ਚੇਅਰਮੈਨ ਕੀਮਤੀ ਭਗਤ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲਾਵਾਰਿਸ ਅਤੇ ਬੇਸਹਾਰਾ ਗਊਧਨ ਦੀ ਸਾਂਭ-ਸੰਭਾਲ, ਸੁਰੱਖਿਆ ਅਤੇ ਗਊਸ਼ਾਲਾਵਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਠੋਸ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸੜਕਾਂ ’ਤੇ ਘੁੰਮ ਰਹੇ ਲਾਵਾਰਿਸ ਗਊਧਨ ਦੀ ਸਮੱਸਿਆ ਦੇ ਸਥਾਈ ਹੱਲ ਲਈ ਸਰਕਾਰ, ਜ਼ਿਲ੍ਹਾ ਪ੍ਰਸ਼ਾਸਨ ਅਤੇ ਗਊਸ਼ਾਲਾ ਪ੍ਰਬੰਧਕਾਂ ਵੱਲੋਂ ਸਾਂਝੇ ਤੌਰ ’ਤੇ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੰਗਰੂਰ ਜ਼ਿਲ੍ਹੇ ਵਿੱਚ ਪਿਛਲੇ ਤਿੰਨ ਮਹੀਨਿਆਂ ਅੰਦਰ 600 ਲਾਵਾਰਿਸ ਗਊਧਨ ਨੂੰ ਸਾਂਭ ਸੰਭਾਲ ਲਈ ਗਊਸ਼ਾਲਾਵਾਂ ਵਿੱਚ ਭੇਜਿਆ ਗਿਆ ਹੈ।

ਸ੍ਰੀ ਕੀਮਤੀ ਭਗਤ ਅੱਜ ਸੰਗਰੂਰ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਗਊਧਨ ਦੀ ਸਾਂਭ-ਸੰਭਾਲ ਸਬੰਧੀ ਮੀਟਿੰਗ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਗਊਸ਼ਾਲਾਵਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਨੂੰ ਵਿਸ਼ੇਸ਼ ਤਰਜੀਹ ਦਿੱਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਝਨੇੜੀ ਗਊਸ਼ਾਲਾ ਵਿਖੇ ਚਾਰ ਮਹੀਨੇ ਪਹਿਲਾਂ 190 ਗਊਧਨ ਸੀ, ਜੋ ਹੁਣ ਵੱਧ ਕੇ 510 ਗਊਧਨ ਹੋ ਗਏ ਹਨ। ਉਹਨਾਂ ਦੱਸਿਆ ਕਿ ਸੁਨਾਮ, ਸੰਗਰੂਰ ਅਤੇ ਧੂਰੀ ਵਿੱਚੋਂ 250 ਲਾਵਾਰਿਸ ਗਊਧਨ ਨੂੰ ਗਊਸ਼ਾਲਾ ਵਿੱਚ ਭੇਜਿਆ ਗਿਆ ਹੈ।

ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਸੂਬੇ ਦੀਆਂ 518 ਸਰਕਾਰੀ ਅਤੇ ਪ੍ਰਾਈਵੇਟ ਗਊਸ਼ਾਲਾਵਾਂ ਦੇ 100 ਕਰੋੜ ਰੁਪਏ ਤੋਂ ਵੱਧ ਦੇ ਬਿਜਲੀ ਬਿੱਲ ਮੁਆਫ਼ ਕੀਤੇ ਗਏ ਹਨ। ਉਨ੍ਹਾਂ ਇਸ ਉਪਰਾਲੇ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਨਾਲ ਗਊਸ਼ਾਲਾਵਾਂ ’ਤੇ ਵਿੱਤੀ ਬੋਝ ਘਟਿਆ ਹੈ ਅਤੇ ਉਹ ਆਪਣੇ ਸਰੋਤ ਗਊਧਨ ਦੀ ਬਿਹਤਰ ਸਾਂਭ-ਸੰਭਾਲ ਲਈ ਵਰਤ ਸਕਣਗੀਆਂ।

ਸ੍ਰੀ ਭਗਤ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ ਕਰੀਬ 500 ਗਊਸ਼ਾਲਾਵਾਂ ਨੂੰ 3 ਕਰੋੜ 6 ਲੱਖ ਰੁਪਏ ਦੀ ਲਾਗਤ ਨਾਲ ਕਾਓ ਲਿਫਟਰ ਮੁਹੱਈਆ ਕਰਵਾਏ ਗਏ ਹਨ। ਉਨ੍ਹਾਂ ਕਿਹਾ ਕਿ ਇਹ ਕਾਓ ਲਿਫਟਰ ਜ਼ਖ਼ਮੀ, ਬਿਮਾਰ ਜਾਂ ਸੜਕਾਂ ’ਤੇ ਬੇਸਹਾਰਾ ਹਾਲਤ ਵਿੱਚ ਪਏ ਗਊਧਨ ਨੂੰ ਸੁਰੱਖਿਅਤ ਢੰਗ ਨਾਲ ਗਊਸ਼ਾਲਾਵਾਂ ਤੱਕ ਪਹੁੰਚਾਉਣ ਅਤੇ ਇਲਾਜ ਲਈ ਲਿਜਾਣ ਵਿੱਚ ਸਹਾਇਕ ਹੋਣਗੇ। ਮੀਟਿੰਗ ਦੌਰਾਨ ਉਨ੍ਹਾਂ ਪ੍ਰਾਈਵੇਟ ਗਊਸ਼ਾਲਾਵਾਂ ਵੱਲੋਂ ਕੀਤੇ ਜਾ ਰਹੇ ਗਊਧਨ ਦੀ ਸਾਂਭ ਸੰਭਾਲ ਦੇ ਕੰਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪ੍ਰਾਈਵੇਟ ਗਊਸ਼ਾਲਾਵਾਂ ਸਰਕਾਰ ਨਾਲ ਮੋਢੇ ਨਾਲ ਮੋਢਾ ਜੋੜ ਕੇ ਲਾਵਾਰਸ ਗਊਧਨ ਦੀ ਸਾਂਭ ਸੰਭਾਲ ਲਈ ਹੋਰ ਵੱਡੇ ਪੱਧਰ ਉੱਤੇ ਕੰਮ ਕਰਨ।

ਉਨ੍ਹਾਂ ਅੱਗੇ ਦੱਸਿਆ ਕਿ ਗਊਸ਼ਾਲਾਵਾਂ ਵਿੱਚ ਰੱਖੇ ਹਰੇਕ ਗਊਧਨ ਦੀ ਸਾਂਭ-ਸੰਭਾਲ ਲਈ 61 ਰੁਪਏ ਪ੍ਰਤੀ ਗਊਧਨ ਪ੍ਰਤੀ ਦਿਨ ਦੇਣ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਜਾ ਚੁੱਕਾ ਹੈ ਅਤੇ ਇਸ ਨੂੰ ਲਾਗੂ ਕਰਨ ਲਈ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗਾਂ ਜਾਰੀ ਹਨ। ਉਨ੍ਹਾਂ ਕਿਹਾ ਕਿ ਗਊਧਨ ਦੀ ਸਾਂਭ-ਸੰਭਾਲ ਨੂੰ ਹੋਰ ਮਜ਼ਬੂਤ ਕਰਨ ਲਈ ਸਰਕਾਰ ਵੱਲੋਂ ਲੋੜੀਂਦੇ ਵਿੱਤੀ ਸਰੋਤ ਮੁਹੱਈਆ ਕਰਵਾਏ ਜਾ ਰਹੇ ਹਨ।

ਸੰਗਰੂਰ ਜ਼ਿਲ੍ਹੇ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਕੀਮਤੀ ਭਗਤ ਨੇ ਦੱਸਿਆ ਕਿ ਪਿੰਡ ਝਨੇੜੀ ਵਿਖੇ ਗਊਸ਼ਾਲਾ ਵਿੱਚ 65 ਲੱਖ ਰੁਪਏ ਦੀ ਲਾਗਤ ਨਾਲ ਲਾਵਾਰਿਸ ਗਊਧਨ ਲਈ ਵੱਖਰਾ ਸ਼ੈੱਡ ਤਿਆਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਗਊਸ਼ਾਲਾਵਾਂ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਲੋੜੀਂਦੇ ਫੰਡਾਂ ਦਾ ਪ੍ਰਬੰਧ ਵੀ ਕੀਤਾ ਜਾ ਰਿਹਾ ਹੈ।

ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪਿਛਲੇ ਸਮੇਂ ਦੌਰਾਨ ਇਕੱਠੇ ਹੋਏ ਗਊ ਸੇਵਾ ਸੈੱਸ ਦੀ ਸਾਰੀ ਰਾਸ਼ੀ ਗਊਧਨ ਦੀ ਸੇਵਾ, ਸਾਂਭ-ਸੰਭਾਲ ਅਤੇ ਸੁਰੱਖਿਆ ’ਤੇ ਹੀ ਖਰਚਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਸੜਕਾਂ ’ਤੇ ਘੁੰਮ ਰਹੇ ਲਾਵਾਰਿਸ ਅਤੇ ਬੇਸਹਾਰਾ ਗਊਧਨ ਨੂੰ ਜਲਦ ਤੋਂ ਜਲਦ ਗਊਸ਼ਾਲਾਵਾਂ ਵਿੱਚ ਪਹੁੰਚਾਉਣ ਲਈ ਢੁਕਵੇਂ ਪ੍ਰਬੰਧ ਕੀਤੇ ਜਾਣ।

ਇਸ ਮੌਕੇ ਸੰਗਰੂਰ ਜ਼ਿਲ੍ਹੇ ਦੀਆਂ ਕੁੱਲ 40 ਗਊਸ਼ਾਲਾਵਾਂ ਵਿੱਚੋਂ 35 ਗਊਸ਼ਾਲਾਵਾਂ ਨੂੰ ਪੰਜਾਬ ਗਊ ਸੇਵਾ ਕਮਿਸ਼ਨ ਵੱਲੋਂ ਰਜਿਸਟਰੇਸ਼ਨ ਸਰਟੀਫਿਕੇਟ ਵੀ ਵੰਡੇ ਗਏ।

ਸ੍ਰੀ ਭਗਤ ਨੇ ਦੱਸਿਆ ਕਿ ਗਊਸ਼ਾਲਾਵਾਂ ਵਿੱਚ ਗਊਧਨ ਦੀ ਸਿਹਤ ਸੰਭਾਲ, ਟੀਕਾਕਰਨ ਅਤੇ ਬਿਮਾਰੀਆਂ ਦੀ ਰੋਕਥਾਮ ਲਈ ਗਡਵਾਸੂ, ਲੁਧਿਆਣਾ ਅਤੇ ਮਾਹਰ ਵੈਟਰਨਰੀ ਡਾਕਟਰਾਂ ਦੀਆਂ ਟੀਮਾਂ ਦਾ ਸਹਿਯੋਗ ਲਿਆ ਜਾ ਰਿਹਾ ਹੈ। ਉਨ੍ਹਾਂ ਪ੍ਰਸ਼ਾਸਨਿਕ ਅਧਿਕਾਰੀਆਂ, ਗਊਸ਼ਾਲਾ ਪ੍ਰਬੰਧਕਾਂ, ਮੀਡੀਆ ਅਤੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਲਾਵਾਰਿਸ ਅਤੇ ਬੇਸਹਾਰਾ ਗਊਧਨ ਦੀ ਸਮੱਸਿਆ ਦੇ ਸਥਾਈ ਹੱਲ ਲਈ ਸਾਂਝੇ ਤੌਰ ’ਤੇ ਸਹਿਯੋਗ ਕਰਨ।

ਮੀਟਿੰਗ ਵਿੱਚ ਐਮ.ਐਲ.ਏ. ਸੰਗਰੂਰ ਨਰਿੰਦਰ ਕੌਰ ਭਰਾਜ, ਏ.ਡੀ.ਸੀ ਸੁਖਚੈਨ ਸਿੰਘ, ਐਸ.ਡੀ.ਐਮ. ਭਵਾਨੀਗੜ੍ਹ ਮਨਜੀਤ ਕੌਰ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

Have something to say? Post your comment

google.com, pub-6021921192250288, DIRECT, f08c47fec0942fa0

Punjab

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 249ਵਾਂ ਦਿਨ: ਪੰਜਾਬ ਪੁਲਿਸ ਵੱਲੋਂ 581 ਥਾਈਂ ਛਾਪੇਮਾਰੀ; 255 ਕਾਬੂ

ਚਿੱਟੇ ਨੇ ਬੁਝਾਇਆ ਗਰੀਬ ਘਰ ਦਾ ਚਿਰਾਗ: 22 ਸਾਲਾ ਨੌਜਵਾਨ ਦੀ ਮੌਤ

ਹਰਜਿੰਦਰ ਸਿੰਘ ਧਾਮੀ ਮਾਮਲੇ ਨੂੰ ਠੰਡਾ ਕਰਨ ਲਈ ਆਪਣੇ ਆਪ ਨੂੰ 15 ਦਿਨਾਂ ਦਾ ਸਮਾਂ ਦੇ ਰਹੇ: ਬਲਤੇਜ ਪੰਨੂ

‘ਮਾਨ ਦੇ ਮੁਨਾਫ਼ੇ’ ਮੁਹਿੰਮ: ਆਪ ਨੇ ਭਗਵੰਤ ਮਾਨ ਸਰਕਾਰ ਦਾ ਸਾਢੇ-ਚਾਰ ਸਾਲਾਂ ਦਾ ਰਿਪੋਰਟ ਕਾਰਡ ਪੰਜਾਬ ਦੇ ਘਰ-ਘਰ ਪਹੁੰਚਾਇਆ

ਸ਼ਹੀਦ ਭਗਤ ਸਿੰਘ ਦੇ ਜਨਮ ਦਿਨ 'ਤੇ ਪੀਏਯੂ ਲੁਧਿਆਣਾ ਵਿਖੇ 28 ਸਤੰਬਰ ਨੂੰ ਹੋਵੇਗਾ ਵਿਸ਼ਾਲ ਪ੍ਰੋਗਰਾਮ 'ਜਸ਼ਨ-ਏ-ਇਨਕਲਾਬ': ਪਰਮਿੰਦਰ ਗੋਲਡੀ

ਕਾਂਗਰਸ ਨੇ ਗਿਆਨੇਸ਼ ਕੁਮਾਰ ਨੂੰ ਅਹੁਦੇ ਤੋਂ ਹਟਾਉਣ ਦੀ ਮੰਗ ਨੂੰ ਲੈ ਕੇ ਕੀਤਾ ਪ੍ਰਦਰਸ਼ਨ

ਵਿਜੀਲੈਂਸ ਨੇ ਪ੍ਰਾਈਵੇਟ ਪਾਸਪੋਰਟ ਏਜੰਟ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 248ਵਾਂ ਦਿਨ: ਪੰਜਾਬ ਪੁਲਿਸ ਵੱਲੋਂ 578 ਥਾਈਂ ਛਾਪੇਮਾਰੀ; 246 ਕਾਬੂ

ਕਾਰ ਤੇ ਟਿੱਪਰ ਦੀ ਆਹਮੋ-ਸਾਹਮਣੇ ਟੱਕਰ, ਇੱਕ ਦੀ ਮੌਤ

ਮੀਰੀ ਪੀਰੀ ਖ਼ਾਲਸਾ ਮਾਰਚ ਰਾਹੀਂ ਹਜਾਰਾਂ ਪਿੰਡਾਂ ’ਚ ਪਹੁੰਚਿਆ ਗੁਰਮਤਿ ਦਾ ਸੁਨੇਹਾ - ਗਿਆਨੀ ਕੁਲਦੀਪ ਸਿੰਘ ਗੜਗੱਜ