Sunday, October 11, 2026
ਤਾਜਾ ਖਬਰਾਂ
• ਸੀਬੀਆਈ ਦੀ ਐਫਆਈਆਰ ਨੇ ਪੰਜਾਬ ਦੇ ਮੁੱਖ ਮੰਤਰੀ ਦੇ ਓਐਸਡੀ ਦਾ ਪਰਦਾਫਾਸ਼ ਕੀਤਾ, ਪੋਸਟਿੰਗ, ਟੈਂਡਰ ਅਤੇ ਨੀਤੀਗਤ ਫੈਸਲਿਆਂ ਲਈ ਕਥਿਤ ਰਿਸ਼ਵਤ ਦੇ ਵੇਰਵੇ ਦਿੱਤੇ • ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਹਾਈ ਕੋਰਟ ਦੇ ਹੁਕਮਾਂ 'ਤੇ ਆਪਣੇ ਸਾਥੀਆਂ 'ਤੇ ਸੀਬੀਆਈ ਦੀ ਕਾਰਵਾਈ ਨੂੰ ਸਿਆਸੀ ਰੰਗ ਦੇਣ ਦੀ ਕੋਸ਼ਿਸ਼ ਕਰ ਰਹੇ ਹਨ • ਕੈਬਨਿਟ ਮੀਟਿੰਗ ਵਿੱਚ ਭਰਤੀ ਦਾ ਐਲਾਨ ਨਾ ਹੋਣ 'ਤੇ ਭੜਕੇ ਬੇਰੁਜ਼ਗਾਰ ਅਧਿਆਪਕ • ਕੀਆ ਇੰਡੀਆ ਨੇ ਕੈਂਟੋਨਮੈਂਟ ਬੋਰਡ ਅੰਬਾਲਾ ਦੇ ਸਹਿਯੋਗ ਨਾਲ ਪ੍ਰੋਜੈਕਟ ਡੀ.ਆਰ.ਓ.ਪੀ. ਦੇ ਪੰਜਵੇਂ ਪੜਾਅ ਦੀ ਸ਼ੁਰੂਆਤ ਕੀਤੀ, ਇੰਡਿਅਨ ਪਾਲਿਊਸ਼ਨ ਕੰਟਰੋਲ ਐਸੋਸੀਏਸ਼ਨ ਵੱਲੋਂ ਕੀਤਾ ਗਿਆ ਲਾਗੂਕਰਨ • ਤਿੰਨ ਮਾਸੂਮ ਬੱਚਿਆਂ ਦੀ ਮੌਤ ਦਾ ਮਾਮਲਾ ਟਰੇਸ, ਮਾਂ ਹੀ ਨਿਕਲੀ ਬੱਚਿਆਂ ਦੀ ਕਾਤਿਲ • ਕੈਨੇਡਾ ਦੇ ਸਸਕੈਚਵਨ ਵਿੱਚ ਜਹਾਜ਼ ਹਾਦਸੇ ਵਿੱਚ ਦੋ ਭਾਰਤੀ ਸਿਖਲਾਈ ਪਾਇਲਟਾਂ ਦੀ ਮੌਤ

Punjab

ਪੰਜਾਬ ਸਰਕਾਰ ਨੇ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਕੱਸਿਆ ਸ਼ਿਕੰਜਾ: ਛਾਪੇਮਾਰੀ ਦੌਰਾਨ ਪੰਜ ਗ੍ਰਿਫ਼ਤਾਰ, ਪੰਜ ਵਾਹਨ ਤੇ ਮਸ਼ੀਨਾਂ ਜ਼ਬਤ

ਪੰਜਾਬ ਨਿਊਜ਼ ਐਕਸਪ੍ਰੈੱਸ | October 11, 2026 04:15 PM

- *ਰੂਪਨਗਰ ਵਿੱਚ ਰਾਤ ਸਮੇਂ ਛਾਪੇਮਾਰੀ ਦੌਰਾਨ ਪੰਜ ਵਿਅਕਤੀ ਗ੍ਰਿਫ਼ਤਾਰ, ਪੰਜ ਵਾਹਨ ਤੇ ਮਸ਼ੀਨਾਂ ਜ਼ਬਤ*
- *ਭਗਵੰਤ ਮਾਨ ਸਰਕਾਰ ਲੋਕਾਂ ਨੂੰ ਖਣਿਜਾਂ ਦੀ ਕਾਨੂੰਨੀ ਸਪਲਾਈ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ: ਬਰਿੰਦਰ ਕੁਮਾਰ ਗੋਇਲ*

ਚੰਡੀਗੜ੍ਹ, 11 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਭਰ ਵਿੱਚ ਗ਼ੈਰ-ਕਾਨੂੰਨੀ ਮਾਈਨਿੰਗ ਗਤੀਵਿਧੀਆਂ ਵਿਰੁੱਧ ਸ਼ਿਕੰਜਾ ਹੋਰ ਕੱਸ ਦਿੱਤਾ ਹੈ ਅਤੇ ਮਾਈਨਿੰਗ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਪੰਜਾਬ ਦੇ ਮਾਈਨਿੰਗ ਅਤੇ ਭੂ-ਵਿਗਿਆਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਦੱਸਿਆ ਕਿ ਗ਼ੈਰਕਾਨੂੰਨੀ ਮਾਈਨਿੰਗ ਵਿਰੁੱਧ ਮੁਹਿੰਮ ਤਹਿਤ ਮਾਈਨਿੰਗ ਅਧਿਕਾਰੀਆਂ ਅਤੇ ਪੁਲਿਸ ਦੀ ਸਾਂਝੀ ਟੀਮ ਨੇ ਰਾਤ ਸਮੇਂ ਕਾਰਵਾਈ ਕਰਦਿਆਂ ਜ਼ਿਲ੍ਹਾ ਰੂਪਨਗਰ ਦੇ ਚਮਕੌਰ ਸਾਹਿਬ ਖੇਤਰ ਵਿੱਚ ਗ਼ੈਰ-ਕਾਨੂੰਨੀ ਮਾਈਨਿੰਗ ਵਿੱਚ ਸ਼ਾਮਲ ਪੰਜ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਗ਼ੈਰ-ਕਾਨੂੰਨੀ ਮਾਈਨਿੰਗ ਦੇ ਕੰਮ ਵਿੱਚ ਵਰਤੇ ਜਾ ਰਹੇ ਪੰਜ ਵਾਹਨਾਂ ਤੇ ਮਸ਼ੀਨਾਂ ਨੂੰ ਜ਼ਬਤ ਕੀਤਾ ਗਿਆ ਹੈ। ਸ੍ਰੀ ਚਮਕੌਰ ਸਾਹਿਬ ਥਾਣੇ ਵਿੱਚ ਦਰਜ ਮਾਮਲੇ ਤਹਿਤ ਕੀਤੀ ਗਈ ਕਾਰਵਾਈ ਦੌਰਾਨ ਜ਼ਬਤ ਕੀਤੇ ਵਾਹਨਾਂ ਵਿੱਚ ਬੈਕਹੋ ਲੋਡਰ ਸਮੇਤ ਤਿੰਨ ਜੇ.ਸੀ.ਬੀ. ਮਸ਼ੀਨਾਂ ਅਤੇ ਦੋ ਟਿੱਪਰ ਸ਼ਾਮਲ ਹਨ।

ਇਸ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਪੰਜ ਵਿਅਕਤੀਆਂ ਦੀ ਪਛਾਣ ਰਵੀ ਕੁਮਾਰ ਵਾਸੀ ਬੇਲਾ, ਚਮਕੌਰ ਸਾਹਿਬ (ਰੂਪਨਗਰ), ਅਸ਼ਵਨੀ ਕੁਮਾਰ ਵਾਸੀ ਟੌਂਸਾ, ਕਾਠਗੜ੍ਹ, (ਐਸ.ਬੀ.ਐਸ. ਨਗਰ), ਜਸਪਾਲ ਸਿੰਘ ਵਾਸੀ ਐਮਾ, ਕਾਠਗੜ੍ਹ, (ਐਸ.ਬੀ.ਐਸ. ਨਗਰ), ਅਸ਼ਵਨੀ ਕੁਮਾਰ ਵਾਸੀ ਬਾਮਾ, ਚਮਕੌਰ ਸਾਹਿਬ (ਰੂਪਨਗਰ) ਅਤੇ ਹਰਜਿੰਦਰ ਸਿੰਘ ਵਾਸੀ ਲੱਖੋਵਾਲ, ਚਮਕੌਰ ਸਾਹਿਬ, ਜ਼ਿਲ੍ਹਾ ਰੂਪਨਗਰ ਵਜੋਂ ਹੋਈ ਹੈ।

ਇਸ ਸਬੰਧੀ ਮਾਈਨਿੰਗ ਵਿਭਾਗ ਦੇ ਜੂਨੀਅਰ ਇੰਜੀਨੀਅਰ-ਕਮ-ਮਾਈਨਿੰਗ ਇੰਸਪੈਕਟਰ ਦੀ ਸ਼ਿਕਾਇਤ 'ਤੇ ਮਾਈਨਜ਼ ਐਂਡ ਮਿਨਰਲਜ਼ (ਡਿਵੈਲਪਮੈਂਟ ਐਂਡ ਰੈਗੂਲੇਸ਼ਨ) ਐਕਟ, 1957 ਦੀਆਂ ਧਾਰਾਵਾਂ 4(1) ਅਤੇ 21(1) ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ।

ਜ਼ਬਤ ਮਸ਼ੀਨਰੀ ਅਤੇ ਵਾਹਨਾਂ ਵਿੱਚ ਇੱਕ ਜੇ.ਸੀ.ਬੀ. 215 ਐਕਸਕਵੇਟਰ ਪੀ.ਆਈ.ਐਨ ਨੰਬਰ - ਪੀ.ਯੂ.ਐਨ.ਜੇ.ਡੀ21ਏ.ਟੀ.ਐਮ.3033117, ਇੱਕ ਜੇ.ਸੀ.ਬੀ. ਜੇਐਸ-140 ਐਕਸਕਵੇਟਰ ਪੀ.ਆਈ.ਐਨ ਨੰਬਰ - ਪੀ.ਯੂ.ਐਨ.ਜੇ.ਡੀ
14ਬੀ.ਏ.0243952 (ਨੰਬਰ ਪਲੇਟ ਗੁੰਮ), ਇੱਕ ਜੇ.ਸੀ.ਬੀ. ਬੈਕਹੋ ਲੋਡਰ ਪੀ.ਆਈ.ਐਨ ਨੰਬਰ - ਐਚ.ਏ.ਆਰ.3ਡੀ.ਐਕਸ.4403070388, ਇੱਕ ਭਾਰਤ-ਬੈਂਜ਼ ਟਿੱਪਰ ਨੰਬਰ ਪੀ.ਬੀ. 12-ਟੀ-2687 ਅਤੇ ਇੱਕ ਟਾਟਾ ਟਿੱਪਰ ਨੰਬਰ ਪੀ.ਬੀ.07-ਏ.ਐਲ-8405 ਸ਼ਾਮਲ ਹਨ।

ਸ੍ਰੀ ਗੋਇਲ ਨੇ ਕਿਹਾ ਕਿ ਮਾਨ ਸਰਕਾਰ ਸੂਬੇ ਦੇ ਲੋਕਾਂ ਨੂੰ ਖਣਿਜਾਂ ਦੀ ਕਾਨੂੰਨੀ, ਪਾਰਦਰਸ਼ੀ ਅਤੇ ਨਿਰਵਿਘਨ ਸਪਲਾਈ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਗ਼ੈਰ-ਕਾਨੂੰਨੀ ਮਾਈਨਿੰਗ ਕਾਰਨ ਸੂਬੇ ਦੇ ਕੁਦਰਤੀ ਸਰੋਤਾਂ ਨੂੰ ਨੁਕਸਾਨ ਪਹੁੰਚਾਉਣ ਜਾਂ ਸਰਕਾਰੀ ਖ਼ਜ਼ਾਨੇ ਨੂੰ ਢਾਹ ਲਾਉਣ ਦੀ ਕਿਸੇ ਨੂੰ ਵੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ ਵਿਭਾਗ ਦੇ ਅਧਿਕਾਰੀਆਂ ਨੂੰ ਮਾਈਨਿੰਗ ਗਤੀਵਿਧੀਆਂ ‘ਤੇ ਸਖ਼ਤ ਨਜ਼ਰ ਰੱਖਣ ਅਤੇ ਉਲੰਘਣਾ ਵਿਰੁੱਧ ਸਖ਼ਤ ਕਾਰਵਾਈ ਦੇ ਨਿਰਦੇਸ਼ ਦਿੱਤੇ ਗਏ ਹਨ ਤਾਂ ਜੋ ਲੋਕਾਂ ਦੀਆਂ ਲੋੜਾਂ ਅਨੁਸਾਰ ਖਣਿਜਾਂ ਦੀ ਸਪਲਾਈ ਯਕੀਨੀ ਬਣਾਈ ਜਾ ਸਕੇ।

ਖਣਨ ਅਤੇ ਭੂ-ਵਿਗਿਆਨ ਮੰਤਰੀ ਨੇ ਕਿਹਾ ਕਿ ਸਰਕਾਰ ਵੱਲੋਂ ਗ਼ੈਰ-ਕਾਨੂੰਨੀ ਮਾਈਨਿੰਗ ‘ਤੇ ਨਕੇਲ ਕੱਸਣ ਅਤੇ ਸੂਬੇ ਭਰ ਵਿੱਚ ਕਾਨੂੰਨ ਦੀ ਸਖ਼ਤ ਪਾਲਣਾ ਨੂੰ ਯਕੀਨੀ ਬਣਾਉਣ ਲਈ ਨਿਰੰਤਰ ਸਖ਼ਤ ਕਾਰਵਾਈ ਜਾਰੀ ਰੱਖੀ ਜਾਵੇਗੀ।

Have something to say? Post your comment

google.com, pub-6021921192250288, DIRECT, f08c47fec0942fa0

Punjab

ਦਿੱਲੀ ਪੁਲਿਸ ਵੱਲੋਂ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਦੇ ਅੰਦਰ ਕੀਤੀ ਗਈ ਕਾਰਵਾਈ ਨੇ 'ਆਪ੍ਰੇਸ਼ਨ ਬਲੂ ਸਟਾਰ' ਦੀਆਂ ਦੁਖਦਾਈ ਯਾਦਾਂ ਨੂੰ ਤਾਜ਼ਾ ਕਰਾਇਆ: ਬਲਤੇਜ ਪੰਨੂ

ਗੁਰੂ ਘਰਾਂ ਦੀ ਮਰਿਆਦਾ ਤੇ ਸਿੱਖ ਭਾਵਨਾਵਾਂ ਦਾ ਸਤਿਕਾਰ ਹਰ ਹਾਲ ‘ਚ ਬਰਕਰਾਰ ਰਹੇ - ਕਾਹਲਵਾਂ

ਪਰਗਟ ਸਿੰਘ ਨੇ ਸੰਭਾਲੀ ਪੰਜਾਬ ਕਾਂਗਰਸ ਦੀ ਕਮਾਨ, ਕਿਹਾ- ਕਿਸਾਨਾਂ, ਨੌਜਵਾਨਾਂ ਅਤੇ ਆਮ ਲੋਕਾਂ ਦੇ ਹੱਕਾਂ ਲਈ ਲੜੇਗੀ ਕਾਂਗਰਸ

PPCB ਵੱਲੋਂ ਅੰਤਰਰਾਸ਼ਟਰੀ ਪੰਜਾਬ ਪਲਾਸਟਿਕ ਐਕਸ਼ਨ ਸਮਿਟ 2026 ਕਰਵਾਇਆ ਗਿਆ

ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਦੀ ਤਾਜਪੋਸ਼ੀ ਮੌਕੇ ਇਕਜੁੱਟ ਨਜ਼ਰ ਆਏ ਸੀਨੀਅਰ ਆਗੂ

ਸਪੀਕਰ ਕੁਲਤਾਰ ਸੰਧਵਾਂ ਵੱਲੋਂ ਮਹਾਰਾਜਾ ਅਗਰਸੈਨ ਨੂੰ ਉਨ੍ਹਾਂ ਦੇ ਜਨਮ ਦਿਹਾੜੇ 'ਤੇ ਸ਼ਰਧਾਂਜਲੀ

ਸਪੀਕਰ ਸੰਧਵਾਂ ਨੇ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਦਿੱਲੀ ਪੁਲਿਸ ਵੱਲੋਂ ਗੁਰੂ ਘਰ ਦੀ ਮਰਿਆਦਾ ਭੰਗ ਕਰਨ ਤੇ ਕੀਤੀ ਸਖਤ ਸ਼ਬਦਾਂ ਵਿੱਚ ਨਿਖੇਧੀ

ਪੰਜਾਬ ਮੇਜ਼ਬਾਨੀ ਵਿੱਚ ਨਵੇਂ ਮੀਲ ਪੱਥਰ ਸਥਾਪਤ ਕਰੇਗਾ; CM ਮਾਨ ਵੱਲੋਂ ਸਾਰੇ ਪ੍ਰਬੰਧ ਗਲੋਬਲ ਮਾਪਦੰਡਾਂ ਦੇ ਅਨੁਕੂਲ ਯਕੀਨੀ ਬਣਾਉਣ ਦੇ ਨਿਰਦੇਸ਼

ਜਗਤਾਰ ਹਵਾਰਾ ਨੂੰ ਮਿਲ ਸਕਦੀ ਹੈ ਪੈਰੋਲ, ਇੱਕ ਦਿਨ ਦੀ ਪੈਰੋਲ ਲੈਣ ਲਈ ਦਿੱਤੀ ਸਹਿਮਤੀ

ਪੈਸਕੋ ਦੇ ਚੇਅਰਮੈਨ ਮੇਜਰ (ਡਾ.) ਗੁਰਚਰਨ ਸਿੰਘ ਵੱਲੋਂ ਕਾਰਪੋਰੇਸ਼ਨ ਦੇ 48ਵੇਂ ਸਥਾਪਨਾ ਦਿਵਸ ਮੌਕੇ ਸਮੂਹ ਕਰਮਚਾਰੀਆਂ ਨੂੰ ਵਧਾਈਆਂ