Monday, October 19, 2026
ਤਾਜਾ ਖਬਰਾਂ
• ਨੇਹਾ ਸ਼ੋਰੀ ਤੋਂ ਪਰਵਿੰਦਰ ਝੋਟਾ ਤੱਕ: ਕਤਲਾਂ ਨੇ ਪੰਜਾਬ ਦੇ ਕਥਿਤ ਡਰੱਗ-ਪੁਲਿਸ ਗਠਜੋੜ 'ਤੇ ਸਵਾਲ ਉਠਾਏ • ਝੋਟਾ ਕਤਲ: ਅਪਰਾਧ ਸਥਾਨ ਨੂੰ ਢਾਹੁਣ ਨਾਲ ਪਰਦਾ ਪਾਉਣ ਦੇ ਦੋਸ਼ ਲੱਗੇ, ਮਾਨ ਸਰਕਾਰ ਅਤੇ ਪੁਲਿਸ ਜਾਂਚ ਦੇ ਘੇਰੇ ਵਿੱਚ  • ਝੋਟਾ ਕਤਲ ਮਾਮਲੇ 'ਤੇ 15 ਅਕਤੂਬਰ ਨੂੰ ਪੰਜਾਬ ਬੰਦ ਨੂੰ ਕਿਸਾਨ ਯੂਨੀਅਨਾਂ, ਸ਼੍ਰੋਮਣੀ ਕਮੇਟੀ, ਅਕਾਲੀ ਦਲ, ਕਾਂਗਰਸ ਅਤੇ ਭਾਜਪਾ ਦਾ ਸਮਰਥਨ ਪ੍ਰਾਪਤ  • ਸੰਤ ਸੀਚੇਵਾਲ ਨੇ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਨੂੰ ਮੰਦਭਾਗਾ ਦੱਸਿਆ, ਪੰਜਾਬ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਰਸਤਿਆਂ 'ਤੇ ਸਵਾਲ ਉਠਾਏ • ਪੰਜਾਬ ਕ੍ਰਿਕਟ ਐਸੋਸੀਏਸ਼ਨ ਵੱਲੋਂ ਅੰਮ੍ਰਿਤਸਰ ਅਤੇ ਬਠਿੰਡਾ ਵਿੱਚ 78 ਕਰੋੜ ਰੁਪਏ ਦੀ ਜ਼ਮੀਨ ਖਰੀਦੇ ਜਾਣ 'ਤੇ ਈਡੀ ਨੇ ਐਫਆਈਆਰ ਦਰਜ ਕਰਨ ਦੀ ਮੰਗ ਕੀਤੀ • ਗੈਂਗਸਟਰਾਂ ਨਾਲ ਸਬੰਧ ਰੱਖਣ ਵਾਲੇ ਅੰਮ੍ਰਿਤਸਰ ਦੇ ਦੋ ਨੌਜਵਾਨ ਜ਼ਖਮੀ, ਪੰਚਕੂਲਾ ਪੁਲਿਸ ਨਾਲ ਮੁਕਾਬਲੇ ਤੋਂ ਬਾਅਦ ਗ੍ਰਿਫ਼ਤਾਰ

Punjab

ਪੰਜਾਬ ਸਰਕਾਰ ਨੇ ‘ਮੇਰਾ ਘਰ-ਮੇਰੇ ਨਾਮ’ ਸਕੀਮ ਸ਼ੁਰੂ ਕਰਕੇ ਹਜ਼ਾਰਾਂ ਪਰਿਵਾਰਾਂ ਦਾ ਸੁਪਨਾ ਕੀਤਾ ਸਾਕਾਰ : ਸੌਂਦ

ਪੰਜਾਬ ਨਿਊਜ਼ ਐਕਸਪ੍ਰੈੱਸ | October 19, 2026 07:27 PM

- *ਕੈਬਨਿਟ ਮੰਤਰੀ ਸੌਂਦ ਨੇ ਪਿੰਡ ਮਾਣਕ ਮਾਜਰਾ ਵਿਖੇ 227 ਪਰਿਵਾਰਾਂ ਨੂੰ ਘਰਾਂ ਦੀ ਮਾਲਕੀ ਵਾਲੇ ਪ੍ਰਾਪਰਟੀ ਕਾਰਡ ਸੌਂਪੇ*

ਚੰਡੀਗੜ੍ਹ/ਖੰਨਾ, 19 ਅਕਤੂਬਰ : ਪੰਜਾਬ ਦੇ ਕੈਬਨਿਟ ਮੰਤਰੀ ਅਤੇ ਹਲਕਾ ਖੰਨਾ ਦੇ ਵਿਧਾਇਕ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਪਿੰਡ ਮਾਣਕ ਮਾਜਰਾ ਵਿਖੇ ਲਾਲ ਲਕੀਰ ਅੰਦਰ ਆਉਂਦੇ 227 ਘਰਾਂ ਨੂੰ ਮਾਲਕੀ ਦੇ ਹੱਕ ਵਾਲੇ ਪ੍ਰਾਪਰਟੀ ਕਾਰਡ ਸੌਂਪਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ‘ਮੇਰਾ ਘਰ-ਮੇਰੇ ਨਾਮ’ ਸਕੀਮ ਸ਼ੁਰੂ ਕਰਕੇ ਹਜ਼ਾਰਾਂ ਪਰਿਵਾਰਾਂ ਦਾ ਲੰਮੇ ਸਮੇਂ ਤੋਂ ਚਲਿਆ ਆ ਰਿਹਾ ਸੁਪਨਾ ਸਾਕਾਰ ਕਰਕੇ ਇਤਿਹਾਸਕ ਕੰਮ ਕੀਤਾ ਹੈ।

‘ਮੇਰਾ ਘਰ-ਮੇਰੇ ਨਾਮ’ ਉਪਰਾਲੇ ਨੂੰ ਲਾਲ ਲਕੀਰ ਦੇ ਵਸਨੀਕਾਂ ਲਈ ਬੇਹੱਦ ਲਾਹੇਵੰਦ ਕਰਾਰ ਦਿੰਦਿਆਂ ਕੈਬਨਿਟ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਸ਼ੁਰੂ ਕੀਤੀ ਗਈ ਇਸ ਸਕੀਮ ਨਾਲ ਲੋਕਾਂ ਨੂੰ ਵੱਡਾ ਫਾਇਦਾ ਹੋਇਆ ਹੈ ਜੋ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਲੋਕਪੱਖੀ ਸੋਚ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਲੋਕਪੱਖੀ ਫੈਸਲੇ ਲੈਂਦਿਆਂ ਪੰਜਾਬੀਆਂ ਨਾਲ ਕੀਤਾ ਹਰ ਇਕ ਵਾਅਦਾ ਪੂਰਾ ਕਰਕੇ ਲੋਕ ਭਲਾਈ ਦੇ ਅਨੇਕਾਂ ਫੈਸਲੇ ਲਏ ਹਨ ਜਿਨ੍ਹਾਂ ਦੀ ਸਾਰੇ ਪਾਸੇ ਸ਼ਲਾਘਾ ਹੋ ਰਹੀ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਲਾਲ ਲਕੀਰ ਵਾਸੀਆਂ ਨੂੰ ਉਨ੍ਹਾਂ ਦੇ ਘਰਾਂ ਦੇ ਮਾਲਕੀ ਹੱਕਾਂ ਦੀ ਕਾਨੂੰਨੀ ਮਾਨਤਾ ਪ੍ਰਦਾਨ ਕੀਤੀ ਹੈ ਜਿਸ ਨਾਲ ਉਹ ਜ਼ਿੰਦਗੀ ਵਿਚ ਵੱਖ-ਵੱਖ ਤਰ੍ਹਾਂ ਦੀ ਤਰੱਕੀ ਲਈ ਆਪਣੀ ਜਾਇਦਾਦ ਵਰਤੋਂ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ‘ਮੇਰਾ ਘਰ-ਮੇਰੇ ਨਾਮ’ ਸਕੀਮ ਲੋਕਾਂ ਨੂੰ ਨਾ ਸਿਰਫ ਮਾਲਕੀ ਪ੍ਰਦਾਨ ਕਰਦੀ ਹੈ ਸਗੋਂ ਉਨ੍ਹਾਂ ਦੇ ਆਤਮ-ਵਿਸ਼ਵਾਸ਼ ਅਤੇ ਮਨੋਬਲ ਨੂੰ ਵੀ ਮਜ਼ਬੂਤ ਕਰਦੀ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਲਾਲ ਲਕੀਰ ਦੇ ਵਸਨੀਕ ਪ੍ਰਾਪਰਟੀ ਕਾਰਡ ਹਾਸਲ ਕਰਨ ਉਪਰੰਤ ਆਪਣੀ ਜਾਇਦਾਦ ਖਰੀਦਣ-ਵੇਚਣ ਦੇ ਹੱਕਦਾਰ ਹਨ ਜਿਨ੍ਹਾਂ ਲਈ ਪ੍ਰਾਪਰਟੀਆਂ ਦੀ ਰਜਿਸਟਰੀ ਦਾ ਵੀ ਰਾਹ ਪੂਰੀ ਤਰ੍ਹਾਂ ਪੱਧਰਾ ਹੋ ਚੁੱਕਾ ਹੈ। ਉਨ੍ਹਾਂ ਕਿਹਾ ਕਿ ਲਾਲ ਲਕੀਰ ਅੰਦਰ ਰਹਿੰਦੇ ਲੋਕਾਂ ਨੂੰ ਆਪਣੇ ਘਰਾਂ ਆਦਿ ਦੀ ਮਾਲਕੀ ਨੂੰ ਲੈ ਕੇ ਲੰਮੇਂ ਸਮੇਂ ਤੋਂ ਵੱਖ-ਵੱਖ ਮੁਸ਼ਕਲਾ ਦਰਪੇਸ਼ ਸਨ ਜਿਨ੍ਹਾਂ ਦਾ ’ਮੇਰਾ ਘਰ ਮੇਰੇ ਨਾਮ’ ਸਕੀਮ ਰਾਹੀਂ ਪੱਕਾ ਹੱਲ ਕਰ ਦਿੱਤਾ ਗਿਆ ਹੈ।

ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਮਾਲ ਵਿਭਾਗ ਵਲੋਂ ਪੂਰੇ ਪਾਰਦਰਸ਼ੀ ਅਤੇ ਕਾਰਗਰ ਢੰਗ ਨਾਲ ਇਹ ਸਕੀਮ ਲਾਗੂ ਕੀਤੀ ਗਈ ਹੈ ਜਿਸ ਨਾਲ ਲਾਲ ਲਕੀਰ ਵਾਸੀਆਂ ਨੂੰ ਮਾਲਕੀ ਦੇ ਹੱਕ ਦਿੱਤੇ ਜਾ ਰਹੇ ਹਨ।

ਪ੍ਰਾਪਰਟੀ ਕਾਰਡ ਪ੍ਰਾਪਤ ਕਰਨ ਵਾਲੇ ਲਾਭਪਾਤਰੀਆਂ ਨੇ ਪੰਜਾਬ ਸਰਕਾਰ ਅਤੇ ਕੈਬਨਿਟ ਮੰਤਰੀ ਸੌਂਦ ਦਾ ਧੰਨਵਾਦ ਕਰਦਿਆਂ ਕਿਹਾ ਕਿ ’ਮੇਰਾ ਘਰ ਮੇਰੇ ਨਾਮ’ ਸਕੀਮ ਨੇ ਉਨ੍ਹਾਂ ਦੀ ਚਿਰਾਂ ਤੋਂ ਚੱਲੀ ਆ ਰਹੀ ਮੰਗ ਨੂੰ ਅਮਲੀਜਾਮਾ ਪਹਿਨਾਇਆ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਵਿੱਤ ਮੰਤਰੀ ਹਰਪਾਲ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਉੱਚ-ਪੱਧਰੀ ਮੀਟਿੰਗ ਦੀ ਪ੍ਰਧਾਨਗੀ

ਜਿਨ੍ਹਾਂ ਤੋਂ ਆਪਣੇ ਰਾਜ ਦੀ ਕਾਨੂੰਨ ਵਿਵਸਥਾ ਨਹੀਂ ਸੰਭਲ ਰਹੀ, ਉਹ ਪੰਜਾਬ ਵਿੱਚ ਗਿਆਨ ਵੰਡਣ ਜਾ ਰਹੇ - ਕੇਜਰੀਵਾਲ

ਅਮਿਤ ਸ਼ਾਹ ਪੰਜਾਬ ਨੂੰ ਉਪਦੇਸ਼ ਦੇਣ ਤੋਂ ਪਹਿਲਾਂ ਦੇਸ਼ ਵਿੱਚ ਵਧ ਰਹੇ ਗੈਂਗਸਟਰਵਾਦ, ਫਿਰੌਤੀ ਅਤੇ ਨਸ਼ਾ ਤਸਕਰੀ ਦਾ ਜਵਾਬ ਦੇਣ: ਹਰਪਾਲ ਚੀਮਾ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 272ਵਾਂ ਦਿਨ: ਪੰਜਾਬ ਪੁਲਿਸ ਵੱਲੋਂ 569 ਥਾਵਾਂ ’ਤੇ ਛਾਪੇਮਾਰੀ; 221 ਕਾਬੂ

ਬਾਲ ਵਿਆਹ ਖ਼ਿਲਾਫ਼ ਪੰਜਾਬ ਸਰਕਾਰ ਦੀ ਸਖ਼ਤ ਮੁਹਿੰਮ; ਸਾਲ 2025 ਅਤੇ ਜਨਵਰੀ–ਜੁਲਾਈ 2026 ਦੌਰਾਨ 137 ਬਾਲ ਵਿਆਹ ਰੋਕੇ

ਚੌਕੀ ਇੰਚਾਰਜ ਸਮੇਤ ਇੱਕ ਸਹਾਇਕ ਥਾਣੇਦਾਰ ਮੁਅੱਤਲ

ਹਰਸਿਮਰਤ ਕੌਰ ਬਾਦਲ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪਰਵਿੰਦਰ ਝੋਟਾ ਦੇ ਕਤਲ ਕੇਸ ਦੀ CBI ਜਾਂਚ ਦੇ ਹੁਕਮ ਦੇਣ ਦੀ ਕੀਤੀ ਅਪੀਲ

ਅਲੀਸ਼ੇਰ ਸੜਕ ਹਾਦਸਾ: ਅੱਠ ਵਿਅਕਤੀਆਂ ਦੀ ਮੌਤ ’ਤੇ ਗੋਇਲ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ; ਹਸਪਤਾਲਾਂ ਵਿੱਚ ਜਾ ਕੇ ਜ਼ੇਰੇ ਇਲਾਜ ਜ਼ਖ਼ਮੀਆਂ ਦਾ ਹਾਲ ਜਾਣਿਆ

ਅਧਿਕਾਰੀਆਂ ਨੂੰ ਹੈਲਥ ਵੈਲਨੈੱਸ ਸੈਂਟਰਾਂ, ਆਮ ਆਦਮੀ ਕਲੀਨਿਕਾਂ, ਖੇਡ ਮੈਦਾਨਾਂ ਅਤੇ ਸਥਾਨਕ ਸਰਕਾਰਾਂ ਨਾਲ ਸਬੰਧਤ ਪ੍ਰਾਜੈਕਟਾਂ ਨੂੰ ਤੇਜ਼ੀ ਨਾਲ ਮੁਕੰਮਲ ਕਰਨ ਦੇ ਨਿਰਦੇਸ਼

ਅਲੀਸ਼ੇਰ ਸੜਕ ਹਾਦਸੇ ਵਿੱਚ ਹੋਇਆ ਜਾਨੀ ਨੁਕਸਾਨ ਬੇਹੱਦ ਦੁਖਦਾਈ; ਪੀੜਤ ਪਰਿਵਾਰਾਂ ਦੇ ਦੁੱਖ ਵਿੱਚ ਬਰਾਬਰ ਦੇ ਸ਼ਰੀਕ ਹਾਂ: ਹਰਪਾਲ ਚੀਮਾ