Tuesday, July 14, 2026
ਤਾਜਾ ਖਬਰਾਂ
ਅੰਮ੍ਰਿਤਸਰ ਵਿੱਚ ਹੈਂਡ ਗ੍ਰੇਨੇਡ ਅਤੇ 3 ਆਧੁਨਿਕ ਰਾਈਫਲਾਂ ਬਰਾਬਦ; ਨਾਬਾਲਗ ਸਮੇਤ ਤਿੰਨ ਵਿਅਕਤੀ ਕਾਬੂਪੰਜਾਬ ਕਾਂਗਰਸ ਵਿੱਚ ਬਗਾਵਤ ਹੋਰ ਤੇਜ਼; 92 ਹਲਕਿਆਂ ਦੇ ਆਗੂ ਰਾਜਾ ਵੜਿੰਗ ਨੂੰ ਹਟਾਉਣ ਦੀ ਮੰਗ ਕਰ ਰਹੇ ਹਨਖਾਲੜਾ ਮਾਮਲਾ: ਪੰਜਾਬ 'ਆਪ' ਨੇ ਦੋਸ਼ੀਆਂ ਦੀ ਸਮੇਂ ਤੋਂ ਪਹਿਲਾਂ ਰਿਹਾਈ ਦੇ ਦੋਸ਼ਾਂ ਨੂੰ ਖਾਰਜ ਕੀਤਾਜਸਵੰਤ ਸਿੰਘ ਖਾਲੜਾ ਦੇ ਅਗਵਾ ਅਤੇ ਕਤਲ ਕੇਸ ਵਿੱਚ ਦੋਸ਼ੀ ਸਾਬਕਾ ਡੀਐਸਪੀ ਜਸਪਾਲ ਸਿੰਘ ਤਿੰਨ ਸਾਲਾਂ ਤੋਂ ਵੱਧ ਸਮੇਂ ਤੋਂ ਫਰਾਰਸਤਲੁਜ ਨੂੰ ਲੈ ਕੇ ਭਾਜਪਾ ਵੰਡੀ ਹੋਈ ਹੈ: ਬਿੱਟੂ ਨੇ ਸਤਲੁਜ ਮਾਮਲੇ 'ਤੇ ਪੰਜਾਬ ਭਾਜਪਾ ਮੁਖੀ ਦਾ ਵਿਰੋਧ ਕੀਤਾਬਿੱਟੂ ਨੇ ਸਤਲੁਜ 'ਤੇ ਦਿਲਜੀਤ ਦੋਸਾਂਝ ਦੀ ਨਿੰਦਾ ਕੀਤੀ, ਦੋਸ਼ ਲਗਾਇਆ ਕਿ ਫਿਲਮ ਪੰਜਾਬ ਅੱਤਵਾਦ ਦੇ ਇੱਕ-ਪਾਸੜ ਬਿਰਤਾਂਤ ਨੂੰ ਉਤਸ਼ਾਹਿਤ ਕਰਦੀ ਹੈ

Punjab

ਪੰਜਾਬ ਸਰਕਾਰ ਵਲੋਂ ਮਾਨਸੂਨ ਸੀਜ਼ਨ ਲਈ ਪੂਰੀ ਤਿਆਰੀ : ਬਰਿੰਦਰ ਕੁਮਾਰ ਗੋਇਲ

ਪੰਜਾਬ ਨਿਊਜ਼ ਐਕਸਪ੍ਰੈੱਸ | July 14, 2026 08:49 PM

- ਦੋਆਬੇ ‘ਚ ਦੋ ਦਿਨਾਂ ਦੌਰੇ ਦੌਰਾਨ ਹੜ੍ਹਾਂ ਅਤੇ ਮਾਨਸੂਨ ਸਬੰਧੀ ਤਿਆਰੀਆਂ ਦਾ ਵੀ ਲਿਆ ਜਾਇਜ਼ਾ
- ਅਧਿਕਾਰੀਆਂ ਨੂੰ 24 ਘੰਟੇ ਨਿਗਰਾਨੀ ਰੱਖਣ ਅਤੇ ਹੜ੍ਹ ਸੁਰੱਖਿਆ ਕਾਰਜਾਂ ਨੂੰ ਸਮੇਂ ਸਿਰ ਨੇਪਰੇ ਚਾੜ੍ਹਨ ਦੇ ਨਿਰਦੇਸ਼
- ਪੰਜਾਬ ਨੇ 450 ਕਰੋੜ ਰੁਪਏ ਦੇ ਸੁਰੱਖਿਆ ਕਾਰਜਾਂ ਨਾਲ ਹੜ੍ਹ ਰੋਕੂ ਪ੍ਰਬੰਧਾਂ ਨੂੰ ਕੀਤਾ ਮਜ਼ਬੂਤ: ਬਰਿੰਦਰ ਕੁਮਾਰ ਗੋਇਲ

ਚੰਡੀਗੜ੍ਹ /ਪੌਂਗ ਡੈਮ (ਤਲਵਾੜਾ), 14 ਜੁਲਾਈ: ਪੰਜਾਬ ਦੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਸੂਬੇ ਵਿੱਚ ਮਾਨਸੂਨ ਸੀਜ਼ਨ ਨੂੰ ਲੈ ਕੇ ਸਰਕਾਰ ਵੱਲੋਂ ਪੂਰੀਆਂ ਤਿਆਰੀਆਂ ਕੀਤੀਆਂ ਗਈਆਂ ਹਨ ਤਾਂ ਜੋ ਕਿਸੇ ਵੀ ਤਰ੍ਹਾਂ ਦੇ ਹਾਲਾਤ ਨਾਲ ਨਜਿੱਠਿਆ ਜਾ ਸਕੇ।

ਮਾਨਸੂਨ ਦੇ ਸੀਜ਼ਨ ਦੌਰਾਨ ਹੜ੍ਹ ਵਰਗੀ ਕਿਸੇ ਵੀ ਸਥਿਤੀ ਤੋਂ ਸੂਬੇ ਦੇ ਲੋਕਾਂ ਦੇ ਬਚਾਅ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕੈਬਨਿਟ ਮੰਤਰੀ ਨੇ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਨੇ ਸੂਬੇ ਭਰ ਵਿੱਚ ਲੋਕਾਂ ਦੀ ਜਾਨ-ਮਾਲ, ਵਾਹੀਯੋਗ ਜ਼ਮੀਨ ਅਤੇ ਜਨਤਕ ਬੁਨਿਆਦੀ ਢਾਂਚੇ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਇੱਕ ਮਜ਼ਬੂਤ ਨਿਗਰਾਨ ਪ੍ਰਣਾਲੀ ਅਤੇ ਰੱਖਿਆ ਢਾਂਚਾ ਤਿਆਰ ਕੀਤਾ ਹੈ। ਉਨ੍ਹਾਂ ਨੇ ਪੌਂਗ ਡੈਮ ਵਿਖੇ ਪਾਣੀ ਦੇ ਪੱਧਰ ਦਾ ਜਾਇਜ਼ਾ ਲੈਂਦਿਆਂ ਦੱਸਿਆ ਕਿ ਡੈਮ ਵਿਖੇ ਪਾਣੀ ਦਾ ਪੱਧਰ 1322 ਫੁੱਟ ਸੀ ਜੋ ਕਿ ਪਿਛਲੇ ਸਾਲ ਇਸੇ ਦਿਨ 1328 ਸੀ। ਉਨ੍ਹਾਂ ਕਿਹਾ ਕਿ ਪਿਛਲੇ ਸਾਲ ਨਾਲੋਂ ਪਾਣੀ ਦੇ ਪੱਧਰ ਵਿਚ ਗਿਰਾਵਟ ਦਰਜ ਕੀਤੀ ਗਈ ਹੈ ਅਤੇ ਸੂਬੇ ਵਿਚ ਮਾਨਸੂਨ ਸੀਜ਼ਨ ਨੂੰ ਲੈ ਕੇ ਪ੍ਰਬੰਧ ਪੂਰੀ ਤਰ੍ਹਾਂ ਅਮਲ ਵਿਚ ਲਿਆਂਦੇ ਗਏ ਹਨ ।
ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਦੋਆਬੇ ਵਿਚ ਦੋ ਦਿਨ ਵੱਖ-ਵੱਖ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਨ ਤੋਂ ਇਲਾਵਾ ਮਾਨਸੂਨ ਸੀਜ਼ਨ ਲਈ ਤਿਆਰੀਆਂ ਦੀ ਵੀ ਸਮੀਖਿਆ ਕੀਤੀ ਅਤੇ ਅਧਿਕਾਰੀਆਂ ਨੂੰ ਪੂਰੀ ਤਰ੍ਹਾਂ ਚੌਕਸ ਰਹਿਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਪੰਜਾਬ ਭਰ ਵਿੱਚ ਹੜ੍ਹ ਸੁਰੱਖਿਆ ਅਤੇ ਡਰੇਨੇਜ ਪ੍ਰਬੰਧਨ ਸਬੰਧੀ ਕੀਤੇ ਜਾ ਰਹੇ ਕਾਰਜਾਂ ਵਿੱਚ ਡਰੇਨਾਂ ਦੀ ਸਫ਼ਾਈ, ਬੋਲਡਰ ਸਟੋਨ (ਵੱਡੇ ਪੱਥਰਾਂ ਨਾਲ) ਅਤੇ ਹਾਈਬ੍ਰਿਡ ਸੁਰੱਖਿਆ ਕਾਰਜ, ਬੰਨ੍ਹਾਂ ਨੂੰ ਉੱਚਾ ਤੇ ਮਜ਼ਬੂਤ ਕਰਨਾ, ਫਲੱਡ ਕੰਟਰੋਲ ਗੇਟਾਂ ਦੀ ਕਾਰਜਸ਼ੀਲਤਾ ਅਤੇ ਸੰਵੇਦਨਸ਼ੀਲ ਥਾਵਾਂ ’ਤੇ ਠੋਸ ਹੜ੍ਹ ਰੋਕੂ ਪ੍ਰਬੰਧ ਸ਼ਾਮਲ ਹਨ।

ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਹੜ੍ਹਾਂ ਦੀ ਸੰਭਾਵਨਾ ਨੂੰ ਧਿਆਨ ਵਿੱਚ ਰੱਖਦਿਆਂ ਸਾਰੀਆਂ ਸੰਵੇਦਨਸ਼ੀਲ ਥਾਵਾਂ ’ਤੇ ਲਗਾਤਾਰ ਨਿਗਰਾਨੀ ਰੱਖੀ ਜਾਵੇ ਅਤੇ ਦਰਿਆਵਾਂ, ਡਰੇਨਾਂ, ਬੰਨ੍ਹਾਂ ਅਤੇ ਹੜ੍ਹ ਸੁਰੱਖਿਆ ਢਾਂਚੇ ਦੀ ਨਿਰੰਤਰ ਨਿਗਰਾਨੀ ਯਕੀਨੀ ਬਣਾਈ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਜਿੱਥੇ ਵੀ ਕੋਈ ਕਮੀ ਨਜ਼ਰ ਆਵੇ, ਉੱਥੇ ਤੁਰੰਤ ਸੁਧਾਰਾਤਮਕ ਕਦਮ ਚੁੱਕੇ ਜਾਣ ਤਾਂ ਜੋ ਮਾਨਸੂਨ ਦੌਰਾਨ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉੁਨ੍ਹਾਂ ਦੱਸਿਆ ਕਿ ਹੜ੍ਹ ਸੁਰੱਖਿਆ ਕਾਰਜਾਂ ਵਿੱਚ 101 ਬੋਲਡਰ ਸਟੋਨ ਅਤੇ ਹਾਈਬ੍ਰਿਡ ਸੁਰੱਖਿਆ ਕਾਰਜ, 17 ਬੰਨ੍ਹਾਂ ਨੂੰ ਉੱਚਾ ਚੁੱਕਣਾ, 22 ਬੰਨ੍ਹ ਮਜ਼ਬੂਤ ਕਰਨੇ, 188 ਡਰੇਨਾਂ ਦੀ ਸਫਾਈ ਅਤੇ ਪੰਜ ਹੜ੍ਹ ਕੰਟਰੋਲ ਗੇਟ ਸੰਚਾਲਨ ਕਾਰਜ ਸ਼ਾਮਲ ਹਨ, ਜਿਨ੍ਹਾਂ 'ਤੇ ਲਗਭਗ 450 ਕਰੋੜ ਰੁਪਏ ਖਰਚੇ ਗਏ ਹਨ। ਫੀਲਡ ਅਧਿਕਾਰੀਆਂ ਨੂੰ ਮਾਨਸੂਨ ਸੀਜ਼ਨ ਦੌਰਾਨ ਚੌਕਸ ਰਹਿਣ ਦਾ ਨਿਰਦੇਸ਼ ਦਿੰਦਿਆਂ ਕੈਬਨਿਟ ਮੰਤਰੀ ਨੇ ਉਨ੍ਹਾਂ ਨੂੰ ਹੜ੍ਹ ਵਾਲੀਆਂ ਸੰਵੇਦਨਸ਼ੀਲ ਥਾਵਾਂ ’ਤੇ 24 ਘੰਟੇ ਚੌਕਸੀ ਰੱਖਣ ਅਤੇ ਹਰ ਐਮਰਜੈਂਸੀ ਸਥਿਤੀ ਮੌਕੇ ਤੁਰੰਤ ਕਾਰਵਾਈ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।

Have something to say? Post your comment

google.com, pub-6021921192250288, DIRECT, f08c47fec0942fa0

Punjab

ਪੰਜਾਬ ਦੇ ਟੈਕਸਟਾਈਲ ਖੇਤਰ ਵਿੱਚ ਅਥਾਹ ਸੰਭਾਵਨਾਵਾਂ ਮੌਜੂਦ; ਉੱਦਮੀਆਂ ਨੂੰ ਨਿਵੇਸ਼ ਕਰਨਾ ਚਾਹੀਦਾ ਹੈ, ਸਰਕਾਰ ਵੱਲੋਂ ਪੂਰਾ ਸਮਰਥਨ ਦਿੱਤਾ ਜਾਵੇਗਾ: CM ਮਾਨ

ਗੈਂਗਸਟਰਾਂ 'ਤੇ ਵਾਰ ਦਾ 175ਵਾਂ ਦਿਨ: ਪੰਜਾਬ ਪੁਲਿਸ ਵੱਲੋਂ 897 ਥਾਈਂ ਛਾਪੇਮਾਰੀ; 657 ਕਾਬੂ

ਹੈਂਡ ਗ੍ਰੇਨੇਡ ਅਤੇ 3 ਆਧੁਨਿਕ ਰਾਈਫਲਾਂ ਬਰਾਬਦ; ਨਾਬਾਲਗ ਸਮੇਤ ਤਿੰਨ ਵਿਅਕਤੀ ਕਾਬੂ

ਅੰਮ੍ਰਿਤਸਰ ਵਿੱਚ ਹੈਂਡ ਗ੍ਰੇਨੇਡ ਅਤੇ 3 ਆਧੁਨਿਕ ਰਾਈਫਲਾਂ ਬਰਾਬਦ; ਨਾਬਾਲਗ ਸਮੇਤ ਤਿੰਨ ਵਿਅਕਤੀ ਕਾਬੂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਮਾਨ ਸਰਕਾਰ ਸਿੰਚਾਈ ਲਈ 100 ਫ਼ੀਸਦੀ ਨਹਿਰੀ ਪਾਣੀ ਟੇਲਾਂ ਤੱਕ ਪਹੁੰਚਾਏਗੀ: ਬਰਿੰਦਰ ਕੁਮਾਰ ਗੋਇਲ

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ 500 ਦਿਨ ਪੂਰੇ, ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਦਾ ਸੰਕਲਪ ਹੋਇਆ ਹੋਰ ਮਜ਼ਬੂਤ: ਡਾ. ਬਲਬੀਰ ਸਿੰਘ

ਅੰਮ੍ਰਿਤਸਰ ਵਿੱਚ 30 ਕਿਲੋ ਹੈਰੋਇਨ ਸਮੇਤ ਦੋ ਮੁਲਜ਼ਮ ਗ੍ਰਿਫ਼ਤਾਰ

ਵਿਜੀਲੈਂਸ ਵੱਲੋਂ 8,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਬਾਗ਼ਬਾਨੀ ਨੂੰ ਲਾਹੇਵੰਦ ਕਿੱਤਾ ਬਣਾਉਣ ਲਈ ਕਿਸਾਨਾਂ ਨੂੰ ਬੀਜ ਤੋਂ ਬਾਜ਼ਾਰ ਤੱਕ ਪੂਰਾ ਸਹਿਯੋਗ ਦਿੱਤਾ ਜਾ ਰਿਹਾ: ਮੋਹਿੰਦਰ ਭਗਤ