Monday, June 29, 2026
ਤਾਜਾ ਖਬਰਾਂ
ਸਾਡੇ ਸਾਰੇ ਮੰਤਰੀ ਅਤੇ ਵਿਧਾਇਕ ਸੋਮਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ'ਆਪ' ਸਰਕਾਰ ਦੇ ‘ਬਿਜਲੀ ਸਰਪਲੱਸ’ ਦੇ ਦਾਅਵਿਆਂ ਦੀ ਨਿਕਲੀ ਫੂਕ: ਕੇਵਲ ਸਿੰਘ ਢਿੱਲੋਂਪੰਜਾਬ ਇਤਿਹਾਸ ਦੇ ਸਭ ਤੋਂ ਗੰਭੀਰ ਨੈਤਿਕ ਅਤੇ ਸੰਵਿਧਾਨਕ ਸੰਕਟ ਵਿੱਚੋਂ ਲੰਘ ਰਿਹਾ ਹੈ : ਕੇਵਲ ਸਿੰਘ ਢਿੱਲੋਂਕੇਂਦਰ ਸਰਕਾਰ ਪੰਜਾਬ ਨੂੰ ਵਿਸ਼ੇਸ਼ ਸ਼੍ਰੇਣੀ ਦਾ ਦਰਜਾ ਅਤੇ ਸਰਹੱਦੀ ਖੇਤਰਾਂ ਲਈ ਵਿਸ਼ੇਸ਼ ਪੈਕੇਜ ਦੇਵੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨਪੰਜਾਬ ਨੇ ਅਪ੍ਰੈਲ ਮਹੀਨੇ ਦੌਰਾਨ 15 ਬਾਲ ਵਿਆਹ ਰੋਕ ਕੇ ਬੱਚਿਆਂ ਦਾ ਬਚਪਨ ਬਚਾਇਆ : ਡਾ. ਬਲਜੀਤ ਕੌਰਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਪੰਜਾਬ ਵਿੱਚ ਨੀਟ ਦੀ ਮੁੜ ਪ੍ਰੀਖਿਆ ਦੇਣ ਵਾਲੇ ਉਮੀਦਵਾਰਾਂ ਲਈ ਮੁਫ਼ਤ ਸਫ਼ਰ ਨੂੰ ਮਨਜ਼ੂਰੀ

Punjab

ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਅਤੇ ਲੋੜਵੰਦ ਨਾਗਰਿਕਾਂ ਦੀ ਸਮਾਜਿਕ ਸੁਰੱਖਿਆ ਨੂੰ ਮਜ਼ਬੂਤ ਕਰਨ ਲਈ 1,583 ਕਰੋੜ ਰੁਪਏ ਜਾਰੀ

ਪੰਜਾਬ ਨਿਊਜ਼ ਐਕਸਪ੍ਰੈੱਸ | June 29, 2026 05:30 PM

* *6, 131.91 ਕਰੋੜ ਰੁਪਏ ਦਾ ਸਾਲਾਨਾ ਸਮਾਜਿਕ ਸੁਰੱਖਿਆ ਬਜਟ ਲਗਭਗ 36 ਲੱਖ ਲਾਭਪਾਤਰੀਆਂ ਦੀ ਕਰ ਰਿਹਾ ਸੁਰੱਖਿਆ*
* *ਬੁਢਾਪਾ ਪੈਨਸ਼ਨ ਲਈ 1, 048 ਕਰੋੜ ਰੁਪਏ; ਔਰਤਾਂ, ਬੱਚਿਆਂ ਅਤੇ ਦਿਵਿਆਂਗ ਵਿਅਕਤੀਆਂ ਲਈ 535 ਕਰੋੜ ਰੁਪਏ ਜਾਰੀ*

ਚੰਡੀਗੜ੍ਹ, 29 ਜੂਨ: ਪੰਜਾਬ ਭਰ ਦੇ ਹਜ਼ਾਰਾਂ ਬਜ਼ੁਰਗ ਨਾਗਰਿਕਾਂ ਅਤੇ ਲੋੜਵੰਦ ਪਰਿਵਾਰਾਂ ਲਈ ਸਮੇਂ ਸਿਰ ਮਿਲਣ ਵਾਲੀ ਸਮਾਜਿਕ ਸੁਰੱਖਿਆ ਸਹਾਇਤਾ ਸਿਰਫ਼ ਇੱਕ ਵਿੱਤੀ ਮਦਦ ਹੀ ਨਹੀਂ, ਸਗੋਂ ਉਨ੍ਹਾਂ ਦੇ ਮਾਣ-ਸਤਿਕਾਰ ਅਤੇ ਸੁਰੱਖਿਆ ਦਾ ਇੱਕ ਵੱਡਾ ਜ਼ਰੀਆ ਹੈ। ਇਸ ਵਚਨਬੱਧਤਾ ਤਹਿਤ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਵਿੱਤੀ ਸਾਲ 2026-27 ਦੌਰਾਨ ਹੁਣ ਤੱਕ 1583 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ ਕੀਤੀ ਜਾ ਚੁੱਕੀ ਹੈ।

ਸਰਕਾਰ ਦੇ ਇਸ ਕਦਮ ਨਾਲ ਲੱਖਾਂ ਬਜ਼ੁਰਗਾਂ, ਵਿਧਵਾਵਾਂ, ਨਿਆਸਰਿਤ ਔਰਤਾਂ, ਅਨਾਥ ਬੱਚਿਆਂ ਅਤੇ ਦਿਵਿਆਂਗ ਵਿਅਕਤੀਆਂ ਨੂੰ ਵਿੱਤੀ ਸਹਾਇਤਾ ਵਜੋਂ ਸਿੱਧਾ ਲਾਭ ਮਿਲਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਨੇ ਇਹ ਯਕੀਨੀ ਬਣਾ ਕੇ ਸਮਾਜਿਕ ਸੁਰੱਖਿਆ ਢਾਂਚੇ ਨੂੰ ਹੋਰ ਮਜ਼ਬੂਤ ਕੀਤਾ ਹੈ ਕਿ ਸਭ ਤੋਂ ਵੱਧ ਲੋੜਵੰਦ ਲੋਕਾਂ ਤੱਕ ਸਮੇਂ ਸਿਰ ਅਤੇ ਪੂਰੇ ਮਾਣ-ਸਤਿਕਾਰ ਨਾਲ ਮਦਦ ਪਹੁੰਚੇ।

ਕੈਬਨਿਟ ਮੰਤਰੀ ਨੇ ਅੱਗੇ ਦੱਸਿਆ, "ਸਾਡੀ ਸਰਕਾਰ ਲਈ ਸਮਾਜਿਕ ਸੁਰੱਖਿਆ ਸਿਰਫ਼ ਇੱਕ ਬਜਟ ਦੀ ਵਿਵਸਥਾ ਨਹੀਂ, ਬਲਕਿ ਲੋੜਵੰਦ ਵਰਗਾਂ ਪ੍ਰਤੀ ਇੱਕ ਪਵਿੱਤਰ ਵਚਨਬੱਧਤਾ ਹੈ।" ਉਨ੍ਹਾਂ ਖੁਲਾਸਾ ਕੀਤਾ ਕਿ ਪੰਜਾਬ ਸਰਕਾਰ ਨੇ ਚਾਲੂ ਮਾਲੀ ਸਾਲ ਦੌਰਾਨ ਸਮਾਜਿਕ ਸੁਰੱਖਿਆ ਅਤੇ ਭਲਾਈ ਸਕੀਮਾਂ ਲਈ 6, 131.91 ਕਰੋੜ ਰੁਪਏ ਦਾ ਵੱਡਾ ਬਜਟ ਰੱਖਿਆ ਹੈ। ਇਹ ਇਤਿਹਾਸਕ ਬਜਟ ਵਿਵਸਥਾ ਸੂਬੇ ਦੇ ਲਗਭਗ 36 ਲੱਖ ਲਾਭਪਾਤਰੀਆਂ ਨੂੰ ਨਿਯਮਤ ਵਿੱਤੀ ਸਹਾਇਤਾ ਯਕੀਨੀ ਬਣਾ ਰਹੀ ਹੈ।

ਜਾਰੀ ਕੀਤੇ ਫੰਡਾਂ ਦਾ ਵੇਰਵਾ ਦਿੰਦਿਆਂ ਮੰਤਰੀ ਨੇ ਦੱਸਿਆ ਕਿ ਕੁੱਲ ਰਾਸ਼ੀ ਵਿੱਚੋਂ ਬੁਢਾਪਾ ਪੈਨਸ਼ਨ ਲਈ 1, 048 ਕਰੋੜ ਰੁਪਏ ਤੋਂ ਵੱਧ ਦੀ ਰਕਮ ਸਿੱਧੇ ਲਾਭਪਾਤਰੀਆਂ ਦੇ ਖਾਤਿਆਂ ਵਿੱਚ ਟ੍ਰਾਂਸਫਰ ਕੀਤੀ ਗਈ ਹੈ। ਇਸੇ ਤਰ੍ਹਾਂ ਵਿਧਵਾਵਾਂ, ਬੇਸਹਾਰਾ ਔਰਤਾਂ, ਅਨਾਥ ਤੇ ਆਸ਼ਰਿਤ ਬੱਚਿਆਂ ਅਤੇ ਦਿਵਿਆਂਗ ਵਿਅਕਤੀਆਂ ਦੇ ਫਾਇਦੇ ਲਈ ਚੱਲ ਰਹੀਆਂ ਹੋਰ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ 535 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ ਕੀਤੀ ਗਈ ਹੈ।

ਡਾ. ਬਲਜੀਤ ਕੌਰ ਨੇ ਦੁਹਰਾਇਆ ਕਿ ਵਿਭਾਗ ਨੇ ਭਲਾਈ ਸਕੀਮਾਂ ਦੇ ਲਾਭ ਪਹੁੰਚਾਉਣ ਦੀ ਪ੍ਰਣਾਲੀ ਨੂੰ ਪੂਰੀ ਤਰ੍ਹਾਂ ਪਾਰਦਰਸ਼ੀ ਅਤੇ ਸੁਚਾਰੂ ਬਣਾ ਦਿੱਤਾ ਹੈ ਤਾਂ ਜੋ ਹਰ ਯੋਗ ਲਾਭਪਾਤਰੀ ਤੱਕ ਬਿਨਾਂ ਕਿਸੇ ਦੇਰੀ ਦੇ ਸਹਾਇਤਾ ਪਹੁੰਚ ਸਕੇ। ਇਹ ਕਦਮ ਇੱਕ ਸਮਾਜਿਕ ਤੌਰ 'ਤੇ ਸੁਰੱਖਿਅਤ ਅਤੇ ਖੁਸ਼ਹਾਲ ਪੰਜਾਬ ਸਿਰਜਣ ਦੇ ਸਰਕਾਰ ਦੇ ਸੰਕਲਪ ਨੂੰ ਹੋਰ ਮਜ਼ਬੂਤ ਕਰਦਾ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਮਾਰਚ 2022 ਤੋਂ ਮਈ 2026 ਤੱਕ 16,000 ਤੋਂ ਵੱਧ ਸ਼ਿਕਾਇਤਾਂ ਪ੍ਰਾਪਤ

ਜਥੇਦਾਰ ਨੇ ਸਰਕਾਰ ਨੂੰ ''ਸਤਿਕਾਰ ਸੋਧ ਐਕਟ'' ਵਿਚ ਸੋਧ ਕਰਨ ਲਈ ਦਿੱਤਾ ਇਕ ਮਹੀਨੇ ਦਾ ਸਮਾਂ

ਸਾਡੇ ਸਾਰੇ ਮੰਤਰੀ ਅਤੇ ਵਿਧਾਇਕ ਸੋਮਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

'ਆਪ' ਸਰਕਾਰ ਦੇ ‘ਬਿਜਲੀ ਸਰਪਲੱਸ’ ਦੇ ਦਾਅਵਿਆਂ ਦੀ ਨਿਕਲੀ ਫੂਕ: ਕੇਵਲ ਸਿੰਘ ਢਿੱਲੋਂ

ਵੱਡੀ ਖ਼ਬਰ: ਪੰਜਾਬ, ਚੰਡੀਗੜ੍ਹ ਅਤੇ ਹਰਿਆਣਾ 'ਚ ਆਇਆ ਭੂਚਾਲ

ਐਸ.ਸੀ. ਬਹੁ-ਗਿਣਤੀ ਵਾਲੇ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਪੰਜਾਬ ਸਰਕਾਰ ਵੱਲੋਂ 72.21 ਕਰੋੜ ਰੁਪਏ ਜਾਰੀ

CM ਮਾਨ ਨੇ 'ਸੂਰਮਾ' ਮੁਹਿੰਮ ਦੀ ਕੀਤੀ ਸ਼ੁਰੂਆਤ; ਨਸ਼ਾ ਛੱਡ ਚੁੱਕੇ ਨੌਜਵਾਨਾਂ ਨੂੰ 'ਸੂਰਮਾ' ਛਾਪਾਂ ਅਤੇ ਟੀ-ਸ਼ਰਟਾਂ ਦੇ ਕੇ ਕੀਤਾ ਸਨਮਾਨਿਤ

Breaking: ਸ਼੍ਰੋਮਣੀ ਕਮੇਟੀ ਦੀ ਵਿਸ਼ੇਸ਼ ਜਨਰਲ ਇਕੱਤਰਤਾ ਦੌਰਾਨ ਪਾਸ ਕੀਤੇ ਗਏ ਅਹਿਮ ਮਤੇ, ਪੜ੍ਹੋ ਵੇਰਵਾ

Breaking: ਸ਼੍ਰੋਮਣੀ ਕਮੇਟੀ ਨੇ 5 ਜੁਲਾਈ ਨੂੰ ਸੱਦਿਆ ਪੰਥਕ ਇਕੱਠ

ਸਰਹੱਦ ਪਾਰੋਂ ਹਥਿਆਰ ਤਸਕਰੀ ਵਾਲੇ ਨੈੱਟਵਰਕ ਨਾਲ ਸਬੰਧਤ ਚਾਰ ਜਣੇ 10 ਆਧੁਨਿਕ ਪਿਸਤੌਲਾਂ ਸਣੇ ਕਾਬੂ