Wednesday, May 15, 2024

Punjab

ਪੰਜਾਬ ਸਰਕਾਰ ਵੱਲੋਂ ਵਾਜਬ ਦਰਾਂ 'ਤੇ ਰੇਤ ਮੁਹੱਈਆ ਕਰਵਾਉਣ ਲਈ ਖੋਲ੍ਹੀਆਂ ਜਾਣਗੀਆਂ 12 ਹੋਰ ਜਨਤਕ ਖੱਡਾਂ

PUNJAB NEWS EXPRESS | February 27, 2024 08:21 PM
ਚੇਤਨ ਸਿੰਘ ਜੌੜਾਮਾਜਰਾ ਵੱਲੋਂ ਪੰਜ ਜ਼ਿਲ੍ਹਿਆਂ ਵਿੱਚ 28 ਫ਼ਰਵਰੀ ਨੂੰ ਜਨਤਕ ਰੇਤ ਖੱਡਾਂ ਕੀਤੀਆਂ ਜਾਣਗੀਆਂ ਲੋਕਾਂ ਨੂੰ ਸਮਰਪਿਤ

ਚੰਡੀਗੜ੍ਹ, : ਸੂਬਾ ਵਾਸੀਆਂ ਨੂੰ ਵਾਜਬ ਦਰਾਂ 'ਤੇ ਰੇਤ ਮੁਹੱਈਆ ਕਰਾਉਣਾ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਜ਼ਿਲ੍ਹਿਆਂ ਵਿੱਚ 12 ਹੋਰ ਜਨਤਕ ਰੇਤ ਖੱਡਾਂ ਖੋਲ੍ਹਣ ਦਾ ਫ਼ੈਸਲਾ ਕੀਤਾ ਗਿਆ ਹੈ।

ਸਰਕਾਰੀ ਬੁਲਾਰੇ ਨੇ ਅੱਜ ਇੱਥੇ ਦੱਸਿਆ ਕਿ ਚੌਥੇ ਅਤੇ ਪੰਜਵੇਂ ਪੜਾਅ ਤਹਿਤ ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ 28 ਫ਼ਰਵਰੀ ਨੂੰ ਪੰਜ ਜ਼ਿਲ੍ਹਿਆਂ ਫ਼ਿਰੋਜ਼ਪੁਰ, ਐਸ.ਬੀ.ਐਸ. ਨਗਰ, ਅੰਮ੍ਰਿਤਸਰ, ਮੋਗਾ ਅਤੇ ਜਲੰਧਰ ਵਿੱਚ 12 ਨਵੀਆਂ ਜਨਤਕ ਰੇਤ ਖੱਡਾਂ ਲੋਕਾਂ ਨੂੰ ਸਮਰਪਿਤ ਕਰਨਗੇ।

ਦੱਸ ਦੇਈਏ ਕਿ ਆਮ ਲੋਕਾਂ ਵੱਲੋਂ ਜਨਤਕ ਰੇਤ ਖੱਡਾਂ ਖੋਲ੍ਹਣ ਦੀ ਮੁਹਿੰਮ ਨੂੰ ਭਰਵਾਂ ਹੁੰਗਾਰਾ ਦਿੱਤਾ ਗਿਆ ਹੈ ਅਤੇ ਇਸ ਸਮੇਂ ਵੱਖ-ਵੱਖ ਜ਼ਿਲ੍ਹਿਆਂ ਵਿੱਚ ਕੁੱਲ 60 ਜਨਤਕ ਖੱਡਾਂ ਚਲ ਰਹੀਆਂ ਹਨ। ਆਮ ਲੋਕਾਂ ਨੂੰ ਹੁਣ ਤੱਕ 5.50 ਰੁਪਏ ਪ੍ਰਤੀ ਕਿਊਬਿਕ ਫੁੱਟ ਦੇ ਹਿਸਾਬ ਨਾਲ 15.90 ਲੱਖ ਮੀਟ੍ਰਿਕ ਟਨ ਰੇਤ ਪ੍ਰਦਾਨ ਕੀਤੀ ਜਾ ਚੁੱਕੀ ਹੈ, ਜੋ ਇਸ ਪਹਿਲਕਦਮੀ ਦੀ ਸ਼ਾਨਦਾਰ ਸਫ਼ਲਤਾ ਨੂੰ ਦਰਸਾਉਂਦੀ ਹੈ।

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਇਸ ਵੱਕਾਰੀ ਉਪਰਾਲੇ ਦਾ ਉਦੇਸ਼ ਲੋਕਾਂ ਨੂੰ ਕਿਫ਼ਾਇਤੀ ਦਰਾਂ 'ਤੇ ਰੇਤ ਮੁਹੱਈਆ ਕਰਵਾਉਣਾ ਹੈ। ਖਣਨ ਅਤੇ ਭੂ-ਵਿਗਿਆਨ ਵਿਭਾਗ ਵੱਲੋਂ ਸ਼ਨਾਖ਼ਤ ਕੀਤੀਆਂ ਗਈਆਂ ਨਵੀਆਂ ਜਨਤਕ ਰੇਤ ਖੱਡਾਂ ਦੇ ਉਦਘਾਟਨ ਨਾਲ ਇਨ੍ਹਾਂ ਖੱਡਾਂ ਦੀ ਕੁੱਲ ਗਿਣਤੀ 72 ਹੋ ਜਾਵੇਗੀ, ਜਿਸ ਨਾਲ ਆਮ ਲੋਕਾਂ ਨੂੰ ਵਧੇਰੇ ਲਾਭ ਮਿਲੇਗਾ।

ਬੁਲਾਰੇ ਨੇ ਅੱਗੇ ਦੱਸਿਆ ਕਿ ਇਨ੍ਹਾਂ ਜਨਤਕ ਰੇਤ ਖੱਡਾਂ ਦੀ ਮਦਦ ਨਾਲ ਵੱਡੀ ਪੱਧਰ 'ਤੇ ਆਮ ਲੋਕ ਖ਼ੁਦ ਰੇਤ ਦੀ ਖੁਦਾਈ ਕਰਕੇ ਵੇਚ ਸਕਦੇ ਹਨ, ਜਿਸ ਨਾਲ ਬਾਜ਼ਾਰ ਵਿੱਚ ਰੇਤ ਦੀ ਸਪਲਾਈ ਵਧੇਗੀ ਅਤੇ ਰੇਤ ਦੇ ਮਾਰਕੀਟ ਰੇਟ ਵੀ ਘਟਣਗੇ।

ਜ਼ਿਕਰਯੋਗ ਹੈ ਕਿ ਆਮ ਲੋਕਾਂ ਨੂੰ ਸਸਤੀਆਂ ਦਰਾਂ 'ਤੇ ਰੇਤ ਮੁਹੱਈਆ ਕਰਵਾਉਣ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਪਹਿਲੇ ਪੜਾਵਾਂ ਤਹਿਤ 10 ਜ਼ਿਲ੍ਹਿਆਂ ਵਿੱਚ ਜਨਤਕ ਰੇਤ ਖੱਡਾਂ ਦਾ ਉਦਘਾਟਨ ਕੀਤਾ ਜਾ ਚੁੱਕਾ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਅੰਮ੍ਰਿਤਸਰ ਦੇ ਬਜ਼ਾਰਾਂ ਵਿੱਚ ਮੰਗਾਂ ਨੂੰ ਲੈ ਕੇ ਪੱਤਰਕਾਰਾਂ ਨੇ ਕੀਤਾ ਸਰਕਾਰ ਖਿਲਾਫ ਰੋਸ ਮਾਰਚ, ਤੱਗੜ ਨੂੰ ਬਿਨਾਂ ਕਿਸੇ ਦੇਰੀ ਦੇ ਰਿਹਾਅ ਕੀਤਾ ਜਾਵੇ

ਸੁਖਬੀਰ ਸਿੰਘ ਬਾਦਲ ਵੱਲੋਂ ਐਸ.ਓ.ਆਈ ਦੇ ਜਥੇਬੰਦਕ ਢਾਂਚੇ ਦਾ ਐਲਾਨ

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਸੁਖਬੀਰ ਸਿੰਘ ਬਾਦਲ ਨੇ ਭਰੋਸੇਯੋਗਤਾ ਖਤਮ ਕਰ ਲਈ- ਹਰਚੰਦ ਸਿੰਘ ਬਰਸਟ

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਭਗਤਾਂਵਾਲਾ ਕੂੜ ਡੰਪ ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ : ਤਰਨਜੀਤ ਸਿੰਘ ਸੰਧੂ