Saturday, June 20, 2026
ਤਾਜਾ ਖਬਰਾਂ
ਕੇਂਦਰ ਸਰਕਾਰ ਪੰਜਾਬ ਨੂੰ ਵਿਸ਼ੇਸ਼ ਸ਼੍ਰੇਣੀ ਦਾ ਦਰਜਾ ਅਤੇ ਸਰਹੱਦੀ ਖੇਤਰਾਂ ਲਈ ਵਿਸ਼ੇਸ਼ ਪੈਕੇਜ ਦੇਵੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨਪੰਜਾਬ ਨੇ ਅਪ੍ਰੈਲ ਮਹੀਨੇ ਦੌਰਾਨ 15 ਬਾਲ ਵਿਆਹ ਰੋਕ ਕੇ ਬੱਚਿਆਂ ਦਾ ਬਚਪਨ ਬਚਾਇਆ : ਡਾ. ਬਲਜੀਤ ਕੌਰਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਪੰਜਾਬ ਵਿੱਚ ਨੀਟ ਦੀ ਮੁੜ ਪ੍ਰੀਖਿਆ ਦੇਣ ਵਾਲੇ ਉਮੀਦਵਾਰਾਂ ਲਈ ਮੁਫ਼ਤ ਸਫ਼ਰ ਨੂੰ ਮਨਜ਼ੂਰੀਵਿਆਹ ਤੋਂ ਪਹਿਲਾਂ ਸੈਕਸ ਨੂੰ ਨੈਤਿਕ ਗਿਰਾਵਟ ਨਹੀਂ ਮੰਨਿਆ ਜਾ ਸਕਦਾ: ਸੁਪਰੀਮ ਕੋਰਟ ਨੇ ਪੁਲਿਸ ਭਰਤੀ ਦੀ ਨਿਯੁਕਤੀ ਦਾ ਹੁਕਮ ਦਿੱਤਾਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਪਲਾਸਟਿਕ ਦੇ ਬਦਲੇ ਕੰਪੋਸਟੇਬਲ ਲਿਫ਼ਾਫਿਆਂ ਦੇ ਵਰਤੋਂ ਦੀ ਅਪੀਲ

Punjab

ਪੰਜਾਬ ਸਰਕਾਰ ਵੱਲੋਂ ਵਿਧਵਾ ਅਤੇ ਨਿਆਸ਼ਰਿਤ ਮਹਿਲਾਵਾਂ ਲਈ 305 ਕਰੋੜ ਰੁਪਏ ਤੋਂ ਵੱਧ ਦੀ ਵਿੱਤੀ ਸਹਾਇਤਾ ਜਾਰੀ

ਪੰਜਾਬ ਨਿਊਜ਼ ਐਕਸਪ੍ਰੈੱਸ | June 20, 2026 06:13 PM

- *ਪੰਜਾਬ ਭਰ ਵਿੱਚ 6.91 ਲੱਖ ਤੋਂ ਵੱਧ ਮਹਿਲਾਵਾਂ ਨੂੰ ਮਿਲ ਰਹੀ ਆਰਥਿਕ ਸੁਰੱਖਿਆ ਅਤੇ ਸਹਾਇਤਾ*
- *ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹਰ ਲੋੜਵੰਦ ਮਹਿਲਾ ਤੱਕ ਸਮਾਜਿਕ ਸੁਰੱਖਿਆ ਪਹੁੰਚਾਉਣ ਲਈ ਵਚਨਬੱਧ ਹੈ ਪੰਜਾਬ ਸਰਕਾਰ*

ਚੰਡੀਗੜ੍ਹ, 20 ਜੂਨ: ਜਦੋਂ ਕਿਸੇ ਪਰਿਵਾਰ ਦਾ ਕਮਾਉਣ ਵਾਲਾ ਮੈਂਬਰ ਸਾਥ ਛੱਡ ਜਾਂਦਾ ਹੈ ਤਾਂ ਮਹਿਲਾਵਾਂ ਨੂੰ ਅਕਸਰ ਸਭ ਤੋਂ ਵੱਧ ਆਰਥਿਕ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਅਜਿਹੇ ਸਮੇਂ ਵਿੱਚ ਪੰਜਾਬ ਸਰਕਾਰ ਦੀ ਵਿਧਵਾ ਅਤੇ ਨਿਆਸ਼ਰਿਤ ਮਹਿਲਾਵਾਂ ਲਈ ਪੈਨਸ਼ਨ ਸਕੀਮ ਸੂਬੇ ਦੀਆਂ ਲੱਖਾਂ ਮਹਿਲਾਵਾਂ ਲਈ ਆਰਥਿਕ ਸੁਰੱਖਿਆ ਅਤੇ ਸਨਮਾਨ ਦਾ ਅਹਿਮ ਆਧਾਰ ਬਣ ਰਹੀ ਹੈ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਇਸ ਗੱਲ ਲਈ ਵਚਨਬੱਧ ਹੈ ਕਿ ਕੋਈ ਵੀ ਲੋੜਵੰਦ ਮਹਿਲਾ ਆਰਥਿਕ ਤੰਗੀ ਕਾਰਨ ਆਪਣੇ ਸਨਮਾਨ ਅਤੇ ਬੁਨਿਆਦੀ ਜ਼ਰੂਰਤਾਂ ਤੋਂ ਵਾਂਝੀ ਨਾ ਰਹੇ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ।

ਸਕੀਮ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮਈ ਮਹੀਨੇ ਤੱਕ ਵਿਧਵਾ ਅਤੇ ਨਿਆਸ਼ਰਿਤ ਮਹਿਲਾਵਾਂ ਲਈ ਚਲਾਈ ਜਾ ਰਹੀ ਇਸ ਸਕੀਮ ਤਹਿਤ 305 ਕਰੋੜ ਰੁਪਏ ਤੋਂ ਵੱਧ ਦੀ ਰਕਮ ਜਾਰੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਸੂਬੇ ਭਰ ਵਿੱਚ 6.91 ਲੱਖ ਤੋਂ ਵੱਧ ਮਹਿਲਾਵਾਂ ਇਸ ਸਕੀਮ ਦਾ ਲਾਭ ਪ੍ਰਾਪਤ ਕਰ ਰਹੀਆਂ ਹਨ, ਜਿਸ ਨਾਲ ਉਨ੍ਹਾਂ ਨੂੰ ਆਰਥਿਕ ਸੁਰੱਖਿਆ ਮਿਲ ਰਹੀ ਹੈ ਅਤੇ ਉਹ ਆਤਮ-ਵਿਸ਼ਵਾਸ ਨਾਲ ਆਪਣਾ ਜੀਵਨ ਬਤੀਤ ਕਰਨ ਲਈ ਸਮਰੱਥ ਹੋ ਰਹੀਆਂ ਹਨ। ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਵਿੱਤੀ ਸਾਲ 2026-27 ਦੌਰਾਨ ਇਸ ਸਕੀਮ ਦੇ ਪ੍ਰਭਾਵਸ਼ਾਲੀ ਸੰਚਾਲਨ ਅਤੇ ਵੱਧ ਤੋਂ ਵੱਧ ਯੋਗ ਮਹਿਲਾਵਾਂ ਤੱਕ ਲਾਭ ਪਹੁੰਚਾਉਣ ਲਈ 1200 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਦਾ ਉਪਬੰਧ ਕੀਤਾ ਗਿਆ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਸਕੀਮ ਹਜ਼ਾਰਾਂ ਮਹਿਲਾਵਾਂ ਲਈ ਸਿਰਫ਼ ਵਿੱਤੀ ਸਹਾਇਤਾ ਹੀ ਨਹੀਂ, ਸਗੋਂ ਮੁਸ਼ਕਲ ਹਾਲਾਤਾਂ ਵਿੱਚ ਸਨਮਾਨ ਅਤੇ ਆਤਮ-ਵਿਸ਼ਵਾਸ ਨਾਲ ਜੀਵਨ ਜਿਉਣ ਦਾ ਸਹਾਰਾ ਵੀ ਬਣ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਉਪਰਾਲਾ ਮਹਿਲਾਵਾਂ ਦੀ ਸੁਰੱਖਿਆ, ਸਨਮਾਨ ਅਤੇ ਸਵੈ-ਨਿਰਭਰਤਾ ਨੂੰ ਮਜ਼ਬੂਤ ਕਰਨ ਵੱਲ ਇੱਕ ਅਹਿਮ ਕਦਮ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਪੱਕਾ ਵਿਸ਼ਵਾਸ ਹੈ ਕਿ ਅਸਲ ਸਮਾਜਿਕ ਤਰੱਕੀ ਉਦੋਂ ਹੀ ਸੰਭਵ ਹੈ ਜਦੋਂ ਮਹਿਲਾਵਾਂ ਆਰਥਿਕ ਤੌਰ 'ਤੇ ਮਜ਼ਬੂਤ ਅਤੇ ਸਮਾਜਿਕ ਤੌਰ 'ਤੇ ਸਸ਼ਕਤ ਹੋਣ। ਇਸੇ ਸੋਚ ਅਨੁਸਾਰ ਪੰਜਾਬ ਸਰਕਾਰ ਹਰ ਯੋਗ ਅਤੇ ਲੋੜਵੰਦ ਮਹਿਲਾ ਤੱਕ ਸਮਾਜਿਕ ਸੁਰੱਖਿਆ ਦੇ ਲਾਭ ਪਹੁੰਚਾਉਣ ਲਈ ਨਿਰੰਤਰ ਯਤਨ ਕਰ ਰਹੀ ਹੈ।

ਡਾ. ਬਲਜੀਤ ਕੌਰ ਨੇ ਅੱਗੇ ਦੱਸਿਆ ਕਿ ਇਹ ਸਕੀਮ 58 ਸਾਲ ਤੋਂ ਘੱਟ ਉਮਰ ਦੀਆਂ ਵਿਧਵਾ ਅਤੇ ਨਿਆਸ਼ਰਿਤ ਮਹਿਲਾਵਾਂ ਲਈ ਉਪਲਬਧ ਹੈ। ਇਸ ਤੋਂ ਇਲਾਵਾ, 30 ਸਾਲ ਜਾਂ ਇਸ ਤੋਂ ਵੱਧ ਉਮਰ ਦੀਆਂ ਅਣਵਿਆਹੀਆਂ ਮਹਿਲਾਵਾਂ ਵੀ ਇਸ ਸਕੀਮ ਦਾ ਲਾਭ ਲੈ ਸਕਦੀਆਂ ਹਨ। ਬਿਨੈਕਾਰ ਦੇ ਪਰਿਵਾਰ ਦੀ ਸਾਲਾਨਾ ਆਮਦਨ 60, 000 ਰੁਪਏ ਤੋਂ ਵੱਧ ਨਹੀਂ ਹੋਣੀ ਚਾਹੀਦੀ।

ਮਹਿਲਾਵਾਂ ਦੀ ਭਲਾਈ ਅਤੇ ਸਸ਼ਕਤੀਕਰਨ ਪ੍ਰਤੀ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਮਹਿਲਾਵਾਂ ਨੂੰ ਸੁਰੱਖਿਅਤ, ਸਨਮਾਨਜਨਕ ਅਤੇ ਬਿਹਤਰ ਜੀਵਨ ਦੇ ਮੌਕੇ ਪ੍ਰਦਾਨ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ ਤਾਂ ਜੋ ਹਰ ਮਹਿਲਾ ਆਤਮ-ਵਿਸ਼ਵਾਸ ਅਤੇ ਆਰਥਿਕ ਸਥਿਰਤਾ ਨਾਲ ਸਮਾਜ ਵਿੱਚ ਆਪਣੀ ਭੂਮਿਕਾ ਨਿਭਾ ਸਕੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸਮਾਜ ਦੇ ਹਰ ਕਮਜ਼ੋਰ ਅਤੇ ਲੋੜਵੰਦ ਵਰਗ ਤੱਕ ਭਲਾਈ ਸਕੀਮਾਂ ਦੇ ਲਾਭ ਪਹੁੰਚਾ ਕੇ ਇੱਕ ਹੋਰ ਸਮਾਵੇਸ਼ੀ ਅਤੇ ਸੰਵੇਦਨਸ਼ੀਲ ਪੰਜਾਬ ਦੀ ਸਿਰਜਣਾ ਲਈ ਯਤਨਸ਼ੀਲ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

'ਗੈਂਗਸਟਰਾਂ ‘ਤੇ ਵਾਰ' ਦੇ ਪੰਜ ਮਹੀਨੇ: 716 ਹਥਿਆਰਾਂ ਸਮੇਤ 38 ਹਜ਼ਾਰ ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ

ਚੋਣ ਕਮਿਸ਼ਨ ਵੱਲੋਂ ਪੰਜਾਬ ਦੀ 1 ਨਗਰ ਨਿਗਮ, 2 ਨਗਰ ਕੌਂਸਲਾਂ ਅਤੇ 1 ਨਗਰ ਪੰਚਾਇਤ ਲਈ ਆਮ ਚੋਣਾਂ ਕਰਵਾਉਣ ਸਬੰਧੀ ਸ਼ਡਿਊਲ ਦਾ ਐਲਾਨ

ਆਪ ਦਾ ਹੱਲਾ ਬੋਲ ਬਾਦਲਾਂ ਦੇ ਗੜ੍ਹ 'ਚ, ਅਕਾਲੀ ਦਲ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ

ਪੰਜਾਬ ਸਰਕਾਰ ਵੱਲੋਂ 2,437 ਅਪ੍ਰੈਂਟਿਸ ਟ੍ਰੇਨੀਜ਼ ਨੂੰ PSPCL 'ਚ ਸਹਾਇਕ ਲਾਈਨਮੈਨ ਵਜੋਂ ਭਰਤੀ ਕਰਨ ਦਾ ਫੈਸਲਾ

ਹਜ਼ਾਰਾਂ ਨੌਜਵਾਨ ਪੰਜਾਬ ਪੁਲਿਸ ਦੀ ਫਰੰਟਲਾਈਨ ਫੋਰਸ ਵਜੋਂ ਸੇਵਾ ਨਿਭਾ ਰਹੇ ਅਤੇ ਸੂਬੇ ਦੀ ਸੁਰੱਖਿਆ ਯਕੀਨੀ ਬਣਾ ਰਹੇ: ਡੀਜੀਪੀ ਗੌਰਵ ਯਾਦਵ

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਸਬੰਧੀ ਭਲਕੇ 21 ਜੂਨ ਨੂੰ ਪਾਕਿਸਤਾਨ ਲਈ ਰਵਾਨਾ ਹੋਵੇਗਾ ਸਿੱਖ ਸ਼ਰਧਾਲੂਆਂ ਦਾ ਜਥਾ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਦੀ ਰੌਸ਼ਨੀ ਵਿਚ ਭਗਵੰਤ ਸਿੰਘ ਨੂੰ ਮੁੱਖ ਮੰਤਰੀ ਦੇ ਅਹੁਦੇ ’ਤੇ ਬਣੇ ਰਹਿਣ ਦਾ ਕੋਈ ਹੱਕ ਨਹੀਂ- ਐਡਵੋਕੇਟ ਧਾਮੀ

CM ਮਾਨ ਨੇ ਸਤਲੁਜ ਪੱਟੀ ਨੂੰ ਹੜ੍ਹਾਂ ਤੋਂ ਬਚਾਉਣ ਅਤੇ ਸ਼ਾਹਕੋਟ-ਲੋਹੀਆਂ ਖੇਤਰ ਵਿੱਚ ਆਵਾਜਾਈ ਨੂੰ ਸੁਖਾਲਾ ਬਣਾਉਣ ਲਈ 38 ਕਿਲੋਮੀਟਰ ਲੰਬੀ ਧੁੱਸੀ ਬੰਨ੍ਹ ਲਿੰਕ ਸੜਕ ਦਾ ਨੀਂਹ ਪੱਥਰ ਰੱਖਿਆ

ਅੰਮ੍ਰਿਤਸਰ ਵਿੱਚ ਸਰਹੱਦ ਨੇੜਿਓਂ ਏਕੇ-47 ਰਾਈਫਲ ਸਮੇਤ 26 ਆਧੁਨਿਕ ਹਥਿਆਰ ਬਰਾਮਦ; ਇੱਕ ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 150ਵਾਂ ਦਿਨ: ਪੰਜਾਬ ਪੁਲਿਸ ਵੱਲੋਂ 558 ਥਾਈਂ ਛਾਪੇਮਾਰੀ; 300 ਗ੍ਰਿਫ਼ਤਾਰ