Friday, August 14, 2026

Punjab

ਪੰਜਾਬ ਸਰਕਾਰ ਵੱਲੋਂ ਸੁਤੰਤਰਤਾ ਦਿਵਸ ਮੌਕੇ 27 ਉੱਘੀਆਂ ਸ਼ਖਸੀਅਤਾਂ ਨੂੰ 'ਪੰਜਾਬ ਸਰਕਾਰ ਪ੍ਰਮਾਣ ਪੱਤਰ' ਨਾਲ ਕੀਤਾ ਜਾਵੇਗਾ ਸਨਮਾਨਿਤ

ਪੰਜਾਬ ਨਿਊਜ਼ ਐਕਸਪ੍ਰੈੱਸ | August 14, 2026 06:43 PM

ਚੰਡੀਗੜ੍ਹ, 14 ਅਗਸਤ: ਸੁਤੰਤਰਤਾ ਦਿਵਸ ਦੇ ਇਤਿਹਾਸਕ ਮੌਕੇ 'ਤੇ ਪੰਜਾਬ ਸਰਕਾਰ ਵੱਲੋਂ ਸੂਬੇ ਦਾ ਨਾਮ ਰੌਸ਼ਨ ਕਰਨ ਵਾਲੀਆਂ 27 ਉੱਘੀਆਂ ਸ਼ਖਸੀਅਤਾਂ ਨੂੰ ਵੱਖ-ਵੱਖ ਖੇਤਰਾਂ ਵਿੱਚ ਉਨ੍ਹਾਂ ਦੇ ਵਿਲੱਖਣ ਯੋਗਦਾਨ ਅਤੇ ਸਮਰਪਿਤ ਸੇਵਾਵਾਂ ਦੇ ਸਨਮਾਨ ਵਜੋਂ 'ਪੰਜਾਬ ਸਰਕਾਰ ਪ੍ਰਮਾਣ ਪੱਤਰ-2026' ਨਾਲ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਜਾਵੇਗਾ।

ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਸੂਬੇ ਦੇ ਵੱਖ-ਵੱਖ ਖੇਤਰਾਂ ਵਿੱਚ ਮਹੱਤਵਪੂਰਨ ਯੋਗਦਾਨ ਪਾਉਣ ਵਾਲੀਆਂ ਇਨ੍ਹਾਂ ਸ਼ਖਸੀਅਤਾਂ ਵਿੱਚ ਬਹਾਦਰੀ ਲਈ ਸ੍ਰੀ ਜਗਦੇਵ ਸਿੰਘ; ਸਮਾਜ ਸੇਵਾ ਦੇ ਖੇਤਰ ਵਿੱਚ ਸ੍ਰੀ ਇੰਦਰਜੀਤ ਸਿੰਘ, ਸ੍ਰੀ ਸੁਰਿੰਦਰ ਜਗਤ, ਸ੍ਰੀਮਤੀ ਸੁਨੀਤਾ ਕਪੂਰ, ਸ੍ਰੀ ਸੁਖਦੀਪ ਸਿੰਘ ਢਿੱਲੋਂ, ਸ੍ਰੀ ਅਵਤਾਰ ਸਿੰਘ ਮਾਨ, ਡਾ. ਉਪਿੰਦਰ ਸਿੰਘ ਘਈ, ਸ੍ਰੀ ਜਸਵੀਰ ਸਿੰਘ, ਸ੍ਰੀ ਜਤਿੰਦਰ ਸਿੰਘ, ਸ੍ਰੀ ਵਿਨੋਦ ਕੁਮਾਰ, ਸ੍ਰੀ ਅਵਤਾਰ ਸਿੰਘ, ਸ੍ਰੀ ਪ੍ਰਦੀਪ ਕੁਮਾਰ ਅਤੇ ਸ੍ਰੀ ਨਿਰਮਲ ਸਿੰਘ ਸ਼ਾਮਲ ਹਨ।

ਸਾਹਿਤ ਦੇ ਖੇਤਰ ਵਿੱਚ ਆਪਣੀ ਕਲਮ ਰਾਹੀਂ ਵਿਲੱਖਣ ਪਛਾਣ ਬਣਾਉਣ ਵਾਲੇ ਕਹਾਣੀਕਾਰ ਸ੍ਰੀ ਮੇਹਰ ਮਲਿਕ ਅਤੇ ਸ੍ਰੀ ਬੇਅੰਤ ਸਿੰਘ ਬਾਜਵਾ, ਲੇਖਕ ਸ੍ਰੀ ਸੰਜੀਵ ਸੈਣੀ, ਸ੍ਰੀ ਬਾਜ ਸਿੰਘ ਅਤੇ ਸ੍ਰੀਮਤੀ ਪ੍ਰੇਮਲਤਾ, ਜਦਕਿ ਕਵੀ ਅਤੇ ਲੇਖਕ ਡਾ. ਮੁਹੰਮਦ ਅੱਯੂਬ ਖਾਨ ਨੂੰ ਵੀ ਇਸ ਸਨਮਾਨ ਨਾਲ ਨਵਾਜਿਆ ਜਾਵੇਗਾ।

ਇਸ ਤੋਂ ਇਲਾਵਾ, ਕਲਾ ਦੇ ਖੇਤਰ ਵਿੱਚ ਸ੍ਰੀਮਤੀ ਸਤਵੀਰ ਕੌਰ ਅਤੇ ਕਲਾ ਤੇ ਹੈਂਡ ਐਮਬਰਾਇਡਰੀ ਕਰਾਫਟ ਲਈ ਸ੍ਰੀਮਤੀ ਪਰਮਜੀਤ ਕੌਰ ਕਪੂਰ; ਮੈਡੀਕਲ ਅਤੇ ਕਿੱਤਾ ਮਾਹਿਰਾਂ ਵਜੋਂ ਡਾ. ਪਰਮਿੰਦਰ ਸਿੰਘ, ਸ੍ਰੀ ਕਮਲਜੀਤ ਸਿੰਘ, ਸ੍ਰੀਮਤੀ ਕਾਂਤਾ ਅਤੇ ਸ੍ਰੀ ਅਸ਼ੋਕ ਕੁਮਾਰ; ਅਤੇ ਸਾਇੰਸ ਤੇ ਤਕਨਾਲੋਜੀ ਦੇ ਖੇਤਰ ਵਿੱਚ ਨਵੀਆਂ ਮਿਸਾਲਾਂ ਕਾਇਮ ਕਰਨ ਲਈ ਸ੍ਰੀ ਤਲਵਿੰਦਰ ਸਿੰਘ ਅਤੇ ਸ੍ਰੀ ਸੁਖਰਾਜ ਭੁੱਲਰ ਨੂੰ ਵੀ 'ਪੰਜਾਬ ਸਰਕਾਰ ਪ੍ਰਮਾਣ ਪੱਤਰ-2026' ਨਾਲ ਸਨਮਾਨਿਤ ਕੀਤਾ ਜਾਵੇਗਾ।

Have something to say? Post your comment

google.com, pub-6021921192250288, DIRECT, f08c47fec0942fa0

Punjab

ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਵੱਲੋਂ ਕਾਲੇ ਧੂੰਏਂ ਖ਼ਿਲਾਫ਼ ਕਾਰਵਾਈ ਤੇਜ਼, ਜਲ ਸਰੋਤਾਂ ਦੀ ਸੁਰੱਖਿਆ ਲਈ ਉਪਰਾਲੇ ਹੋਰ ਮਜ਼ਬੂਤ

ਗੈਂਗਸਟਰਾਂ 'ਤੇ ਵਾਰ ਦਾ 206ਵਾਂ ਦਿਨ: ਪੰਜਾਬ ਪੁਲਿਸ ਵੱਲੋਂ 613 ਥਾਈਂ ਛਾਪੇਮਾਰੀ; 368 ਕਾਬੂ

ਬੁੱਢੇ ਨਾਲੇ ਦੀ ਜਲਦ ਹੋਵੇਗੀ ਸਫ਼ਾਈ, CM ਮਾਨ ਨੇ ਲੁਧਿਆਣਾ ਦੇ ਹੈਬੋਵਾਲ ਵਿੱਚ ਕੰਪਰੈੱਸਡ ਬਾਇਓਗੈਸ ਪਲਾਂਟ ਦਾ ਰੱਖਿਆ ਨੀਂਹ ਪੱਥਰ

ਗ੍ਰਹਿ ਮੰਤਰਾਲੇ ਵੱਲੋਂ PSM ਅਤੇ MSM ਪੁਰਸਕਾਰਾਂ ਲਈ ਪੰਜਾਬ ਪੁਲਿਸ ਦੇ ਅਧਿਕਾਰੀਆਂ/ਕਰਮਚਾਰੀਆਂ ਦੇ ਨਾਵਾਂ ਦਾ ਐਲਾਨ

ਨੌਜਵਾਨ ਦਾ ਸ਼ਰੇਆਮ ਤੇਜ਼ਧਾਰ ਹਥਿਆਰਾਂ ਨਾਲ ਵੱਢ ਕੇ ਕਤਲ

ਸੀਨੀਅਰ ਅਕਾਲੀ ਆਗੂ ਜਗਵਿੰਦਰ ਡੇਹਲੇਵਾਲ ਸਾਥੀਆਂ ਤੇ ਪਰਿਵਾਰ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ

'ਦ ਪੰਜਾਬ ਪ੍ਰੋਟੈਕਸ਼ਨ ਆਫ਼ ਟ੍ਰੀਜ਼ ਬਿੱਲ, 2026' ਹਰਿਆਲੀ ਅਧੀਨ ਰਕਬਾ ਵਧਾਉਣ ਵਿੱਚ ਮੀਲ ਪੱਥਰ ਸਾਬਿਤ ਹੋਵੇਗਾ: ਕਟਾਰੂਚੱਕ

ਰੁਪਿੰਦਰ ਸਿੰਘ ਨੇ 51 ਗੁਰਦੁਆਰਾ ਸਾਹਿਬਾਨ ਬਾਰੇ ਲਿਖੀ ਪੁਸਤਕ ਐਡਵੋਕੇਟ ਧਾਮੀ ਨੂੰ ਕੀਤੀ ਭੇਟ

ਹਰਿਆਣਾ ਪੁਲਿਸ ਵੱਲੋਂ ਸਿੱਖਾਂ ’ਤੇ ਕੀਤੇ ਲਾਠੀਚਾਰਜ: ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕੀਤੀ ਨਿੰਦਾ

ਕੌਮੀ ਇਨਸਾਫ਼ ਮੋਰਚੇ ਵੱਲੋਂ 15 ਅਗਸਤ ਨੂੰ ਕੀਤੇ ਜਾ ਰਹੇ ਰੋਸ ਮਾਰਚ ਨੂੰ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਦਿੱਤਾ ਸਮਰਥਨ