Sunday, May 31, 2026

Punjab

ਪੰਜਾਬ ਸਰਕਾਰ ਵੱਲੋਂ ਹੜ੍ਹ ਰੋਕੂ ਕਾਰਜਾਂ ਅਤੇ ਆਫ਼ਤ ਪ੍ਰਬੰਧਨ ਲਈ ਅਗਾਊਂ 146 ਕਰੋੜ ਰੁਪਏ ਜਾਰੀ

ਪੰਜਾਬ ਨਿਊਜ਼ ਐਕਸਪ੍ਰੈੱਸ | May 31, 2026 05:34 PM

- *ਭਗਵੰਤ ਮਾਨ ਸਰਕਾਰ ਸੂਬਾ ਵਾਸੀਆਂ ਦੀ ਜਾਨ-ਮਾਲ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ: ਹਰਦੀਪ ਸਿੰਘ ਮੁੰਡੀਆਂ*
- *ਵਿੱਤੀ ਸਾਲ 2026-27 ਦੌਰਾਨ ਕੁਦਰਤੀ ਆਫ਼ਤਾਂ ਨਾਲ ਨਜਿੱਠਣ ਲਈ ਸਾਰੇ ਜ਼ਿਲ੍ਹਿਆਂ ਨੂੰ 100 ਕਰੋੜ ਅਤੇ ਹੜ੍ਹ-ਰੋਕੂ ਸਾਮਾਨ ਦੀ ਖ਼ਰੀਦ-ਫ਼ਰੋਖ਼ਤ ਲਈ ਵਾਧੂ 46 ਕਰੋੜ ਰੁਪਏ ਕੀਤੇ ਜਾਰੀ*

ਚੰਡੀਗੜ੍ਹ, 31 ਮਈ: ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਅੱਜ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਹੜ੍ਹ ਰੋਕੂ ਕਾਰਜਾਂ ਲਈ ਅਤੇ ਸੂਬੇ ਭਰ ਵਿੱਚ ਕਿਸੇ ਵੀ ਕੁਦਰਤੀ ਆਫ਼ਤ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ ਅਗਾਊਂ 146 ਕਰੋੜ ਰੁਪਏ ਜਾਰੀ ਕੀਤੇ ਹਨ।

ਕੈਬਨਿਟ ਮੰਤਰੀ ਨੇ ਕਿਹਾ ਕਿ ਆਗਾਮੀ ਮਾਨਸੂਨ ਸੀਜ਼ਨ ਨੂੰ ਧਿਆਨ ਵਿੱਚ ਰੱਖਦਿਆਂ ਅਤੇ ਹੜ੍ਹਾਂ ਜਿਹੀ ਕਿਸੇ ਵੀ ਸੰਭਾਵੀ ਆਫ਼ਤ ਵਾਲੀ ਸਥਿਤੀ ਨਾਲ ਤੁਰੰਤ ਨਜਿੱਠਣ ਲਈ ਸਰਕਾਰ ਵੱਲੋਂ ਅਗਾਊਂ ਯੋਜਨਾਬੰਦੀ ਕੀਤੀ ਗਈ ਹੈ ਅਤੇ ਜ਼ਿਲ੍ਹਾ ਪ੍ਰਸ਼ਾਸਨਾਂ ਨੂੰ ਲੋੜੀਂਦੇ ਵਿੱਤੀ ਸਰੋਤਾਂ ਨਾਲ ਲੈਸ ਕੀਤਾ ਜਾ ਰਿਹਾ ਹੈ ਤਾਂ ਜੋ ਆਫ਼ਤ ਪ੍ਰਬੰਧਨ ਲਈ ਨਜਿੱਠਣ ਦੇ ਨਾਲ-ਨਾਲ ਸੰਭਾਵੀ ਹੜ੍ਹਾਂ ਦੇ ਨੁਕਸਾਨ ਨੂੰ ਸਮਾਂ ਰਹਿੰਦਿਆਂ ਘਟਾਇਆ ਜਾ ਸਕੇ।

ਇਸ ਸਬੰਧੀ ਹੋਰ ਵੇਰਵੇ ਦਿੰਦਿਆਂ ਸ. ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆ ਕਿ ਵਿੱਤੀ ਸਾਲ 2026-27 ਲਈ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਨੂੰ 100 ਕਰੋੜ ਰੁਪਏ ਦੇ ਫ਼ੰਡ ਜਾਰੀ ਕੀਤੇ ਜਾ ਚੁੱਕੇ ਹਨ ਤਾਂ ਜੋ ਜ਼ਿਲ੍ਹਾ ਪ੍ਰਸ਼ਾਸਨ ਕਿਸੇ ਵੀ ਸੰਭਾਵੀ ਕੁਦਰਤੀ ਆਫ਼ਤ ਤੋਂ ਪੈਦਾ ਹੋਣ ਵਾਲੀਆਂ ਸਥਿਤੀਆਂ ਨਾਲ ਬਿਨਾਂ ਕਿਸੇ ਦੇਰੀ ਦੇ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠ ਸਕਣ।

ਉਨ੍ਹਾਂ ਅੱਗੇ ਦੱਸਿਆ ਕਿ ਇਸ ਤੋਂ ਇਲਾਵਾ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਕਿਸ਼ਤੀਆਂ, ਹੜ੍ਹ ਰੋਕੂ ਸਮੱਗਰੀ ਅਤੇ ਹੋਰ ਜ਼ਰੂਰੀ ਸਾਜ਼ੋ-ਸਾਮਾਨ ਦੀ ਉਪਲਬਧਤਾ ਯਕੀਨੀ ਬਣਾਉਣ ਵਾਸਤੇ ਵਾਧੂ 46 ਕਰੋੜ ਰੁਪਏ ਵੀ ਜਾਰੀ ਕੀਤੇ ਗਏ ਹਨ। ਇਸ ਤਹਿਤ ਹਰ ਜ਼ਿਲ੍ਹੇ ਨੂੰ 2 ਕਰੋੜ ਰੁਪਏ ਦੀ ਰਾਸ਼ੀ ਮੁਹੱਈਆ ਕਰਵਾਈ ਗਈ ਹੈ ਤਾਂ ਜੋ ਕਿਸੇ ਵੀ ਐਮਰਜੈਂਸੀ ਸਥਿਤੀ ਦੌਰਾਨ ਤੁਰੰਤ ਕਾਰਵਾਈ ਕੀਤੀ ਜਾ ਸਕੇ।

ਆਫ਼ਤ ਪ੍ਰਬੰਧਨ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਾਰੇ ਜ਼ਿਲ੍ਹਿਆਂ ਦੀ ਤਿਆਰੀ ਦਾ ਨਿਰੰਤਰ ਜਾਇਜ਼ਾ ਲਿਆ ਜਾ ਰਿਹਾ ਹੈ ਅਤੇ ਸਮੂਹ ਸਬੰਧਤ ਅਧਿਕਾਰੀਆਂ ਨੂੰ ਮਾਨਸੂਨ ਸੀਜ਼ਨ ਤੋਂ ਪਹਿਲਾਂ ਸਾਰੇ ਜ਼ਰੂਰੀ ਪ੍ਰਬੰਧ ਮੁਕੰਮਲ ਕਰਨ ਦੀ ਹਦਾਇਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸਮੇਂ ਸਿਰ ਫ਼ੰਡ ਜਾਰੀ ਹੋਣ ਨਾਲ ਜ਼ਿਲ੍ਹਾ ਪ੍ਰਸ਼ਾਸਨਾਂ ਦੀ ਆਫ਼ਤਾਂ ਨਾਲ ਨਜਿੱਠਣ ਦੀ ਸਮਰੱਥਾ ਹੋਰ ਮਜ਼ਬੂਤ ਹੋਵੇਗੀ।

ਸ. ਹਰਦੀਪ ਸਿੰਘ ਮੁੰਡੀਆਂ ਨੇ ਦੁਹਰਾਇਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਆਫ਼ਤ ਪ੍ਰਬੰਧਨ, ਸੂਬਾ ਵਾਸੀਆਂ ਦੀ ਹਿਫ਼ਾਜ਼ਤ ਅਤੇ ਬੁਨਿਆਦੀ ਢਾਂਚੇ ਦੀ ਸੁਰੱਖਿਆ ਨੂੰ ਸਭ ਤੋਂ ਵੱਧ ਤਰਜੀਹ ਦੇ ਰਹੀ ਹੈ ਅਤੇ ਸੂਬਾ ਵਾਸੀਆਂ ਦੀ ਰਾਖੀ ਲਈ ਹਰ ਸੰਭਵ ਕਦਮ ਚੁੱਕੇ ਜਾ ਰਹੇ ਹਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਬਾਬਾ ਬਕਾਲਾ ਸਾਹਿਬ ਵਿਖੇ ਵਿਸ਼ਾਲ ਪੰਥਕ ਕਾਨਫ਼ਰੰਸ: ਬੁਲਾਰਿਆਂ ਨੇ ਇਕਮਤ ਨਾਲ ਸਰਕਾਰ ਨੂੰ ਐਕਟ ਵਿੱਚੋਂ ਇਤਰਾਜ਼ਯੋਗ ਮੱਦਾਂ ਤੁਰੰਤ ਹਟਾਉਣ ਲਈ ਆਖਿਆ

ਗੈਂਗਸਟਰਾਂ ‘ਤੇ ਵਾਰ ਦਾ 131ਵਾਂ ਦਿਨ: ਪੰਜਾਬ ਪੁਲਿਸ ਵੱਲੋਂ 433 ਥਾਈਂ ਛਾਪੇਮਾਰੀ; 139 ਗ੍ਰਿਫ਼ਤਾਰ

ਨਾਰਕੋ-ਹਵਾਲਾ ਨੈੱਟਵਰਕ ਨੂੰ ਵੱਡਾ ਝਟਕਾ, 750 ਨਸ਼ਾ ਤਸਕਰਾਂ ਦੀਆਂ 300 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ

ਤੰਬਾਕੂ ਸੇਵਨ ਦੇ ਸਭ ਤੋਂ ਘੱਟ ਮਾਮਲਿਆਂ ਨਾਲ ਦੇਸ਼ ਭਰ 'ਚੋਂ ਮੋਹਰੀ ਹੋ ਕੇ ਉੱਭਰਿਆ ਪੰਜਾਬ

ਭਗਵੰਤ ਮਾਨ ਨੇ ਫੇਰ ਸੱਦੀ ਕੈਬਨਿਟ ਮੀਟਿੰਗ

ਰਵਨੀਤ ਬਿੱਟੂ ਨੇ SC ਭਾਈਚਾਰੇ ਦੇ ਲੋਕਾਂ ਤੋਂ ਮੰਗੀ ਮੁਆਫੀ

ਪੰਜਾਬ ਵਿੱਚ ਭਗਵੰਤ ਮਾਨ ਤੋਂ ਇਲਾਵਾ ਕੋਈ ਵੀ ਸੁਰੱਖਿਅਤ ਨਹੀਂ: ਵੜਿੰਗ

ਸ਼ਰਮਨਾਕ ਹਾਰ ਤੋਂ ਬੁਖਲਾਈ ਵਿਰੋਧੀ ਧਿਰ, ਲੋਕਾਂ ਦੇ ਸਪੱਸ਼ਟ ਫਤਵੇ ਦੇ ਬਾਵਜੂਦ ਪੰਜਾਬ ਦੀਆਂ ਸਭ ਤੋਂ ਅਮਨ-ਅਮਾਨ ਵਾਲੀਆਂ ਨਿਗਮ ਚੋਣਾਂ 'ਤੇ ਚੁੱਕ ਰਹੀ ਸਵਾਲ: CM ਮਾਨ

ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ ਪੰਜ ਕੈਡਿਟ ਐਨਡੀਏ ਤੋਂ ਹੋਏ ਪਾਸ-ਆਊਟ

'ਆਪ' ਵਿਧਾਇਕ ਪਠਾਨਮਾਜਰਾ ਨੂੰ ਹਾਈ ਕੋਰਟ ਤੋਂ ਮਿਲੀ ਵੱਡੀ ਰਾਹਤ