Sunday, June 21, 2026
ਤਾਜਾ ਖਬਰਾਂ
ਕੇਂਦਰ ਸਰਕਾਰ ਪੰਜਾਬ ਨੂੰ ਵਿਸ਼ੇਸ਼ ਸ਼੍ਰੇਣੀ ਦਾ ਦਰਜਾ ਅਤੇ ਸਰਹੱਦੀ ਖੇਤਰਾਂ ਲਈ ਵਿਸ਼ੇਸ਼ ਪੈਕੇਜ ਦੇਵੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨਪੰਜਾਬ ਨੇ ਅਪ੍ਰੈਲ ਮਹੀਨੇ ਦੌਰਾਨ 15 ਬਾਲ ਵਿਆਹ ਰੋਕ ਕੇ ਬੱਚਿਆਂ ਦਾ ਬਚਪਨ ਬਚਾਇਆ : ਡਾ. ਬਲਜੀਤ ਕੌਰਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਪੰਜਾਬ ਵਿੱਚ ਨੀਟ ਦੀ ਮੁੜ ਪ੍ਰੀਖਿਆ ਦੇਣ ਵਾਲੇ ਉਮੀਦਵਾਰਾਂ ਲਈ ਮੁਫ਼ਤ ਸਫ਼ਰ ਨੂੰ ਮਨਜ਼ੂਰੀਵਿਆਹ ਤੋਂ ਪਹਿਲਾਂ ਸੈਕਸ ਨੂੰ ਨੈਤਿਕ ਗਿਰਾਵਟ ਨਹੀਂ ਮੰਨਿਆ ਜਾ ਸਕਦਾ: ਸੁਪਰੀਮ ਕੋਰਟ ਨੇ ਪੁਲਿਸ ਭਰਤੀ ਦੀ ਨਿਯੁਕਤੀ ਦਾ ਹੁਕਮ ਦਿੱਤਾਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਪਲਾਸਟਿਕ ਦੇ ਬਦਲੇ ਕੰਪੋਸਟੇਬਲ ਲਿਫ਼ਾਫਿਆਂ ਦੇ ਵਰਤੋਂ ਦੀ ਅਪੀਲ

Punjab

ਪੰਜਾਬ ਸੜਕ ਵੱਲੋਂ 24 ਜੂਨ ਨੂੰ ਮੋਹਾਲੀ ਵਿਖੇ ਕਰਵਾਈ ਜਾਵੇਗੀ NRI ਮਿਲਣੀ

ਪੰਜਾਬ ਨਿਊਜ਼ ਐਕਸਪ੍ਰੈੱਸ | June 21, 2026 05:46 PM

- *ਕਿਹਾ, ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਨਾਲ ਸਬੰਧ ਹੋਰ ਮਜ਼ਬੂਤ ਕਰਨ ਅਤੇ ਉਨ੍ਹਾਂ ਦੀਆਂ ਸ਼ਿਕਾਇਤਾਂ ਦੇ ਪ੍ਰਭਾਵਸ਼ਾਲੀ ਨਿਪਟਾਰੇ ਲਈ ਮਹੱਤਵਪੂਰਨ ਮੰਚ ਸਾਬਤ ਹੋਵੇਗੀ ਐਨ.ਆਰ.ਆਈ. ਮਿਲਣੀ*
- *ਐੱਸ.ਏ.ਐੱਸ. ਨਗਰ (ਮੋਹਾਲੀ), ਰੂਪਨਗਰ, ਫ਼ਤਹਿਗੜ੍ਹ ਸਾਹਿਬ ਅਤੇ ਪਟਿਆਲਾ ਜ਼ਿਲ੍ਹਿਆਂ ਨਾਲ ਸਬੰਧਤ ਐਨ.ਆਰ.ਆਈਜ਼ ਨੂੰ ਸ਼ਮੂਲੀਅਤ ਦਾ ਸੱਦਾ*

ਚੰਡੀਗੜ੍ਹ, 21 ਜੂਨ: ਪੰਜਾਬ ਦੇ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ 24 ਜੂਨ, 2026 ਨੂੰ ਐਮਿਟੀ ਯੂਨੀਵਰਸਿਟੀ, ਮੋਹਾਲੀ ਵਿਖੇ “ਐਨ.ਆਰ.ਆਈ. ਮਿਲਣੀ 2026” ਦਾ ਆਯੋਜਨ ਕੀਤਾ ਜਾ ਰਿਹਾ ਹੈ।

ਕੈਬਨਿਟ ਮੰਤਰੀ ਨੇ ਹੋਰ ਵੇਰਵੇ ਸਾਂਝੇ ਕਰਦਿਆਂ ਕਿਹਾ ਕਿ ਇਹ ਸਮਾਗਮ ਪੰਜਾਬ ਸਰਕਾਰ ਵੱਲੋਂ ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਨਾਲ ਆਪਣੇ ਸਬੰਧ ਹੋਰ ਮਜ਼ਬੂਤ ਕਰਨ ਅਤੇ ਗੈਰ-ਨਿਵਾਸੀ ਭਾਰਤੀਆਂ (ਐਨ.ਆਰ.ਆਈਜ਼) ਨੂੰ ਦਰਪੇਸ਼ ਸਮੱਸਿਆਵਾਂ ਦੇ ਸਮੇਂ ਸਿਰ ਹੱਲ ਲਈ ਕੀਤੇ ਜਾ ਰਹੇ ਲਗਾਤਾਰ ਯਤਨਾਂ ਦਾ ਹਿੱਸਾ ਹੈ। ਉਨ੍ਹਾਂ ਕਿਹਾ ਕਿ “ਐਨ.ਆਰ.ਆਈ. ਮਿਲਣੀ 2026” ਐਨ.ਆਰ.ਆਈਜ਼ ਅਤੇ ਪੰਜਾਬ ਸਰਕਾਰ ਦਰਮਿਆਨ ਸਿੱਧੇ ਸੰਵਾਦ ਲਈ ਇੱਕ ਮਹੱਤਵਪੂਰਨ ਮੰਚ ਸਾਬਤ ਹੋਵੇਗੀ, ਜਿੱਥੇ ਭਾਗੀਦਾਰ ਆਪਣੀਆਂ ਸਮੱਸਿਆਵਾਂ ਅਤੇ ਸੁਝਾਅ ਸਾਂਝੇ ਕਰ ਸਕਣਗੇ ਅਤੇ ਆਪਣੇ ਜ਼ਿਲ੍ਹਿਆਂ ਅਤੇ ਸੂਬੇ ਨਾਲ ਸਬੰਧਤ ਮਾਮਲਿਆਂ ਦੇ ਹੱਲ ਲਈ ਸਰਕਾਰ ਨਾਲ ਸਿੱਧੀ ਗੱਲਬਾਤ ਕਰ ਸਕਣਗੇ।

ਇਸ ਪਹਿਲਕਦਮੀ ਦੀ ਮਹੱਤਤਾ ਉਜਾਗਰ ਕਰਦਿਆਂ ਡਾ. ਰਵਜੋਤ ਸਿੰਘ ਨੇ ਕਿਹਾ ਕਿ ਇਸ ਸਮਾਗਮ ਦੇ ਮੁੱਖ ਉਦੇਸ਼ ਐਨ.ਆਰ.ਆਈ. ਭਾਈਚਾਰੇ ਨਾਲ ਸਾਰਥਕ ਸੰਪਰਕ ਨੂੰ ਉਤਸ਼ਾਹਿਤ ਕਰਨਾ, ਉਨ੍ਹਾਂ ਦੀਆਂ ਸ਼ਿਕਾਇਤਾਂ ਦਾ ਪ੍ਰਭਾਵਸ਼ਾਲੀ ਅਤੇ ਪਾਰਦਰਸ਼ੀ ਢੰਗ ਨਾਲ ਨਿਪਟਾਰਾ ਕਰਨਾ ਅਤੇ ਸ਼ਿਕਾਇਤ ਨਿਵਾਰਣ ਲਈ ਮੌਜੂਦਾ ਸੰਸਥਾਗਤ ਪ੍ਰਣਾਲੀਆਂ ਨੂੰ ਹੋਰ ਮਜ਼ਬੂਤ ਕਰਨਾ ਹਨ। ਉਨ੍ਹਾਂ ਕਿਹਾ ਕਿ ਐਨ.ਆਰ.ਆਈ. ਮਾਮਲੇ ਵਿਭਾਗ ਇਸ ਉਪਰਾਲੇ ਰਾਹੀਂ ਆਪਣੀ ਪਹੁੰਚ ਨੂੰ ਹੋਰ ਵਿਸਤਾਰ ਦੇਣ ਅਤੇ ਪੰਜਾਬ ਅਤੇ ਵਿਸ਼ਵ ਭਰ ਵਿੱਚ ਵੱਸਦੇ ਪੰਜਾਬੀਆਂ ਦਰਮਿਆਨ ਮਜ਼ਬੂਤ ਰਿਸ਼ਤੇ ਨੂੰ ਹੋਰ ਮਜ਼ਬੂਤ ਕਰਨ ਲਈ ਵਚਨਬੱਧ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਐੱਸ.ਏ.ਐੱਸ. ਨਗਰ (ਮੋਹਾਲੀ), ਰੂਪਨਗਰ, ਫ਼ਤਹਿਗੜ੍ਹ ਸਾਹਿਬ ਅਤੇ ਪਟਿਆਲਾ ਜ਼ਿਲ੍ਹਿਆਂ ਨਾਲ ਸਬੰਧਤ ਐਨ.ਆਰ.ਆਈਜ਼ ਨੂੰ ਇਸ ਪ੍ਰੋਗਰਾਮ ਵਿੱਚ ਸ਼ਮੂਲੀਅਤ ਲਈ ਸੱਦਾ ਦਿੱਤਾ ਗਿਆ ਹੈ। ਉਨ੍ਹਾਂ ਇਨ੍ਹਾਂ ਜ਼ਿਲ੍ਹਿਆਂ ਦੇ ਸਾਰੇ ਯੋਗ ਐਨ.ਆਰ.ਆਈਜ਼ ਨੂੰ ਅਪੀਲ ਕੀਤੀ ਕਿ ਉਹ ਇਸ ਮੌਕੇ ਦਾ ਲਾਭ ਉਠਾਉਣ, ਸੀਨੀਅਰ ਸਰਕਾਰੀ ਅਧਿਕਾਰੀਆਂ ਨਾਲ ਸਿੱਧਾ ਸੰਵਾਦ ਕਰਨ ਅਤੇ ਆਪਣੀਆਂ ਸਮੱਸਿਆਵਾਂ ਸਬੰਧਤ ਅਥਾਰਟੀਆਂ ਦੇ ਧਿਆਨ ਵਿੱਚ ਲਿਆਉਣ।

ਉਨ੍ਹਾਂ ਨੇ ਸੁਚਾਰੂ ਪ੍ਰਬੰਧਾਂ ਅਤੇ ਅਗਾਊਂ ਯੋਜਨਾਬੰਦੀ ਨੂੰ ਯਕੀਨੀ ਬਣਾਉਣ ਲਈ ਇੱਛੁਕ ਭਾਗੀਦਾਰਾਂ ਨੂੰ ਆਨਲਾਈਨ ਰਜਿਸਟ੍ਰੇਸ਼ਨ ਫਾਰਮ ਰਾਹੀਂ ਆਪਣੀ ਰਜਿਸਟ੍ਰੇਸ਼ਨ https://forms.gle/PZjpvKuEA2iPRU6D9 ਲਿੰਕ ਰਾਹੀਂ ਕਰਵਾਉਣ ਦੀ ਅਪੀਲ ਵੀ ਕੀਤੀ।

ਰਜਿਸਟ੍ਰੇਸ਼ਨ ਦੌਰਾਨ ਭਾਗੀਦਾਰਾਂ ਨੂੰ ਆਪਣਾ ਪੂਰਾ ਨਾਮ, ਪਤਾ, ਸੰਪਰਕ ਨੰਬਰ, ਈ-ਮੇਲ ਆਈ.ਡੀ. ਅਤੇ ਆਪਣੇ ਜ਼ਿਲ੍ਹੇ ਨਾਲ ਸਬੰਧਤ ਕਿਸੇ ਵੀ ਪਹਿਲਾਂ ਦਰਜ ਸ਼ਿਕਾਇਤ ਜਾਂ ਸਮੱਸਿਆ ਦਾ ਵੇਰਵਾ ਸਹੀ ਢੰਗ ਨਾਲ ਮੁਹੱਈਆ ਕਰਵਾਉਣ ਲਈ ਕਿਹਾ ਗਿਆ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਜਾਣਕਾਰੀ ਸਮਾਗਮ ਦੌਰਾਨ ਉਠਾਏ ਜਾਣ ਵਾਲੇ ਮਾਮਲਿਆਂ ਦੇ ਪ੍ਰਭਾਵਸ਼ਾਲੀ ਅਤੇ ਸਮੇਂ ਸਿਰ ਨਿਪਟਾਰੇ ਵਿੱਚ ਵਿਭਾਗ ਦੀ ਸਹਾਇਤਾ ਕਰੇਗੀ।

ਡਾ. ਰਵਜੋਤ ਸਿੰਘ ਨੇ ਦੁਹਰਾਇਆ ਕਿ ਪੰਜਾਬ ਸਰਕਾਰ ਐਨ.ਆਰ.ਆਈ. ਭਾਈਚਾਰੇ ਦੇ ਹਿੱਤਾਂ ਦੀ ਰੱਖਿਆ ਕਰਨ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਜਵਾਬਦੇਹ, ਪਾਰਦਰਸ਼ੀ ਅਤੇ ਲੋਕ-ਕੇਂਦਰਿਤ ਪ੍ਰਸ਼ਾਸਨ ਰਾਹੀਂ ਹੱਲ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਭਰੋਸਾ ਪ੍ਰਗਟਾਇਆ ਕਿ ਐਨ.ਆਰ.ਆਈ. ਮਿਲਣੀ 2026 ਸੰਵਾਦ, ਸਹਿਯੋਗ ਅਤੇ ਸਮੱਸਿਆਵਾਂ ਦੇ ਹੱਲ ਲਈ ਇੱਕ ਪ੍ਰਭਾਵਸ਼ਾਲੀ ਮੰਚ ਵਜੋਂ ਉਭਰੇਗੀ ਅਤੇ ਨਾਲ ਹੀ ਪੰਜਾਬ ਅਤੇ ਵਿਸ਼ਵ ਭਰ ਵਿੱਚ ਵੱਸਦੇ ਪੰਜਾਬੀਆਂ ਦਰਮਿਆਨ ਰਿਸ਼ਤਿਆਂ ਨੂੰ ਹੋਰ ਮਜ਼ਬੂਤ ਕਰੇਗੀ।

ਕੈਬਨਿਟ ਮੰਤਰੀ ਨੇ ਸਬੰਧਤ ਜ਼ਿਲ੍ਹਿਆਂ ਦੇ ਸਾਰੇ ਯੋਗ ਐਨ.ਆਰ.ਆਈਜ਼ ਨੂੰ ਅਪੀਲ ਕੀਤੀ ਕਿ ਉਹ ਇਸ ਸਮਾਗਮ ਵਿੱਚ ਸਰਗਰਮ ਭਾਗੀਦਾਰੀ ਕਰਨ ਅਤੇ ਵਿਸ਼ਵ ਭਰ ਦੇ ਪੰਜਾਬੀ ਭਾਈਚਾਰੇ ਲਈ ਐਨ.ਆਰ.ਆਈ. ਮਿਲਣੀ 2026 ਨੂੰ ਇੱਕ ਅਰਥਪੂਰਨ ਅਤੇ ਸਫਲ ਸਮਾਗਮ ਬਣਾਉਣ ਵਿੱਚ ਆਪਣਾ ਯੋਗਦਾਨ ਪਾਉਣ।

Have something to say? Post your comment

google.com, pub-6021921192250288, DIRECT, f08c47fec0942fa0

Punjab

20,000 ਰੁਪਏ ਰਿਸ਼ਵਤ ਲੈਂਦੀ ਸਬ- ਇੰਸਪੈਕਟਰ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਗ੍ਰਿਫਤਾਰ

ਬਜ਼ੁਰਗਾਂ ਦੀ ਭਲਾਈ ਲਈ ਚਲਾਈਆਂ ਵੱਖ-ਵੱਖ ਗਤੀਵਿਧੀਆਂ ਵਿੱਚ 1.11 ਲੱਖ ਤੋਂ ਵੱਧ ਦਰਜ ਕੀਤੀ ਗਈ ਬਜ਼ੁਰਗਾਂ ਦੀ ਭਾਗੀਦਾਰੀ

ਫੈਮਿਲੀ ਕਾਉਂਸਲਿੰਗ ਰਾਹੀਂ ਨਸ਼ਾ ਛੱਡ ਰਹੇ ਨੌਜਵਾਨਾਂ ਨੂੰ ਆਪਣੀ ਜ਼ਿੰਦਗੀ ਮੁੜ ਸੰਵਾਰਨ ਵਿੱਚ ਮਿਲ ਰਹੀ ਹੈ ਮਦਦ

ਗੈਂਗਸਟਰ ਮਾਡਿਊਲ ਨਾਲ ਜੁੜੇ ਤਿੰਨ ਮੁਲਜ਼ਮ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ; 3 ਪਿਸਤੌਲ ਬਰਾਮਦ

ਮਹਾਰਾਜਾ ਰਣਜੀਤ ਸਿੰਘ ਦੇ ਬਰਸੀ ਸਮਾਗਮਾਂ ’ਚ ਸ਼ਮੂਲੀਅਤ ਲਈ ਸਿੱਖ ਸ਼ਰਧਾਲੂਆਂ ਜਥਾ ਪਾਕਿਸਤਾਨ ਲਈ ਰਵਾਨਾ

'ਗੈਂਗਸਟਰਾਂ ‘ਤੇ ਵਾਰ' ਦੇ ਪੰਜ ਮਹੀਨੇ: 716 ਹਥਿਆਰਾਂ ਸਮੇਤ 38 ਹਜ਼ਾਰ ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ

ਚੋਣ ਕਮਿਸ਼ਨ ਵੱਲੋਂ ਪੰਜਾਬ ਦੀ 1 ਨਗਰ ਨਿਗਮ, 2 ਨਗਰ ਕੌਂਸਲਾਂ ਅਤੇ 1 ਨਗਰ ਪੰਚਾਇਤ ਲਈ ਆਮ ਚੋਣਾਂ ਕਰਵਾਉਣ ਸਬੰਧੀ ਸ਼ਡਿਊਲ ਦਾ ਐਲਾਨ

ਆਪ ਦਾ ਹੱਲਾ ਬੋਲ ਬਾਦਲਾਂ ਦੇ ਗੜ੍ਹ 'ਚ, ਅਕਾਲੀ ਦਲ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ

ਪੰਜਾਬ ਸਰਕਾਰ ਵੱਲੋਂ 2,437 ਅਪ੍ਰੈਂਟਿਸ ਟ੍ਰੇਨੀਜ਼ ਨੂੰ PSPCL 'ਚ ਸਹਾਇਕ ਲਾਈਨਮੈਨ ਵਜੋਂ ਭਰਤੀ ਕਰਨ ਦਾ ਫੈਸਲਾ

ਪੰਜਾਬ ਸਰਕਾਰ ਵੱਲੋਂ ਵਿਧਵਾ ਅਤੇ ਨਿਆਸ਼ਰਿਤ ਮਹਿਲਾਵਾਂ ਲਈ 305 ਕਰੋੜ ਰੁਪਏ ਤੋਂ ਵੱਧ ਦੀ ਵਿੱਤੀ ਸਹਾਇਤਾ ਜਾਰੀ